ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024  ਤੋਂ 21 ਜੂਨ , 2024 ਤੱਕ

ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024  ਤੋਂ 21 ਜੂਨ , 2024 ਤੱਕ

  ਅੰਮ੍ਰਿਤਸਰ 7 ਮਈ 2024:—ਰਾਜ ਵਿੱਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ, ਪੰਜਾਬ ਸਰਕਾਰ ਨੇ “ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ  2024 ਤੱਕ ਚਲਾਈ ਜਾ ਰਹੀ ਹੈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ  ਦਿੰਦਿਆ ਸ੍ਰੀ ਘਨਸ਼ਾਮ ਥੋਰੀ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ […]

  ਅੰਮ੍ਰਿਤਸਰ 7 ਮਈ 2024:—ਰਾਜ ਵਿੱਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ, ਪੰਜਾਬ ਸਰਕਾਰ ਨੇ “ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ  2024 ਤੱਕ ਚਲਾਈ ਜਾ ਰਹੀ ਹੈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ  ਦਿੰਦਿਆ ਸ੍ਰੀ ਘਨਸ਼ਾਮ ਥੋਰੀ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਵਾਉਣਾ ਕਾਨੂੰਨੀ ਜੁਰਮ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਅਦਾਰੇ ਦਾ ਮਾਲਕ ਕੰਮ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਮਨਾਹੀ ਅਤੇ ਰੈਗੂਲੇਸ਼ਨ) ਐਕਟ 1986 ਤਹਿਤ ਰਾਜ ਸਰਕਾਰ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੁਲਿਸ, ਸਿਹਤ, ਕਿਰਤ, ਡਾਇਰੈਕਟਰ ਆਫ ਫੈਕਟਰੀਜ਼, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿੱਖਿਆ ਅਤੇ ਐਨ.ਜੀ.ਓਜ ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਇਹ ਟੀਮ ਸਾਂਝੇ ਤੌਰ ਤੇ ਜ਼ਿਲ੍ਹੇ ਵਿੱਚ ਸ਼ੱਕੀ ਕਾਰੋਬਾਰੀ ਯੂਨਿਟਾਂ ਦੀ ਅਚਨਚੇਤ ਚੈਕਿੰਗ ਕਰੇਗੀ। ਇਸ ਟਾਸਕ ਫੋਰਸ ਨੂੰ ਵੱਖ-ਵੱਖ ਪ੍ਰਾਪਤ ਹੋਈਆਂ ਜਗ੍ਹਾਵਾਂ ਤੇ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਬਾਲ ਮਜ਼ਦੂਰੀ ‘ਤੇ ਐਨ.ਜੀ.ਓਜ ਦੁਆਰਾ ਕਰਵਾਏ ਗਏ ਸਰਵੇਖਣਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਹੁਕਮ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਬਚਾਏ ਗਏ ਬੱਚਿਆਂ ਨੂੰ ਮੁਢਲੀ ਸਿੱਖਿਆ ਅਤੇ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਜਿਲ੍ਹਾ ਟਾਸਕ ਫੋਰਸ ਬਾਲ ਮਜ਼ਦੂਰੀ ਦੇ ਮਾਤੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ