amirtsar - Nirpakh Post

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
Aaj Da Hukamnama

ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

(ਅਰਥ / ਵਿਆਖਿਆ)
(ਅੰਗ 682 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਧਨਾਸਰੀ / -)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥
ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਰਹਾਉ ॥
ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

Aaj Da Hukamnama