Nirpakh Post

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ; ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ, ਮੀਟ-ਸ਼ਰਾਬ 'ਤੇ ਪਾਬੰਦੀ
ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਜਲੰਧਰ ਸ਼ਹਿਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ, ਟ੍ਰੈਫਿਕ ਅਤੇ ਸਕੂਲਾਂ ਦੀ ਛੁੱਟੀ ਨੂੰ ਲੈ ਕੇ ਕਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਆਯੋਜਿਤ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਦੀ ਸ਼ੁਰੂਆਤ ਮੁਹੱਲਾ ਗੋਬਿੰਦਗੜ੍ਹ ਤੋਂ ਹੋਈ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਪ੍ਰਗਟ ਕਰ ਰਹੀਆਂ ਹਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਗੁਜ਼ਰਨ ਤੋਂ ਬਾਅਦ ਇਹ ਵਾਪਸ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੀ ਸਮਾਪਤ ਹੋਵੇਗਾ।

ਨਗਰ ਕੀਰਤਨ ਦੇ ਮਦਨ ਫਲੋਰ ਮਿੱਲ ਪਹੁੰਚਣ 'ਤੇ ਬੇਹੱਦ ਖ਼ਾਸ ਅਤੇ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਦੌਰਾਨ ਸਿੱਖ ਨੌਜਵਾਨਾਂ ਨੇ ਚੌਰਾਹਿਆਂ 'ਤੇ ਤਲਵਾਰਬਾਜ਼ੀ (ਗਤਕੇ) ਦੇ ਹੈਰਾਨੀਜਨਕ ਜੌਹਰ ਦਿਖਾਏ। ਉੱਥੇ ਹੀ, ਪੰਜਾਬ ਪੁਲਿਸ ਦੀਆਂ ਟੁਕੜੀਆਂ ਨੇ ਪਰੇਡ ਰਾਹੀਂ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ।

ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਵਿਸ਼ੇਸ਼ ਹੁਕਮ ਜਾਰੀ ਧਾਰਮਿਕ ਭਾਵਨਾਵਾਂ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਇਸ ਅਨੁਸਾਰ, 21 ਨਵੰਬਰ ਸ਼ਨੀਵਾਰ ਨੂੰ ਨਗਰ ਕੀਰਤਨ ਦੇ ਰੂਟ ਅਤੇ ਧਾਰਮਿਕ ਸਥਾਨਾਂ ਦੇ ਆਸ-ਪਾਸ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਤੇ ਵਿਸ਼ੇਸ਼ ਰੂਟ ਡਾਇਵਰਜ਼ਨ ਪਲਾਨ ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ (ਸਟਾਫ਼ ਸਮੇਤ) ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ, ਸੰਗਤ ਦੀ ਭਾਰੀ ਭੀੜ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਰੱਖਣ ਲਈ ਵਿਸ਼ੇਸ਼ ਰੂਟ ਡਾਇਵਰਜ਼ਨ ਪਲਾਨ ਵੀ ਲਾਗੂ ਕੀਤਾ ਗਿਆ ਹੈ।

ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਪਹੁੰਚੇ MP ਅੰਮ੍ਰਿਤਪਾਲ ਸਿੰਘ, ਕੱਲ੍ਹ 3 ਘੰਟੇ ਦੀ ਪੈਰੋਲ 'ਤੇ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ
ਨਵੀਂ ਦਿੱਲੀ / ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਕੇ ਪਹੁੰਚ ਗਈ ਹੈ। ਉਨ੍ਹਾਂ ਨੂੰ ਇੱਥੇ ਇੱਕ ਸੁਰੱਖਿਅਤ ਟਿਕਾਣੇ (ਸੇਫ ਹਾਊਸ) ਵਿੱਚ ਰੱਖਿਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਸੜਕ ਰਸਤੇ ਲਿਆਂਦਾ ਜਾਵੇਗਾ ਜਾਂ ਫਲਾਈਟ ਰਾਹੀਂ।

ਇਸ ਤੋਂ ਪਹਿਲਾਂ ਸੰਸਦ ਮੈਂਬਰ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਸੀ, ਜਿਸ ਵਿੱਚ ਉਹ ਪਹਿਲਾਂ ਜੇਲ੍ਹ ਤੋਂ ਬਾਹਰ ਆਉਂਦੇ ਅਤੇ ਫਿਰ ਏਅਰਪੋਰਟ ਦੇ ਅੰਦਰ ਜਾਂਦੇ ਦਿਖਾਈ ਦਿੱਤੇ। ਅੰਮ੍ਰਿਤਪਾਲ ਸਿੰਘ ਸਾਢੇ ਤਿੰਨ ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਹਨ। ਉਹ ਕੱਲ੍ਹ (21 ਨਵੰਬਰ) ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਦਾ 8 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ।

3 ਘੰਟੇ ਦੀ ਕਸਟਡੀ ਪੈਰੋਲ ਅਤੇ 10 ਲੱਖ ਰੁਪਏ ਜਮ੍ਹਾ

ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 3 ਦਿਨ ਦੀ ਕਸਟਡੀ ਪੈਰੋਲ ਲਈ ਸੁਰੱਖਿਆ ਪ੍ਰਬੰਧ ਕਰਨ ਤੋਂ ਹੱਥ ਖੜ੍ਹੇ ਕਰ ਦਿੱਤੇ ਸਨ, ਜਿਸ ਕਾਰਨ ਅਦਾਲਤ ਨੇ ਸਿਰਫ਼ 3 ਘੰਟੇ ਦੀ ਹੀ ਇਜਾਜ਼ਤ ਦਿੱਤੀ।

ਅੰਮ੍ਰਿਤਪਾਲ ਨੂੰ ਅਸਾਮ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਲਿਜਾਣ ਲਈ ਪਰਿਵਾਰ ਨੇ ਪੁਲਿਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾ ਕਰਵਾਏ ਹਨ। ਇਸ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਅੰਮ੍ਰਿਤਪਾਲ ਸਿੰਘ ਅਤੇ 5 ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ 'ਤੇ ਖਰਚ ਹੋਣਗੇ।

ਮਾਹੌਲ ਵਿਗੜਨ 'ਤੇ ਤੁਰੰਤ ਵਾਪਸ ਲੈ ਜਾਵੇਗੀ ਪੁਲਿਸ

ਅਦਾਲਤ ਨੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੱਦੇਨਜ਼ਰ ਸਰਕਾਰ ਅਤੇ ਪੁਲਿਸ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਹਨ:

ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਭੰਗ ਹੁੰਦੀ ਹੈ, ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਅਜਿਹਾ ਹੋਣ ਦਾ ਖਦਸ਼ਾ ਵੀ ਨਜ਼ਰ ਆਉਂਦਾ ਹੈ, ਤਾਂ ਪੁਲਿਸ ਅੰਮ੍ਰਿਤਪਾਲ ਨੂੰ ਤੁਰੰਤ ਸਸਕਾਰ ਵਾਲੀ ਥਾਂ ਤੋਂ ਹਟਾ ਸਕਦੀ ਹੈ।

ਲੋੜ ਪੈਣ 'ਤੇ ਪੁਲਿਸ ਪੈਰੋਲ ਦਾ ਸਮਾਂ ਪੂਰਾ ਹੋਣ ਦੀ ਉਡੀਕ ਕੀਤੇ ਬਿਨਾਂ ਹੀ ਉਨ੍ਹਾਂ ਨੂੰ ਤੁਰੰਤ ਪੰਜਾਬ ਤੋਂ ਬਾਹਰ ਵਾਪਸ ਲਿਜਾ ਸਕਦੀ ਹੈ।

ਮਾਂ ਬਲਵਿੰਦਰ ਕੌਰ ਨੇ ਕਿਹਾ- ਅਦਾਲਤ ਦੇ ਫੈਸਲੇ ਦਾ ਸਨਮਾਨ

ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦਾ ਪੂਰਾ ਸਨਮਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਅੰਮ੍ਰਿਤਪਾਲ ਨੂੰ ਸਭ ਤੋਂ ਪਹਿਲਾਂ ਘਰ ਲਿਆਂਦਾ ਜਾਵੇਗਾ ਅਤੇ ਇਸ ਤੋਂ ਬਾਅਦ ਉਹ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੌਰਾਨ ਉਹ ਕਿਸੇ ਨੂੰ ਵੀ ਨਹੀਂ ਮਿਲ ਸਕਣਗੇ।

ਅੰਮ੍ਰਿਤਸਰ ਦਿਹਾਤੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ (SSP) ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਅੰਤਿਮ ਸਸਕਾਰ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ, ਡੀਐਸਪੀ, ਐਸਪੀ ਅਤੇ ਸਿਕਿਓਰਿਟੀ ਬ੍ਰਾਂਚ ਦੀਆਂ ਟੀਮਾਂ ਤਾਇਨਾਤ ਰਹਿਣਗੀਆਂ। ਨਾਗੋਕੇ ਅਤੇ ਰਈਆ ਮਾਰਗਾਂ 'ਤੇ ਵੀ ਪੁਲਿਸ ਦੀ ਸਖ਼ਤ ਨਿਗਰਾਨੀ ਰਹੇਗੀ।

ਐਸਐਸਪੀ ਨੇ ਦੱਸਿਆ ਕਿ ਪਰਿਵਾਰ ਨਾਲ ਗੱਲਬਾਤ ਕਰਕੇ ਆਉਣ ਦਾ ਤਰੀਕਾ ਤੈਅ ਕੀਤਾ ਜਾ ਰਿਹਾ ਹੈ—ਪਹਿਲਾਂ ਉਹ ਪਿੰਡ ਵਿੱਚ ਅੰਤਿਮ ਰਸਮਾਂ ਨਿਭਾਉਣਗੇ, ਫਿਰ ਸੇਫ ਹਾਊਸ ਵਿੱਚ ਰਹਿਣਗੇ ਅਤੇ ਸਸਕਾਰ ਵੇਲੇ ਵਾਪਸ ਲਿਆਂਦੇ ਜਾਣਗੇ। ਪੁਲਿਸ ਨੇ ਲੋਕਾਂ ਨੂੰ ਹਥਿਆਰ ਨਾ ਲਿਆਉਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਮਾਨਸਾ ਦੀ ਧੀ ਜਸਪ੍ਰੀਤ ਕੌਰ ਨੇ ਦੇਸ਼ ਭਰ ’ਚੋਂ ਇਲੈਕਟਰੀਕਲ ਟਰੇਡ ’ਚ ਹਾਸਲ ਕੀਤਾ ਪਹਿਲਾ ਸਥਾਨ
ਮਾਨਸਾ / ਚੰਡੀਗੜ੍ਹ: ਪੰਜਾਬ ਲਈ ਇੱਕ ਹੋਰ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ITI), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਕਟਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਵਿਦਿਆਰਥਣ ਅਤੇ ਇੰਸਟਰੱਕਟਰ ਲਈ ਨਗਦ ਇਨਾਮ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ ਬੇਮਿਸਾਲ ਅਗਵਾਈ ਅਤੇ ਮਾਰਗਦਰਸ਼ਨ ਲਈ 25-25 ਹਜ਼ਾਰ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ ਹੈ।

ਕਿਰਤੀ ਪਰਿਵਾਰ ਦੀ ਧੀ ਨੇ ਵਧਾਇਆ ਸੂਬੇ ਦਾ ਮਾਣ

ਪਿੰਡ ਭੁਪਾਲ ਕਲਾਂ (ਜ਼ਿਲ੍ਹਾ ਮਾਨਸਾ) ਦੀ ਰਹਿਣ ਵਾਲੀ ਜਸਪ੍ਰੀਤ ਕੌਰ ਇੱਕ ਸਾਧਾਰਨ ਕਿਰਤੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਸ ਦੇ ਪਿਤਾ ਲਾਭ ਸਿੰਘ ਕਿਸਾਨ ਹਨ ਅਤੇ ਮਾਤਾ ਕਿਰਨਜੀਤ ਕੌਰ ਘਰੇਲੂ ਔਰਤ ਹਨ। ਆਪਣੀ ਸਖ਼ਤ ਮਿਹਨਤ ਸਦਕਾ ਜਸਪ੍ਰੀਤ ਨੇ ਨਾ ਸਿਰਫ਼ ਆਪਣੇ ਮਾਪਿਆਂ, ਸਗੋਂ ਪੂਰੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਂ ਦੇਸ਼ ਭਰ ਵਿੱਚ ਚਮਕਾ ਦਿੱਤਾ ਹੈ।

ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਹਰਜੋਤ ਸਿੰਘ ਬੈਂਸ

ਇਸ ਸਫਲਤਾ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਨੇ ਰਾਸ਼ਟਰੀ ਪੱਧਰ ’ਤੇ ਸਿਖ਼ਰਲਾ ਰੈਂਕ ਹਾਸਲ ਕੀਤਾ ਹੈ। ਉਨ੍ਹਾਂ ਕਿਹਾ:

ਜਸਪ੍ਰੀਤ ਦੀ ਸਖ਼ਤ ਮਿਹਨਤ ਅਤੇ ਸਮਰਪਣ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਪ੍ਰੇਰਨਾ ਸਰੋਤ ਹੈ।

ਪੰਜਾਬ ਸਰਕਾਰ ਸੂਬੇ ਦੀਆਂ ਆਈਟੀਆਈ (ITI) ਸੰਸਥਾਵਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਨਗਦ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਹੌਸਲਾ ਵਧਾਉਣਾ ਹੈ।

ਸਿੱਖਿਆ ਮੰਤਰੀ ਨੇ ਹੋਣਹਾਰ ਵਿਦਿਆਰਥਣ, ਉਸ ਦੇ ਮਾਪਿਆਂ, ਆਈਟੀਆਈ ਮਾਨਸਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਦਿਲੋਂ ਮੁਬਾਰਕਬਾਦ ਦਿੱਤੀ।

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 20 ਨਵੰਬਰ:* ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ‘ਵਿਸ਼ਵ ਮੱਛੀ ਪਾਲਣ ਦਿਵਸ’, ਜੋ ਹਰ ਸਾਲ 21 ਨਵੰਬਰ ਨੂੰ ਮਨਾਇਆ ਜਾਂਦਾ ਹੈ, ਦੀ ਪੂਰਵ ਸੰਧਿਆ ’ਤੇ ਕਿਸਾਨਾਂ, ਮੱਛੀ ਪਾਲਕਾਂ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਭਾਈਵਾਲਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ, ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਧੀਆ ਤੇ ਲਾਹੇਵੰਦ ਜ਼ਰੀਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਪ੍ਰਫੁੱਲਿਤ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਕਿੱਤਾ ਬਣਾਉਣ ਲਈ ਆਧੁਨਿਕ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ।

ਮੱਛੀ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ  ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਦੇ ਨਾਲ-ਨਾਲ ਮੱਛੀ ਪਾਲਣ ਖੇਤਰ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੱਛੀ ਪਾਲਣ ਨੂੰ ਆਧੁਨਿਕ ਬਣਾਉਣ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਕਿਸਾਨਾਂ ਨੂੰ ਕਿਫਾਇਤੀ ਦਰਾਂ ’ਤੇ ਉੱਨਤ ਤਕਨੀਕਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਮੱਛੀ ਅਤੇ ਝੀਂਗਾ ਪਾਲਣ ਨੂੰ ਲਾਹੇਵੰਦ ਕਾਰੋਬਾਰ ਵਿੱਚ ਬਦਲਣਾ ਹੈ ਤਾਂ ਜੋ ਕਿਸਾਨਾਂ ਲਈ ਰੋਜ਼ੀ-ਰੋਟੀ ਦੇ ਬਿਹਤਰ ਤੇ ਟਿਕਾਊ ਮੌਕੇ ਪੈਦਾ ਕੀਤੇ ਜਾ ਸਕਣ।

ਵਿਭਾਗ ਵੱਲੋਂ ਕੀਤੀ ਗਈ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 45,156 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਲਾਨਾ ਮੱਛੀ ਉਤਪਾਦਨ 2.11 ਲੱਖ ਟਨ ਤੱਕ ਪਹੁੰਚ ਗਿਆ ਹੈ। ਇਹ ਪ੍ਰਾਪਤੀ ਕਿਸਾਨਾਂ ਵਿੱਚ ਮੱਛੀ ਪਾਲਣ ਪ੍ਰਤੀ ਵੱਧ ਰਹੀ ਦਿਲਚਸਪੀ ਅਤੇ ਵਿਗਿਆਨਕ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਤਪਾਦਕਤਾ ਅਤੇ ਮੁਨਾਫੇ ਨੂੰ ਹੋਰ ਵਧਾਉਣ ਲਈ ਕਿਸਾਨਾਂ ਨੂੰ ਸਿਖਲਾਈ, ਤਕਨੀਕੀ ਸੇਧ ਅਤੇ ਆਧੁਨਿਕ ਤਕਨੀਕਾਂ ਤੱਕ ਪਹੁੰਚ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀ ਵਿਭਿੰਨਤਾ ਦੇ ਲਿਹਾਜ਼ ਤੋਂ ਪੰਜਾਬ ਵਿੱਚ ਖਾਸ ਤੌਰ ’ਤੇ ਖਾਰੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਪਾਲਣ ਇੱਕ ਆਸਵੰਦ ਕਿਤੇ ਵਜੋਂ ਉੱਭਰਿਆ ਹੈ। ਕਿਸਾਨਾਂ ਨੂੰ ਇਸ ਲਾਹੇਵੰਦ ਕਿੱਤੇ ਨੂੰ ਅਪਣਾਉਣ ਵਿੱਚ ਸਹਾਇਤਾ ਕਰਨ ਲਈ ਵਿਭਾਗ ਨੇ 1,033.51 ਹੈਕਟੇਅਰ ਰਕਬੇ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਹੈ। ਇਹ ਪਹਿਲਕਦਮੀ ਨਾ ਸਿਰਫ਼ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ, ਸਗੋਂ ਖੇਤੀਬਾੜੀ ਲਈ ਚੁਣੌਤੀਪੂਰਨ ਜ਼ਮੀਨ ਦੀ ਵੀ ਲਾਹੇਵੰਦ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਪੂੰਗ ਉਤਪਾਦਨ ਸਮਰੱਥਾਵਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 16 ਸਰਕਾਰੀ ਮੱਛੀ ਫਾਰਮ ਕਾਰਜਸ਼ੀਲ ਹਨ, ਜੋ ਸਾਲਾਨਾ ਲਗਭਗ 18 ਕਰੋੜ ਮੱਛੀ ਪੂੰਗ ਪੈਦਾ ਕਰ ਰਹੇ ਹਨ। ਇਹ ਕੇਂਦਰ ਮੱਛੀ ਪਾਲਕਾਂ ਦੀਆਂ ਪੂੰਗ ਸਬੰਧੀ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਮੱਛੀ ਪਾਲਣ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਮੱਛੀ ਦੇ ਮਿਆਰੀ ਬੀਜਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣ ਅਤੇ ਮੌਜੂਦਾ ਮੱਛੀ ਫਾਰਮਾਂ ਦੀ ਉਤਪਾਦਕਤਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ‘ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ’ (ਪੀ.ਐਮ.ਐਮ.ਐਸ.ਵਾਈ) ਕਿਸਾਨਾਂ ਅਤੇ ਉੱਦਮੀਆਂ ਨੂੰ ਮੱਛੀ ਪਾਲਣ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਅਤੇ ਆਪਣੇ ਕੰਮ-ਕਾਜ ਦਾ ਵਿਸਥਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦੋਂ ਕਿ ਔਰਤਾਂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 60 ਫ਼ੀਸਦੀ ਤੱਕ ਸਬਸਿਡੀ ਦਾ ਪ੍ਰਬੰਧ ਹੈ। ਇਸ ਯੋਜਨਾ ਤਹਿਤ ਹੁਣ ਤੱਕ ਪੰਜਾਬ ਭਰ ਵਿੱਚ 867 ਲਾਭਪਾਤਰੀਆਂ ਨੂੰ 39.28 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ‘ਪੰਜਾਬ ਸਟੇਟ ਫਿਸ਼ਰੀਜ਼ ਡਿਵੈਲਪਮੈਂਟ ਬੋਰਡ’ ਕਿਸਾਨਾਂ ਅਤੇ ਉੱਦਮੀਆਂ ਨੂੰ ਮੱਛੀ ਪਾਲਣ ਦੀਆਂ ਨਵੀਆਂ ਤਕਨੀਕਾਂ ਅਪਣਾਉਣ ਅਤੇ ਝੀਂਗਾ ਪਾਲਣ ਦੇ ਕੰਮਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਨਵੇਂ ਉੱਦਮੀਆਂ ਨੂੰ ਮੱਛੀ ਪਾਲਣ ਖੇਤਰ ਵਿੱਚ ਲਿਆਉਣਾ ਅਤੇ ਕਿਸਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਵਰਗੇ ਲਾਹੇਵੰਦ ਕਿੱਤਿਆਂ ਰਾਹੀਂ ਆਪਣੀਆਂ ਖੇਤੀ ਗਤੀਵਿਧੀਆਂ ਵਿੱਚ ਵਿਭਿੰਨਤਾ ਲਿਆਉਣਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਤਰੀਕਿਆਂ ਅਤੇ ਟਿਕਾਊ ਉਤਪਾਦਨ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ, ਵਰਕਸ਼ਾਪਾਂ ਅਤੇ ਤਕਨੀਕੀ ਸਿਖਲਾਈ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ।

ਮੰਤਰੀ ਨੇ ਕਿਹਾ ਕਿ ਸਰਕਾਰ ਜਲ-ਜੀਵ ਵਿਭਿੰਨਤਾ ਦੀ ਸੰਭਾਲ ਅਤੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਵੀ ਪੂਰੀ ਤਰ੍ਹਾਂ ਚੇਤੰਨ ਅਤੇ ਵਚਨਬੱਧ ਹੈ। ‘ਰੀਵਰ ਰੈਂਚਿੰਗ ਪ੍ਰੋਗਰਾਮ’ ਤਹਿਤ ਜਲ-ਜੀਵ ਵਿਭਿੰਨਤਾ ਨੂੰ ਮਜ਼ਬੂਤ ਕਰਨ ਅਤੇ ਮੱਛੀ ਸਰੋਤਾਂ ਦੀ ਸੰਭਾਲ ਲਈ ਹਰ ਸਾਲ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਮੱਛੀ ਦੇ ਬੀਜ ਛੱਡੇ ਜਾਂਦੇ ਸਨ। ਅਜਿਹੀਆਂ ਪਹਿਲਕਦਮੀਆਂ ਵਪਾਰਕ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕੁਦਰਤੀ ਜਲ-ਵਾਤਾਵਰਣ ਪ੍ਰਣਾਲੀਆਂ ਦੀ ਸੁਰੱਖਿਆ ਵਿੱਚ ਵੀ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ।

ਵਿਸ਼ਵ ਮੱਛੀ ਪਾਲਣ ਦਿਵਸ-2026 ਮੌਕੇ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ, ਮੱਛੀ ਪਾਲਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਮੱਛੀ ਪਾਲਣ ਅਤੇ ਝੀਂਗਾ ਪਾਲਣ ਤਕਨੀਕਾਂ ਨੂੰ ਅਪਣਾ ਕੇ ਮੱਛੀ ਪਾਲਣ ਖੇਤਰ ਦੇ ਵਿਕਾਸ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਸਾਧਨ ਬਣਾਉਣ ਲਈ ਆਪਣੀਆਂ ਨੀਤੀਆਂ, ਵਿੱਤੀ ਸਹਾਇਤਾ ਅਤੇ ਤਕਨੀਕੀ ਸਹਿਯੋਗ ਰਾਹੀਂ ਹਰ ਸੰਭਵ ਮਦਦ ਦੇਣੀ ਜਾਰੀ ਰੱਖੇਗੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਪੰਜਾਬ ਦੀ ਪੇਂਡੂ ਆਰਥਿਕਤਾ ਦਾ ਮਜ਼ਬੂਤ  ਧੁਰਾ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸਰੋਤਾਂ ਦੇ ਪੁਖ਼ਤਾ ਪ੍ਰਬੰਧਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਮੱਛੀ ਪਾਲਕਾਂ ਦੀ ਭਲਾਈ ਅਤੇ ਮੱਛੀ ਪਾਲਣ ਖੇਤਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 20 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 10 ਮਹੀਨੇ ਪੂਰੇ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਹੁਣ ਤੱਕ 1.67 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਸਾਥੀਆਂ ਸਮੇਤ ਕੁੱਲ 85598 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ , ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਸਪੈਸ਼ਲ ਡੀ.ਜੀ.ਪੀ.( ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1497 ਹਥਿਆਰਾਂ ਸਮੇਤ 4561 ਜ਼ਿੰਦਾ ਕਾਰਤੂਸ, 487 ਮੈਗਜ਼ੀਨ, 296 ਤੇਜ਼ਧਾਰ ਹਥਿਆਰ ਅਤੇ 21 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 48422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19749 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 2231 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

304ਵੇਂ ਦਿਨ ਪੁਲਿਸ ਟੀਮਾਂ ਨੇ 626 ਛਾਪੇਮਾਰੀ ਕਰਦਿਆਂ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ 256 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ  ਕਾਰਵਾਈ ਕੀਤੀ ਗਈ ਅਤੇ 11 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਜੋਸ਼ ਅਤੇ ਸਰਗਮਰੀ ਨਾਲ ਜਾਰੀ ਰਹੇਗੀ।

ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 629ਵੇਂ ਦਿਨ ਵੀ ਜਾਰੀ ਰੱਖਿਆ। ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 2.5 ਕਿਲੋ ਅਫੀਮ, 10 ਕਿਲੋ ਭੁੱਕੀ, 82 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ਼ 629 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94085 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ  ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ
ਚੰਡੀਗੜ੍ਹ, 20 ਨਵੰਬਰ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨਹਾ ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਅਨਿੰਦਿਤਾ ਮਿਤਰਾ ਨੇ ਸਾਂਝੇ ਤੌਰ 'ਤੇ ਕੀਤੀ। ਸੈਸ਼ਨ ਦਾ ਸੰਚਾਲਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਕਾਊਂਟਰ ਇੰਟੈਲੀਜੈਂਸ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਪੰਜਾਬ ਇਲਕਸ਼ਨਜ਼ ਆਸ਼ੀਸ਼ ਚੌਧਰੀ ਵੱਲੋਂ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਟੇਟ ਨੋਡਲ ਅਫ਼ਸਰਾਂ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਪ੍ਰਤੀਨਿਧੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.), ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.), ਰੇਲਵੇ ਸੁਰੱਖਿਆ ਬਲ (ਆਰ.ਪੀ.ਐੱਫ.), ਇੰਟੈਲੀਜੈਂਸ ਬਿਊਰੋ (ਆਈ.ਬੀ.), ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.), ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਪੰਜਾਬ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਅੰਤਰ-ਰਾਜੀ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਅਮਨ-ਕਾਨੂੰਨ ਦੀਆਂ ਤਿਆਰੀਆਂ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕਾਂ 'ਤੇ ਨਜ਼ਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਇੱਕ ਸਾਂਝੀ ਰਣਨੀਤੀ ਤਿਆਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।
ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ, ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਨੂੰ ਰੋਕਣ ਅਤੇ ਹੋਰ ਗੈਰ-ਕਾਨੂੰਨੀ ਸਪਲਾਈ ਚੇਨਾਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਅਧਿਕਾਰੀਆਂ ਨੇ ਸਰਹੱਦੀ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ 'ਤੇ ਨਜ਼ਰ ਰੱਖਣ, ਤਾਲਮੇਲ ਵਾਲੀ ਕਾਰਵਾਈ ਅਤੇ ਨਾਲ ਲੱਗਦੇ ਅਧਿਕਾਰ ਖੇਤਰਾਂ ਵਿੱਚ ਸਾਂਝੇ ਆਪ੍ਰੇਸ਼ਨ ਚਲਾਉਣ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਉੱਭਰ ਰਹੇ ਸੁਰੱਖਿਆ ਖਤਰਿਆਂ ਵਿਰੁੱਧ ਤੇਜ਼ੀ ਨਾਲ ਅਤੇ ਤਾਲਮੇਲ ਵਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ ਸਬੰਧੀ ਢਾਂਚੇ ਨੂੰ ਵਧੇਰੇ ਕਾਰਗਰ ਬਣਾਉਣ, ਠੋਸ ਸੂਚਨਾ ਦੇ ਤੁਰੰਤ ਆਦਾਨ-ਪ੍ਰਦਾਨ, ਨਿਰਵਿਘਨ ਅੰਤਰ-ਏਜੰਸੀ ਤਾਲਮੇਲ, ਸਰਹੱਦਾਂ 'ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਫ਼ਸਰਾਂ ਦਰਮਿਆਨ ਪ੍ਰਭਾਵੀ ਸੰਚਾਰ ਕਾਇਮ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।
ਮੀਟਿੰਗ ਦਾ ਮੁੱਖ ਉਦੇਸ਼ ਮੌਜੂਦਾ ਕਾਰਜਸ਼ੀਲ ਖਾਮੀਆਂ ਨੂੰ ਦੂਰ ਕਰਨਾ, ਸੰਸਥਾਗਤ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਚੋਣਾਂ ਨਾਲ ਸਬੰਧਤ ਸੁਰੱਖਿਆ ਚੁਣੌਤੀਆਂ ਦਾ ਮਿਲ ਕੇ ਸਰਗਰਮੀ ਨਾਲ ਟਾਕਰਾ ਕਰਨ ਲਈ ਮਜ਼ਬੂਤ ਅੰਤਰ-ਏਜੰਸੀ ਪ੍ਰਣਾਲੀ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਸੀ।
ਸਮੂਹਿਕ ਸੰਕਲਪ ਨੂੰ ਦੁਹਰਾਉਂਦਿਆਂ ਮੀਟਿੰਗ ਵਿੱਚ ਭਾਗ ਲੈਣ ਵਾਲੀਆਂ ਏਜੰਸੀਆਂ ਨੇ ਅਮਨ-ਸ਼ਾਂਤੀ ਬਣਾਈ ਰੱਖਣ, ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ
ਚੰਡੀਗੜ੍ਹ, 20 ਨਵੰਬਰ: ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ (ਪੀ.ਐਸ.ਐਫ.ਸੀ. ) ਵੱਲੋਂ ਅੱਜ ਮੋਹਾਲੀ ਸਥਿਤ ਕਲਕਟ ਭਵਨ ਵਿਖੇ ਆਈ.ਆਈ.ਟੀ. ਰੋਪੜ ਅਤੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਦੇ ਸਹਿਯੋਗ ਨਾਲ ‘ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ: ਜੋਖਮ ਪ੍ਰਬੰਧਨ ਅਤੇ ਮੌਕਿਆਂ ਦੀ ਵਰਤੋਂ’ ਵਿਸ਼ੇ ’ਤੇ ਵਿਚਾਰ-ਗੋਸ਼ਟੀ ਕਰਵਾਈ ਗਈ।

ਇਸ ਵਿਚਾਰ-ਗੋਸ਼ਟੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਖੇਤੀ ਲਾਗਤਾਂ ਨੂੰ ਘਟਾਉਣ ਅਤੇ ਖੇਤੀ ਮੁਨਾਫੇ ਵਧਾਉਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਮਜ਼ਦੂਰਾਂ ਦੇ ਰੁਜ਼ਗਾਰ ’ਤੇ ਪੈਣ ਵਾਲੇ ਏਆਈ ਦੇ ਸੰਭਾਵੀ ਪ੍ਰਭਾਵਾਂ ਪ੍ਰਤੀ ਸੁਚੇਤ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਏ.ਆਈ. ਤਕਨੀਕਾਂ ਨੂੰ ਜਨਤਕ ਸੰਸਥਾਵਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਾਰਪੋਰੇਟ ਇਕਾਈਆਂ ਦੀ ਬਜਾਏ ਕਿਸਾਨਾਂ ਲਈ ਇਸਦਾ ਲਾਭ  ਯਕੀਨੀ ਬਣਾਇਆ ਜਾ ਸਕੇ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੀ ਖੇਤੀ ਵਿਭਿੰਨਤਾ ਰਣਨੀਤੀ ਦੇ ਹਿੱਸੇ ਵਜੋਂ ਉੱਚ-ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ’ਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਏ.ਆਈ.,  ਕਾਸ਼ਤਕਾਰੀ ਦੇ ਬਿਹਤਰ ਢੰਗ ਅਤੇ ਢੁਕਵੇਂ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾ ਸਕਦਾ ਹੈ। ਪੀ.ਐਸ.ਐਫ.ਸੀ.  ਨੇ ਉਨ੍ਹਾਂ ਨੂੰ ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿੱਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

ਆਈਆਈਟੀ  ਰੋਪੜ ਦੇ ‘ANNAM.AI’ ਦੇ ਡਾਇਰੈਕਟਰ ਡਾ. ਪੁਸ਼ਪਿੰਦਰ ਪਾਲ ਸਿੰਘ ਨੇ ਸੰਸਥਾ ਵੱਲੋਂ ਵਿਕਸਤ ਕੀਤੇ ਗਏ ਏਆਈ-ਅਧਾਰਿਤ ਵੈੱਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ, ਜੋ ਕਿਸਾਨਾਂ ਦੇ ਸਵਾਲਾਂ ਅਤੇ ਖੇਤ ਪੱਧਰ ਦੀਆਂ ਸਮੱਸਿਆਵਾਂ ਦੇ ਫ਼ੌਰੀ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।

ਮਾਹਿਰਾਂ ਨੇ ਖੇਤੀ ਉਤਪਾਦਕਤਾ , ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਅਨੁਕੂਲਤਾ ਅਤੇ ਕਿਸਾਨ ਸਲਾਹਕਾਰ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਏ.ਆਈ. ਐਪਲੀਕੇਸ਼ਨਾਂ ਦੀ ਅਹਿਮੀਅਤ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਡੇਟਾ ਪ੍ਰਾਈਵੇਸੀ, ਐਲਗੋਰਿਦਮਿਕ ਪੱਖਪਾਤ, ਸਾਈਬਰ ਸੁਰੱਖਿਆ ਅਤੇ ਕਿਸਾਨ-ਕੇਂਦ੍ਰਿਤ ਸ਼ਾਸਨ ਨਾਲ ਸਬੰਧਤ ਚੁਣੌਤੀਆਂ ’ਤੇ ਵੀ ਚਰਚਾ ਕੀਤੀ ਗਈ।

ਵਿਚਾਰ-ਗੋਸ਼ਟੀ ਵਿੱਚ ਐਨ.ਆਈ.ਸੀ. ਪੰਜਾਬ, ਅਕਾਦਮਿਕ ਅਤੇ ਖੇਤੀਬਾੜੀ ਖੇਤਰ ਦੇ ਨੁਮਾਇੰਦਿਆਂ ਵੱਲੋਂ ਅਹਿਮ ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ। ਇਸ ਦੌਰਾਨ ਸਰਕਾਰੀ ਵਿਭਾਗਾਂ, ਖੇਤੀਬਾੜੀ-ਤਕਨੀਕੀ ਉੱਦਮਾਂ, ਕਿਸਾਨ ਸੰਗਠਨਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦੀ ਚੋਖੀ ਭਾਗੀਦਾਰੀ ਦੇਖਣ ਨੂੰ ਮਿਲੀ।

ਇਹ ਸਮਾਗਮ ਡਾ. ਰਣਜੋਧ ਸਿੰਘ ਬੈਂਸ ਦੇ ਧੰਨਵਾਦੀ ਮਤੇ ਨਾਲ ਸਮਾਪਤ ਹੋਇਆ।

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ
ਚੰਡੀਗੜ੍ਹ, 20 ਨਵੰਬਰ: ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਕਰਵਾਏ ਗਏ ‘ਸਮਾਵੇਸ਼ੀ ਨੀਤੀ ਸੰਕਲਪ—ਸਮਾਵੇਸ਼ਤਾ ਲਈ ਨੀਤੀ ਪ੍ਰਤੀ ਵਚਨਬੱਧਤਾ’ ਵਿਭਾਗੀ ਸਮਿਟ-2026 ਵਿੱਚ ਪੰਜਾਬ ਦੀ ਨਸ਼ਾ ਵਿਰੋਧੀ ਰਣਨੀਤੀ ਪੇਸ਼ ਕੀਤੀ।

ਸਮਿਟ ਦੇ ‘ਨਸ਼ਾ ਮੁਕਤ ਭਾਰਤ ਲਈ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਦੀ ਮੰਗ ਵਿੱਚ ਕਮੀ ਲਈ ਨਵੀਂ ਸੋਚ’ ਵਿਸ਼ੇ ’ਤੇ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਅਪਣਾਏ ਗਏ ਸਮੁੱਚੇ ਅਤੇ ਬਹੁ-ਪੱਖੀ ਮਾਡਲ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ ਵਸੇਬਾ ਅਤੇ ਸਮਾਜਿਕ ਸਹਿਯੋਗ ਨੂੰ ਕੇਂਦਰ ਵਿੱਚ ਰੱਖਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ “ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਇੱਕ ਸਮੱਸਿਆ ਨੂੰ ਖਤਮ ਕਰਨ ਦੀ ਨਹੀਂ, ਸਗੋਂ ਜ਼ਿੰਦਗੀਆਂ ਬਚਾਉਣ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਵਿੱਚ ਨਵੀਂ ਉਮੀਦ ਪੈਦਾ ਕਰਨ ਦੀ ਮੁਹਿੰਮ ਹੈ।”

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਨੂੰ ਸਿਰਫ਼ ਕਾਨੂੰਨ-ਵਿਵਸਥਾ ਦਾ ਮੁੱਦਾ ਨਹੀਂ ਮੰਨਦੀ, ਸਗੋਂ ਇਸ ਨੂੰ ਸਿਹਤ ਅਤੇ ਸਮਾਜਿਕ ਚੁਣੌਤੀ ਵਜੋਂ ਲੈਂਦਿਆਂ ਸਖ਼ਤ ਕਾਰਵਾਈ ਦੇ ਨਾਲ ਇਲਾਜ, ਮੁੜ ਵਸੇਬੇ ਅਤੇ ਲੋਕ ਭਾਗੀਦਾਰੀ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਮੰਤਰੀ ਨੇ ਦੱਸਿਆ ਕਿ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰ ਦੇ ਹਰ ਵਿਭਾਗ, ਜ਼ਿਲ੍ਹੇ ਅਤੇ ਨਾਗਰਿਕ ਨੂੰ ਇਸ ਲੜਾਈ ਦਾ ਹਿੱਸਾ ਬਣਾਇਆ ਗਿਆ ਹੈ। ਇਹ ਮੁਹਿੰਮ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਅੱਗੇ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਸਖ਼ਤੀ ਅਤੇ ਨਸ਼ੇ ਦੀ ਲਪੇਟ ਵਿੱਚ ਆਏ ਵਿਅਕਤੀਆਂ ਲਈ ਸੰਵੇਦਨਸ਼ੀਲ ਪਹੁੰਚ ਅਪਣਾਈ ਜਾ ਰਹੀ ਹੈ। ਹੁਣ ਤੱਕ ਲਗਭਗ 66,000 ਐਨ.ਡੀ.ਪੀ.ਐਸ. ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 90 ਫੀਸਦੀ ਸਜ਼ਾ ਦਰ ਹਾਸਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ 12,000 ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਨਾਲ ਜੋੜਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ 547 ਓ.ਓ.ਏ.ਟੀ. ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਲਗਭਗ 3.2 ਲੱਖ ਵਿਅਕਤੀਆਂ ਨੂੰ ਮੁਫ਼ਤ ਇਲਾਜ ਅਤੇ ਸਲਾਹ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਲਾਜ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ ਅਤੇ ਮਹੀਨਾਵਾਰ ਦਾਖ਼ਲੇ 3,000 ਤੋਂ ਵੱਧ ਹੋ ਗਏ ਹਨ।

ਮੰਤਰੀ ਨੇ ਦੱਸਿਆ ਕਿ ‘ਸੂਰਮਾ’ ਪਹਿਲਕਦਮੀ ਤਹਿਤ ਦੋ ਸਾਲ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਨੂੰ ਪ੍ਰੇਰਕ ਵਜੋਂ ਅੱਗੇ ਲਿਆਂਦਾ ਜਾ ਰਿਹਾ ਹੈ। ਇਹ ਵਿਅਕਤੀ ਸਕੂਲਾਂ, ਮੁੜ ਵਸੇਬਾ ਕੇਂਦਰਾਂ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਆਪਣਾ ਅਨੁਭਵ ਸਾਂਝਾ ਕਰਕੇ ਹੋਰਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ‘ਪਿੰਡਾਂ ਦੇ ਪਹਿਰੇਦਾਰ’ ਪਹਿਲਕਦਮੀ ਤਹਿਤ 15,000 ਤੋਂ ਵੱਧ ਪਿੰਡ ਰੱਖਿਆ ਕਮੇਟੀਆਂ ਅਤੇ 1.25 ਲੱਖ ਮੈਂਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਵਿੱਚ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਦੀਆਂ ਸੂਚਨਾਵਾਂ ਦੇ ਆਧਾਰ ’ਤੇ 4,338 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਕਈ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਨਾਲ ਜੋੜਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 3,600 ਤੋਂ ਵੱਧ ਸਕੂਲਾਂ ਦੇ 7.5 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜੇ-ਪਾਲ ਦੀ ਸਹਾਇਤਾ ਨਾਲ ਤਿਆਰ ਕੀਤੇ ਪਾਠਕ੍ਰਮ ਰਾਹੀਂ ਵਿਦਿਆਰਥੀਆਂ ਵਿੱਚ ਜਾਗਰੂਕਤਾ ਵਧਾਈ ਗਈ ਹੈ, ਜਿਸ ਨਾਲ ਚਿੱਟੇ ਦੀ ਇੱਕ ਵਾਰ ਵਰਤੋਂ ਨਾਲ ਨਸ਼ੇ ਦੀ ਲਤ ਲੱਗਣ ਦੇ ਖ਼ਤਰੇ ਬਾਰੇ ਜਾਣਕਾਰੀ 60 ਫੀਸਦੀ ਤੋਂ ਵਧ ਕੇ 90 ਫੀਸਦੀ ਤੋਂ ਉੱਪਰ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਮਾਨਸਿਕ ਸਿਹਤ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਮਾਨਸਿਕ ਤੰਦਰੁਸਤੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। 30,000 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ, 40 ਕਾਲਜਾਂ ਵਿੱਚ ‘ਸੰਗਤ ਕਲੱਬ’ ਬਣਾਏ ਜਾ ਰਹੇ ਹਨ ਅਤੇ 23 ਮਾਨਸਿਕ ਸਿਹਤ ਫੈਲੋਜ਼ ਵੀ ਤਾਇਨਾਤ ਕੀਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਨਸ਼ਾ ਰੋਕਥਾਮ ਦਾ ਮਹੱਤਵਪੂਰਨ ਸਾਧਨ ਬਣਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ 3,100 ਪਿੰਡਾਂ ਵਿੱਚ ਖੇਡ ਮੈਦਾਨਾਂ ਲਈ 1,500 ਕਰੋੜ ਰੁਪਏ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਖੇਡ ਕੋਚਾਂ ਦੀ ਗਿਣਤੀ 500 ਤੋਂ ਵਧਾ ਕੇ 2,458 ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ‘ਸੇਫ ਪੰਜਾਬ’ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਤੋਂ ਮਿਲੀਆਂ 56,578 ਸੂਚਨਾਵਾਂ ਵਿੱਚੋਂ 20,875 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਜੋ ਲੋਕਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਵੀ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 20 ਜੇਲ੍ਹਾਂ ਵਿੱਚ ਓ.ਓ.ਏ.ਟੀ. ਕਲੀਨਿਕ ਚੱਲ ਰਹੇ ਹਨ, 25,000 ਕੈਦੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ 8 ਨਸ਼ਾ ਛੁਡਾਉ ਕੇਂਦਰ ਕਾਰਜਸ਼ੀਲ ਕੀਤੇ ਗਏ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 360-ਡਿਗਰੀ ਪਹੁੰਚ (ਸਰਬਪੱਖੀ ਰਣਨੀਤੀ) ਅਪਣਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਜ਼ਨ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇ ਕੇ ਇੱਕ ਸਿਹਤਮੰਦ, ਖੁਸ਼ਹਾਲ ਅਤੇ ਨਸ਼ਾ ਮੁਕਤ ‘ਰੰਗਲਾ ਪੰਜਾਬ’ ਬਣਾਉਣਾ ਹੈ। ਪੰਜਾਬ ਸਰਕਾਰ ਨਸ਼ਾ ਤਸਕਰੀ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ’ਤੇ ਚੱਲ ਰਹੀ ਹੈ ਅਤੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਨਮਾਨ, ਸਹਾਇਤਾ ਅਤੇ ਮੁੜ ਵਸੇਬੇ ਦੇ ਮੌਕੇ ਦੇਣ ਲਈ ਵਚਨਬੱਧ ਹੈ।

ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਵੀ ਸੁਸ਼ਮਾ ਸਵਰਾਜ ਭਵਨ ਨਵੀਂ ਦਿੱਲੀ ਵਿਖੇ ਸਮਿਟ ਵਿੱਚ ਸ਼ਿਰਕਤ ਕੀਤੀ ਗਈ, ਜਿਸ ਨਾਲ ਸਮਾਜਿਕ ਨਿਆਂ, ਸਮਾਵੇਸ਼ੀ ਨੀਤੀਆਂ ਅਤੇ ਦੇਸ਼ ਵਿਆਪੀ ਸਮਾਜਿਕ ਚੁਣੌਤੀਆਂ ਦੇ ਸਾਂਝੇ ਯਤਨਾਂ ਨੂੰ ਹੋਰ ਮਹੱਤਵ ਦਿੱਤਾ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦਾ ਮਾਡਲ ਸਖ਼ਤ ਕਾਰਵਾਈ, ਮਨੁੱਖੀ ਪਹੁੰਚ ਅਤੇ ਲੋਕ ਭਾਗੀਦਾਰੀ ਦੇ ਤਿੰਨ ਮਜ਼ਬੂਤ ਥੰਮ੍ਹਾਂ ’ਤੇ ਆਧਾਰਿਤ ਹੈ, ਜੋ ਨਸ਼ਾ ਮੁਕਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦਾ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ, 20 ਨਵੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ
ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਭਲਾਈ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਣ-ਸਤਿਕਾਰ ਹਰ ਪੱਖੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਅਤੇ ਤਰਜੀਹ ਦੇ ਆਧਾਰ 'ਤੇ ਨਜਿੱਠਣ ਲਈ ਕਿਹਾ।

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਸਬੰਧੀ ਮੰਗ ਪੱਤਰ ਸੌਂਪਿਆ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਰੋਜ਼ਗਾਰ ਦੇ ਮੌਕੇ ਮਿਲ ਸਕਣ।

ਇਸੇ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛੇ ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ 'ਤੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ; ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਲ ਸਨ।

ਵਫ਼ਦਾਂ ਨੇ ਸੇਵਾਵਾਂ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗਾਂ ਵਿੱਚ ਸੇਵਾਮੁਕਤ ਹੋਮ ਗਾਰਡ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਮਾਣ-ਭੱਤੇ ਦੇ ਲਾਭ; ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਲਈ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹ ਵਿੱਚ ਵਾਧਾ ਅਤੇ ਜੋਖਮ ਭੱਤਾ (ਰਿਸਕ ਅਲਾਊਂਸ); ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਲਈ ਵਿਸ਼ੇਸ਼ ਬਦਲੀਆਂ ਦੇ ਮੌਕੇ, ਨੋਟਿਸ ਪੀਰੀਅਡ ਤੋਂ ਛੋਟ ਅਤੇ ਤਨਖਾਹ ਵਿੱਚ ਵਾਧਾ ਸ਼ਾਮਲ ਸਨ।

ਸਾਰੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੀਟਿੰਗਾਂ ਦੌਰਾਨ ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਸਰਬਜੀਤ ਸਿੰਘ; 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਕਮਲ ਠਾਕੁਰ ਅਤੇ ਸੋਹਣ ਲਾਲ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਗੁਰਦੀਪ ਸਿੰਘ ਅਤੇ ਹਰਮੇਸ਼ਪਾਲ ਸਿੰਘ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਸਮੇਲ ਸਿੰਘ ਅਤੇ ਗੁਰਜੰਟ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਸਮਰਜੀਤ ਸਿੰਘ; ਜਦਕਿ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਰਮਨ ਮਲੋਟ, ਸੁਖਵਿੰਦਰ ਢਿੱਲਵਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਲਲਿਤ ਪਟਿਆਲਾ ਅਤੇ ਗੁਰਪਿਆਰ ਸਿੰਘ ਨੇ ਨੁਮਾਇੰਦਗੀ ਕੀਤੀ।

ਭਗਵੰਤ ਮਾਨ ਸਰਕਾਰ ਵੱਲੋਂ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 20 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।

ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ।

ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।”

ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।”

ਸੂਬੇ ਦੀ ਪ੍ਰਮੁੱਖ ਪਹਿਲਕਦਮੀ 'ਸਿੱਖਿਆ ਕ੍ਰਾਂਤੀ' ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ 'ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ
ਚੰਡੀਗੜ੍ਹ, 21 ਨਵੰਬਰ, 2026- ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ, 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਦੱਸਿਆ ਕਿ ਇਹ ਕੈਂਪ 'ਵਿਸ਼ੇਸ਼ ਸੰਖੇਪ ਸੁਧਾਈ (SSR) 2027' ਦੌਰਾਨ ਵੋਟਰਾਂ ਨੂੰ ਵੱਖ-ਵੱਖ ਚੋਣ ਸੇਵਾਵਾਂ ਮੁੱਹਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ 'ਖਰੜਾ ਵੋਟਰ ਸੂਚੀ' ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ, ਅਤੇ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿੱਚ ਸੁਧਾਰ ਜਾਂ ਹੋਰ ਸਬੰਧਤ ਸੇਵਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਣ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਐਸ.ਐਸ.ਆਰ. 2027 ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1 ਜਨਵਰੀ, 2027 ਹੈ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ 'ਫਾਰਮ ਨੰਬਰ 6' ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇਣ ਦੇ ਯੋਗ ਹੈ।

ਐਸ.ਐਸ.ਆਰ ਦੇ ਬਾਰੇ ਜਾਣਕਾਰੀ ਦਿੰਦਿਆਂ, ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ 'ਅੰਤਿਮ ਵੋਟਰ ਸੂਚੀ' 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ 'ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਵੋਟਰ ਵਜੋਂ ਰਜਿਸਟਰ ਹੋਣ ਲਈ ਕਿਹਾ ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ।

ਸਪੀਕਰ ਸੰਧਵਾਂ ਨੇ ਹਾਕੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ,ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ
ਕੋਟਕਪੂਰਾ 20 ਨਵੰਬਰ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਹਾਕੀ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੀ ਸਹੂਲਤ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਹਾਕੀ ਸਾਡੀ ਕੌਮੀ ਖੇਡ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਇਸ ਖੇਡ ਵਿੱਚ ਦੇਸ਼-ਵਿਦੇਸ਼ ਅੰਦਰ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਖਿਡਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡ ਸਹੂਲਤਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਐਡਵੋਕੇਟ ਅਵਤਾਰ ਕ੍ਰਿਸ਼ਨ ਪ੍ਰਧਾਨ,ਪਰਮਜੀਤ ਸਿੰਘ ਜਨਰਲ ਸਕੱਤਰ,ਸ ਜਗਤਾਰ ਸਿੰਘ ਬਰਾੜ ਚੇਅਰਮੈਨ,ਨਵੀਨ ਕੁਮਾਰ ਜੈਨ ਕੈਸ਼ੀਅਰ,ਸਤਿੰਦਰਪਾਲ ਸਿੰਘ ਵਾਈਸ ਪ੍ਰਧਾਨ,ਲਖਵਿੰਦਰ ਸਿੰਘ ਲੱਖਾ,ਜਗਮੋਹਨ ਲਾਲ ਸ਼ਰਮਾ,ਰਮਨਦੀਪ ਸਿੰਘ ਸੁਰਿੰਦਰਪਾਲ ਸਿੰਘ ਬਬਲੂ, ਗੁਰਜੰਟ ਸਿੰਘ,ਮਨਦੀਪ ਸਿੰਘ ਗਿੱਲ,ਲਖਵਿੰਦਰ ਸਿੰਘ, ਬਲਕਾਰ ਸਿੰਘ ਸੰਧੂ, ਗੁਰਚਰਨ ਸਿੰਘ ਵਿਰਦੀ,ਸੰਦੀਪ ਕੁਮਾਰ,ਗਗਨਦੀਪ ਸਿੰਘ,ਬਲਜਿੰਦਰ ਸਿੰਘ,ਸੂਰਜ ਕੁਮਾਰ,ਮੋਹਿਤ ਕੁਮਾਰ, ਕਰਨਦੀਪ ਸਿੰਘ ਅਮਨ, ਗੁਰਦੀਪ, ਹਰਮਨ ਹੈਰੀ, ਤੇਜਸਵੀਰ, ਚਰਨਜੀਤ ਸਿੰਘ ਤੇ ਖਿਡਾਰੀ ਹਾਜ਼ਰ ਸਨ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ 'ਚ ਦਰਜਨ ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਦੀ ਹੋਏ ਸ਼ਾਮਿਲ
ਫਾਜ਼ਿਲਕਾ 19 ਨਵੰਬਰ 2026... ਅੱਜ ਫਾਜ਼ਿਲਕਾ ਦੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਹੋਰ ਬੱਲ ਮਿਲਿਆ, ਜਦੋਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਦਰਜਨ ਤੋਂ ਵੱਧ ਪਰਿਵਾਰ ਆਮ ਆਮਦੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਲਈ ਆਮ ਆਦਮੀ ਪਾਰਟੀ ਦੇ ਦਰਵਾਜੇ ਹਮੇਸ਼ਾ ਖੁੱਲੇ ਹਨ, ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਸਕਦਾ ਹੈ। ਉਸ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਲੋਕਾਂ ਦੇ ਕੰਮ ਕਰ ਰਹੀ ਹੈ|ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ|
ਪਾਰਟੀ ਨਾਲ ਜੁੜਦਿਆਂ ਪਰਿਵਾਰਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਅਤੇ ਮੁਫ਼ਤ ਇਲਾਜ ਵਰਗੀਆਂ ਚੰਗੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਉਹ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ ਅਮਿਤ ਰਿਣਵਾ, ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਹਰਜੀਤ ਸਿੰਘ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

ਬਰਨਾਲਾ 'ਚ ਕੁੜੀਆਂ ਨਾਲ ਛੇੜਛਾੜ ਦੀ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ, ਪੁਲਿਸ ਨੇ ਦੱਸਿਆ ਸ਼ੂਟਿੰਗ ਦਾ ਹਿੱਸਾ
ਬਰਨਾਲਾ: ਪੰਜਾਬ ਦੇ ਬਰਨਾਲਾ ਵਿੱਚ ਸੜਕ ਕਿਨਾਰੇ ਖੜ੍ਹੀਆਂ ਕੁੜੀਆਂ ਨਾਲ ਛੇੜਛਾੜ ਦੀ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਸਾਹਮਣੇ ਆ ਗਈ ਹੈ। ਬਰਨਾਲਾ ਪੁਲਿਸ ਦਾ ਦਾਅਵਾ ਹੈ ਕਿ ਇਹ ਕਿਸੇ ਸ਼ੂਟਿੰਗ ਦੀ ਵੀਡੀਓ ਹੈ, ਜਿਸ ਨੂੰ ਸੋਸ਼ਲ मीडिया 'ਤੇ ਪੰਜਾਬ ਦੀ ਕਾਨੂੰਨ-ਵਿਵਸਥਾ (Law and Order) ਦੀ ਮਾੜੀ ਹਾਲਤ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ 'ਤੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਨਸ਼ੇੜੀ ਨੌਜਵਾਨ ਸ਼ਰੇਆਮ ਕੁੜੀਆਂ ਨਾਲ ਛੇੜਛਾੜ ਕਰ ਰਹੇ ਹਨ। ਹਾਲਾਂਕਿ, ਇਹ ਕਿਸ ਫ਼ਿਲਮ ਜਾਂ ਪ੍ਰੋਜੈਕਟ ਦੀ ਸ਼ੂਟਿੰਗ ਹੈ, ਇਸ ਬਾਰੇ ਫਿਲਹਾਲ ਪੁਲਿਸ ਕੋਲ ਵੀ ਪੁਖ਼ਤਾ ਜਾਣਕਾਰੀ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ।

22 ਸੈਕਿੰਡ ਦੀ ਵੀਡੀਓ ਵਿੱਚ ਕੀ ਦਿਖਾਈ ਦੇ ਰਿਹਾ ਹੈ?

22 ਸੈਕਿੰਡ ਦੀ ਇਹ ਵੀਡੀਓ ਬਰਨਾਲਾ ਦੇ ਹੰਡਿਆਇਆ ਇਲਾਕੇ ਦੀ ਹੈ। ਇਸ ਵਿੱਚ ਸੜਕ ਕਿਨਾਰੇ 2 ਕੁੜੀਆਂ ਖੜ੍ਹੀਆਂ ਹਨ। ਇਸੇ ਦੌਰਾਨ ਮੂੰਹ ਵਿੱਚ ਸਿਗਰਟ ਲੈ ਕੇ ਇੱਕ ਨੌਜਵਾਨ ਉੱਥੇ ਪਹੁੰਚਦਾ ਹੈ ਅਤੇ ਇੱਕ ਕੁੜੀ ਨਾਲ ਛੇੜਛਾੜ ਸ਼ੁਰੂ ਕਰ ਦਿੰਦਾ ਹੈ।

ਕੁੜੀ ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੀ ਹੈ ਪਰ ਉਹ ਉਸ ਦਾ ਹੱਥ ਫੜ ਲੈਂਦਾ ਹੈ। ਦੂਜੀ ਕੁੜੀ ਇਹ ਦੇਖ ਕੇ ਕਾਫ਼ੀ ਡਰੀ ਹੋਈ ਨਜ਼ਰ ਆਉਂਦੀ ਹੈ। ਜਦੋਂ ਉਹ ਪਹਿਲੀ ਕੁੜੀ ਨੂੰ ਛੁਡਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਨੌਜਵਾਨ ਉਸ ਨੂੰ ਧਮਕਾ ਕੇ ਪਿੱਛੇ ਹਟਣ ਲਈ ਕਹਿੰਦਾ ਹੈ। ਇਸ ਤੋਂ ਬਾਅਦ ਉਹ ਸਿਗਰਟ ਦਾ ਧੂੰਆਂ ਕੁੜੀ ਦੇ ਮੂੰਹ 'ਤੇ ਛੱਡਦਾ ਹੈ ਅਤੇ ਗੁੱਸੇ ਵਿੱਚ ਆ ਕੇ ਸਿਗਰਟ ਸੁੱਟ ਕੇ ਕੁੜੀ ਨੂੰ ਗਲੇ ਤੋਂ ਫੜ ਲੈਂਦਾ ਹੈ। ਕੁੜੀ ਉਸ ਦਾ ਹੱਥ ਝਟਕ ਕੇ ਖੁਦ ਨੂੰ ਛੁਡਾਉਂਦੀ ਹੈ ਅਤੇ ਵੀਡੀਓ ਖ਼ਤਮ ਹੋ ਜਾਂਦੀ ਹੈ।

ਵੀਡੀਓ ਨੂੰ ਲੈ ਕੇ ਪੁਲਿਸ ਨੇ ਕੀ ਕਿਹਾ?

ਇਸ ਮਾਮਲੇ ਬਾਰੇ ਬਰਨਾਲਾ ਦੇ ਥਾਣਾ ਧਨੌਲਾ ਦੇ ਐੱਸ.ਐੱਚ.ਓ. (SHO) ਸਾਹਿਬ ਸਿੰਘ ਨੇ ਦੱਸਿਆ:

ਤੁਰੰਤ ਜਾਂਚ ਸ਼ੁਰੂ ਕੀਤੀ: ਵੀਡੀਓ ਵਾਇਰਲ ਹੁੰਦੇ ਹੀ ਸਾਈਬਰ ਟੀਮ ਅਤੇ ਖ਼ੁਫ਼ੀਆ ਵਿਭਾਗ ਰਾਹੀਂ ਇਸ ਦੀ ਪੜਤਾਲ ਕਰਵਾਈ ਗਈ।

ਬੈਕਗ੍ਰਾਊਂਡ 'ਚ ਕਮਾਂਡ ਅਤੇ ਕੈਮਰਾਮੈਨ ਨਜ਼ਰ ਆਇਆ: ਵੀਡੀਓ ਦੇ ਆਡੀਓ ਅਤੇ ਵਿਜ਼ੂਅਲ ਫਰੇਮਾਂ ਦੀ ਬਾਰੀਕੀ ਨਾਲ ਜਾਂਚ ਕਰਨ 'ਤੇ ਪਤਾ ਲੱਗਾ ਕਿ ਬੈਕਗ੍ਰਾਊਂਡ ਵਿੱਚ ਕੋਈ ਉਨ੍ਹਾਂ ਨੂੰ ਕਮਾਂਡ (ਨਿਰਦੇਸ਼) ਦੇ ਰਿਹਾ ਸੀ। ਇਸ ਤੋਂ ਇਲਾਵਾ ਕੈਮਰਾਮੈਨ ਵੀ ਇਸ ਨੂੰ ਰਿਕਾਰਡ ਕਰਦਾ ਨਜ਼ਰ ਆ ਰਿਹਾ ਹੈ।

ਫ਼ਿਲਮ, ਵੈੱਬ ਸੀਰੀਜ਼ ਜਾਂ ਰੀਲ ਦੀ ਸ਼ੂਟਿੰਗ: ਮੁੱਢਲੀ ਜਾਂਚ ਵਿੱਚ ਇਹ ਵੀਡੀਓ ਕਿਸੇ ਫ਼ਿਲਮ, ਵੈੱਬ ਸੀਰੀਜ਼ ਜਾਂ ਸੋਸ਼ਲ ਮੀਡੀਆ ਰੀਲ ਦੀ ਸ਼ੂਟਿੰਗ ਦੌਰਾਨ ਫ਼ਿਲਮਾਈ ਗਈ ਜਾਪਦੀ ਹੈ।

ਕੋਈ ਸ਼ਿਕਾਇਤ ਦਰਜ ਨਹੀਂ: ਹੁਣ ਤੱਕ ਕਿਸੇ ਵੀ ਪੀੜਤਾ ਜਾਂ ਸਥਾਨਕ ਨਾਗਰਿਕ ਵੱਲੋਂ ਥਾਣੇ ਵਿੱਚ ਕੋਈ ਲਿਖਤੀ ਜਾਂ ਜ਼ੁਬਾਨੀ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਫਿਰ ਵੀ ਪੁਲਿਸ ਆਪਣੇ ਪੱਧਰ 'ਤੇ ਮਾਮਲੇ ਦੀ ਤਹਿ ਤੱਕ ਜਾ ਰਹੀ ਹੈ।

ਝੂਠ ਫੈਲਾਉਣ ਵਾਲਿਆਂ 'ਤੇ ਹੋਵੇਗੀ FIR: ਐੱਸ.ਐੱਚ.ਓ. ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨ ਲਈ ਸ਼ੂਟਿੰਗ ਦੀ ਵੀਡੀਓ ਨੂੰ ਗ਼ਲਤ ਤਰੀਕੇ ਨਾਲ ਵਾਇਰਲ ਕੀਤਾ ਹੈ, ਤਾਂ ਉਸ ਖ਼ਿਲਾਫ਼ ਆਈ.ਟੀ. ਐਕਟ (IT Act) ਤਹਿਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਸੱਚਾਈ ਜਾਣੇ ਕੋਈ ਵੀ ਭਰਮਾਊ ਵੀਡੀਓ ਸ਼ੇਅਰ ਨਾ ਕਰਨ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ ਥੋੜ੍ਹੀ ਦੇਰ 'ਚ, ਸ਼ਹਿਰ ਵਿੱਚ ਲਾਗੂ ਹੋਵੇਗਾ ਚੋਣ ਜ਼ਾਬਤਾ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਥੋੜ੍ਹੀ ਦੇਰ ਵਿੱਚ ਵੱਡਾ ਐਲਾਨ ਹੋਣ ਜਾ ਰਿਹਾ ਹੈ। ਇਸ ਸਬੰਧੀ ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਪ੍ਰੈਸ ਕਾਨਫਰੰਸ ਕਰਨਗੇ, ਜਿਸ ਵਿੱਚ ਨਿਗਮ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਕੀਤਾ ਜਾਵੇਗਾ। ਚੋਣ ਪ੍ਰੋਗਰਾਮ ਦਾ ਐਲਾਨ ਹੁੰਦੇ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ (Model Code of Conduct) ਲਾਗੂ ਹੋ ਜਾਵੇਗਾ।

ਅੱਜ ਚੋਣ ਸ਼ਡਿਊਲ ਜਾਰੀ ਹੋਣ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਨਾਮਜ਼ਦਗੀਆਂ ਕਿਸ ਤਰੀਕ ਤੋਂ ਸ਼ੁਰੂ ਹੋਣਗੀਆਂ ਅਤੇ ਵੋਟਾਂ ਕਦੋਂ ਪੈਣਗੀਆਂ।

ਨਿਗਮ ਵਿੱਚ ਕੁੱਲ 35 ਵਾਰਡ, ਹਰ ਸਾਲ ਚੁਣਿਆ ਜਾਂਦਾ ਹੈ ਮੇਅਰ

ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ। ਇੱਥੇ ਕੌਂਸਲਰਾਂ ਦੀ ਚੋਣ 5 ਸਾਲ ਲਈ ਹੁੰਦੀ ਹੈ, ਪਰ ਮੇਅਰ ਦੀ ਚੋਣ ਹਰ ਸਾਲ ਕੀਤੀ ਜਾਂਦੀ ਹੈ। ਮੇਅਰ ਦੀ ਚੋਣ ਚੁਣੇ ਹੋਏ ਕੌਂਸਲਰਾਂ ਵੱਲੋਂ ਹੀ ਕੀਤੀ ਜਾਂਦੀ ਹੈ।

ਮੌਜੂਦਾ ਨਿਗਮ ਦੇ ਸਿਆਸੀ ਸਮੀਕਰਨ

ਪਿਛਲੀਆਂ ਚੋਣਾਂ ਤੋਂ ਲੈ ਕੇ ਹੁਣ ਤੱਕ ਦਲ-ਬਦਲੀ ਕਾਰਨ ਨਗਰ ਨਿਗਮ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਚੁੱਕੇ ਹਨ:

2021 ਵਿੱਚ AAP ਬਣੀ ਸੀ ਸਭ ਤੋਂ ਵੱਡੀ ਪਾਰਟੀ: ਸਾਲ 2021 ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਸੀ। ਉਸ ਚੋਣ ਵਿੱਚ AAP ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਅਕਾਲੀ ਦਲ ਨੇ 1 ਸੀਟ ਜਿੱਤੀ ਸੀ।

ਮੌਜੂਦਾ ਸਥਿਤੀ (ਭਾਜਪਾ ਸਭ ਤੋਂ ਵੱਡੀ ਪਾਰਟੀ): ਕਾਰਜਕਾਲ ਦੌਰਾਨ ਹੋਈ ਦਲ-ਬਦਲੀ ਤੋਂ ਬਾਅਦ ਹੁਣ ਭਾਜਪਾ ਨਗਰ ਨਿਗਮ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਚੁੱਕੀ ਹੈ। ਮੌਜੂਦਾ ਸਮੇਂ ਵਿੱਚ ਭਾਜਪਾ ਕੋਲ 18, ਕਾਂਗਰਸ ਕੋਲ 10 ਅਤੇ ਆਮ ਆਦਮੀ ਪਾਰਟੀ ਕੋਲ 7 ਕੌਂਸਲਰ ਹਨ।

ਅਕਾਲੀ ਦਲ ਦਾ ਕੋਈ ਕੌਂਸਲਰ ਨਹੀਂ: ਮੌਜੂਦਾ ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਕੋਈ ਵੀ ਕੌਂਸਲਰ ਨਹੀਂ ਹੈ।

ਸਿਆਸੀ ਪਾਰਟੀ    2021 ਚੋਣਾਂ ਦੇ ਨਤੀਜੇ    ਮੌਜੂਦਾ ਕੌਂਸਲਰ
ਭਾਜਪਾ (BJP)    12    18
ਕਾਂਗਰਸ (Congress)    8    10
ਆਮ ਆਦਮੀ ਪਾਰਟੀ (AAP)    14    7
ਅਕਾਲੀ ਦਲ (SAD)    1    0

ਭਗਵੰਤ ਮਾਨ ਸਰਕਾਰ ਨੇ ‘ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਲਗਭਗ 72,000 ਸਰਕਾਰੀ ਨੌਕਰੀਆਂ ਦਿੱਤੀਆਂ: ਅਮਨ ਅਰੋੜਾ
ਚੰਡੀਗੜ੍ਹ, 19 ਨਵੰਬਰ-     ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੜ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਨਿਰਪੱਖ, ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਭਰਤੀ ਨੂੰ ਯਕੀਨੀ ਬਣਾਇਆ ਹੈ ਅਤੇ ਪਿਛਲੇ ਲਗਭਗ ਪੰਜ ਸਾਲਾਂ ਦੌਰਾਨ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਤਕਰੀਬਨ 72,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਪੀਪੀਐਸਸੀ (ਪੰਜਾਬ ਪਬਲਿਕ ਸਰਵਿਸ ਕਮਿਸ਼ਨ) ਦੀ ਪ੍ਰੀਖਿਆ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਨਾਲ ਸਬੰਧਤ ਪ੍ਰਕਿਰਿਆ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਅੰਤਰਿਮ ਰੋਕ (ਇੰਟਰਿਮ ਸਟੇਅ) 'ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਗਲੀ ਸੁਣਵਾਈ 'ਤੇ ਹਾਈ ਕੋਰਟ ਸਾਹਮਣੇ ਆਪਣਾ ਪੂਰਾ ਜਵਾਬ ਪੇਸ਼ ਕਰੇਗੀ। ਉਨ੍ਹਾਂ ਅੱਗੇ ਕਿਹਾ, “ਪਿਛਲੇ ਲਗਭਗ ਪੰਜ ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਜਵਾਬਦੇਹ ਭਰਤੀ ਪ੍ਰਕਿਰਿਆ ਰਾਹੀਂ ਲਗਭਗ 72,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਹਰ ਨਿਯੁਕਤੀ ਬਿਨਾਂ ਕਿਸੇ ‘ਖਰਚੀ’ (ਪੈਸੇ) ਜਾਂ ‘ਪਰਚੀ (ਸਿਫ਼ਾਰਸ਼) ਦੇ, ਪੂਰੀ ਤਰ੍ਹਾਂ ਉਮੀਦਵਾਰਾਂ ਦੀ ਮੈਰਿਟ ਅਤੇ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਹੈ।”

ਕੈਬਨਿਟ ਮੰਤਰੀ ਨੇ ਅੱਗੇ ਕਿਹਾ, “ਪੂਰੇ ਪੰਜਾਬ ਵਿੱਚ ਇੱਕ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਇਹ ਦਾਅਵਾ ਕਰ ਸਕੇ ਕਿ ਉਸਨੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੈਸੇ ਦੇ ਕੇ ਜਾਂ ਕਿਸੇ ਸਿਫ਼ਾਰਸ਼ ਰਾਹੀਂ ਸਰਕਾਰੀ ਨੌਕਰੀ ਹਾਸਲ ਕੀਤੀ ਹੈ। ਸਾਡੀ ਸਰਕਾਰ ਨੇ ਹਮੇਸ਼ਾ ਇਹ ਯਕੀਨੀ ਬਣਾਇਆ ਹੈ ਕਿ ਯੋਗ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਮੌਕੇ ਮਿਲਣ।”

ਪੀਪੀਐਸਸੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਉੱਠੇ ਸਵਾਲਾਂ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ, “ਸਾਡਾ ਸਟੈਂਡ ਬਿਲਕੁਲ ਸਪੱਸ਼ਟ ਹੈ: ਇਹ ਪ੍ਰੀਖਿਆ ਪੂਰੀ ਤਰ੍ਹਾਂ ਆਜ਼ਾਦਾਨਾ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕਰਵਾਈ ਗਈ ਸੀ। ਸਾਨੂੰ ਪੂਰਾ ਭਰੋਸਾ ਹੈ ਕਿ ਹਾਈ ਕੋਰਟ ਸਾਹਮਣੇ ਰੱਖੇ ਜਾਣ ਵਾਲੇ ਤੱਥਾਂ ਰਾਹੀਂ ਪ੍ਰੀਖਿਆ ਸਬੰਧੀ ਸਾਰੇ ਖ਼ਦਸ਼ੇ ਦੂਰ ਹੋ ਜਾਣਗੇ।”

ਉਨ੍ਹਾਂ ਅੱਗੇ ਕਿਹਾ, “ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਅਸੀਂ ਅਗਲੀ ਸੁਣਵਾਈ 'ਤੇ ਅਦਾਲਤ ਸਾਹਮਣੇ ਸਾਰੇ ਲੋੜੀਂਦੇ ਤੱਥ ਅਤੇ ਆਪਣਾ ਪੂਰਾ ਪੱਖ ਰੱਖਾਂਗੇ। ਅਸੀਂ ਮਾਣਯੋਗ ਹਾਈ ਕੋਰਟ ਅਤੇ ਹਰ ਨਿਆਂਇਕ ਮੰਚ ਦਾ ਸਭ ਤੋਂ ਵੱਧ ਸਤਿਕਾਰ ਕਰਦੇ ਹਾਂ ਅਤੇ ਅਸੀਂ ਨਿਆਂਇਕ ਪ੍ਰਕਿਰਿਆ ਦੀ ਪੂਰੀ ਪਾਲਣਾ ਕਰਾਂਗੇ।”

ਸਰਕਾਰ ਦੇ ਪੱਖ ਦੀ ਪੁਸ਼ਟੀ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਇਸ ਭਰਤੀ ਪ੍ਰਕਿਰਿਆ ਵਿੱਚ ਪੰਜਾਬ ਸਰਕਾਰ ਦਾ ਕੋਈ ਨਿੱਜੀ ਸਵਾਰਥ ਨਹੀਂ ਹੈ। ਸਾਡੀ ਵਚਨਬੱਧਤਾ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਸਰਕਾਰ ਅਦਾਲਤ ਸਾਹਮਣੇ ਸਾਰੇ ਲੋੜੀਂਦੇ ਸਪੱਸ਼ਟੀਕਰਨ ਪੇਸ਼ ਕਰੇਗੀ।”

ਮੈਰਿਟ-ਆਧਾਰਿਤ ਰੁਜ਼ਗਾਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਪਿਛਲੇ ਪੰਜ ਸਾਲਾਂ ਵਿੱਚ ਦਿੱਤੀਆਂ ਗਈਆਂ ਲਗਭਗ 72,000 ਸਰਕਾਰੀ ਨੌਕਰੀਆਂ ਇਮਾਨਦਾਰ ਭਰਤੀ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹਨ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਮੈਰਿਟ ਅਤੇ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਦੇ ਮੌਕੇ ਮਿਲਣ ਅਤੇ ਅਸੀਂ ਭਵਿੱਖ ਵਿੱਚ ਵੀ ਪਾਰਦਰਸ਼ਤਾ ਤੇ ਜਵਾਬਦੇਹੀ ਦੇ ਇਨ੍ਹਾਂ ਹੀ ਸਿਧਾਂਤਾਂ 'ਤੇ ਕਾਇਮ ਰਹਾਂਗੇ।”

26 ਨਵੰਬਰ ਨੂੰ ਮੋਗਾ ਵਿਖੇ 'ਆਪ' ਦੀ ਮਹਾਂ ਰੈਲੀ ਨਾਲ ਵੱਜੇਗਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ: ਸ਼ੈਰੀ ਕਲਸੀ
ਮੋਗਾ / ਚੰਡੀਗੜ੍ਹ, 19 ਨਵੰਬਰ-      ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਪਾਰਟੀ ਦੀ ਮੈਗਾ ਸਥਾਪਨਾ ਦਿਵਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਸ ਇਤਿਹਾਸਕ ਇਕੱਠ ਵਿੱਚ ਪੰਜਾਬ ਭਰ ਤੋਂ ਪਾਰਟੀ ਵਲੰਟੀਅਰਾਂ, ਵਰਕਰਾਂ, ਆਗੂਆਂ ਅਤੇ ਸਮਰਥਕਾਂ ਸਮੇਤ ਇੱਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਰੈਲੀ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ, ਜੋ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਸਮੀ ਤੌਰ 'ਤੇ ਚੋਣ ਬਿਗਲ ਵੀ ਵਜਾਏਗੀ।

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ, “26 ਨਵੰਬਰ ਦੀ ਰੈਲੀ ਵਿਰੋਧੀ ਪਾਰਟੀਆਂ ਨੂੰ ਇੱਕ ਸਖ਼ਤ ਸਿਆਸੀ ਸੰਦੇਸ਼ ਦੇਵੇਗੀ ਅਤੇ ਪੰਜਾਬ ਵਿੱਚ 'ਆਪ' ਸਰਕਾਰ ਵੱਲੋਂ ਪੰਜ ਸਾਲਾਂ ਦੇ ਸਮਰਪਿਤ ਕੰਮਾਂ ਸਦਕਾ ਹਾਸਲ ਕੀਤੇ ਲੋਕ ਸਮਰਥਨ ਨੂੰ ਦਰਸਾਏਗੀ। ਸੂਬੇ ਦੇ ਕੋਨੇ-ਕੋਨੇ ਤੋਂ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਇਸ ਇਕੱਠ ਦਾ ਵਿਸ਼ਾਲ ਰੂਪ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਵਿੱਚ ਇੱਕ ਸ਼ਕਤੀਸ਼ਾਲੀ ਸੰਦੇਸ਼ ਦੇਵੇਗਾ। ਲੋਕ ਇੱਕ ਵਾਰ ਫਿਰ 'ਆਪ' ਸਰਕਾਰ ਵੱਲੋਂ ਕੀਤੇ ਕੰਮਾਂ ਵਿੱਚ ਆਪਣਾ ਭਰੋਸਾ ਪ੍ਰਗਟ ਕਰਨਗੇ।”

ਰੈਲੀ ਵਾਲੀ ਥਾਂ ਵਜੋਂ ਮੋਗਾ ਦੀ ਚੋਣ ਬਾਰੇ ਦੱਸਦਿਆਂ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ, “ਪਾਰਟੀ ਲੀਡਰਸ਼ਿਪ ਅਤੇ ਸਾਡੇ ਵਿਧਾਇਕਾਂ ਨੇ ਸਾਂਝੇ ਤੌਰ 'ਤੇ ਫੈਸਲਾ ਕੀਤਾ ਕਿ ਮਾਝਾ, ਦੋਆਬਾ, ਮਾਲਵਾ ਅਤੇ ਸਰਹੱਦੀ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਲਈ ਕੇਂਦਰੀ ਸਥਾਨ ਅਤੇ ਪਹੁੰਚ ਦੀ ਸਹੂਲਤ ਕਾਰਨ ਮੋਗਾ ਸਭ ਤੋਂ ਢੁਕਵੀਂ ਥਾਂ ਹੋਵੇਗੀ। ਇਹ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਵੱਡੇ ਸਿਆਸੀ ਇਕੱਠਾਂ ਵਿੱਚੋਂ ਇੱਕ ਹੋਵੇਗਾ ਅਤੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਇਸ ਦਾ ਆਯੋਜਨ ਕੀਤਾ ਜਾਣਾ ਇਸ ਮੌਕੇ ਨੂੰ ਹੋਰ ਵੀ ਮਹੱਤਵਪੂਰਨ ਬਣਾਉਂਦਾ ਹੈ।”

ਇਸ ਦੌਰਾਨ 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਲਗਭਗ 116 ਏਕੜ ਜ਼ਮੀਨ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ 'ਤੇ ਇਸ ਥਾਂ ਨੂੰ ਹੋਰ ਵਧਾਉਣ ਦੀ ਵਿਵਸਥਾ ਵੀ ਰੱਖੀ ਗਈ ਹੈ। ਇਸ ਵਿੱਚ ਇੱਕ ਲੱਖ ਤੋਂ ਵੱਧ ਪਾਰਟੀ ਸਮਰਥਕਾਂ, ਵਰਕਰਾਂ, ਵਲੰਟੀਅਰਾਂ ਅਤੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਰੈਲੀ ਵਾਲੀ ਪੂਰੀ ਥਾਂ ਨੂੰ ਕਵਰ (ਢੱਕਿਆ) ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਉਣ ਲਈ ਕਿ ਕਿਸੇ ਨੂੰ ਕੋਈ ਅਸੁਵਿਧਾ ਨਾ ਹੋਵੇ, ਪੰਡਾਲ ਦੇ ਅੰਦਰ ਹੀ ਪਖਾਨੇ, ਖਾਣ-ਪੀਣ ਅਤੇ ਪੀਣ ਵਾਲੇ ਪਾਣੀ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਹੋਣਗੀਆਂ।”

ਪਾਰਕਿੰਗ ਪ੍ਰਬੰਧਾਂ ਦਾ ਵੇਰਵਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ, “ਟ੍ਰੈਫਿਕ ਜਾਮ ਤੋਂ ਬਚਣ ਲਈ ਰੈਲੀ ਵਾਲੀ ਥਾਂ ਦੇ ਦੋਵੇਂ ਪਾਸੇ ਵੱਖ-ਵੱਖ ਪਾਰਕਿੰਗ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਲੁਧਿਆਣਾ ਵਾਲੇ ਪਾਸਿਓਂ ਆਉਣ ਵਾਲੇ ਵਾਹਨਾਂ ਅਤੇ ਬੱਸਾਂ ਨੂੰ ਇੱਕ ਨਿਰਧਾਰਤ ਪਾਰਕਿੰਗ ਖੇਤਰ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮੋਗਾ ਵਾਲੇ ਪਾਸਿਓਂ ਲੋਕਾਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਉਸ ਪਾਸੇ ਇੱਕ ਵੱਡੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।”

ਔਰਤਾਂ ਅਤੇ ਬਜ਼ੁਰਗਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ, “ਪਿਛਲੀਆਂ ਰੈਲੀਆਂ ਦੌਰਾਨ ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ, ਅਸੀਂ ਲੋਕਾਂ ਨੂੰ ਨਿਰਧਾਰਤ ਡਰਾਪ-ਆਫ ਪੁਆਇੰਟਾਂ ਅਤੇ ਪਾਰਕਿੰਗ ਖੇਤਰਾਂ ਤੋਂ ਰੈਲੀ ਵਾਲੀ ਥਾਂ ਤੱਕ ਲਿਜਾਣ ਲਈ ਬੱਸਾਂ ਅਤੇ ਈ-ਰਿਕਸ਼ਿਆਂ ਦਾ ਪ੍ਰਬੰਧ ਕੀਤਾ ਹੈ। ਇਹ ਸਹੂਲਤਾਂ ਯਕੀਨੀ ਬਣਾਉਣਗੀਆਂ ਕਿ ਔਰਤਾਂ, ਬਜ਼ੁਰਗ ਅਤੇ ਹੋਰ ਲੋਕ ਬਿਨਾਂ ਲੰਬੀ ਦੂਰੀ ਪੈਦਲ ਤੈਅ ਕੀਤੇ ਆਰਾਮ ਨਾਲ ਪੰਡਾਲ ਤੱਕ ਪਹੁੰਚ ਸਕਣ।”

ਬਲਤੇਜ ਪੰਨੂ ਨੇ ਅੱਗੇ ਕਿਹਾ, “ਮੋਗਾ ਦੀ ਕੇਂਦਰੀ ਸਥਿਤੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਫ਼ਰ ਕਰਕੇ ਆਉਣ ਵਾਲੇ ਲੋਕਾਂ ਲਈ ਇਸ ਨੂੰ ਸੁਵਿਧਾਜਨਕ ਬਣਾਉਂਦੀ ਹੈ। ਅਸੀਂ ਪ੍ਰਬੰਧਾਂ ਦੇ ਹਰ ਪਹਿਲੂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ ਤਾਂ ਜੋ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਸੁਖਾਵਾਂ, ਸੁਚੱਜਾ ਅਤੇ ਆਰਾਮਦਾਇਕ ਅਨੁਭਵ ਮਿਲੇ।”

ਦੋਵਾਂ ਆਗੂਆਂ ਨੇ ਕਿਹਾ ਕਿ 26 ਨਵੰਬਰ ਦਾ ਇਹ ਇਕੱਠ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਆਪ' ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਹੋਵੇਗਾ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦੀ ਸ਼ਮੂਲੀਅਤ ਨਾਲ ਸਥਾਪਨਾ ਦਿਵਸ ਦੀ ਇਹ ਰੈਲੀ ਪਾਰਟੀ ਅਤੇ ਪੰਜਾਬ ਵਿੱਚ ਇਸ ਦੀ ਸਰਕਾਰ ਦੇ ਕੰਮਾਂ ਪਿੱਛੇ ਖੜ੍ਹੇ ਲੋਕ ਸਮਰਥਨ ਨੂੰ ਦਰਸਾਏਗੀ।

ਅਕਾਲੀ ਦਲ (ਬਾਦਲ) ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ
ਚੰਡੀਗੜ੍ਹ, 18 ਨਵੰਬਰ 2026: ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਵੱਲੋਂ ਸ਼੍ਰੋਮਣੀ ਅਕਾਲੀ दल (ਬਾਦਲ) ਨੂੰ ਸਮਰਥਨ ਦੇਣ ਦੇ ਐਲਾਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਨੂ ਨੇ ਲੱਖੋਵਾਲ ਦੇ ਇਸ ਕਦਮ ਨੂੰ ਮੌਕਾਪ੍ਰਸਤੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਕਿਸਾਨਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ।

ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ 2007 ਤੋਂ 2017 ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਲੱਖੋਵਾਲ ਮੰਡੀ ਬੋਰਡ ਦੇ ਚੇਅਰਮੈਨ ਦੇ ਅਹੁਦੇ 'ਤੇ ਸਨ। ਉਨ੍ਹਾਂ ਸਵਾਲ ਉਠਾਇਆ ਕਿ ਉਨ੍ਹਾਂ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਲੱਖੋਵਾਲ ਨੇ ਕਿਸਾਨਾਂ ਦੇ ਹਿੱਤਾਂ ਜਾਂ ਉਨ੍ਹਾਂ ਦੇ ਮੁੱਦਿਆਂ ਦੀ ਗੱਲ ਕਦੇ ਨਹੀਂ ਕੀਤੀ ਅਤੇ ਨਾ ਹੀ ਇਸ ਦਾ ਕੋਈ ਰਿਕਾਰਡ ਮਿਲਦਾ ਹੈ। ਪੰਨੂ ਅਨੁਸਾਰ, ਉਸ ਸਮੇਂ ਵੀ ਸੱਤਾ ਦਾ ਸੁੱਖ ਭੋਗਣ ਲਈ ਹੀ ਅੰਦਰਖਾਤੇ ਸਮਝੌਤਾ ਕੀਤਾ ਗਿਆ ਸੀ।

ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਅੰਦੋਲਨ ਦੀ ਸ਼ੁਰੂਆਤ ਵਿੱਚ ਲੱਖੋਵਾਲ ਨੂੰ ਇਸ ਗੱਲ ਦਾ ਅੰਦਾਜ਼ਾ ਸੀ ਕਿ ਕਿਸਾਨਾਂ ਵਿੱਚ ਉਨ੍ਹਾਂ ਦੀ ਸਾਖ਼ ਕਿਹੋ ਜਿਹੀ ਹੈ। ਇਸੇ ਕਾਰਨ ਉਨ੍ਹਾਂ ਨੇ ਖ਼ੁਦ ਸਾਹਮਣੇ ਆਉਣ ਦੀ ਬਜਾਏ ਆਪਣੇ ਪੁੱਤਰ ਨੂੰ ਅੱਗੇ ਕਰਕੇ ਜਥੇਬੰਦੀ ਨੂੰ ਅੰਦੋਲਨ ਨਾਲ ਜੋੜਿਆ। ਪੰਨੂ ਨੇ ਤੰਜ ਕੱਸਦਿਆਂ ਕਿਹਾ ਕਿ ਕਈ ਸਾਲਾਂ ਤੱਕ ਪਰਦੇ ਪਿੱਛੇ ਰਹਿਣ ਤੋਂ ਬਾਅਦ ਹੁਣ ਜਦੋਂ ਇੱਕ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦੀ ਵਾਰੀ ਆਈ ਹੈ, ਤਾਂ ਲੱਖੋਵਾਲ ਖ਼ੁਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ।

ਬਲਤੇਜ ਪੰਨੂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਲੱਖੋਵਾਲ ਇਹ ਸਪੱਸ਼ਟ ਕਰਨ ਕਿ 2007 ਤੋਂ 2017 ਦਰਮਿਆਨ ਉਨ੍ਹਾਂ ਨੇ ਅਕਾਲੀ ਦਲ ਤੋਂ ਕਿਸਾਨਾਂ ਦਾ ਕਿਹੜਾ ਭਲਾ ਕਰਵਾਇਆ ਸੀ ਜਾਂ ਅੱਗੇ ਉਹ ਕੀ ਕਰਵਾ ਲੈਣਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਕਿਸਾਨਾਂ ਨੂੰ ਇਹ ਗੱਲ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਲੱਖੋਵਾਲ ਦੀਆਂ ਰਣਨੀਤੀਆਂ ਕਿਸ ਤਰ੍ਹਾਂ ਦੀਆਂ ਰਹੀਆਂ ਹਨ ਅਤੇ ਉਹ ਕਿਸ ਦੇ ਹਿੱਤ ਵਿੱਚ ਕੰਮ ਕਰ ਰਹੇ ਹਨ।

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ
ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ, 2026 ਨੂੰ ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ (ਐਨ.ਐਚ.-07) ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਦਾ ਪੁਲ ਡਿੱਗਣ ਦੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਭਰ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ  ਕਰਵਾਉਣ ਦੇ ਨਿਰਦੇਸ਼ ਦੇਣ।

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਕਰਕੇ ਕੌਮੀ ਮਾਰਗਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਪੁਲਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਪ੍ਰੀਵੈਂਟਿਵ ਮੇਨਟੇਨੈਂਸ (ਢੁਕਵੇਂ ਰੱਖ-ਰਖਾਅ) ਦੀ ਲੋੜ ’ਤੇ ਜ਼ੋਰ ਦਿੱਤਾ।

ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਅਤੇ ਪ੍ਰੀਵੈਂਟਿਵ ਮੇਨਟੇਨੈਂਸ  ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਪੁਰਾਣੇ ਹੋ ਚੁੱਕੇ ਢਾਂਚਿਆਂ, ਭਾਰ ਸਹਿਣ ਦੀ ਸਮਰੱਥਾ, ਢਾਂਚਾਗਤ ਖਰਾਬੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਵਾਲੇ ਪੁਲਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੀ ਵੀ ਮੰਗ ਕੀਤੀ।

ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸੁਰੱਖਿਆ ਆਡਿਟ ਦੇ ਨਤੀਜਿਆਂ ਦੇ ਆਧਾਰ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਪਹਿਲ ਦੇ ਆਧਾਰ ’ਤੇ ਲੋੜੀਂਦੀ ਮਜ਼ਬੂਤੀ, ਮੁਰੰਮਤ ਅਤੇ ਜ਼ਰੂਰੀ ਸੁਧਾਰਾਤਮਕ ਉਪਾਅ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਸਾਡੀ ਤਰਜੀਹੀ ਜ਼ਿੰਮੇਵਾਰੀ ਹਨ, ਜਿਸ ਲਈ ਸੜਕੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਵਾਸਤੇ ਨਿਯਮਤ ਨਿਗਰਾਨੀ, ਢਾਂਚਾਗਤ ਕਮਜ਼ੋਰੀਆਂ ਦੀ ਸਮੇਂ ਸਿਰ ਪਛਾਣ ਅਤੇ ਰੱਖ-ਰਖਾਅ ਦੇ ਢੁਕਵੇਂ ਉਪਾਅ ਬੇਹੱਦ ਜ਼ਰੂਰੀ ਹਨ।

ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਕੇਂਦਰੀ ਮੰਤਰੀ ਜਨਤਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਇਸ ਮਾਮਲੇ ‘ਚ ਨਿੱਜੀ ਦਖਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 16 ਕਿੱਲੋ ਹੈਰੋਇਨ,3 ਪਿਸਤੌਲਾਂ ਸਮੇਤ 300 ਵਿਅਕਤੀ ਕਾਬੂ
ਚੰਡੀਗੜ੍ਹ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ  ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਜ਼ਿਲਿਆਂ ਵਿੱਚ ਦੋ ਰੋਜ਼ਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਸੀ। ਸਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰਨ ਲਈ ਹਿਦਾਇਤ ਕੀਤੀ ਗਈ ਹੈ।

ਇਸ ਦੋ-ਰੋਜ਼ਾ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 361 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਦਿਆਂ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।  ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 16.7 ਕਿਲੋ ਹੈਰੋਇਨ, 800 ਗ੍ਰਾਮ ਅਫੀਮ, 5450 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ।

ਸਪੈਸ਼ਲ ਡੀ.ਜੀ.ਪੀ.( ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸ ਨੂੰ ਤਬਾਹ ਕਰਨਾ ਹੈ। ਇਸ ਵਿੱਚ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ, ਸਪਲਾਇਰਾਂ, ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਵਾਲਿਆਂ, ਵਿੱਤੀ ਮਦਦ ਕਰਨ ਵਾਲਿਆਂ ਅਤੇ ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਅਜਿਹੇ ਦੋਸ਼ੀਆਂ ਦੀਆਂ ਲੁਕਣਗਾਹਾਂ ਦਾ ਪਤਾ ਲਗਾਉਣਾ ਅਤੇ ਕਾਨੂੰਨ ਅਨੁਸਾਰ ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ਾਮਲ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮਾਂ  ਜਾਰੀ ਰਹਿਣਗੀਆਂ ਅਤੇ ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਇਹ ਪੜਾਅਵਾਰ ਢੰਗ ਨਾਲ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਹਰੇਕ ਜ਼ਿਲ੍ਹੇ ਨੂੰ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 628ਵੇਂ ਦਿਨ ਵੀ ਜਾਰੀ ਰੱਖਿਆ। ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 30.5 ਕਿਲੋ ਹੈਰੋਇਨ, 2 ਕਿਲੋ ਅਫੀਮ, 315 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 628 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93906 ਹੋ ਗਈ ਹੈ। ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ।

ਇਸ ਤੋਂ ਇਲਾਵਾ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ 303ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 85,349 ਹੋ ਗਈ ਹੈ। ਇਸ ਤੋਂ ਇਲਾਵਾ 234 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ 65 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ  ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਮੇਰੀ ਰਸੋਈ’ ਯੋਜਨਾ ਅਧੀਨ ਦੂਜੀ ਤਿਮਾਹੀ ਦੌਰਾਨ ਹੁਣ ਤੱਕ 3.89 ਲੱਖ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀ
ਚੰਡੀਗੜ੍ਹ, 19 ਨਵੰਬਰ: ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਯੋਜਨਾ ‘ਮੇਰੀ ਰਸੋਈ’ ਅਧੀਨ ਰਾਸ਼ਨ ਕਿੱਟਾਂ ਦੀ ਵੰਡ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਹੁਣ ਤੱਕ ਦੀ ਵੰਡ ਵਿੱਚ ਲੁਧਿਆਣਾ 3,89,198 ਕਿੱਟਾਂ ਦੀ ਵੰਡ ਨਾਲ ਸਭ ਤੋਂ ਅੱਗੇ ਹੈ, ਜਦੋਂਕਿ 2,41,449 ਕਿੱਟਾਂ ਦੀ ਵੰਡ ਨਾਲ ਪਟਿਆਲਾ ਦੂਜੇ ਅਤੇ 2,01,095 ਕਿੱਟਾਂ ਦੀ ਵੰਡ ਨਾਲ ਅੰਮ੍ਰਿਤਸਰ ਤੀਜੇ ਸਥਾਨ ’ਤੇ ਹੈ।

ਇਸ ਪਹਿਲਕਦਮੀ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ 31.57 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੁਹਿੰਮ ਦਾ ਟੀਚਾ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਦੇ ਕੁੱਲ 40 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪ੍ਰਮੁੱਖ ਯੋਜਨਾ ਤਹਿਤ ਰਾਸ਼ਟ ਕਿੱਟਾਂ ਦੀ ਵੰਡ ਦਾ ਕੰਮ ਮਿਸ਼ਨ ਮੋਡ ’ਤੇ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜਿਸਨੂੰ ਇੱਕ ਪਰਿਵਾਰ ਦੀਆਂ ਖ਼ੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੜੇ ਸੁਚੱਜੇ ਢੰਗ ਨਾਲ ਤਿਆਰ ਕੀਤਾ ਗਿਆ ਹੈ। ਮਹੀਨਾਵਾਰ ਖਪਤ ਲਈ ਇਸ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ, 2013 (ਐੱਨ.ਐੱਫ.ਐੱਸ.ਏ.) ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ ਕਣਕ ਤੋਂ ਇਲਾਵਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਦੋਂਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਹੁਣ ਤੱਕ ਵੰਡੀਆਂ ਗਈਆਂ 31 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਤਿੰਨ ਜ਼ਿਲ੍ਹਿਆਂ ਤੋਂ ਇਲਾਵਾ 1,94,690 ਕਿੱਟਾਂ ਦੀ ਵੰਡ ਨਾਲ ਬਠਿੰਡਾ ਚੌਥੇ ਅਤੇ 1,70,810 ਕਿੱਟਾਂ ਦੀ ਵੰਡ ਨਾਲ ਹੁਸ਼ਿਆਰਪੁਰ ਪੰਜਵੇਂ ਸਥਾਨ ’ਤੇ ਹੈ।

ਇਸ ਸਕੀਮ ਦਾ ਮੁੱਖ ਉਦੇਸ਼ ਮੁੱਖ ਕਣਕ ਦੇ ਨਾਲ-ਨਾਲ ਜ਼ਰੂਰੀ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਮੁਹੱਈਆ ਕਰਵਾਉਣਾ ਹੈ, ਤਾਂ ਜੋ ਯੋਜਨਾ ਅਧੀਨ ਆਉਂਦੇ ਪਰਿਵਾਰਾਂ ਦੀ ਸਮੁੱਚੀ ਪੌਸ਼ਟਿਕ ਖ਼ੁਰਾਕ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ, ਡੁਪਲੀਕੇਸੀ ਨੂੰ ਰੋਕਣ ਅਤੇ ਹੇਠਲੇ ਪੱਧਰ ਤੱਕ ਰਾਸ਼ਨ ਪਹੁੰਚਾਉਣ ਦੀ ਗਾਰੰਟੀ ਲਈ ਵੰਡ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਨਿਵੇਕਲੀ ਪਹਿਲਕਦਮੀ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਇਹ ਯੋਜਨਾ ਸੂਬਾ ਸਰਕਾਰ ਦੀ ਇਸ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਖ਼ੁਰਾਕ ਸੁਰੱਖਿਆ ਤੋਂ ਵਾਂਝਾ ਨਾ ਰਹੇ। ਐੱਨ.ਐੱਫ.ਐੱਸ.ਏ. ਅਧੀਨ ਪਹਿਲਾਂ ਹੀ ਦਿੱਤੀ ਜਾ ਰਹੀ ਕਣਕ ਦੇ ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ ਭੁੱਖਮਰੀ ਅਤੇ ਕੁਪੋਸ਼ਣ ਦੋਵਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਚੰਡੀਗੜ੍ਹ, 19 ਨਵੰਬਰ 2026: ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ  ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।”

ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 19 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ।

ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਇਨ੍ਹਾਂ ਅਸਾਮੀਆਂ ਬਾਰੇ ਨਤੀਜਾ ਐਲਾਨਿਆ ਜਾ ਚੁੱਕਾ ਹੈ ਅਤੇ ਭਰਤੀ ਸਬੰਧੀ ਅਗਲੀਆਂ ਲੋੜੀਂਦੀਆਂ ਕਾਰਵਾਈ ਵੀ ਪੂਰੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਭਰਤੀ ਸਬੰਧੀ ਅਗਲੀ ਪ੍ਰਵਾਨਗੀ ਲੈਣ ਲਈ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

ਮੰਤਰੀ ਸ੍ਰੀ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਬਾਕੀ ਰਹਿੰਦੀਆਂ ਕਾਰਵਾਈਆਂ ਜਲਦ ਪੂਰੀਆਂ ਕਰ ਲਈਆਂ ਜਾਣ ਤਾਂ  ਕਿ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਸਕਣ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 19 ਨਵੰਬਰ: ਪਸ਼ੂ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਤਿੰਨ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਵੈਟਰਨਰੀ ਅਫ਼ਸਰਾਂ ਦੀ ਕੁੱਲ ਗਿਣਤੀ 625 ਹੋ ਗਈ ਹੈ।

ਸੂਬਾ ਸਰਕਾਰ ਵੱਲੋਂ ਪੇਂਡੂ ਆਰਥਿਕਤਾ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ ਵੱਡੀ ਅਤੇ ਬਹੁ-ਪੱਧਰੀ ਭਰਤੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿ੍ਆ ਹੈ। 625 ਵੈਟਰਨਰੀ ਅਫ਼ਸਰਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕਰ ਕੇ ਸੂਬੇ ਭਰ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕਈ ਅਹਿਮ ਪ੍ਰਸ਼ਾਸਕੀ, ਤਕਨੀਕੀ ਅਤੇ ਸਹਾਇਕ ਅਹੁਦਿਆਂ ’ਤੇ ਵੀ ਭਰਤੀ ਕੀਤੀ ਗਈ ਹੈ। ਸੂਬੇ ਨੇ ਮੁੱਖ ਦਫ਼ਤਰ ਵਿੱਚ ਕਲਰਕਾਂ ਦੀਆਂ 17 ਅਸਾਮੀਆਂ, 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ/ਇੰਨੂਮੀਰੇਟਰ /ਪੰਚਰ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਵੀ ਭਰਤੀ ਕੀਤੇ ਹਨ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਉਨ੍ਹਾਂ ਨੂੰ ਕਿਸਾਨਾਂ ਨੂੰ ਪੂਰੀ ਲਗਨ, ਪੇਸ਼ੇਵਰਾਨਾ ਢੰਗ ਅਤੇ ਸੁਹਿਰਦਤਾ ਨਾਲ ਸੇਵਾ ਦੇਣ ਲਈ ਕਿਹਾ। ਉਨ੍ਹਾਂ ਨੇ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਪੰਜਾਬ ਦਾ ਕੋਈ ਵੀ ਕਿਸਾਨ ਸਮੇਂ ਸਿਰ ਪਸ਼ੂ ਡਾਕਟਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ, ‘‘ਪਸ਼ੂ ਧਨ ਪੰਜਾਬ ਦੀ ਪੇਂਡੂ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹੈ। ਸੈਂਕੜੇ ਵੈਟਰਨਰੀ ਅਫ਼ਸਰਾਂ ਅਤੇ ਇੰਸਪੈਕਟਰਾਂ ਦੇ ਨਾਲ-ਨਾਲ ਅਹਿਮ ਪ੍ਰਸ਼ਾਸਕੀ ਅਮਲੇ ਦੀ ਭਰਤੀ ਕਰਕੇ ਅਸੀਂ ਜ਼ਮੀਨੀ ਪੱਧਰ ਤੱਕ ਮਜ਼ਬੂਤ ਵਿਭਾਗੀ ਨੈੱਟਵਰਕ ਤਿਆਰ ਕਰ ਰਹੇ ਹਾਂ।’’

ਉਨ੍ਹਾਂ ਕਿਹਾ ਕਿ ਇਸ ਵੱਡੀ ਸ਼ਮੂਲੀਅਤ ਨਾਲ ਪਸ਼ੂਆਂ ਵਾਸਤੇ ਡਾਕਟਰੀ  ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨ ਭਾਈਚਾਰੇ ਨੂੰ ਸਿੱਧਾ ਸਹਿਯੋਗ ਮਿਲੇਗਾ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ: ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ
ਨਵੀਂ ਦਿੱਲੀ, 19 ਨਵੰਬਰ 2026:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਥੇ ਚੱਲ ਰਹੇ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐੱਫ.) 2026 ਵਿਖੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਆਈ.ਈ.ਸੀ.)  450 ਵਰਗ ਮੀਟਰ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸ਼ਾਨਦਾਰ ਪੰਜਾਬ ਪੈਵਿਲੀਅਨ “ਵਿਕਾਸ ਅਤੇ  ਵਿਰਾਸਤ” ਵਿਸ਼ੇ 'ਤੇ ਆਧਾਰਿਤ ਹੈ, ਜੋ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ ਖੇਤਰ ਵਿੱਚ ਪ੍ਰਾਪਤੀਆਂ, ਉਦਯੋਗਿਕ ਸਮਰੱਥਾ ਅਤੇ ਤਕਨੀਕੀ ਤਰੱਕੀ ਨੂੰ ਦਰਸਾਉਂਦਾ ਹੈ।

ਪ੍ਰਸ਼ਾਸਕੀ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ ਡਾ. ਬਸੰਤ ਗਰਗ, ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ ਸ਼੍ਰੀ ਜਸਪ੍ਰੀਤ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ, ਪੀ.ਐੱਸ.ਆਈ.ਈ.ਸੀ. ਸ਼੍ਰੀ ਰੁਬਿੰਦਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਤਿਆਰ ਕੀਤਾ ਗਿਆ ਇਹ ਪੈਵਿਲੀਅਨ “ਵਿਕਸਿਤ ਪੰਜਾਬ – ਵਿਰਾਸਤ ਦਾ ਜਸ਼ਨ, ਨਵੀਨਤਾ ਨਾਲ ਨਿਰਮਾਣ” ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕਰਦਾ ਹੈ।
ਸ਼੍ਰੀ ਅਰਸ਼ਦੀਪ ਸਿੰਘ, ਪ੍ਰਸ਼ਾਸਕ, ਪੰਜਾਬ ਪੈਵਿਲੀਅਨ ਨੇ ਦੱਸਿਆ ਕਿ ਨਿਵੇਕਲੇ ਤੇ ਦਿਲਖਿਚਵੇਂ ਤਰੀਕੇ ਅਤੇ ਵਿਸ਼ਾਗਤ ਪੇਸ਼ਕਾਰੀਆਂ ਦੇ ਸ਼ੁਮਾਰ ਨਾਲ ਡਿਜਾਇਨ ਕੀਤਾ ਪੈਵਿਲੀਅਨ ਪੰਜਾਬ ਸਰਕਾਰ ਦੁਆਰਾ ਸਿਰਜੇ ਜਾ ਰਹੇ ਨਿਵੇਸ਼ ਦੇ ਮੌਕਿਆਂ ਅਤੇ ਸੂਬੇ ਦੇ ਉਦਯੋਗਿਕ ਖੇਤਰ ਦੇ ਵਿਕਾਸ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਾ ਹੈ।

ਉਨ੍ਹਾਂ ਦੱਸਿਆ ਕਿ ਮਿਤੀ 16 ਨਵੰਬਰ 2026 ਨੂੰ ਜਿਊਰੀ ਵੱਲੋਂ ਵੀ ਪੰਜਾਬ ਪੈਵਿਲੀਅਨ ਦਾ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਸਟਾਲਾਂ ਅਤੇ ਪ੍ਰਦਰਸ਼ਨੀਆਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ। ਜਿਊਰੀ ਦੇ ਮੈਂਬਰਾਂ ਨੇ ਭਾਗ ਲੈ ਰਹੇ ਪ੍ਰਦਰਸ਼ਕਾਂ ਦੇ ਸਟਾਲਾਂ ਦਾ ਦੌਰਾ ਕੀਤਾ, ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਉਦਯੋਗਾਂ, ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮ.ਐੱਸ.ਐੱਮ.ਈਜ਼.) ਅਤੇ ਕਾਰੀਗਰਾਂ ਵੱਲੋਂ ਪ੍ਰਦਰਸ਼ਿਤ ਕੀਤੇ ਜਾ ਰਹੇ ਵੱਖ-ਵੱਖ ਉਤਪਾਦਾਂ, ਨਵੀਨਤਮ ਪਹਿਲਕਦਮੀਆਂ ਅਤੇ ਉੱਦਮੀ ਸਮਰੱਥਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਰਾਹੀਂ ਪੰਜਾਬ ਦੀ ਨਿਰਮਾਣ ਸਮਰੱਥਾ, ਕਾਰੀਗਰੀ, ਨਵੀਨਤਾ ਅਤੇ ਵਪਾਰਕ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਗਿਆ।

ਇਹ ਪੈਵਿਲੀਅਨ ਪੰਜਾਬ ਦੀ ਰਵਾਇਤੀ ਆਰਕੀਟੈਕਚਰ, ਰੰਗ-ਬਿਰੰਗੇ ਨਮੂਨਿਆਂ, ਲੋਕ ਕਲਾ ਅਤੇ ਸੱਭਿਆਚਾਰਕ ਤੱਤਾਂ ਨੂੰ ਆਧੁਨਿਕ ਐੱਲ.ਈ.ਡੀ. ਡਿਸਪਲੇਅ, ਡਿਜੀਟਲ ਇੰਸਟਾਲੇਸ਼ਨਾਂ ਅਤੇ ਏ.ਆਈ. ਆਧਾਰਿਤ ਇੰਟਰਐਕਟਿਵ ਸੈਲਫੀ ਪੁਆਇੰਟਾਂ ਨਾਲ ਬੇਹੱਦ ਖੂਬਸੂਰਤੀ ਨਾਲ ਜੋੜਦਾ ਹੈ। ਇਸ ਦੇ ਮੁੱਖ ਆਕਰਸ਼ਣਾਂ ਵਿੱਚ ਸੈਂਟਰਲ ਵਿਕਸਿਤ ਪੰਜਾਬ ਇੰਸਟਾਲੇਸ਼ਨ, ਸ਼ਾਨਦਾਰ ਕਾਲੇ ਹਿਰਨ ਦੀ ਮੂਰਤੀ, ਪੰਜਾਬ ਦੀ ਨਿਰਮਾਣ ਸਮਰੱਥਾ ਨੂੰ ਦਰਸਾਉਂਦੇ ਖੇਡਾਂ ਦੇ ਸਾਮਾਨ, ਲਾਈਵ ਦਸਤਕਾਰੀ ਪ੍ਰਦਰਸ਼ਨ ਅਤੇ ਭੰਗੜੇ ਤੇ ਗਿੱਧੇ ਦੀਆਂ ਰੰਗਾਰੰਗ ਪੇਸ਼ਕਾਰੀਆਂ ਸ਼ਾਮਲ ਹਨ।

ਪੈਵਿਲੀਅਨ ਵਿੱਚ ਵਿਸ਼ੇਸ਼ ਜ਼ੋਨਾਂ ਰਾਹੀਂ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ, ਇਨਵੈਸਟ ਪੰਜਾਬ, ਫਾਸਟ ਟ੍ਰੈਕ ਪੰਜਾਬ ਅਧੀਨ 300 ਤੋਂ ਵੱਧ ਰੈਗੂਲੇਟਰੀ ਮਨਜ਼ੂਰੀਆਂ ਅਤੇ ਉਦਯੋਗ ਤੇ ਵਪਾਰ ਵਿਕਾਸ ਨੀਤੀ 2026 ਨੂੰ ਉਜਾਗਰ ਕੀਤਾ ਗਿਆ ਹੈ। ਇਸ ਨੀਤੀ ਵਿੱਚ 24 ਸਮਰਪਿਤ ਖੇਤਰ-ਵਿਸ਼ੇਸ਼ ਨੀਤੀਆਂ ਅਤੇ ਨਿਵੇਸ਼ਕਾਂ ਲਈ ਅਨੁਕੂਲ ਪਹਿਲਕਦਮੀਆਂ ਸ਼ਾਮਲ ਹਨ।

ਇਸ ਪੈਵਿਲੀਅਨ ਦਾ ਮੁੱਖ ਉਦੇਸ਼ ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਪ੍ਰਫੁੱਲਤ ਕਰਨਾ, ਦੇਸ਼-ਵਿਦੇਸ਼ ਤੋਂ ਨਿਵੇਸ਼ ਆਕਰਸ਼ਿਤ ਕਰਨਾ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਸਮੇਤ ਉਦਯੋਗਿਕ ਸਮਰੱਥਾ ਨੂੰ ਪ੍ਰਦਰਸ਼ਿਤ ਕਰਨਾ ਅਤੇ ਨਵੀਨਤਾ, ਉੱਦਮਸ਼ੀਲਤਾ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਹੈ।

ਪੈਵਿਲੀਅਨ ਦੇ ਉਪ-ਪ੍ਰਸਾਸ਼ਕਾਂ ਗੁਰਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਦਾ ਕਿਹਾ ਕਿ ਆਪਣੀ ਵਿਲੱਖਣ ਅਤੇ ਰਚਨਾਤਮਕ ਪੇਸ਼ਕਾਰੀ ਰਾਹੀਂ ਪੰਜਾਬ ਪੈਵਿਲੀਅਨ ਇਹ ਸੰਦੇਸ਼ ਦਿੰਦਾ ਹੈ ਕਿ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਹੀ ਇਸ ਦੇ ਪ੍ਰਗਤੀਸ਼ੀਲ ਭਵਿੱਖ ਦੀ ਨੀਂਹ ਹੈ। ਇਹ ਪੈਵਿਲੀਅਨ ਸੱਭਿਆਚਾਰਕ ਵਿਰਾਸਤ ਦੀ ਸੰਭਾਲ, ਉਦਯੋਗਿਕ ਉੱਤਮਤਾ ਅਤੇ ਤਕਨੀਕੀ ਤਰੱਕੀ ਦੇ ਸੁਮੇਲ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਾ ਹੈ।

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ
ਚੰਡੀਗੜ੍ਹ, 19 ਨਵੰਬਰ: ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ 'ਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈI ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਸ੍ਰੀ ਗੁਰਬਿੰਦਰ ਸਿੰਘ ਨੂੰ ਬੇਮਿਸਾਲ ਅਗਵਾਈ ਅਤੇ ਮਾਰਗਦਰਸ਼ਨ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

ਇਸ ਸਫਲਤਾ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ 'ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਸਖ਼ਤ ਮਿਹਨਤ ਅਤੇ ਸਮਰਪਣ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।"

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਉਹਨਾਂ ਕਿਹਾ ਕਿ ਇਸ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਹਾਸਲ ਕਰਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥਣ, ਉਸਦੇ ਮਾਪਿਆਂ, ਆਈ.ਟੀ.ਆਈ. ਮਾਨਸਾ ਦੇ ਪ੍ਰਿੰਸੀਪਲ ਅਤੇ ਸਾਰੇ ਇੰਸਟ੍ਰਕਟਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦਿੱਤੀ।

ਸੂਬੇ ਭਰ ਦੀਆਂ ਹੋਰ ਆਈ.ਟੀ.ਆਈਜ਼ . ਦੇ ਪ੍ਰਿੰਸੀਪਲਾਂ ਨੂੰ ਨਵੇਂ ਜੋਸ਼ ਅਤੇ ਉਸਾਰੂ ਸੋਚ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦਾ ਸੱਦਾ ਦਿੰਦਿਆਂ ਸ. ਬੈਂਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਸਿੱਖਿਆ ਅਤੇ ਸਿਖਲਾਈ ਨੂੰ ਪੂਰੇ ਸਮਰਪਣ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ।
ਉਹਨਾਂ ਕਿਹਾ, "ਮੈਂ ਆਪਣੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਾ ਹਾਂ। ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ, ਉਹ ਵੀ ਅਜਿਹੇ ਮਿਸਾਲੀ ਮੀਲ ਪੱਥਰ ਸਥਾਪਿਤ ਕਰਕੇ ਆਪਣੇ ਪਰਿਵਾਰਾਂ ਅਤੇ ਸੂਬੇ ਦਾ ਮਾਣ ਵਧਾ ਸਕਦੇ ਹਨI"

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਇਸ ਸਫਲਤਾ ਨਾਲ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਨੌਜਵਾਨ ਨੂੰ ਵੱਡੇ ਸੁਪਨੇ ਦੇਖਣ ਅਤੇ ਰਾਸ਼ਟਰੀ ਪੱਧਰ 'ਤੇ ਚਮਕਣ ਲਈ ਹੁਨਰ, ਹੌਂਸਲਾ ਅਤੇ ਮੰਚ ਪ੍ਰਦਾਨ ਕਰਨ ਦੇ ਆਪਨੇ ਵਾਅਦੇ ਨੂੰ ਅਮਲੀ- ਜਾਮਾ ਦਿੱਤਾ ਹੈ।

ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

FICCI ਸੰਮੇਲਨ 'ਚ PM ਮੋਦੀ ਦਾ ਸੰਬੋਧਨ: 50 ਕਰੋੜ ਲੋਕਾਂ ਦੇ ਗਰੀਬੀ ਤੋਂ ਬਾਹਰ ਨਿਕਲਣ ਦਾ ਦਾਅਵਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਫਿੱਕੀ (FICCI) ਦੇ ਸਾਲਾਨਾ ਸੰਮੇਲਨ ਅਤੇ ਸਾਲਾਨਾ ਆਮ ਬੈਠਕ (AGM) ਦਾ ਉਦਘਾਟਨ ਕੀਤਾ। ਕਾਰੋਬਾਰੀਆਂ ਅਤੇ ਉਦਯੋਗ ਜਗਤ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਗਾਲ੍ਹਾਂ ਕੱਢਣ ਨਾਲ ਦੇਸ਼ ਅੱਗੇ ਨਹੀਂ ਵਧਦਾ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਭਾਰਤ ਦੀ ਅਰਥਵਿਵਸਥਾ ਬਦਲੀ ਹੈ।

ਪ੍ਰਧਾਨ ਮੰਤਰੀ ਦਾ ਇਹ ਬਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਉਸ ਬਿਆਨ ਤੋਂ ਇੱਕ ਦਿਨ ਬਾਅਦ ਆਇਆ ਹੈ, ਜੋ ਉਨ੍ਹਾਂ ਨੇ ਬੁੱਧਵਾਰ ਨੂੰ ਨਿਊਯਾਰਕ ਦੀ ਕੋਲੰਬੀਆ ਯੂਨੀਵਰਸਿਟੀ ਵਿੱਚ ਦਿੱਤਾ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਰਤ ਆਰਥਿਕ ਸੰਕਟ ਵੱਲ ਵਧ ਰਿਹਾ ਹੈ, ਜਿਸ ਪਿੱਛੇ ਵੱਡੇ ਪੱਧਰ 'ਤੇ ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਣਾਲੀ ਦੀਆਂ ਖਾਮੀਆਂ ਹਨ।

PM ਮੋਦੀ ਦੇ ਸੰਬੋਧਨ ਦੀਆਂ ਮੁੱਖ ਗੱਲਾਂ

50 ਕਰੋੜ ਭਾਰਤੀ ਗਰੀਬੀ ਤੋਂ ਬਾਹਰ: 1970 ਦੇ ਦਹਾਕੇ ਦੇ 'ਗਰੀਬੀ ਹਟਾਓ' ਨਾਅਰੇ ਦਾ ਜ਼ਿਕਰ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਉਸ ਸਮੇਂ ਦੇਸ਼ ਦੀ ਆਬਾਦੀ ਲਗਭਗ 50 ਕਰੋੜ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 12-13 ਸਾਲਾਂ ਵਿੱਚ ਅਰਥਵਿਵਸਥਾ ਬਦਲੀ ਹੈ ਅਤੇ 50 ਕਰੋੜ ਭਾਰਤੀ ਗਰੀਬੀ ਤੋਂ ਬਾਹਰ ਨਿਕਲੇ ਹਨ।

ਭਾਰਤੀ ਗਾਹਕਾਂ ਲਈ ਵੀ ਬਿਹਤਰ ਕੁਆਲਿਟੀ: ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਕੰਪਨੀਆਂ ਵਿਦੇਸ਼ਾਂ ਲਈ ਵਧੀਆ ਅਤੇ ਭਾਰਤ ਲਈ ਘੱਟ ਗੁਣਵੱਤਾ ਵਾਲੇ ਉਤਪਾਦ ਬਣਾਉਂਦੀਆਂ ਹਨ। ਇਸ ਸੋਚ ਨੂੰ ਬਦਲਣ ਦੀ ਲੋੜ ਹੈ ਕਿਉਂਕਿ ਭਾਰਤੀ ਗਾਹਕ ਵੀ ਉੱਚ ਗੁਣਵੱਤਾ ਵਾਲੇ ਸਾਮਾਨ ਦੇ ਹੱਕਦਾਰ ਹਨ।

ਗਲੋਬਲ ਮਾਰਕੀਟ ਦੇ ਮੌਕਿਆਂ ਦਾ ਫਾਇਦਾ: ਉਨ੍ਹਾਂ ਕਾਰੋਬਾਰੀਆਂ ਨੂੰ ਘਰੇਲੂ ਬਾਜ਼ਾਰ ਤੱਕ ਸੀਮਤ ਨਾ ਰਹਿਣ ਦੀ ਅਪੀਲ ਕੀਤੀ ਅਤੇ ਦੂਜੇ ਦੇਸ਼ਾਂ ਦੀਆਂ ਲੋੜਾਂ ਮੁਤਾਬਕ ਉਤਪਾਦ ਤਿਆਰ ਕਰਨ ਲਈ ਕਿਹਾ।

ਕਾਰੋਬਾਰੀਆਂ ਦੇ ਸੁਝਾਵਾਂ 'ਤੇ ਸਰਕਾਰ ਦਾ ਸਾਥ: ਮੋਦੀ ਨੇ ਕਿਹਾ ਕਿ ਸਰਕਾਰ 'ਰਿਫਾਰਮ ਐਕਸਪ੍ਰੈਸ' ਰਾਹੀਂ ਲਗਾਤਾਰ ਸੁਧਾਰ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਬਿਨਾਂ ਝਿਜਕ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰਨ ਦਾ ਸੱਦਾ ਦਿੱਤਾ।

ਰਿਸਰਚ ਅਤੇ ਇਨੋਵੇਸ਼ਨ 'ਤੇ ਜ਼ੋਰ: ਪ੍ਰਧਾਨ ਮੰਤਰੀ ਨੇ ਨਵੀਂ ਤਕਨੀਕ ਅਤੇ ਬਿਹਤਰ ਖੋਜ (ਰਿਸਰਚ) ਅਪਣਾ ਕੇ ਗਾਹਕਾਂ ਦੀਆਂ ਲੋੜਾਂ ਮੁਤਾਬਕ ਆਸਾਨੀ ਨਾਲ ਵਰਤੇ ਜਾਣ ਵਾਲੇ ਉਤਪਾਦ ਬਣਾਉਣ ਦੀ ਗੱਲ ਕਹੀ।

ਵਿਕਸਿਤ ਭਾਰਤ ਲਈ ਅਗਲੇ 10 ਸਾਲਾਂ ਦਾ ਟੀਚਾ: 'ਵਿਕਸਿਤ ਭਾਰਤ' ਨੂੰ ਸਿਰਫ਼ ਨਾਅਰਾ ਨਹੀਂ ਸਗੋਂ ਸੰਕਲਪ ਦੱਸਦਿਆਂ ਉਨ੍ਹਾਂ ਕਿਹਾ ਕਿ 100 ਸਾਲ ਦੀ ਉਡੀਕ ਕਰਨ ਦੀ ਬਜਾਏ ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਅਗਲੇ 10 ਸਾਲਾਂ ਵਿੱਚ ਦੇਸ਼ ਦੇ ਵਿਕਾਸ ਲਈ ਕੀ ਯੋਗਦਾਨ ਪਾ ਸਕਦੇ ਹਾਂ।

ਫਿੱਕੀ (FICCI) ਬਾਰੇ

ਫਿੱਕੀ (ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ) ਭਾਰਤ ਦੇ ਪ੍ਰਮੁੱਖ ਉਦਯੋਗ ਅਤੇ ਵਪਾਰ ਸੰਗਠਨਾਂ ਵਿੱਚੋਂ ਇੱਕ ਹੈ। 1927 ਵਿੱਚ ਸਥਾਪਿਤ ਇਸ ਸੰਗਠਨ ਦਾ ਮੁੱਖ ਦਫ਼ਤਰ ਨਵੀਂ ਦਿੱਲੀ ਵਿੱਚ ਹੈ। ਇਹ ਦੇਸ਼ ਦੇ ਕਾਰੋਬਾਰੀਆਂ ਅਤੇ ਉਦਯੋਗਾਂ ਦੇ ਹਿੱਤਾਂ ਦੀ ਗੱਲ ਸਰਕਾਰ ਅੱਗੇ ਰੱਖਦਾ ਹੈ ਅਤੇ ਵਪਾਰ, ਰੁਜ਼ਗਾਰ ਤੇ ਆਰਥਿਕ ਵਿਕਾਸ ਨਾਲ ਜੁੜੇ ਸੁਝਾਅ ਦਿੰਦਾ ਹੈ।

ਮੋਹਾਲੀ 'ਚ 2 ਸਾਲਾ ਗੁਰਸਾਂਝ ਦੇ ਕਤਲ ਦੀ ਗੁੱਥੀ ਸੁਲਝੀ, ਪਿੰਡ ਦੀ ਹੀ ਔਰਤ ਨੇ ਕੀਤਾ ਕਤਲ
ਮੋਹਾਲੀ: ਲਾਲੜੂ ਦੇ ਪਿੰਡ ਬੱਲੋਪੁਰ ਵਿੱਚ 2 ਸਾਲਾ ਮਾਸੂਮ ਗੁਰਸਾਂਝ ਦੇ ਕਤਲ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ 19 ਨਵੰਬਰ ਨੂੰ ਪਿੰਡ ਦੀ ਹੀ ਰਹਿਣ ਵਾਲੀ ਸੋਨਿਕਾ ਨਾਮਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਔਰਤ ਦਾ ਕੁਝ ਦਿਨ ਪਹਿਲਾਂ ਗਰਭਪਾਤ ਹੋਇਆ ਸੀ, ਜਿਸ ਕਾਰਨ ਉਹ ਗੁੱਸੇ ਵਿੱਚ ਸੀ ਅਤੇ ਉਸ ਤੋਂ ਗੁਰਸਾਂਝ ਦਾ ਘਰ ਦੇ ਬਾਹਰ ਹੱਸਣਾ-ਖੇਡਣਾ ਬਰਦਾਸ਼ਤ ਨਹੀਂ ਹੋਇਆ।

ਐੱਸਐੱਸਪੀ ਵਰੁਣ ਸ਼ਰਮਾ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਔਰਤ ਨੇ ਬੱਚੇ ਨੂੰ ਆਪਣੇ ਘਰ ਲਿਜਾ ਕੇ ਉਸ ਦਾ ਕਤਲ ਕਰਨ ਦੀ ਗੱਲ ਕਬੂਲ ਕਰ ਲਈ ਹੈ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 140(1) (ਅਗਵਾ) ਅਤੇ ਧਾਰਾ 103(1) (ਕਤਲ) ਤਹਿਤ ਮਾਮਲਾ ਦਰਜ ਕੀਤਾ ਹੈ।

14 ਨਵੰਬਰ ਨੂੰ ਲਾਪਤਾ ਹੋਇਆ ਸੀ ਮਾਸੂਮ

ਬੱਲੋਪੁਰ ਨਿਵਾਸੀ ਗੁਰਵਿੰਦਰ ਸਿੰਘ ਦਾ 2 ਸਾਲਾ ਪੁੱਤਰ ਗੁਰਸਾਂਝ 14 ਨਵੰਬਰ ਨੂੰ ਦੁਪਹਿਰ ਕਰੀਬ ਡੇਢ ਵਜੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਿਹਾ ਸੀ। ਜਦੋਂ ਉਸ ਦੇ ਦਾਦਾ ਬਹਾਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨਾ ਦੇਖਿਆ ਤਾਂ ਪਿੰਡ, ਖੇਤਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਲ ਸ਼ੁਰੂ ਕੀਤੀ। ਸ਼ਾਮ ਤੱਕ ਕੋਈ ਸੁਰਾਗ ਨਾ ਮਿਲਣ 'ਤੇ ਲਾਲੜੂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਪੁਲਿਸ ਦੀਆਂ 3 ਵਿਸ਼ੇਸ਼ ਟੀਮਾਂ ਨੇ ਰਾਤ ਭਰ ਤਲਾਸ਼ੀ ਮੁਹਿੰਮ ਚਲਾਈ।

20 ਘੰਟਿਆਂ ਬਾਅਦ ਗੁਆਂਢੀ ਦੀ ਛੱਤ 'ਤੇ ਮਿਲੀ ਲਾਸ਼

15 ਨਵੰਬਰ ਦੀ ਸਵੇਰ ਨੂੰ ਗੁਰਸਾਂਝ ਦੀ ਲਾਸ਼ ਘਰ ਤੋਂ ਚਾਰ-ਪੰਜ ਮਕਾਨ ਦੂਰ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਟੀਨ ਦੀ ਛੱਤ 'ਤੇ ਮਿਲੀ। ਬੱਚੇ ਦੇ ਸਰੀਰ 'ਤੇ ਸੱਟਾਂ ਅਤੇ ਖਰੋਚਾਂ ਦੇ ਨਿਸ਼ਾਨ ਸਨ। ਲਾਸ਼ ਨੂੰ ਪੋਸਟਮਾਰਟਮ ਲਈ ਡੇਰਾਬੱਸੀ ਸਿਵਲ ਹਸਪਤਾਲ ਭੇਜਿਆ ਗਿਆ, ਪਰ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਨਾਰਾਜ਼ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪ੍ਰਦਰਸ਼ਨ ਦੀ ਚੇਤਾਵਨੀ ਦਿੱਤੀ ਸੀ।

ਗੁਆਂਢੀ 'ਤੇ ਸ਼ੱਕ ਪਾਉਣ ਲਈ ਰਚੀ ਸਾਜ਼ਿਸ਼

ਪੁਲਿਸ ਮੁਤਾਬਕ ਮੁਲਜ਼ਮ ਔਰਤ ਜਿਸ ਮਕਾਨ ਵਿੱਚ ਰਹਿੰਦੀ ਹੈ, ਉੱਥੇ ਦੋ ਕਮਰੇ ਹਨ। ਇੱਕ ਕਮਰੇ ਵਿੱਚ ਉਹ ਆਪਣੇ ਪਤੀ ਨਾਲ ਰਹਿੰਦੀ ਸੀ, ਜਦਕਿ ਦੂਜਾ ਕਮਰਾ ਮਕਾਨ ਮਾਲਕ ਦਾ ਸੀ, ਜਿਸ ਦੀ ਚਾਬੀ ਸੋਨਿਕਾ ਕੋਲ ਸੀ। ਬੱਚੇ ਦਾ ਕਤਲ ਕਰਨ ਤੋਂ ਬਾਅਦ ਉਸ ਨੇ ਲਾਸ਼ ਇਸੇ ਕਮਰੇ ਵਿੱਚ ਲੁਕਾ ਦਿੱਤੀ। ਪਰਿਵਾਰ ਰਾਤ ਡੇਢ ਵਜੇ ਤੱਕ ਬੱਚੇ ਨੂੰ ਲੱਭਦਾ ਰਿਹਾ, ਪਰ ਉਦੋਂ ਛੱਤ 'ਤੇ ਲਾਸ਼ ਨਹੀਂ ਸੀ।

ਪੁਲਿਸ ਅਨੁਸਾਰ ਮੁਲਜ਼ਮ ਦਾ ਪਤੀ ਰਾਤ 9 ਵਜੇ ਡਿਊਟੀ ਤੋਂ ਘਰ ਪਰਤਿਆ ਸੀ। ਪਤੀ ਦੇ ਸੌਣ ਤੋਂ ਬਾਅਦ ਔਰਤ ਨੇ ਲਾਸ਼ ਰਾਜਬੀਰ ਸਿੰਘ ਦੇ ਘਰ ਦੀ ਛੱਤ 'ਤੇ ਰੱਖ ਦਿੱਤੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਬੀਰ ਸਿੰਘ ਦੇ ਪਰਿਵਾਰ ਦਾ ਗੁਰਸਾਂਝ ਦੇ ਪਰਿਵਾਰ ਨਾਲ ਪਹਿਲਾਂ ਤੋਂ ਮਨਮੁਟਾਵ ਸੀ, ਜਿਸ ਕਾਰਨ ਔਰਤ ਨੇ ਸ਼ੱਕ ਉਨ੍ਹਾਂ 'ਤੇ ਪਾਉਣ ਲਈ ਇਹ ਕਦਮ ਚੁੱਕਿਆ।

ਫੋਰੈਂਸਿਕ ਸਬੂਤ ਅਤੇ ਅਗਲੇਰੀ ਜਾਂਚ

ਫੋਰੈਂਸਿਕ ਟੀਮ ਅਤੇ ਸੀਆਈਏ ਸਟਾਫ਼ ਨੇ ਮੁਲਜ਼ਮ ਦੇ ਕਮਰੇ ਵਿੱਚੋਂ ਕੰਬਲ, ਚਾਦਰ ਅਤੇ ਬੱਚੇ ਦੇ ਵਾਲ ਬਰਾਮਦ ਕੀਤੇ ਹਨ। ਪੁਲਿਸ ਨੇ ਔਰਤ ਦੇ ਨਹੁੰਆਂ ਅਤੇ ਡੀਐੱਨਏ (DNA) ਦੇ ਸੈਂਪਲ ਵੀ ਜਾਂਚ ਲਈ ਲਏ ਹਨ। ਪੁਲਿਸ ਮੁਤਾਬਕ ਹੁਣ ਤੱਕ ਦੀ ਜਾਂਚ ਵਿੱਚ ਮੁਲਜ਼ਮ ਦੇ ਪਤੀ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ ਕਿਉਂਕਿ ਵਾਰਦਾਤ ਸਮੇਂ ਉਹ ਡਿਊਟੀ 'ਤੇ ਸੀ। ਨਰਬਲੀ ਦੇ ਸ਼ੱਕ 'ਤੇ ਪੁਲਿਸ ਨੇ ਸਪੱਸ਼ਟ ਕੀਤਾ ਕਿ ਅਜੇ ਤੱਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ, ਪਰ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਜਾਰੀ ਹੈ।

ਦਿੱਲੀ ਦੇ IGI ਏਅਰਪੋਰਟ 'ਚ ਬਿਨਾਂ ਵੀਜ਼ਾ ਜ਼ਬਰਦਸਤੀ ਵੜਨ ਦੀ ਕੋਸ਼ਿਸ਼: ਹਰਿਆਣਾ ਦਾ ਐਥਲੀਟ ਗ੍ਰਿਫ਼ਤਾਰ, CISF ਤੇ QRT ਨੇ ਸਕਿੰਟਾਂ 'ਚ ਦਬੋਚਿਆ
ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਏਅਰਪੋਰਟ 'ਤੇ ਸੁਰੱਖਿਆ ਬਲਾਂ ਨੇ ਹਰਿਆਣਾ ਦੇ ਇੱਕ ਐਥਲੀਟ ਨੂੰ ਬਿਨਾਂ ਵੀਜ਼ਾ ਅਤੇ ਵੈਧ ਯਾਤਰਾ ਦਸਤਾਵੇਜ਼ਾਂ ਦੇ ਟਰਮੀਨਲ-3 ਵਿੱਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਦਿਆਂ ਕਾਬੂ ਕੀਤਾ ਹੈ। ਮੁਲਜ਼ਮ ਐਂਟਰੀ ਗੇਟ 'ਤੇ ਚੈਕਿੰਗ ਸਟਾਫ਼ ਨੂੰ ਚਕਮਾ ਦੇ ਕੇ ਅੰਦਰ ਵੱਲ ਦੌੜ ਪਿਆ, ਪਰ ਮੁਸਤੈਦ ਸੀਆਈਐੱਸਐੱਫ (CISF) ਜਵਾਨਾਂ ਅਤੇ ਕੁਇੱਕ ਰਿਸਪਾਂਸ ਟੀਮ (QRT) ਨੇ ਉਸ ਨੂੰ ਘੇਰ ਕੇ ਫੜ ਲਿਆ।

CISF ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਫਆਈਆਰ (FIR) ਦਰਜ ਕਰ ਲਈ ਹੈ ਅਤੇ ਸੁਰੱਖਿਆ ਟੀਮਾਂ ਉਸ ਤੋਂ ਪੁੱਛਗਿੱਛ ਕਰ ਰਹੀਆਂ ਹਨ।

ਮਾਮਲੇ ਨਾਲ ਜੁੜੀਆਂ ਮੁੱਖ ਗੱਲਾਂ

ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਹੈ ਮੁਲਜ਼ਮ: ਫੜੇ ਗਏ ਨੌਜਵਾਨ ਦੀ ਪਛਾਣ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਰਹਿਣ ਵਾਲੇ ਕੁਨਾਲ ਵਜੋਂ ਹੋਈ ਹੈ। ਉਹ ਇੱਕ ਐਥਲੀਟ ਹੈ ਅਤੇ ਫਿਲਹਾਲ ਪੱਛਮੀ ਬੰਗਾਲ ਵਿੱਚ ਰਹਿ ਕੇ ਟ੍ਰੇਨਿੰਗ ਕਰ ਰਿਹਾ ਹੈ।

ਵਿਦੇਸ਼ ਜਾਣ ਦੀ ਜ਼ਿੱਦ 'ਚ ਤੋੜੇ ਨਿਯਮ: ਦਿੱਲੀ ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਨਾਲ ਕਿਸੇ ਵੀ ਕੀਮਤ 'ਤੇ ਵਿਦੇਸ਼ ਜਾਣਾ चाहता ਸੀ। ਉਸ ਕੋਲ ਵੀਜ਼ਾ ਜਾਂ ਜ਼ਰੂਰੀ ਦਸਤਾਵੇਜ਼ ਨਹੀਂ ਸਨ, ਜਿਸ ਕਾਰਨ ਉਸ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਿੱਧੇ ਏਅਰਪੋਰਟ ਦੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ।

ਸਕਿੰਟਾਂ ਵਿੱਚ ਨਾਕਾਮ ਕੀਤੀ ਘੁਸਪੈਠ: ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਨਾਲ ਡਿਪਾਰਚਰ ਗੇਟ 'ਤੇ ਤਾਇਨਾਤ CISF ਜਵਾਨਾਂ ਨੂੰ ਚਕਮਾ ਦੇ ਕੇ ਅੰਦਰ ਭੱਜਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਗੇਟ 'ਤੇ ਮੌਜੂਦ ਸੁਰੱਖਿਆ ਕਰਮੀਆਂ ਨੇ ਤੁਰੰਤ ਅਲਰਟ ਜਾਰੀ ਕਰ ਦਿੱਤਾ ਅਤੇ QRT ਨਾਲ ਮਿਲ ਕੇ ਕੁਝ ਹੀ ਸਕਿੰਟਾਂ ਵਿੱਚ ਉਸ ਨੂੰ ਕਾਬੂ ਕਰ ਲਿਆ। CISF ਨੇ ਬਿਆਨ ਜਾਰੀ ਕਰਕੇ ਕਿਹਾ ਕਿ ਸਮੇਂ ਸਿਰ ਹੋਈ ਕਾਰਵਾਈ ਨਾਲ ਏਅਰਪੋਰਟ ਦੇ ਪਾਬੰਦੀਸ਼ੁਦਾ ਖੇਤਰ ਵਿੱਚ ਵੱਡੀ ਸੁਰੱਖਿਆ ਕੁਤਾਹੀ ਹੋਣੋਂ ਬਚ ਗਈ।

ਬਰਾਮਦ ਸਾਮਾਨ ਅਤੇ ਪਿਤਾ ਦਾ ਬਿਆਨ: ਮੁਲਜ਼ਮ ਕੋਲੋਂ ਮੋਬਾਈਲ, ਕਿਤਾਬਾਂ, ਖੇਡਾਂ ਦਾ ਸਾਮਾਨ, ਸਰਟੀਫਿਕੇਟ ਅਤੇ ਅਰਜ਼ੀ ਫਾਰਮ ਬਰਾਮਦ ਹੋਏ ਹਨ। ਉਸ ਦੇ ਪਿਤਾ ਨੇ ਦੱਸਿਆ ਹੈ ਕਿ ਕੁਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਅਤੇ ਉਸ ਦੀ ਮਾਨਸਿਕ ਸਥਿਤੀ ਵੀ ਠੀਕ ਨਹੀਂ ਹੈ।

ਦਿੱਲੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ

CISF ਜਵਾਨਾਂ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।