ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

ਬਟਾਲਾ, 14 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਵੰਡੇ।

ਇਸ ਸਬੰਧੀ ਕਰਵਾਏ ਸਮਾਗਮ ਵਿਚ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਬਟਾਲਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ ਅਤੇ ਪਾਰਟੀ ਦੇ ਵਲੰਟੀਅਰ ਆਦਿ ਹਾਜ਼ਰ ਹਨ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਜਦ ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸਾਡੀ ਸਾਰੀ ਟੀਮ ਦੀ ਡਿਊਟੀ  ਲਗਾਈ ਸੀ ਕਿ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਬਨਾਉਣ ਲਈ ਸਰਟੀਫਿਕੇਟ ਵੰਡੇ ਜਾਣ।

ਉਨ੍ਹਾਂ ਦੱਸਿਆ ਕਿ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰੀਏ ਤਾਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਥੇ ਰੋਜਾਨਾਂ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। ਸਕੂਲਾਂ ਵਿੱਚ ਨਵੇਂ ਕਮਰੇ, ਕਮਰਿਆਂ ਦਾ ਨਵੀਨੀਕਰਨ, ਚਾਰਦੀਵਾਰੀ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਚੁੱਕੇ ਹਨ। 

Latest

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ
ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ