ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ 1 ਮਾਰਚ 2024— ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਆਟੋ ਰਿਕਸ਼ਾ ਸਟੈਂਡ ਰਾਮ ਤਲਾਈ ਚੌਂਕ ਅੰਮ੍ਰਿਤਸਰ […]

ਅੰਮ੍ਰਿਤਸਰ 1 ਮਾਰਚ 2024—

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਆਟੋ ਰਿਕਸ਼ਾ ਸਟੈਂਡ ਰਾਮ ਤਲਾਈ ਚੌਂਕ ਅੰਮ੍ਰਿਤਸਰ ਵਿਖੇ ਆਟੋ ਚਾਲਕਾ ਨਾਲ ਟ੍ਰੈਫਿਕ ਵਰਕਸ਼ਾਪ ਲਗਾਈ। ਉਹਨਾਂ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਕ ਕੀਤਾ ਅਤੇ ਲੇਨ ਵਿਚ ਚੱਲਣ ਲਈ ਦੱਸਿਆ ਗਿਆ। ਉਨਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਆਪਣੇ ਡਾਕੂਮੈਂਟ ਪੂਰੇ ਕਰਨ ਅਤੇ ਵਰਦੀ ਪਾ ਕੇ ਆਟੋ ਚਲਾਉਣ। ਉਹਨਾਂ ਨੂੰ ਦੱਸਿਆ ਗਿਆ ਕੇ ਸਵਾਰੀ ਨੂੰ ਹਮੇਸ਼ਾ ਖੱਬੇ ਪਾਸੇ ਤੋ ਬਿਠਾਉਣਾ ਅਤੇ ਉਤਾਰਨਾ ਹੈ, ਆਟੋ ਵਿਚ ਬੈਠਣ ਤੋ ਬਾਅਦ ਸਵਾਰੀ ਨੂੰ ਆਪਣੇ ਸਮਾਨ ਦਾ ਧਿਆਨ ਰੱਖਣ ਲਈ ਕਹਿਣਾ ਹੈ। ਇਸ ਤੋ ਇਲਾਵਾ ਐਨ.ਜੀ.ਓ.ਪਬਲਿਕ ਪਾਵਰ ਮਿਸ਼ਨ ਨਾਲ ਮਿਲ ਕੇ ਰਾਮ ਤਲਾਈ ਚੌਂਕ ਵਿਚ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ ਤੋਂ ਜਾਗਰੂਕ ਕੀਤਾ। ਉਹਨਾਂ ਨੂੰ ਟ੍ਰੈਫਿਕ ਨਿਯਮਾ ਨੂੰ ਦਰਸਾਉਂਦੇ ਪੈਂਫਲੇਟ ਵੰਡੇ ਗਏ ਅਤੇ ਲੋਕਾ ਨੂੰ ਟੂ ਵ੍ਹੀਲਰ ਚਲਾਉਂਦੇ ਸਮੇ ਹੈਲਮੇਟ ਅਤੇ ਫੋਰ ਵ੍ਹੀਲਰ ਚਲਾਉਂਦੇ ਸਮੇ ਸੀਟ ਬੈਲਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।  

Tags:

Latest

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ
ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ