ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ

ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ

ਮੋਗਾ 5 ਮਈ:ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਨ ਦੇ ਵੱਖ ਵੱਖ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫ਼ੀਸਦੀ ਦਾ ਵਾਧਾ ਜਰੂਰੀ ਹੈ। ਚੋਣਾਂ ਵਿੱਚ ਡਿਊਟੀਆਂ ਕਰਦੇ ਅਮਲੇ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਰਤਣ ਲਈ ਚੋਣ ਕਮਿਸ਼ਨ ਵੱਲੋਂ […]

ਮੋਗਾ 5 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਨ ਦੇ ਵੱਖ ਵੱਖ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫ਼ੀਸਦੀ ਦਾ ਵਾਧਾ ਜਰੂਰੀ ਹੈ। ਚੋਣਾਂ ਵਿੱਚ ਡਿਊਟੀਆਂ ਕਰਦੇ ਅਮਲੇ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਰਤਣ ਲਈ ਚੋਣ ਕਮਿਸ਼ਨ ਵੱਲੋਂ ਫਾਰਮ ਨੰਬਰ 12 ਏ ਜਾਰੀ ਕੀਤਾ ਗਿਆ ਹੈ। ਇਸ ਫਾਰਮ ਨੂੰ ਚੋਣਾਂ ਵਿੱਚ ਡਿਊਟੀ ਤੇ ਤਾਇਨਾਤ ਅਮਲੇ ਵੱਲੋਂ ਭਰਿਆ ਜਾ ਸਕਦਾ ਹੈ ਜਿਸ ਨਾਲ ਉਹ ਪੋਸਟਲ ਬੇਲੈਟ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣਗੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤਾ। ਉਹਨਾਂ ਖੁਦ ਵੀ ਅੱਜ ਆਪਣਾ 12 ਏ ਫਾਰਮ ਭਰਿਆ।
ਉਹਨਾਂ ਸਮੂਹ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਕਿਉਕਿ ਚੋਣ ਡਿਊਟੀ ਵਿੱਚ ਪੋਸਟਲ ਬੇਲੇਟ ਨਾਲ ਵੋਟ ਪਾਉਣੀ ਬਹੁਤ ਆਸਾਨ ਹੈ ਅਤੇ ਇਹ ਚੋਣ ਕਮਿਸ਼ਨ ਦਾ ਵਧੀਆ ਉਪਰਾਲਾ ਵੀ ਹੈ।
ਉਹਨਾਂ ਕਿਹਾ ਕਿ ਇਲੈਕਸ਼ਨ ਡਿਊਟੀ ਸਰਟੀਫਿਕੇਟ ਭਰ ਕੇ ਆਸਾਨੀ ਨਾਲ  ਪੋਸਟਲ ਬੈਲੇਟ ਪੇਪਰ ਰਹੀ ਵੋਟ ਪਾਈ ਜਾ ਸਕਦੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਵੀ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਤਾਂ ਕਿ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਦੀਵੀਆਂਗ, ਬਜ਼ੁਰਗ, ਮਹਿਲਾ, ਐਨ ਆਰ ਆਈਜ਼, ਟਰਾਂਸਜੈਂਡਰ, ਪੱਤਰਕਾਰਾਂ ਅਤੇ ਹੋਰ ਅਹਿਮ ਵਰਗ ਜੋ ਵੋਟ ਫ਼ੀਸਦੀ ਵਧਾਉਣ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ ਨਾਮ ਡਿਪਟੀ ਕਮਿਸ਼ਨਰ ਵੱਲੋਂ ਖੁਦ ਰਾਬਤਾ ਕਰਕੇ ਪ੍ਰੋਗਰਾਮ ਵੀ ਆਯੋਜਿਤ ਕਰਵਾਏ ਜਾ ਚੁੱਕੇ ਹਨ ਅਤੇ ਇਹਨਾਂ ਵਰਗਾਂ ਤੋਂ ਵੋਟ ਫੀਸਦੀ ਵਧਾਉਣ ਦੀ ਅਪੀਲ ਵੀ ਕੀਤੀ ਜਾ ਚੁੱਕੀ ਹੈ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ