ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰ ਵਿਖੇ ਟੀਮ ਸਵੀਪ ਦੁਆਰਾ ਔਰਤ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਜਾਗਰੁਕ

ਅਬੋਹਰ ਅਪ੍ਰੈਲ 29 ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ (ਡਾ.) ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਅੱਜ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ […]

ਅਬੋਹਰ ਅਪ੍ਰੈਲ 29

ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ (ਡਾ.) ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ

ਅੱਜ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਪਿੰਡ ਮਲੂਕਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਪ੍ਰਾਇਮਰੀ ਸਕੂਲ ਵਿਖੇ ਸਕੂਲ ਸਟਾਫ਼ ਅਤੇ ਮਿਡ–ਡੇ–ਮੀਲ ਵਰਕਰਾਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਪ੍ਰਤੀ ਜਾਗਰੁਕ ਕੀਤਾ ਗਿਆ, ਵੋਟਰ–ਸਹੁੰ ਚੁਕਵਾਈ ਗਈ ਅਤੇ ਉਹਨਾਂ ਨੂੰ ਆਪਣੇ ਮਾਪਿਆਂ ਨੂੰ ਵੀ ਜਾਗਰੁਕ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਪਿੰਡ ਦੀਆਂ ਔਰਤ ਵੋਟਰਾਂ ਨੂੰ ਜਾਗਰੁਕ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਅਤੇ ਉਹਨਾਂ ਨੂੰ ਵੋਟਾਂ ਦੀ ਸੰਪੂਰਨ ਪ੍ਰਕਿਰਿਆ ਤੋਂ ਜਾਣੂ ਵੀ ਕਰਵਾਇਆ ਗਿਆ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ