ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਮਾਮਲੇ ਵੀ ਦਰਜ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਅੱਗੇ ਕਿਹਾ ਕਿ  ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਤੇ ਚੁਣੌਤੀ ਦਿੱਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ  ਸੀ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਸਨੂੰ 4 ਸਾਲ ਦੀ ਕੈਦ ਸਮੇਤ 25,000  ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ । 

Latest

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ
ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ