ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ
ਫਰੀਦਕੋਟ 5 ਫਰਵਰੀ () ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਪਿੰਡਾਂ ਵਿੱਚ ਸਾਂਝੀ ਥਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਵਲੰਟੀਅਰਾਂ ਵੱਲੋਂ ਸਿਹਤ ਕਾਰਡ ਬਣਾਏ ਜਾ ਰਹੇ ਹਨ। ਜਿਸ ਤਹਿਤ ਫੇਜ਼-2 ਰਾਹੀਂ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪਿੰਡਾਂ ਵਿੱਚ ਕੈਂਪਾਂ ਤੋਂ ਇਲਾਵਾ ਵੀ ਜਿਲ੍ਹੇ ਵਿੱਚ 156 ਕਾਮਨ ਸੇਵਾ ਕੇਂਦਰਾਂ ਵਿੱਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੇਜ-2 ਵਿੱਚ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਫਰੀਦਕੋਟ ਹਲਕੇ ਦੇ ਪਿੰਡ ਮਹਿਮੂਆਣਾ, ਮਾਨੀ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ, ਵੀਰੇਵਾਲਾ ਕਲਾ ਵਿਖੇ, ਹਲਕਾ ਕੋਟਕਪੂਰਾ ਦੇ ਚੱਕ ਕਲਿਆਣ, ਮੋਰਾਂਵਾਲੀ, ਵਾੜਾ ਦਰਾਕਾ ਪਿੰਡਾਂ ਵਿੱਚ ਅਤੇ ਇਸੇ ਤਰ੍ਹਾਂ ਹਲਕਾ ਜੈਤੋ ਦੇ ਪਿੰਡ ਗੁਰੂਸਰ, ਰਾਮਗੜ੍ਹ, ਰੋੜੀਕਪੂਰਾ, ਰਣ ਸਿੰਘ ਵਾਲਾ, ਸਿਬੀਆਂ, ਮੜ੍ਹਾਕ, ਮੱਤਾ ਵਿਖੇ ਮੁੱਖ ਮੰਤਰੀ ਸਿਹਤ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲ ਕੀਤਾ ਜਾਵੇਗਾ। ਇਸ ਯੋਜਨਾ ਵਿੱਚ ਸੂਬੇ ਦੇ 219 ਸਰਕਾਰੀ ਹਸਪਤਾਲ ਅਤੇ ਲਗਪਗ 600 ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਆਪਣਾ ਅਧਾਰ ਕਾਰਡ, ਵੋਟਰ ਕਾਰਡ ਅਤੇ 18 ਸਾਲ ਤੋਂ ਘੱਟ ਵਾਲੇ ਲਾਭਪਾਤਰੀ ਅਧਾਰ ਕਾਰਡ ਅਤੇ ਜਨਮ ਪ੍ਰਮਾਣ ਪੱਤਰ ਜ਼ਮਾਂ ਕਰਵਾ ਕੇ ਆਪਣਾ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਹਰੇਕ ਪਿੰਡਾਂ ਵਿੱਚ ਵਲੰਟੀਅਰਾਂ/ਜਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਲੋਕਾਂ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਪਣੇ ਪਿੰਡਾਂ ਵਿੱਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਆਪਣੇ ਸਿਹਤ ਕਾਰਡ ਬਣਾ ਕੇ ਇਸ ਲੋਕ ਹਿਤੈਸ਼ੀ ਯੋਜਨਾਂ ਦਾ ਵੱਧ ਤੋਂ ਵੱਧ ਲਾਭ ਲੈਣ।



