ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਦੂਸਰੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 2 ਦਸੰਬਰ
   ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆ ਸਬੰਧੀ ਅੱਜ ਦੂਸਰੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ।
 ਉਨ੍ਹਾਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 4 ਦਸੰਬਰ 2025 (ਸਵੇਰੇ 11:00 ਤੋਂ ਸ਼ਾਮ 03:00 ਵਜੇ) ਤੱਕ ਹੈ। ਇਹ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।
 ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਦਸਤਾਵੇਜ਼ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।
 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।