ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ  ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ, 5 ਦਸੰਬਰ  (    ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਇੰਸਪੈਕਟਰ ਸੁਰਿੰਦਰ ਸਿੰਘ ਟਰੈਫਿਕ ਇੰਚਾਰਜ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ ਤੇ ਉਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। 

Latest

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ 'ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ
ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ