ਟਰਾਂਸਪੋਰਟ ਅਤੇ ਮਾਲ ਵਿਭਾਗ ਦਾਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ

ਟਰਾਂਸਪੋਰਟ ਅਤੇ ਮਾਲ ਵਿਭਾਗ ਦਾਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ

ਫਰੀਦਕੋਟ 15 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਹੁਣ ਜਨਤਾ 1076 ਨੰਬਰ 'ਤੇ ਕਾਲ ਕਰਕੇ ਆਪਣੇ ਘਰ ਬੈਠਿਆਂ ਇਹ ਸੇਵਾਵਾਂ ਆਸਾਨੀ ਨਾਲ ਲੈ ਸਕਦੀ ਹੈ।

ਉਨ੍ਹਾਂ ਦੱਸਿਆ ਕਿ  ਮਾਲ ਵਿਭਾਗ ਨਾਲ ਸਬੰਧਤ 5 ਕੰਮ ਜਿਵੇਂ ਕਿ ਡੀਡ ਰਜਿਸਟ੍ਰੇਸ਼ਨ, ਡੀਡਾਂ ਦਾ ਖਰੜਾ ਤਿਆਰ ਕਰਨਾਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਸੇ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ ਰਾਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ) ਫਰਦ ਬਦਰ ਲਈ ਬੇਨਤੀ (ਰਿਕਾਰਡਾਂ ਵਿੱਚ ਸੁਧਾਰ)ਡਿਜੀਟਲ ਤੌਰ 'ਤੇ ਦਸਤਖਤ ਕੀਤੇ ਫਰਦ ਲਈ ਬੇਨਤੀ ਅਤੇ ਡਰਾਅ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਇਨ੍ਹਾਂ ਆਧੁਨਿਕ ਅਤੇ ਨਵਿਆਉਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ ਲਗਭਗ 27 ਸੇਵਾਵਾਂ ਹੁਣ ਸੁਵਿਧਾ ਕੇਂਦਰ ਤੋਂ ਮਿਲਿਆ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਇਨ੍ਹਾਂ ਆਧੁਨਿਕ ਅਤੇ ਨਵਿਆਉਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

 

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ