ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਫ਼ਰੀਦਕੋਟ 18 ਫ਼ਰਵਰੀ 2024 ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇ.ਵਾਈ.ਸੀ […]

ਫ਼ਰੀਦਕੋਟ 18 ਫ਼ਰਵਰੀ 2024

ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇ.ਵਾਈ.ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ ਪੰਜਾਬ ਵਿੱਚ ਛੇਵਾਂ ਸਥਾਨ ਹਾਸਲ ਕੀਤਾ ਹੈl ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ “ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ” ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ l ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ।

ਉਨ੍ਹਾਂ ਕਿਹਾ ਕਿ  ਜ਼ਿਲ੍ਹੇ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਜਾਂ ਮਾਰਚ ਦੇ ਪਹਿਲੇ ਹਫਤੇ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਆਉਣ ਵਾਲੀ ਹੈ।  ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਖਾਦਾਂ, ਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ l

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ  ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 43611 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 27517 ਕਿਸਾਨਾਂ ਦੀ ਈ-ਕੇਵਾਈਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 16034 ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਬਕਾਇਆ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ 21 ਫਰਵਰੀ ਤੱਕ ਈ ਕੇ ਵਾਈ ਸੀ ਕਰਵਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਿਸਾਨਾਂ ਨਾਲ ਟੈਲੀਫੋਨ ਰਾਹੀਂ ਅਤੇ ਨਿੱਜੀ ਤੌਰ ਤੇ ਸੰਪਰਕ ਕਰਕੇ ਈ ਕੇ ਵਾਈ ਸੀ ਮੁਕੰਮਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ l ਉਨ੍ਹਾਂ ਦੱਸਿਆ ਕਿ  ਯੋਗ ਕਿਸਾਨਾਂ ਨੂੰ 21 ਫਰਵਰੀ ਤੱਕ ਈ-ਕੇਵਾਈਸੀ ਕਰਵਾ ਲੈਣੀ ਚਾਹੀਦੀ ਹੈl ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ 21ਫਰਵਰੀ ਤੋਂ ਪਹਿਲਾਂ ਪਿੰਡ ਵਿੱਚ ਮੌਜੂਦ ਸੀਐਚਸੀ (ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ।  ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਦੇ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੀ ਅਜੇ ਤੱਕ ਲੈਂਡ ਸੀਡਿੰਗ (ਤਸਦੀਕ) ਦਰੁਸਤ ਨਹੀਂ ਕਰਵਾਈ ਹੈ, ਉਹ ਕਿਸਾਨ ਖੇਤੀਬਾੜੀ ਦਫ਼ਤਰ ਆ ਕੇ ਆਪਣੀ ਜ਼ਮੀਨ ਦੀ ਤਸਦੀਕ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾਂ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨ, ਉਹ ਆਪਣੀ ਜ਼ਮੀਨ ਦੀ ਪੜਤਾਲ ਕਰਵਾ ਕੇ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭ ਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ l

Tags: