ਪਿੰਡ ਪੱਧਰ 'ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

ਪਿੰਡ ਪੱਧਰ 'ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ:
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਕ ਭਾਗੀਦਾਰੀ ਵੀ ਲਾਜ਼ਮੀ ਹੈ।

ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ।

ਮੀਟਿੰਗ ਦੌਰਾਨ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਰਾਜਪਾਲ ਨੇ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਸਹੀ ਦਿਸ਼ਾ, ਮੌਕੇ ਅਤੇ ਪ੍ਰੇਰਣਾ ਮਿਲਦੀ ਹੈ ਤਾਂ ਉਹ ਸਮਾਜ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਸਮੂਹਕ ਚੌਕਸੀ
ਅਤੇ ਲੋਕ ਭਾਗੀਦਾਰੀ ਨਾਲ ਪਿੰਡਾਂ ਵਿੱਚ ਨਸ਼ੇ ਦੇ ਵਿਰੁੱਧ ਮਾਹੌਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਥਾਪਨਾ ਲਈ ਲਗਾਤਾਰ ਯਤਨ ਕਰਦੇ ਰਹਿਣਗੇ।

ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਸੰਦੀਪ ਕੁਮਾਰ ਮਲਿਕ, ਏਡੀਸੀ ਨਿਕਾਸ ਕੁਮਾਰ, ਐਸਡੀਐਮ ਮੁਕੇਰੀਆਂ ਓਇਸ਼ੀ ਮੰਡਲ ਵੀ ਮੌਜੂਦ ਸਨ। 

Latest

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ
ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: 'ਮੇਰੀ ਰਸੋਈ ਯੋਜਨਾ' ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ