ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ

ਵਿਧਾਇਕ ਮਾਲੇਰਕੋਟਲਾ ਵੱਲੋਂ ਦਿਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ-ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੱਦਾ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ-ਵਿਧਾਇਕ […]

ਵਿਧਾਇਕ ਮਾਲੇਰਕੋਟਲਾ ਵੱਲੋਂ ਦਿਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
-ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੱਦਾ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ-ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 11 ਨਵੰਬਰ :
                      ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅਤੇ ਆਵਾਮ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਵਿਧਾਇਕ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ।
  ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ। ਵਿਧਾਇਕ ਨੇ ਆਵਾਮ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ।

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ