ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ

ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ

ਧਰਮਕੋਟ 21 ਅਪ੍ਰੈਲ1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।ਉਪ ਮੰਡਲ ਮੈਜਿਸਟ੍ਰੇਟ  ਧਰਮਕੋਟ ਸ੍ਰ. ਜਸਪਾਲ ਸਿੰਘ ਨੇ ਦੱਸਿਆ […]

ਧਰਮਕੋਟ 21 ਅਪ੍ਰੈਲ
1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।
ਉਪ ਮੰਡਲ ਮੈਜਿਸਟ੍ਰੇਟ  ਧਰਮਕੋਟ ਸ੍ਰ. ਜਸਪਾਲ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਵੋਟ ਨੂੰ ਯਕੀਨਨ ਤੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਸੁਨੇਹਾ ਦੇਣ ਲਈ, ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੋਟਰ ਜਾਗਰੂਕਤਾ ਤੋਂ ਇਲਾਵਾ ਵੋਟਾਂ ਸਬੰਧੀ ਵੋਟਰਾਂ ਦੇ ਹਰੇਕ ਤੌਰ ਦੇ ਸ਼ੰਕੇ ਦੂਰ ਕੀਤੇ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਆਰ ਕੇ ਐਸ ਇੰਟਰਨੈਸ਼ਨਲ ਪਬਲਿਕ ਸਕੂਲ ਜਨਰ, ਗਲੋਬਲ ਵਿਜਡਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਤੋਂ ਇਲਾਵਾ ਹੋਰ ਵੀ  ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ ਗਏ ਅਤੇ ਸਕੂਲੀ ਵਿਦਿਆਰਥੀਆਂ/ਸਟਾਫ਼ ਨੂੰ ਵੋਟਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਸ੍ਰ. ਜਸਪਾਲ ਸਿੰਘ ਨੇ  ਦੱਸਿਆ ਕਿ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਸਾਡਾ ਮੁਢਲਾ ਅਧਿਕਾਰ ਹੈ ਅਤੇ ਇਹ ਹਰੇਕ ਨਾਗਰਿਕ ਨੂੰ ਯਕੀਨਨ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਆਨੁਸਾਰ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨ ਕਰ ਰਿਹਾ ਹੈ ਜਿਸਦੇ ਨਤੀਜੇ ਸਾਰਥਿਕ ਸਿੱਧ ਹੋਣਗੇ।
ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਵਰਤੇ ਜਾਣ ਵਾਲੇ ਐਪ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ ਆਦਿ ਬਾਰੇ ਵੀ ਜਾਣਕਾਰੀ ਇਨ੍ਹਾਂ ਪ੍ਰੋਗਰਾਮਾਂ ਜਰੀਏ ਸਾਂਝੀ ਕੀਤੀ ਜਾ ਰਹੀ ਹੈ, ਯੋਗ ਉਮੀਦਵਾਰਾਂ ਦੀਆਂ ਹੁਣ ਵੀ ਵੋਟਾਂ ਬਣਾਈਆਂ ਜਾ ਰਹੀਆਂ ਹਨ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ