ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ 

ਚੰਡੀਗੜ੍ਹ, 6 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ […]

ਚੰਡੀਗੜ੍ਹ, 6 ਫਰਵਰੀ:

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ‘ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Tags:

Latest

ਵਾਇਰਲ ਪੇਪਰ ਨਿਕਲਿਆ ਪੂਰੀ ਤਰ੍ਹਾਂ ਫਰਜ਼ੀ, ਬੋਰਡ ਕਰੇਗਾ FIR; ਅੰਬੇਡਕਰਨਗਰ 'ਚ ਪ੍ਰੀਖਿਆ ਕੇਂਦਰ ਜਾ ਰਹੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਗਲੈਮਰ ਦੇ ਪਿੱਛੇ ਦਾ ਕੌੜਾ ਸੱਚ: ਤਨੁਸ਼੍ਰੀ ਦੱਤਾ ਨੇ ਫ਼ਿਲਮ ਇੰਡਸਟਰੀ ਵਿੱਚ ਹੁੰਦੇ ਸ਼ੋਸ਼ਣ ਅਤੇ 'ਪ੍ਰੌਸਟੀਟਿਊਸ਼ਨ' ਦੇ ਜਾਲ ਦਾ ਕੀਤਾ ਪਰਦਾਫਾਸ਼
ਮੱਧ ਪੂਰਬ ਸੰਕਟ: ਹਮਾਸ ਵੱਲੋਂ ਈਰਾਨ ਨੂੰ ਗੁਆਂਢੀਆਂ 'ਤੇ ਹਮਲੇ ਰੋਕਣ ਦੀ ਨਸੀਹਤ, ਇਰਾਕ ਅਤੇ ਸਾਊਦੀ ਅਰਬ 'ਚ ਅਮਰੀਕੀ ਟਿਕਾਣਿਆਂ 'ਤੇ ਵੱਡੇ ਹਮਲੇ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼