ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਚੰਡੀਗੜ੍ਹ , ਫਰਵਰੀ 24 :
 
 ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਯੋਜਨਾ ਦੀ ਅਮਲ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ, ਸਟੋਰੇਜ ਅਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਮਿਸ਼ਨ ਇਸ ਬਾਰੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਪਰਿਵਾਰਾਂ ਨੂੰ ਪੋਸ਼ਣਯੁਕਤ ਖੁਰਾਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਰਾਜ ਖੁਰਾਕ ਕਮਿਸ਼ਨ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸੰਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ