ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ […]

ਚੰਡੀਗੜ੍ਹ, 24 ਅਗਸਤ, 2024 –
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ J34829875Y) ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ ’ਤੇ ਰਿਕਾਰਡ ਕਰ ਲਿਆ ਹੈ।
ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ।
ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ