ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ