ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 27 ਜਨਵਰੀ 2026....ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ 26 ਜਨਵਰੀ 2026 ਗਣਤੰਤਰ ਦਿਵਸ ਵਾਲੇ ਦਿਨ ਫਾਜ਼ਿਲਕਾ ਬਾਰਡਰ ਤੇ ਦੇਸ਼ ਦੇ ਬਹਾਦਰ ਜਵਾਨਾਂ ਨੂੰ ਮਿੱਠਾ ਕਰਵਾਉਣ ਉਪਰੰਤ ਕੀਤਾ! ਇਸ ਦੌਰਾਨ ਉਨਾਂ ਫੌਜੀ ਜਵਾਨਾਂ ਨੂੰ ਮਠਿਆਈ ਦੇ ਡੱਬੇ ਵੀ ਦਿਤੇ ਤੇ ਉਹਨਾਂ ਨਾਲ ਨੀ ਖੁਸ਼ੀ ਸਾਂਝੀ ਕੀਤੀ!
ਇੱਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਦੇਸ਼ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਬੀ.ਆਰ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਨ ਨਿਰਮਾਤਾ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰਤ ਦੀ ਏਕਤਾ ਅਤੇ ਸੰਵਿਧਾਨ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਸਾਰੇ ਆਪਣੇ ਹੱਕਾਂ ਦੀ ਆਵਾਜ਼ ਉਠਾ ਸਕਦੇ ਹਾਂ!
ਉਨਾਂ ਸਰਹੱਦ ਤੇ ਤੈਨਾਤ ਭਾਰਤੀ ਫੌਜ ਤੇ ਫੌਜ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਇਹ ਮਹਾਨ ਯੋਧੇ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਸਰਹੱਦਾਂ ਤੇ ਸਾਡੇ ਲਈ ਹਮੇਸ਼ਾ ਡਟੇ ਰਹਿੰਦੇ ਹਨ ਤੇ ਆਪਣੀ ਜਾਨ ਦੀ ਪਰਵਾਹ ਨਾ ਕੀਤੇ ਬਿਨਾਂ ਹੀ ਦੇਸ਼ ਦੀ ਰੱਖਿਆ ਕਰਦੇ ਹਨ!


