ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਫ਼ਿਰੋਜ਼ਪੁਰ, 01 ਅਗਸਤ:

ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੀਰ ਮੁਹੰਮਦ ਬਲਾਕ ਮੱਖੂ ਅਤੇ ਪਿੰਡ ਸਾਧੂ ਵਾਲਾ ਬਲਾਕ ਜ਼ੀਰਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਜੁੜ ਕੇ ਸਰਕਾਰ ਦੀਆਂ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਰਗੀਆਂ ਲਹਿਰਾਂ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਨੌਜਵਾਨਾਂ ਨੂੰ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਮਨਿੰਦਰ ਕੌਰ ਸੀ.ਐਚ.ਸੀ. ਮੱਖੂ ਵੱਲੋਂ ਵੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸਰਕਾਰ ਦੇ ਨਸ਼ਿਆਂ ਨੂੰ ਰੋਕਣ ਦੋ ਉਪਰਾਲਿਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਨੁੱਕੜ ਨਾਟਕ ਦੀ ਟੀਮ ਵੱਲੋਂ ਨਾਟਕ ਰਾਹੀਂ ਨਸਿਆ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਕਲੱਬ ਪ੍ਰਧਾਨ ਵਿਸ਼ਾਲ ਸਿੰਘ ਵੱਲੋਂ ਕਿਹਾ ਗਿਆ ਕਿ ਉਹ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਰਕਾਰ ਦੀਆਂ ਸਕੀਮਾਂ ਨੂੰ ਸਫਲਤਾਪੂਰਵਕ ਨੇਪੜੇ ਚਾੜਨਗੇ। ਇਸ ਸਮੇਂ ਅੰਮ੍ਰਿਤਪਾਲ ਸਿੰਘ ਪ੍ਰਧਾਨ ਵੱਲੋਂ ਨੌਜਵਾਨਾਂ ਦੇ ਨਸ਼ਿਆਂ ਵੱਲ ਵੱਧ ਰਹੇ ਰੁਝਾਨ ਤੇ ਚਿੰਤਾ ਪ੍ਰਗਟਾਈ ਅਤੇ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਦਿਲਚਸਪੀ ਬਾਰੇ ਵੀ ਵਿਚਾਰ ਪੇਸ਼ ਕੀਤੇ। ਪੱਤਵੰਤੇ ਸੱਜਣਾਂ ਅਤੇ ਨੌਜਵਾਨਾਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਹਰਸੇਵਕ ਸਿੰਘ ਹੈੱਡ ਮਾਸਟਰ ਵੱਲੋਂ ਬਾਖੂਬੀ ਨਿਭਾਈ ਗਈ।

ਇਸ ਮੌਕੇ ਸ੍ਰੀਮਤੀ ਤਰਨਜੀਤ ਕੌਰ, ਸ੍ਰੀ ਸੁਖਬੀਰ ਸਿੰਘ ਸਰਪੰਚ, ਬਲਕਾਰ ਸਿੰਘ, ਸ੍ਰ. ਰਜਿੰਦਰ ਸਿੰਘ ਸਰਪੰਚ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਹਰਭਿੰਦਰ ਸਿੰਘ, ਗੈਵੀ, ਅਰਮਾਨ, ਗੁਰਪ੍ਰੀਤ ਸਿੱਧੂ, ਸੁਖਚੈਨ ਸਿੰਘ, ਮਨਦੀਪ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਭੁੱਲਰ, ਸਰਬਜੀਤ ਸਿੰਘ, ਰਮਨੀਕ ਸਿੰਘ, ਗੁਰਚਰਨ ਸਿੰਘ, ਸੈਕਟਰੀ ਅਜੇ ਵੀਰ ਸਿੰਘ, ਖ਼ਜ਼ਾਨਚੀ ਜਗਰੂਪ ਸਿੰਘ, ਜਸਵਿੰਦਰ ਸਿੰਘ ਗਿੱਲ, ਸੁਖਪ੍ਰੀਤ ਸਿੰਘ ਮੰਟੂ, ਮਾਣਕ ਸਿੰਘ, ਤਲਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਕਿੰਦੂ, ਠਾਕੁਰ ਸਿੰਘ ਸਹੋਤਾ, ਦਰਸ਼ਨ ਸਿੰਘ, ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ ਗਿੱਲ, ਗੁਰਬਰਿੰਦਰ ਸਿੰਘ ਸੰਧੂ, ਬਲਦੇਵ ਸਿੰਘ ਖਾਲਸਾ, ਦਰਸ਼ਨ ਸਿੰਘ ਖਾਲਸਾ, ਹਰਜਿੰਦਰ ਸਿੰਘ ਰਿੰਪੀ, ਜਗਰੂਪ ਸਿੰਘ ਸੰਧੂ, ਤਰਸੇਮ ਸਿੰਘ, ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਨੌਜਵਾਨ ਸ਼ਾਮਲ ਹੋਏ।