punjab goverment - Nirpakh Post

ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ - ਡਾ. ਇਸ਼ਾਂਕ ਕੁਮਾਰ
ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ :
ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਾਰਜ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ’ਤੇ ਖਰਚ ਹੋਣ ਵਾਲੀ ਰਾਸ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜਿਸ ਲਈ ਉਹ ਧੰਨਵਾਦੀ ਹਨ। ਡਾ. ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਲਕੇ ਅੰਦਰ ਵੱਖ-ਵੱਖ ਵੱਡੇ ਪ੍ਰੋਜੈਕਟ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਹਲਕਾ ਚੱਬੇਵਾਲ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਜਿਹੜੇ ਨਵੇਂ ਸਟੇਡੀਅਮ ਬਣਾਏ ਜਾਣਗੇ, ਉਹ ਮਾਡਲ ਸਟੇਡੀਅਮ ਹੋਣਗੇ। ਖਿਡਾਰੀਆਂ ਲਈ ਇਨ੍ਹਾਂ ਸਟੇਡੀਅਮਾਂ ਵਿਚ ਸਾਰੀਆਂ ਸਹੂਲਤਾਂ ਮੌਜੂਦ ਹੋਣਗੀਆਂ। ਸਾਰੇ ਸਟੇਡੀਅਮਾਂ ਦੀ ਚਾਰਦੀਵਾਰੀ ਕੀਤੀ ਜਾਵੇਗੀ, ਸੋਲਰ ਲਾਈਟਾਂ ਲਗਾਈਆਂ ਜਾਣਗੀਆਂ ਤਾਂ ਜੋ ਰਾਤ ਦੇ ਸਮੇਂ ਵੀ ਖਿਡਾਰੀ ਖੇਡ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿਚ ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਨੇ ਵਿਆਪਕ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।

CM ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਕਰਨਗੇ ਸਮਰਪਿਤ
A statue of Shaheed Bhagat Singh will be erected in Mohali
ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ। ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ ‘ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ। A statue of Shaheed Bhagat Singh will be erected in Mohali

also read :- ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਜਨਤਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ ‘ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਅਨਿਆਂ ਵਿਰੁੱਧ ਲੜਾਈ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਮਹਾਨ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।A statue of Shaheed Bhagat Singh will be erected in Mohali