ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਆਧੁਨਿਕੀਕਰਨ ਤੇ ਅਧਿਆਪਕਾਂ ਦੀ ਨਵੀਂ ਭਰਤੀ ਨਾਲ ਸਿਖਿਆ ਖੇਤਰ 'ਚ ਆਈ ਕ੍ਰਾਂਤੀ

ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਆਧੁਨਿਕੀਕਰਨ ਤੇ ਅਧਿਆਪਕਾਂ ਦੀ ਨਵੀਂ ਭਰਤੀ ਨਾਲ ਸਿਖਿਆ ਖੇਤਰ 'ਚ ਆਈ ਕ੍ਰਾਂਤੀ

ਪੰਜਾਬ ਵਿੱਚ ਮਾਨ ਸਰਕਾਰ ਨੇ ਸਿੱਖਿਆ ਨੂੰ ਸੂਬੇ ਦੀ ਸਭ ਤੋਂ ਵੱਡੀ ਤਰਜੀਹ ਬਣਾਇਆ ਹੈ। ਸਰਕਾਰ ਨੇ ਦੋ ਮੁੱਖ ਸੁਧਾਰ ਕੀਤੇ ਹਨ, ਜਿਸ ਵਿਚ ਪਹਿਲਾ ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਅਤੇ ਦੂਜਾ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਨਵੀਂ ਭਰਤੀਇਹ ਦੋਵੇਂ ਕਦਮ ਮਿਲ ਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵਾਂ ਯੁੱਗ ਲਿਆ ਰਹੇ ਹਨ

ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਬਦਲਾਅ

ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਪ੍ਰੋਜੈਕਟ ਤਹਿਤ ਇੱਕ ਨਵੀਂ ਦਿੱਖ ਦਿੱਤੀ ਗਈ ਹੈ। ਜਿਹੜੇ ਸਕੂਲ ਪਹਿਲਾਂ ਖੰਡਰ ਬਣ ਚੁੱਕੇ ਸਨ, ਹੁਣ ਉਹ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਗਏ ਹਨ।

  • :ਸਮਾਰਟ ਕਲਾਸਰੂਮ : ਪੰਜਾਬ ਸਰਕਾਰ ਦੇ ਉੱਦਮ ਸਦਕਾ ਰਵਾਇਤੀ ਬਲੈਕ ਬੋਰਡਾਂ ਦੀ ਥਾਂ ਹੁਣ ਡਿਜੀਟਲ ਬੋਰਡਾਂ ਨੇ ਲੈ ਲਈ ਹੈ, ਜਿਸ ਨਾਲ ਪੜ੍ਹਾਈ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣ ਗਈ ਹੈ
  • ਅਪਗ੍ਰੇਡ ਕੀਤੀਆਂ ਲੈਬਾਰਟਰੀਆਂ: ਵਿਗਿਆਨ ਅਤੇ ਤਕਨਾਲੋਜੀ ਦੀ ਸਿੱਖਿਆ ਨੂੰ ਮਜ਼ਬੂਤ ​​ਕਰਨ ਲਈ ਲੈਬਾਂ ਨੂੰ ਨਵੇਂ ਅਤੇ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ
  • ਬਿਹਤਰ ਬੁਨਿਆਦੀ ਢਾਂਚਾ: ਸਾਫ਼-ਸੁਥਰੇ ਪਖਾਨੇ, ਸੁਰੱਖਿਅਤ ਇਮਾਰਤਾਂ, ਅਤੇ ਵਧੀਆ ਖੇਡ ਮੈਦਾਨਾਂ ਦੀ ਸਥਾਪਨਾ ਕੀਤੀ ਗਈ ਹੈ, ਤਾਂ ਜੋ ਬੱਚਿਆਂ ਨੂੰ ਇੱਕ ਸਕਾਰਾਤਮਕ ਸਿੱਖਣ ਦਾ ਮਾਹੌਲ ਮਿਲ ਸਕੇ

ਇਹ ਸੁਧਾਰ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਬਹਾਲ ਕਰ ਰਹੇ ਹਨ ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਹਰੇਕ ਸਾਲ ਵਿਦਿਆਰਥੀਆਂ ਦੀ ਗਿਣਤੀ ਚ ਰਿਕਾਰਡ ਵਾਧਾ ਹੋ ਰਿਹਾ ਹੈ। 

ਅਧਿਆਪਕਾਂ ਦੀਆਂ ਨਵੀਆਂ ਨਿਯੁਕਤੀਆਂ

ਮਾਨ ਸਰਕਾਰ ਦੀ ਦੂਜੀ ਵੱਡੀ ਪ੍ਰਾਪਤੀ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਨਵੀਆਂ ਭਰਤੀਆਂ ਕਰਨਾ ਹੈ। ਲੰਬੇ ਸਮੇਂ ਤੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਸਰਕਾਰ ਨੇ ਸਭ ਤੋਂ ਪਹਿਲਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਬਿਨਾਂ ਸਿਫਾਰਿਸ਼, ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ

ਹਜ਼ਾਰਾਂ ਦੀ ਗਿਣਤੀ ਵਿੱਚ ਯੋਗ ਅਤੇ ਨਵੇਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਨਾ ਸਿਰਫ਼ ਅਧਿਆਪਕ-ਵਿਦਿਆਰਥੀ ਅਨੁਪਾਤ ਵਿੱਚ ਸੁਧਾਰ ਆਇਆ ਹੈ, ਸਗੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੀ ਗੁਣਵੱਤਾ ਵੀ ਵਧੀ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਅਧਿਆਪਕਾਂ ਨੂੰ ਸਿਖਲਾਈ ਦੇਣ 'ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਉਹ ਨਵੀਨਤਮ ਸਿੱਖਿਆ ਵਿਧੀਆਂ ਨਾਲ ਬੱਚਿਆਂ ਨੂੰ ਪੜ੍ਹਾ ਸਕਣ

ਸਕੂਲਾਂ ਦਾ ਆਧੁਨਿਕੀਕਰਨ ਅਤੇ ਨਵੇਂ ਅਧਿਆਪਕਾਂ ਦੀ ਭਰਤੀ, ਇਹ ਦੋਵੇਂ ਕਦਮ ਪੰਜਾਬ ਦੇ ਬੱਚਿਆਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਦੇਣ ਦੇ ਰਾਹ 'ਤੇ ਅੱਗੇ ਵਧਾ ਰਹੇ ਹਨ

images