ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਮਾਲੇਰਕੋਟਲਾ 14 ਦਸੰਬਰ:

      ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ । ਲੋਕਾਂ ਨੇ ਚੋਣਾ ਦਾ ਪਰਵ ,ਦੇਸ਼ ਦਾ ਗੋਰਵ’ ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ  ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।

 

   ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ ` ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਧੰਨਵਾ ਕੀਤਾਉਥੇ ਜ਼ਿਲ੍ਹਾ ਵਾਸੀਆਂ ਦਾ ਵੀ ਇਸ ਮਹਾਂ ਤਿਉਹਾਰ ਵਿੱਚ ਹੁੰਮ-ਹੰਮਾਂ ਕੇ ਸਮੂਲੀਅਤ ਕਰਨ ਲਈ ਧੰਨਵਾਦ ਕੀਤਾ ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।