ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜ਼ਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ-ਡਾ. ਪ੍ਰੀਤੀ ਯਾਦਵ

ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜ਼ਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ-ਡਾ. ਪ੍ਰੀਤੀ ਯਾਦਵ

ਪਟਿਆਲਾ, 13 ਮਈ: ( ਮਾਲਕ ਸਿੰਘ ਘੁੰਮਣ )

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਪੰਚਾਇਤੀ ਜਮੀਨਾਂ 'ਤੇ ਨਾਜ਼ਾਇਜ਼ ਕਬਜੇ ਛੁਡਵਾਉਣ ਲਈ ਜਾਰੀ ਹੋਏ ਕਬਜਾ ਵਾਰੰਟਾਂ ਦੀ ਤਾਮੀਲ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਬਜ਼ਾ ਵਾਰੰਟਾਂ 'ਤੇ ਅਮਲ ਕਰਕੇ ਤਾਮੀਲ ਦੀ ਕਾਰਵਾਈ ਰਿਪੋਰਟ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 454 ਕਬਜਾ ਵਾਰੰਟਾਂ ਮਾਮਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਲੇਜ ਕਾਮਲ ਲੈਂਡ ਐਕਟ 1961 ਦੀ ਧਾਰਾ 7 ਅਧੀਨ ਪੰਚਾਇਤੀ ਜਮੀਨਾਂ ਤੋਂ ਨਾਜ਼ਾਇਜ ਕਬਜੇ ਛੁਡਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ 'ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਉਨ੍ਹਾਂ ਨੇ ਸਬੰਧਤ ਬੀ.ਡੀ.ਪੀ.ਓਜ ਤੋਂ ਕਬਜ਼ਾ ਵਾਰੰਟਾਂ 'ਤੇ ਅਮਲ ਕਾਰਵਾਈ 'ਚ ਦੇਰੀ ਦੇ ਕਾਰਨ ਵੀ ਜਾਣੇ ਤੇ ਇਸ ਬਾਬਤ ਰਿਪੋਰਟ ਵੀ ਤਲਬ ਕੀਤੀ। ਇਸ ਬੈਠਕ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਮੁੱਖ ਮੰਤਰੀ ਫ਼ੀਲਫ ਅਫ਼ਸਰ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਸਮੂਹ ਬੀ.ਡੀ.ਪੀ.ਓਜ ਵੀ ਮੌਜੂਦ ਸਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ।

ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਓਡੀਐਫ਼ ਪਲੱਸ ਮਾਡਲ ਬਣਾਉਣ ਲਈ ਕੰਮ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਰਸ਼ਪਿੰਦਰ ਸਿੰਘ ਤੇ ਆਈਈਸੀ ਬੀ.ਆਰ.ਸੀ. ਵੀਰਪਾਲ ਦੀਕਸ਼ਿਤ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪਿੰਡਾਂ 'ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਦੇ ਅਧਾਰ 'ਤੇ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ।

WhatsApp Image 2025-05-13 at 3.27.40 PM

Read Also : 'ਪਿੰਡ 'ਚ ਨਹੀਂ ਰਹਿਣ ਦੇਣਾ ਸ਼ਰਾਬ ਦਾ ਠੇਕਾ' ਲੋਕਾਂ ਨੇ ਪਾ ਦਿੱਤਾ ਮਤਾ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਤੇ 898 ਪਿੰਡਾਂ ਵਿੱਚੋਂ 86 ਪਿੰਡ ਓਡੀਐਫ ਪਲੱਸ ਤੇ ਮਾਡਲ ਹੋ ਚੁੱਕੇ ਹਨ, ਜਿਹੜੇ ਕਿ ਮੁਕੰਮਲ ਤੌਰ 'ਤੇ ਸਾਫ਼ ਸੁਥਰੇ ਪਿੰਡ ਹਨ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ 'ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।

Advertisement

Latest

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ
ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ
ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ