aman arora - Nirpakh Post
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਚੰਡੀਗੜ੍ਹ, 15 ਜੁਲਾਈ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ।
ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ 'ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ।
ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰ ਦੁਆਰਾ ਕਈ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਅਤੇ ਕਮਿਸ਼ਨਾਂ ਦੇ ਗਠਨ ਦੇ ਬਾਵਜੂਦ ਕਿਸੇ ਨੇ ਵੀ ਬਾਦਲਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ, ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿੱਟ ਨੇ ਅਦਾਲਤ ਵਿੱਚ 7,000 ਤੋਂ ਵੱਧ ਪੰਨਿਆਂ ਦਾ ਚਲਾਨ ਪੇਸ਼ ਕੀਤਾ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਹੋਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਕੇਸ ਇਸ ਸਮੇਂ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਚੱਲ ਰਿਹਾ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਸਿੱਖ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੇ ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵਿਖਾਵੇ ਲਈ 2016 ਵਿੱਚ ਕੇਂਦਰ ਨੂੰ ਇੱਕ ਕਮਜ਼ੋਰ ਬਿੱਲ ਭੇਜਿਆ ਸੀ, ਜਿਸਨੂੰ ਇਹ ਹਵਾਲਾ ਦਿੰਦਿਆਂ ਰੱਦ ਕਰ ਦਿੱਤਾ ਗਿਆ ਸੀ ਕਿ ਇਹ ਬਿੱਲ ਸਿਰਫ਼ ਇੱਕ ਧਾਰਮਿਕ ਗ੍ਰੰਥ ਦੀ ਰਖਵਾਈ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਨਿਰਾਸ਼ਾ ਵਿੱਚ ਘਿਰੇ ਇਹ ਆਗੂ ਸਾਡੀ ਸਰਕਾਰ ਦੀ ਇਮਾਨਦਾਰੀ 'ਤੇ ਸਵਾਲ ਚੁੱਕ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੇ ਮਾਮਲਿਆਂ ਦੇ ਮੁੱਖ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਰਹੀਆਂ, ਜਿਸ ਕਾਰਨ ਜਾਂਚ ਵਿੱਚ ਦੇਰੀ ਹੁੰਦੀ ਰਹੀ। ਇਸ ਦੇ ਉਲਟ 'ਆਪ' ਸਰਕਾਰ ਨੇ ਇਸ ਗੰਭੀਰ ਮਾਮਲੇ ਪ੍ਰਤੀ ਫੈਸਲਾਕੁੰਨ ਪਹੁੰਚ ਅਪਣਾਉਂਦਿਆ ਸਾਰੇ ਮਾਮਲਿਆਂ ਵਿੱਚ ਦੋਸ਼ ਪੱਤਰ ਦਾਇਰ ਕੀਤੇ, ਜਿਸ ਵਿੱਚ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਬਾਦਲਾਂ ਸਮੇਤ ਕਈ ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਮ ਕੀਤਾ ਗਿਆ।
ਬਿੱਲ ਦੇ ਮੁੱਖ ਉਪਬੰਧਾਂ ‘ਤੇ ਰੌਸ਼ਨੀ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾਵਾਂ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਸ਼ਾਮਲ ਹੈ। ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਇਹ ਬਿੱਲ ਬੇਅਦਬੀ ਨੂੰ ਵਿਆਪਕ ਤੌਰ 'ਤੇ ਪਰਿਭਾਸ਼ਿਤ ਕਰਦਾ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਸ਼੍ਰੀਮਦ ਭਗਵਦ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਵਰਗੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ, ਗ੍ਰੰਥਾਂ ਨੂੰ ਸਾੜਨਾ, ਪਾੜਨਾ, ਬੇਅਦਬੀ ਅਤੇ ਹੋਰ ਕਿਸੇ ਵੀ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਵਰਗੇ ਅਪਰਾਧ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਬਿੱਲ ਵਿੱਚ ਬੇਅਦਬੀ ਦੇ ਅਪਰਾਧ ਨੂੰ ਗੈਰ-ਜ਼ਮਾਨਤੀ ਅਤੇ ਸਮਝੌਤ-ਰਹਿਤ ਅਪਰਾਧ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਜਿਸਦੀ ਘੱਟੋ-ਘੱਟ ਸਜ਼ਾ 10 ਸਾਲ  ਕੈਦ ਅਤੇ 5 ਲੱਖ ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ। ਇਹ ਇੱਕ ਸਮਾਵੇਸ਼ੀ ਬਿੱਲ ਹੈ, ਜੋ ਸਾਰੇ ਪਵਿੱਤਰ ਗ੍ਰੰਥਾਂ ਲਈ ਬਰਾਬਰ ਸਤਿਕਾਰ ਦੀ ਗੱਲ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਹ ਬਿੱਲ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਡੀਐਸਪੀ ਜਾਂ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀ ਦੁਆਰਾ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ । ਇਸ ਦੇ ਨਾਲ ਹੀ ਇਹ ਬਿੱਲ ਬੇਅਦਬੀ ਦੇ ਮਾਮਲਿਆਂ ਵਿੱਚ ਸਬੂਤਾਂ ਨੂੰ ਸਤਿਕਾਰਪੂਰਨ ਸੰਭਾਲਣ ਦੇ ਉਪਬੰਧ ਤਹਿਤ ਧਾਰਮਿਕ ਅਵਸ਼ੇਸ਼ਾਂ ਦੇ ਨਿਰਾਦਰ ‘ਤੇ ਰੋਕ ਲਾਉਂਦਾ ਹੈ। ਇਹ ਉਪਬੰਧ ਪਵਿੱਤਰ ਗ੍ਰੰਥਾਂ ਨੂੰ ਮਾਣ-ਸਤਿਕਾਰ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਨਿਆਂ ਨੂੰ ਯਕੀਨੀ ਬਣਾਵੇਗਾ।
ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਧਾਰਮਿਕ ਅਤੇ ਸਮਾਜਿਕ ਤਾਣੇ-ਬਾਣੇ ਦੀ ਰਾਖੀ ਲਈ ਆਪਣੀ ਵਚਨਬੱਧਤਾ 'ਤੇ ਹਮੇਸ਼ਾ ਅਡੋਲ ਹੈ ਅਤੇ ‘ਆਪ’ ਸਰਕਾਰ ਰਾਜਨੀਤਿਕ ਲਾਭ ਲਈ ਧਾਰਮਿਕ ਆਸਥਾ ਅਤੇ ਸਿਸ਼ਟਾਚਾਰ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਸ੍ਰੀ ਅਰੋੜਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਢਾਹ ਨਹੀਂ ਲੱਗਣ ਦਿਆਂਗੇ ਅਤੇ ਇਸ ਵਾਰ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਜ਼ਰੂਰ ਮਿਲੇਗਾ।
ਪੰਜਾਬ ਕੈਬਨਿਟ ‘ਚ ਕਾਰੋਬਾਰੀਆਂ ਲਈ ਲਏ ਗਏ ਅਹਿਮ ਫ਼ੈਸਲੇ
ਪੰਜਾਬ ਕੈਬਨਿਟ ਨੇ ਉਦਯੋਗਿਕ ਪਲਾਟਾਂ ਨੂੰ ਹਸਪਤਾਲ, ਹੋਟਲ, ਉਦਯੋਗਿਕ ਪਾਰਕ ਅਤੇ ਹੋਰ ਵਰਤੋਂ ਲਈ ਬਦਲਣ ਦੀ ਇਜਾਜ਼ਤ ਦੇ ਦਿੱਤੀ ਹੈ। ਪਹਿਲਾਂ ਇਹ ਉਦਯੋਗਿਕ ਪਲਾਟ ਸਿਰਫ਼ ਉਦਯੋਗਿਕ ਵਰਤੋਂ ਤੱਕ ਸੀਮਤ ਸਨ। ਹੁਣ ਇਸ ਬਦਲਾਅ ਤਹਿਤ ਇੱਕ ਹਜ਼ਾਰ ਤੋਂ 4 ਵਰਗ ਗਜ਼ ਤੱਕ ਦੇ ਪਲਾਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ 'ਤੇ ਹੋਈ।
ਉਨ੍ਹਾਂ ਦੱਸਿਆ ਕਿ 40 ਹਜ਼ਾਰ ਵਰਗ ਗਜ਼ ਉਦਯੋਗਿਕ ਪਲਾਟ ਨੂੰ ਉਦਯੋਗਿਕ ਪਾਰਕ ਵਿੱਚ ਬਦਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਨ੍ਹਾਂ ਪਾਰਕਾਂ ਵਿੱਚ 60% ਖੇਤਰ ਉਦਯੋਗਿਕ, 30% ਰਿਹਾਇਸ਼ੀ ਅਤੇ 10% ਵਪਾਰਕ ਵਰਤੋਂ ਲਈ ਰਾਖਵਾਂ ਰੱਖਿਆ ਜਾਵੇਗਾ। ਇਹ ਸਾਰੇ ਪਲਾਟ ਫ੍ਰੀ ਹੋਲਡ ਵਿੱਚ ਹੋਣਗੇ, ਜਿਸ ਨਾਲ ਵਿਕਾਸ ਦੀ ਗਤੀ ਤੇਜ਼ ਹੋਵੇਗੀ।
ਇਸ ਤੋਂ ਇਲਾਵਾ, ਲੀਜ਼ ਹੋਲਡ ਪ੍ਰਾਪਰਟੀ ਨੂੰ ਫ੍ਰੀ ਹੋਲਡ ਵਿੱਚ ਬਦਲਣ ਦਾ ਵੀ ਫੈਸਲਾ ਕੀਤਾ ਗਿਆ ਹੈ। ਪਹਿਲਾਂ ਗੁੰਝਲਦਾਰ ਭਾਗ ਜਾਇਦਾਦ ਦੇ ਲੈਣ-ਦੇਣ ਵਿੱਚ ਮੁਸ਼ਕਲਾਂ ਪੈਦਾ ਕਰ ਰਹੇ ਸਨ। ਇਸ ਨਵੀਂ ਨੀਤੀ ਦਾ ਉਦੇਸ਼ ਉਦਯੋਗਿਕ ਪਲਾਟਾਂ ਦੇ ਪ੍ਰਬੰਧਨ ਨੂੰ ਸਰਲ ਬਣਾਉਣਾ, ਕਾਰੋਬਾਰ ਕਰਨ ਵਿੱਚ ਆਸਾਨੀ ਲਿਆਉਣਾ, ਅਲਾਟੀਆਂ ਵਿੱਚ ਮੁਕੱਦਮੇਬਾਜ਼ੀ ਅਤੇ ਅਨਿਸ਼ਚਿਤਤਾ ਨੂੰ ਘਟਾਉਣਾ ਹੈ।
ਲੀਜ਼ ਹੋਲਡ ਪ੍ਰਾਪਰਟੀ ਨੂੰ ਫ੍ਰੀ ਹੋਲਡ ਬਣਾਉਣ ਲਈ 20 ਰੁਪਏ ਪ੍ਰਤੀ ਵਰਗ ਗਜ਼ ਦੀ ਦਰ ਨਿਰਧਾਰਤ ਕੀਤੀ ਗਈ ਹੈ। ਇਸ ਨਾਲ ਜਾਇਦਾਦ ਮਾਲਕਾਂ ਦੇ ਨਾਮ 'ਤੇ ਹੋ ਸਕੇਗੀ ਅਤੇ ਸਰਕਾਰ ਨੂੰ ਲਗਭਗ 1,000 ਕਰੋੜ ਰੁਪਏ ਦਾ ਮਾਲੀਆ ਮਿਲੇਗਾ। ਇਸ ਤੋਂ ਇਲਾਵਾ, ਸਰਕਾਰ ਨੂੰ CLU (ਭੂਮੀ ਵਰਤੋਂ ਵਿੱਚ ਤਬਦੀਲੀ) ਫੀਸਾਂ ਰਾਹੀਂ ਵੀ ਆਮਦਨ ਹੋਵੇਗੀ।
ਕਈ ਵਿਭਾਗਾਂ ਦੇ ਰਲੇਵੇਂ ਤੋਂ ਬਾਅਦ ਬਦਲੇ ਗਏ ਨਾਮ
ਮੰਤਰੀ ਮੰਡਲ ਨੇ MSE ਸੁਵਿਧਾ ਪ੍ਰੀਸ਼ਦ ਨਿਯਮਾਂ-2021 ਵਿੱਚ ਸੋਧਾਂ ਅਤੇ ਪੰਜਾਬ ਜਲ ਸਰੋਤ ਵਿਭਾਗ ਦੇ ਜੂਨੀਅਰ ਇੰਜੀਨੀਅਰ (ਗਰੁੱਪ-ਬੀ) ਸੇਵਾ ਨਿਯਮਾਂ ਵਿੱਚ ਤਬਦੀਲੀਆਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ, ਵਿੱਤ ਵਿਭਾਗ ਦੇ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਸਰਕਾਰ ਦਾ ਦਾਅਵਾ ਹੈ ਕਿ ਪ੍ਰਸ਼ਾਸਕੀ ਕੁਸ਼ਲਤਾ ਵਧਾਉਣ ਅਤੇ ਖਰਚਿਆਂ ਨੂੰ ਘਟਾਉਣ ਲਈ, ਕੈਬਨਿਟ ਨੇ ਵਿੱਤ ਵਿਭਾਗ ਦੇ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਤਹਿਤ, ਛੋਟੀਆਂ ਬੱਚਤਾਂ, ਬੈਂਕਿੰਗ ਅਤੇ ਵਿੱਤ, ਅਤੇ ਲਾਟਰੀ ਦੇ ਡਾਇਰੈਕਟੋਰੇਟਾਂ ਨੂੰ ਮਿਲਾਇਆ ਜਾਵੇਗਾ ਅਤੇ ਹੁਣ ਇਸਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀ ਰੱਖਿਆ ਜਾਵੇਗਾ।
DPEED ਅਤੇ DFREI ਨੂੰ ਵੀ ਰਲੇਵਾਂ ਕੀਤਾ ਜਾਵੇਗਾ ਅਤੇ ਇਸਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਐਂਟਰਪ੍ਰਾਈਜ਼ਿਜ਼ ਐਂਡ ਫਾਈਨੈਂਸ਼ੀਅਲ ਰਿਸੋਰਸਿਜ਼ ਰੱਖਿਆ ਜਾਵੇਗਾ। ਖਜ਼ਾਨਾ ਅਤੇ ਲੇਖਾ, ਪੈਨਸ਼ਨ ਅਤੇ ਐਨਪੀਐਸ ਦੇ ਵੱਖ-ਵੱਖ ਡਾਇਰੈਕਟੋਰੇਟਾਂ ਨੂੰ ਵੀ ਰਲੇਵਾਂ ਕੀਤਾ ਜਾਵੇਗਾ ਅਤੇ ਹੁਣ ਉਨ੍ਹਾਂ ਦਾ ਨਾਮ ਡਾਇਰੈਕਟੋਰੇਟ ਆਫ਼ ਖਜ਼ਾਨਾ ਅਤੇ ਲੇਖਾ, ਪੈਨਸ਼ਨ ਅਤੇ ਐਨਪੀਐਸ ਰੱਖਿਆ ਜਾਵੇਗਾ। ਇਸ ਪੁਨਰਗਠਨ ਨਾਲ ਰਾਜ ਨੂੰ ਲਗਭਗ 2.64 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ।
Read Also : ਲੁਧਿਆਣਾ ਵਿੱਚ ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ , ਮਾਂ-ਪੁੱਤ ਦੇ ਉਪਰ 15 ਪਰਚੇ ਦਰਜ
ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸਐਨਏ ਖਜ਼ਾਨਾ ਲਈ ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸਐਨਏ ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸਐਨਏ ਖਜ਼ਾਨਾ ਨੂੰ ਕਾਰਜਸ਼ੀਲ ਬਣਾਉਣ ਲਈ ਨੌਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚ ਜ਼ਿਲ੍ਹਾ ਖਜ਼ਾਨਾ ਅਧਿਕਾਰੀ, ਖਜ਼ਾਨਾ ਅਧਿਕਾਰੀ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇੱਕ ਸੇਵਾਦਾਰ ਸ਼ਾਮਲ ਹਨ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ
ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਅਤੇ ਇਸ ਨਾਲ 600 ਘਰਾਂ ਨੂੰ ਪਾਣੀ ਪੁੱਜੇਗਾ। ਇਸ ਮੌਕੇ ਉਹਨਾਂ ਨੇ ਬੱਸ ਅੱਡਾ, ਲੌਂਗੋਵਾਲ ਨੇੜੇ ਕਰੀਬ 01 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 800 ਸਟਰੀਟ ਲਾਈਟਾਂ ਲਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ।
ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬਾਬਤ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਵੀ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਪ੍ਰੋਜੈਕਟਾਂ ਦੀ ਮੰਗ ਲੌਂਗੋਵਾਲ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਤੇ ਅੱਜ ਇਥੋਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿੰਨਾ ਵਿਕਾਸ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਹੋ ਰਿਹਾ ਹੈ, ਉਹ ਪੂਰੇ ਸੂਬੇ ਲਈ ਮਿਸਾਲ ਬਣਿਆ ਹੋਇਆ ਹੈ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਿਤ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਸ਼੍ਰੀ ਅਰੋੜਾ ਨੇ ਇਹ ਵੀ ਕਿਹਾ ਕਿ ਤਰਕਸੰਗਤ ਢੰਗ ਨਾਲ ਲੋੜ ਮੁਤਾਬਕ ਲਾਈਟਾਂ ਲਾਈਆਂ ਜਾਣ। ਸਾਂਝੀਆਂ ਥਾਵਾਂ ਉੱਤੇ ਲਾਈਟਾਂ ਲਾਉਣ ਨੂੰ ਤਰਜੀਹ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜਲਦ ਹੀ ਪਿੰਡੀਆਂ ਵਿਖੇ ਵੀ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਕਰਵਾਏ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਪਰਮਿੰਦਰ ਕੌਰ ਬਰਾੜ ਪ੍ਰਧਾਨ, ਜਸਪ੍ਰੀਤ ਕੌਰ ਸੀਨੀਅਰ ਮੀਤ ਪ੍ਰਧਾਨ, ਸੁਸ਼ਮਾ ਰਾਣੀ ਮੀਤ ਪ੍ਰਧਾਨ, ਮੇਲਾ ਸਿੰਘ ਐਮ.ਸੀ., ਗੁਰਮੀਤ ਫੌਜੀ ਐਮ.ਸੀ., ਰੀਨਾ ਰਾਣੀ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਬਲਵਿੰਦਰ ਸਿੰਘ, ਰਾਜ ਸਿੰਘ, ਸ਼ੀਸ਼ਨ ਪਾਲ, ਅੰਮ੍ਰਿਤ ਸਿੰਘ, ਕਮਲ ਬਰਾੜ, ਸ਼ਿਪੀ ਧੀਮਾਨ, ਭੀਮ ਬਾਵਾ ਸਰਪੰਚ, ਗੁਰਜੰਟ ਖਾਨ, ਸੁਖਪਾਲ ਬਾਜਵਾ, ਈ.ਓ. ਬਾਲ ਕ੍ਰਿਸ਼ਨ, ਐਸ.ਡੀ.ਓ. ਸੀਵਰੇਜ ਬੋਰਡ ਹਾਜ਼ਰ ਸਨ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ
ਨਾਗਰਾ/ਸੰਘਰੇੜੀ/ਉੱਪਲੀ, 5 ਜੂਨ (000) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ 332 ਹੈਕਟੇਅਰ ਤੋਂ ਵਧੇਰੇ ਰਕਬੇ ਨੂੰ ਲੰਮੇ ਸਮੇਂ ਬਾਅਦ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਨਾਗਰਾ ਅਤੇ ਸੰਘਰੇੜੀ ਵਿੱਚ ਪਾਈਪ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਪਾਈਪ ਪਾਉਣ ਦੇ ਕੰਮ ਦੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ੁਰੂਆਤ ਕਰਵਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 332 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.97 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।
ਪਾਈ ਜਾਣ ਵਾਲੀ ਲਗਭਗ ਸਾਢੇ 16 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 2.53 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ।
ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਝੋਨੇ ਦੀ ਬਿਜਾਈ ਅਤੇ ਹੋਰ ਫ਼ਸਲਾਂ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਹਨ। ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਹੈ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਉਹਨਾਂ ਨੇ ਪਿੰਡ ਉਪਲੀ ਵਿਖੇ ਮਗਨਰੇਗਾ ਯੋਜਨਾ ਤਹਿਤ ਤਿਆਰ ਕੀਤੇ ਗਏ ਵਾਲੀਬਾਲ ਮੈਦਾਨ ਦਾ ਉਦਘਾਟਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਿੰਡ ਵਿੱਚ ਖੇਡਣ ਵਾਲੇ ਨੌਜਵਾਨਾਂ ਦੀ ਕਾਫੀ ਗਿਣਤੀ ਹੈ ਪਰ ਕੋਈ ਖੇਡ ਮੈਦਾਨ ਨਹੀਂ ਸੀ। ਇਸ ਪਿੰਡ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਇਹ ਵਾਲੀਬਾਲ ਖੇਡ ਮੈਦਾਨ ਤਿਆਰ ਕਰਵਾਇਆ ਗਿਆ ਹੈ। ਇਸ ਉਤੇ 5 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਆਈ ਹੈ। ਇਹ ਮੈਦਾਨ ਬਣਨ ਨਾਲ ਜਿੱਥੇ ਨੌਜਵਾਨ ਖੇਡਾਂ ਨਾਲ ਜੁੜਨਗੇ ਉਥੇ ਹੀ ਉਹ ਨਸ਼ੇ ਦੀ ਅਲਾਮਤ ਤੋਂ ਵੀ ਬਚੇ ਰਹਿਣਗੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਹਰ ਤਰ੍ਹਾਂ ਦੀ ਗਤੀਵਿਧੀ ਉੱਤੇ ਨਕੇਲ ਪਾਈ ਜਾ ਰਹੀ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਪਿੰਡ ਨੂੰ ਖੇਡ ਮੈਦਾਨ ਦੀ ਸਹੂਲਤ ਮੁਹਈਆ ਕਰਵਾਈ ਜਾਵੇ। ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਗਲੇ ਸਮੇਂ ਦੌਰਾਨ ਪੰਜਾਬ ਦੇ ਨੌਜਵਾਨ ਸੂਬੇ ਦਾ ਖੇਡਾਂ ਦੇ ਖੇਤਰ ਵਿੱਚ ਵੀ ਅੰਤਰਰਾਸ਼ਟਰੀ ਪੱਧਰ ਉੱਤੇ ਰੌਸ਼ਨ ਕਰਨਗੇ।
ਉਹਨਾਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪਿੰਡ ਉੱਪਲੀ ਵਿਖੇ ਪੌਦੇ ਵੀ ਲਗਾਏ ਅਤੇ ਲੋਕਾਂ ਨੂੰ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪਿੰਡ ਉਪਲੀ ਦੇ ਸਰਪੰਚ ਜੰਗੀਰ ਸਿੰਘ, ਕੁਲਦੀਪ ਸਿੰਘ, ਤਰਸੇਮ ਗਿਰ, ਅਵਤਾਰ ਸਿੰਘ, ਹੰਸ ਰਾਜ ਸਿੰਘ, ਨਰਿੰਦਰ ਸਿੰਘ, ਸਰਪੰਚ ਨਾਗਰਾ ਕੁਲਵਿੰਦਰ ਸਿੰਘ, ਗੁਰਜੰਟ ਸਿੰਘ, ਜੀਤ ਸਿੰਘ, ਹਰਮੇਲ ਸਿੰਘ, ਲਾਭ ਸਿੰਘ, ਦਰਸ਼ਨ ਸਿੰਘ ਸੰਘਰੇੜੀ, ਹਰਦੀਪ ਸਿੰਘ, ਜਰਨੈਲ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਕਮਾਲ ਕਰਦੇ ਹੋ ਰਾਣਾ ਜੀ , ਨਾਮ ਦੱਸੋ ਤਹਿਸੀਲਦਾਰ ਦਾ , ਵਿਧਾਨਸਭਾ 'ਚ ਰਾਣਾ ਗੁਰਜੀਤ ਨੂੰ ਮੰਤਰੀ ਅਮਨ ਅਰੋੜਾ ਦਾ ਜਵਾਬ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋਇਆ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰੀ ਸੀਟਾਂ 'ਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਨਹੀਂ ਤਾਂ, ਤਨਖਾਹ ਤੋਂ ਪੈਨਸ਼ਨ ਵੱਲ ਜਾਣ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਹੁਣ ਸੈਸ਼ਨ 25 ਫਰਵਰੀ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ, ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦੀ ਸੜਕ ਦੇ ਬੰਦ ਹੋਣ ਕਾਰਨ ਡੇਰਾਬੱਸੀ ਵਿੱਚੋਂ ਲੰਘਦੀਆਂ ਖਸਤਾ ਹਾਲਤ ਸੜਕਾਂ ਦਾ ਮੁੱਦਾ ਵੀ ਸੈਸ਼ਨ ਵਿੱਚ ਉਠਾਇਆ ਗਿਆ। ਹਾਲਾਂਕਿ, ਸੈਸ਼ਨ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਨਾਬਾਰਡ ਤੋਂ 1800 ਕਰੋੜ ਰੁਪਏ ਦਾ ਕਰਜ਼ਾ ਕਦੋਂ ਪ੍ਰਾਪਤ ਹੋਵੇਗਾ। ਉਸ ਤੋਂ ਬਾਅਦ ਹੀ ਸੜਕਾਂ ਵਿੱਚ ਸੁਧਾਰ ਹੋਵੇਗਾ।
ਹਾਲਾਂਕਿ, ਸਦਨ ਦੇ ਬਾਹਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਈ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਜਿਵੇਂ ਦਿਲਜੀਤ ਦੇ ਸ਼ੋਅ ਦੀ ਪਹਿਲਾਂ ਤੋਂ ਬੁਕਿੰਗ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਬੁਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਭਾਜਪਾ ਬਿੱਟੂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਸੰਪਰਕ ਵਿੱਚ ਹੈ। ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿਨ ਵਿੱਚ ਚਾਰ ਵਾਰ ਗੱਲ ਕਰਦਾ ਹੈ। ਜਦੋਂ ਕੇਜਰੀਵਾਲ ਮੁੱਖ ਮੰਤਰੀ ਨੂੰ ਹਟਾਉਣ ਲਈ ਕੰਮ ਕਰਨਗੇ, ਤਾਂ ਉਹ ਆਪਣਾ ਸਮਾਨ ਪੈਕ ਕਰਕੇ ਉੱਥੇ ਜਾਣਗੇ। ਬਿੱਟੂ ਦੇ ਬੰਦਿਆਂ ਦੀ ਗ੍ਰਿਫ਼ਤਾਰੀ ਵੀ ਇੱਕ ਡਰਾਮਾ ਹੈ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਵੀਵੀਆਈਪੀ ਸਹੂਲਤਾਂ ਮਿਲ ਰਹੀਆਂ ਹਨ। ਹੁਣ ਸੈਸ਼ਨ 25 ਫਰਵਰੀ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਪਠਾਨਕੋਟ ਆਉਣ ਵਾਲੇ ਬਾਹਰੀ ਲੋਕਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇ
ਭਾਜਪਾ ਵਿਧਾਇਕ ਅਸ਼ਵਨੀ ਕੁਮਾਰ ਨੇ ਕਿਹਾ ਕਿ ਪਠਾਨਕੋਟ ਇੱਕ ਸੰਵੇਦਨਸ਼ੀਲ ਇਲਾਕਾ ਹੈ। ਇਹ ਇੱਕ ਸਰਹੱਦੀ ਜ਼ਿਲ੍ਹਾ ਹੈ। ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਬਾਹਰੋਂ ਆਏ ਹਨ। ਉੱਥੇ ਅਪਰਾਧ ਵੀ ਵਧਿਆ ਹੈ। ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਇਹ ਲੋਕ ਕੌਣ ਹਨ। ਸਥਾਨਕ ਮੰਤਰੀ ਨੂੰ ਵੀ ਇਸਦੀ ਜਾਂਚ ਕਰਵਾਉਣੀ ਪੈਂਦੀ ਹੈ। ਪੁਲਿਸ ਵੈਰੀਫਿਕੇਸ਼ਨ ਹੋਣੀ ਚਾਹੀਦੀ ਹੈ। ਇੱਥੇ ਪਹਿਲਾਂ ਵੀ ਅੱਤਵਾਦੀ ਹਮਲਾ ਹੋ ਚੁੱਕਾ ਹੈ।
ਦੁੱਧ ਵਿੱਚ ਮਿਲਾਵਟ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਨਕਲੀ ਦੁੱਧ ਦੀ ਸਪਲਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਦੂਜਾ, ਇਸ ਮਾਮਲੇ ਦੇ ਦੋਸ਼ੀ ਆਸਾਨੀ ਨਾਲ ਬਚ ਜਾਂਦੇ ਹਨ। ਕਿਉਂਕਿ ਇਸ ਬਾਰੇ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਹ ਇੱਕ ਛੋਟੀ ਜਿਹੀ ਸਜ਼ਾ ਹੈ।
ਉਨ੍ਹਾਂ ਕਿਹਾ ਕਿ ਇਸ 'ਤੇ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਸਜ਼ਾ ਅੱਠ ਤੋਂ ਦਸ ਸਾਲ ਹੋਣੀ ਚਾਹੀਦੀ ਹੈ। ਇਸ ਸੰਬੰਧੀ ਇੱਕ ਪ੍ਰਸਤਾਵ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਦੂਜਾ, ਟੁੱਟੀਆਂ ਸੜਕਾਂ ਦੇ ਮੁੱਦੇ 'ਤੇ, ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਬਣਾ ਕੇ ਰਾਸ਼ਟਰੀ ਰਾਜਮਾਰਗ ਅਥਾਰਟੀ ਨੂੰ ਭੇਜਿਆ ਜਾਣਾ ਚਾਹੀਦਾ ਹੈ। ਤਾਂ ਜੋ ਅਸੀਂ ਉੱਥੋਂ ਪੈਸੇ ਪ੍ਰਾਪਤ ਕਰ ਸਕੀਏ।
ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਉਹ ਦੋ ਮੁੱਦੇ ਉਠਾਉਣਾ ਚਾਹੁੰਦੇ ਹਨ। ਰਾਵੀ ਬਿਆਸ ਟ੍ਰਿਬਿਊਨਲ ਦਾ ਗਠਨ ਕੀਤਾ ਗਿਆ ਹੈ। ਹਾਲ ਹੀ ਵਿੱਚ ਸਾਡਾ ਮੁੱਖ ਮੰਤਰੀ ਵੀ ਚੁਣਿਆ ਗਿਆ ਹੈ, ਪਰ ਇਹ ਬਿਲਕੁਲ ਗਲਤ ਹੈ। ਇੱਥੇ ਰਿਪੇਰੀਅਨ ਕਾਨੂੰਨ ਲਾਗੂ ਹੁੰਦੇ ਹਨ। ਇਸ ਬਾਰੇ ਰਾਏ ਲਈ ਜਾਣੀ ਚਾਹੀਦੀ ਹੈ। ਨਹੀਂ ਤਾਂ ਅਸੀਂ ਇਸ ਮਾਮਲੇ ਵਿੱਚ ਅਦਾਲਤ ਵਿੱਚ ਕਮਜ਼ੋਰ ਹੋ ਜਾਵਾਂਗੇ। ਦੂਜਾ, ਰਾਸ਼ਟਰੀ ਸਿੱਖਿਆ ਨੀਤੀ ਨੂੰ ਛੇ ਰਾਜਾਂ ਵਿੱਚ ਰੱਦ ਕਰ ਦਿੱਤਾ ਗਿਆ ਹੈ। ਚਲੋ ਇਸਨੂੰ ਇੱਥੇ ਵੀ ਰੱਦ ਕਰ ਦੇਈਏ। ਜਿਵੇਂ ਅਸੀਂ ਉਸਨੂੰ ਸਿਖਾਉਣਾ ਸ਼ੁਰੂ ਕਰਦੇ ਹਾਂ। ਉਹ ਵੀ ਇਹੀ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ। ਨੀਤੀ ਨਿਰਪੱਖ ਨਹੀਂ ਹੈ।
Read Also :  ਇੱਕ ਦਿਨ ਲਈ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ ਪਰਿਵਾਰ ਚੋਰਾਂ ਨੇ ਕਰਤਾ ਕਾਂਡ
ਜ਼ੀਰੋ ਕਾਲ ਵਿੱਚ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਸੀਐਨਜੀ ਪਲਾਂਟਾਂ ਦਾ ਮੁੱਦਾ ਉਠਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਇੱਕ ਕਮੇਟੀ ਬਣਾ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਇਹ ਮੁੱਦਾ ਵਿਧਾਇਕ ਸੁਖਵਿੰਦਰ ਕੋਟਲੀ ਨੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਬਹੁਤ ਦਬਾਅ ਪਾਇਆ ਜਾ ਰਿਹਾ ਹੈ, ਜਦੋਂ ਕਿ ਇਹ ਮਾਮਲਾ ਗੰਭੀਰ ਹੈ।ਇਸ ਮੌਕੇ ਆਮਦਨ ਸਰਟੀਫਿਕੇਟ ਨਾਲ ਸਬੰਧਤ ਇੱਕ ਮੁੱਦੇ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਸਿੱਧੇ ਤੌਰ 'ਤੇ ਸਲਾਹ ਦਿੱਤੀ ਕਿ ਉਹ ਸਰਕਾਰੀ ਸੀਟਾਂ 'ਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਉਸ ਨੇ ਕਿਹਾ, ਅਧਿਕਾਰੀਆਂ ਨੂੰ ਕਿਰਪਾ ਕਰਕੇ ਅਜਿਹੀਆਂ ਆਦਤਾਂ ਛੱਡ ਦੇਣੀਆਂ ਚਾਹੀਦੀਆਂ ਹਨ। ਨਹੀਂ ਤਾਂ ਉਨ੍ਹਾਂ ਨੂੰ ਆਪਣੀ ਤਨਖਾਹ ਵਿੱਚੋਂ ਪੈਨਸ਼ਨ ਮਿਲਣ ਵਿੱਚ ਜ਼ਿਆਦਾ ਸਮਾਂ ਨਹੀਂ ਲੱਗੇਗਾ। ਇਸ ਦੌਰਾਨ ਵਿਧਾਇਕ ਸੇਖੋਂ ਨੇ ਕਿਹਾ ਕਿ 80 ਹਜ਼ਾਰ ਰੁਪਏ ਤੋਂ ਘੱਟ ਆਮਦਨ ਵਾਲੇ ਲੋਕਾਂ ਲਈ ਵੀ ਆਮਦਨ ਸਰਟੀਫਿਕੇਟ ਬਣਾਇਆ ਜਾਵੇਗਾ। ਇਸ 'ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਬੇਨਤੀਆਂ 'ਤੇ ਨਹੀਂ ਚੱਲਦੀ। ਇਸ 'ਤੇ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਪਰ ਉਹ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਨਹੀਂ ਬਖਸ਼ੇਗਾ।
Aman Arora spoke about the attack!
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਤਿੱਖੇ ਸ਼ਬਦਾਂ ‘ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਪੁਲਸ ਵਿਭਾਗ ਦੇ ਉਨ੍ਹਾਂ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੜੀ ਮੁਸਤੈਦੀ ਨਾਲ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ। ਇਸ ਨਾਲ ਬਹੁਤ ਵੱਡੀ ਘਟਨਾ ਤੋਂ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕਿਸੇ ਵੀ ਹਾਲਤ ‘ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।Aman Arora spoke about the attack!
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਪਿਛਲੇ ਕਈ ਦਿਨਾਂ ਤੋਂ ਅਲਰਟ ਸੀ ਅਤੇ ਜਿੱਥੇ ਸੁਖਬੀਰ ਬਾਦਲ ‘ਤੇ ਹਮਲਾ ਹੋਇਆ, ਉੱਥੇ ਪਹਿਲਾਂ ਹੀ ਸਿਵਲ ਵਰਦੀ ‘ਚ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ।
ALSO READ :- ਕਿਸਾਨ ਅੰਦੋਲਨ ‘ਤੇ ਬੋਲੇ ​​ਸਾਬਕਾ ਸੀਐਮ ਹੁੱਡਾ , ਸਰਕਾਰ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰੇ
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਇਹੋ ਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਸ਼ਰਧਾਲੂਆਂ ਦੀ ਚੈਕਿੰਗ ਨਹੀਂ ਹੋ ਸਕਦੀ ਅਤੇ ਨਾ ਹੀ ਵਰਦੀ ‘ਚ ਪੁਲਸ ਮੁਲਾਜ਼ਮ ਉੱਥੇ ਤਾਇਨਾਤ ਹੋ ਸਕਦੇ ਹਨ। 200 ਦੇ ਕਰੀਬ ਪੁਲਸ ਮੁਲਾਜ਼ਮ ਸੁਖਬੀਰ ਬਾਦਲ ਦੀ ਸੁਰੱਖਿਆ ‘ਚ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।Aman Arora spoke about the attack!
ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ: ਅਮਨ ਅਰੋੜਾ
We will also win the municipal elections
ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ ਖੇਤਰ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਨਿਗਮਾਂ ਅਤੇ ਕਮੇਟੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਸਾਨੂੰ ਭਰੋਸਾ ਹੈ ਕਿ ਅਸੀਂ ਇਨ੍ਹਾਂ ਚੋਣਾਂ ਵਿੱਚ ਵੀ ਵੱਡੀ ਲੀਡ ਹਾਸਿਲ ਕਰਾਂਗੇ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਨੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਵਧਾਇਆ ਹੈ। ਨਗਰ ਨਿਗਮ ਚੋਣਾਂ ‘ਤੇ ਵੀ ਇਸ ਦਾ ਸਕਾਰਾਤਮਕ ਪ੍ਰਭਾਵ ਪਵੇਗਾ।We will also win the municipal elections
ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੰਜਾਬ ਦੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਨਗਰ ਨਿਗਮ ਚੋਣਾਂ ਸ਼ਹਿਰਾਂ ਦੇ ਵਿਕਾਸ ਅਤੇ ਵਿਕਾਸ ਸੰਬੰਧੀ ਯੋਜਨਾਵਾਂ ਬਣਾਉਣ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨਿਰਪੱਖ ਅਤੇ ਆਜ਼ਾਦ ਚੋਣਾਂ ਦੀ ਆਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ। ਅਸੀਂ ਸਥਾਨਕ ਸ਼ਾਸਨ ਵਿੱਚ ਵੀ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਲਈ ਰਾਹ ਪੱਧਰਾ ਕਰਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਹਰ ਸ਼ਹਿਰ ਲਈ ਵੱਖਰੀ ਯੋਜਨਾ ਤਿਆਰ ਕਰ ਰਹੀ ਹੈ। ਕੁਝ ਮੁੱਦੇ ਹਰ ਥਾਂ ਆਮ ਹਨ, ਪਰ ਹਰ ਖੇਤਰ ਵਿਚ ਵੱਖੋ-ਵੱਖਰੀਆਂ ਸਮੱਸਿਆਵਾਂ ਹਨ, ਇਨ੍ਹਾਂ ਗੱਲਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਅਰੋੜਾ ਨੇ ਐਲਾਨ ਕੀਤਾ ਕਿ 1 ਦਸੰਬਰ ਤੋਂ ਆਮ ਆਦਮੀ ਪਾਰਟੀ ਸਾਰੀਆਂ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਕੌਂਸਲਰ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦੇਵੇਗੀ। ਚੋਣ ਪ੍ਰਕਿਰਿਆ ਵਿੱਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਵੀ ਪਾਰਟੀ ਮੈਂਬਰ ਚੋਣ ਲੜਨ ਦੇ ਇੱਛੁਕ ਹਨ, ਉਹ ਆਪਣੇ ਸਥਾਨਕ ਪਾਰਟੀ ਔਹਦੇਦਾਰਾਂ ਜਾਂ ਵਿਧਾਇਕਾਂ ਨਾਲ ਸੰਪਰਕ ਕਰਕੇ ਅਪਲਾਈ ਕਰ ਸਕਦੇ ਹਨ। ਸਾਰੀਆਂ ਅਰਜ਼ੀਆਂ ਨੂੰ ਚੰਗੀ ਤਰ੍ਹਾਂ ਵਿਚਾਰਿਆ ਜਾਵੇਗਾ।We will also win the municipal elections
*ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ
*ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ**ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ, Shukrana yatra patiala today
ਮੰਤਰੀਆਂ, ਲੀਡਰਾਂ ਅਤੇ ਹਜ਼ਾਰਾਂ ਸਮਰਥਕਾਂ ਨੇ ਕੀਤੀ ਸ਼ਮੂਲੀਅਤ**ਅਰੋੜਾ ਨੇ ਸ਼ੁਕਰਾਨਾ ਯਾਤਰਾ ਦੌਰਾਨ ਵਲੰਟੀਅਰਾਂ ਨੂੰ ਸਥਾਪਨਾ ਦਿਵਸ ਦੀ ਦਿੱਤੀ ਵਧਾਈ**ਸ਼ੁਕਰਾਨਾ ਯਾਤਰਾ ਦੌਰਾਨ ਹਰ ਹਲਕੇ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਰੀਆਂ ਅਤੇ ਫੁੱਲਾਂ ਦੀ ਵਰਖਾ ਨਾਲ ‘ਆਪ’ ਆਗੂਆਂ ਦਾ ਹੋਇਆ ਸਵਾਗਤ**ਇਹ ਜਿੱਤ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ, ਅਸੀਂ ਸਮਰਪਣ ਨਾਲ ਪੰਜਾਬ ਦੀ ਸੇਵਾ ਕਰਦੇ ਰਹਾਂਗੇ: ਅਰੋੜਾ**ਸਾਡੇ ਵਾਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਉਨ੍ਹਾਂ ਦੇ ਵਿਚਾਰਾਂ ਦੀ ਕਦਰ ਕਰਦੇ ਹਾਂ, ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ: ਅਮਨ ਅਰੋੜਾ**ਸ਼ੁਕਰਾਨਾ ਯਾਤਰਾ ‘ਆਪ’ ਵਲੰਟੀਅਰਾਂ ਦੀ ਮਿਹਨਤ ਅਤੇ ਖੁਸ਼ਹਾਲ ਪੰਜਾਬ ਲਈ ਸਾਡੀ ਵਚਨਬੱਧਤਾ ਦਾ ਜਸ਼ਨ ਹੈ: ਸ਼ੈਰੀ ਕਲਸੀ**ਸ਼ੁਕਰਾਨਾ ਯਾਤਰਾ ਮਿਸ਼ਨ 2027 ਲਈ ‘ਆਪ’ ਦੀ ਕੇਂਦਰਿਤ ਮੁਹਿੰਮ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ: ‘ਆਪ’ ਨੇਤਾ**ਚੰਡੀਗੜ੍ਹ, 26 ਨਵੰਬਰ*ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।Shukrana yatra patiala today
ਇਹ ਯਾਤਰਾ ‘ਆਪ’ ਵੱਲੋਂ ਸੂਬੇ ਲਈ ਆਪਣੇ ਵਿਜ਼ਨ ਵਿੱਚ ਪੰਜਾਬ ਦੇ ਲੋਕਾਂ ਦੇ ਲਗਾਤਾਰ ਸਮਰਥਨ ਅਤੇ ਵਿਸ਼ਵਾਸ ਲਈ ਪ੍ਰਸ਼ੰਸਾ ਦਾ ਪ੍ਰਤੀਕ ਹੈ।ਸ਼ੁਕਰਾਨਾ ਯਾਤਰਾ ਦੀ ਅਗਵਾਈ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਤਰੁਨਪ੍ਰੀਤ ਸਿੰਘ ਸੌਂਧ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਵਿਧਾਇਕਾਂ, ਚੇਅਰਪਰਸਨਾਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਮਰਥਕ ਸ਼ਾਮਲ ਸਨ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਮਹਤਵਪੂਰਣ ਦਿਨ ‘ਤੇ ਇਹ ਯਾਤਰਾ ਕੱਢੀ ਗਈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਆਪਣੇ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਦੀ ਲਗਨ ਅਤੇ ਮਿਹਨਤ ਸਦਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ  ਹਰ ‘ਆਪ’ ਵਰਕਰ ਦੇ ਸਹਿਯੋਗ ਨਾਲ ਇਹ ਯਾਤਰਾ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਪ੍ਰਤੀ ਵਚਨਬੱਧਤਾ ਦੀ ਯਾਤਰਾ ਹੈ।”ਅਰੋੜਾ ਨੇ ‘ਆਪ’ ਦੇ ਸਾਰੇ ਨੇਤਾਵਾਂ ਅਤੇ ਵਲੰਟੀਅਰਾਂ ਨੂੰ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਪੰਜਾਬ ਅਤੇ ਦੇਸ਼ ਦੀ ਬਿਹਤਰੀ ਲਈ ਉਨ੍ਹਾਂ ਦੀ ਅਣਥੱਕ ਮਿਹਨਤ ‘ਆਪ’ ਨੂੰ ਲੋਕਾਂ ਦੀ ਪਾਰਟੀ ਬਣਾਉਣ ਵਿੱਚ ਮਹੱਤਵਪੂਰਨ ਰਹੀ ਹੈ। ‘ਆਪ’ ਸਾਰਿਆਂ ਦੇ ਸੁਨਹਿਰੇ ਭਵਿੱਖ ਲਈ ਅੱਗੇ ਵਧਦੀ ਰਹੇਗੀ।”ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਮਾਦੋਪੁਰ ਚੌਂਕ, ਗੋਬਿੰਦਗੜ੍ਹ, ਸਮਰਾਲਾ, ਦੋਰਾਹਾ, ਸਾਹਨੇਵਾਲ, ਜਲੰਧਰ ਬਾਈਪਾਸ, ਲੁਧਿਆਣਾ ਦੇ ਲਾਡੋਵਾਲ ਚੌਂਕ, ਫਗਵਾੜਾ, ਜਲੰਧਰ ਕਰਤਾਰਪੁਰ ਅਤੇ ਰਈਆ ਸਮੇਤ ਕਈ ਪ੍ਰਮੁੱਖ ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘੀ। ਯਾਤਰਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਦੇ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਅਤੇ ਰਾਮ ਤੀਰਥ ਮੰਦਰ ਵਿਖੇ ਸਮਾਪਤ ਹੋਈ।ਪੂਰੀ ਯਾਤਰਾ ਦੌਰਾਨ ਅਮਨ ਅਰੋੜਾ ਅਤੇ ਹੋਰ ਆਗੂਆਂ ਦਾ ਫੁੱਲਾਂ ਦੇ ਹਾਰਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ, “ਇਨਕਲਾਬ ਜ਼ਿੰਦਾਬਾਦ” ਦੇ ਨਾਅਰੇ ਅਤੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਹ ਯਾਤਰਾ ਜਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਪ੍ਰੇਰਿਤ ਪਾਰਟੀ ਦੇ ਅੰਦਰ ਵਧ ਰਹੇ ਉਤਸ਼ਾਹ ਅਤੇ ਇਕਜੁੱਟਤਾ ਦਾ ਸਪੱਸ਼ਟ ਪ੍ਰਤੀਬਿੰਬ ਸੀ।ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ, “ਅੱਜ ਦਾ ਦਿਨ ਨਾ ਸਿਰਫ਼ ਜਸ਼ਨ ਦਾ ਦਿਨ ਹੈ ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਵੀ ਹੈ।  ਸ਼ੁਕਰਾਨਾ ਯਾਤਰਾ ਆਮ ਆਦਮੀ ਪਾਰਟੀ ਅਤੇ ਸਾਡੀ ਲੀਡਰਸ਼ਿਪ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਤੀਬਿੰਬ ਹੈ। ਇਹ ਹਰ ਕਦਮ ਵਿੱਚ ਸਾਨੂੰ ਸੌਂਪੀ ਗਈ ਜ਼ਿੰਮੇਵਾਰੀ ਦੀ ਯਾਦ ਦਿਵਾਉਂਦੀ ਹੈ। ਇਹ ਯਾਤਰਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ।  ਅਸੀਂ ਆਪਣੇ ਰਾਜ ਵਿੱਚ ਇੱਕ ਉੱਜਵਲ, ਵਧੇਰੇ ਖੁਸ਼ਹਾਲ ਭਵਿੱਖ ਲਿਆਉਣ ਲਈ ਵਚਨਬੱਧ ਹਾਂ।  ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਸਾਡੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਪੰਜਾਬ ਦੇ ਲੋਕਾਂ ਦਾ ਸਾਡੇ ‘ਤੇ ਵਿਸ਼ਵਾਸ ਦਾ ਪ੍ਰਮਾਣ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੇ ਵਿਸ਼ਵਾਸ ਨਾਲ ਕਦੇ ਵੀ ਧੋਖਾ ਨਾ ਹੋਵੇ।”ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਲੰਟੀਅਰਾਂ ਦੀ ਪਾਰਟੀ ਹੈ। Shukrana yatra patiala today
ਸਾਡੇ ਵਲੰਟੀਅਰ ਇਸ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਇਹ ਉਨ੍ਹਾਂ ਦਾ ਸਮਰਪਣ ਹੀ ਹੈ ਜੋ ਸਾਨੂੰ ਅੱਗੇ ਵਧਾਉਂਦਾ ਹੈ। ਸਾਡੇ ਵਲੰਟੀਅਰ ਜੋ ਵੀ ਚਾਹੁੰਦੇ ਹਨ, ਅਸੀਂ ਉਹ ਯਕੀਨੀ ਬਣਾਵਾਂਗੇ ਕਿਉਂ ਕਿ ਉਹੀ ਸਾਡੀ ਅਸਲ ਤਾਕਤ ਹਨ। ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ, ਅਸੀਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗੇ, ਕਿਉਂਕਿ ਉਹ ਇਸ ਪਾਰਟੀ ਦੀ ਹਰ ਸਫਲਤਾ ਪਿੱਛੇ ਅਸਲ ਸ਼ਕਤੀ ਹਨ।ਅਮਨ ਅਰੋੜਾ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ‘ਆਪ’ ਦੇ ਸਮਰਪਿਤ ਵਰਕਰਾਂ ਦੀ ਅਗਵਾਈ ਨੂੰ ਵੀ ਸਵੀਕਾਰ ਕੀਤਾ।  ਅਰੋੜਾ ਨੇ ਕਿਹਾ, “ਲੋਕਾਂ ਦੇ ਆਸ਼ੀਰਵਾਦ ਨਾਲ ਅਸੀਂ ਪੰਜਾਬ ਵਿੱਚ ਜੋ ਸਫ਼ਰ ਸ਼ੁਰੂ ਕੀਤਾ ਸੀ, ਉਹ ਅੱਗੇ ਵੱਧ ਰਿਹਾ ਹੈ ਅਤੇ ਹਰ ਕਦਮ ਨਾਲ ਅਸੀਂ ਸੂਬੇ ਦੇ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦਾ ਨਿਰਮਾਣ ਕਰ ਰਹੇ ਹਾਂ।”‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਵੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਦਾ ਲਗਾਤਾਰ ਸਮਰਥਨ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਲੋਕਾਂ ਵੱਲੋਂ ਸਾਡੇ ‘ਤੇ ਕੀਤੇ ਭਰੋਸੇ ਦਾ ਜਸ਼ਨ ਹੈ।  ਇੱਕ ਪਾਰਟੀ ਦੇ ਤੌਰ ‘ਤੇ, ਅਸੀਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ ਅਤੇ ਅਸੀਂ ਹਰ ਪੰਜਾਬੀ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰਦੇ ਰਹਾਂਗੇ।  ਜ਼ਿਮਨੀ ਚੋਣਾਂ ‘ਚ ਜਿੱਤ ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਸਗੋਂ ਉਨ੍ਹਾਂ ਲੋਕਾਂ ਦੀ ਜਿੱਤ ਹੈ, ਜੋ ਸਾਡੀ ਸੋਚ ‘ਤੇ ਵਿਸ਼ਵਾਸ ਕਰਦੇ ਹਨ।  ਅਸੀਂ ਇੱਕਜੁਠ ਖੜ੍ਹੇ ਹਾਂ ਅਤੇ ਇਕੱਠੇ ਹੋ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲ ਅਤੇ ਜੀਵੰਤ ਬਣਾਉਣ ਲਈ ਕੰਮ ਕਰਾਂਗੇ।’ਆਪ’ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ‘ਚ ਮਿਲੀ ਵੱਡੀ ਜਿੱਤ ਲੋਕਾਂ ਦੇ ‘ਆਪ’ ਦੇ ਸ਼ਾਸਨ ‘ਤੇ ਡੂੰਘੇ ਵਿਸ਼ਵਾਸ ਨੂੰ ਦਰਸਾਉਂਦੀ ਹੈ।  ਇਹ ਸ਼ੁਕਰਾਨਾ ਯਾਤਰਾ ਸਾਡੇ ਲਈ ਧੰਨਵਾਦ ਪ੍ਰਗਟ ਕਰਨ ਅਤੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਇੱਕ ਤਰੀਕਾ ਹੈ। ਅਸੀਂ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਹਰ ਨਾਗਰਿਕ ਦੀਆਂ ਲੋੜਾਂ ਪੂਰੀਆਂ ਹੋਣ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।”ਇਹ ਯਾਤਰਾ ‘ਆਪ’ ਦੇ ਵਧਦੇ ਪ੍ਰਭਾਵ ਅਤੇ ਇਸ ਦੇ ਵਿਜ਼ਨ ਲਈ ਲੋਕਾਂ ਦੇ ਸਮਰਥਨ ਦਾ ਸਪੱਸ਼ਟ ਪ੍ਰਦਰਸ਼ਨ ਹੈ। ਇਸ ਯਾਤਰਾ ਨਾਲ ਪਾਰਟੀ ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੇਂਦਰਿਤ ਮੁਹਿੰਮ ਸ਼ੁਰੂ ਕਰਨ ਦਾ ਵੀ ਸੰਕੇਤ ਦਿੱਤਾ ਹੈ। ਸ਼ੁਕਰਾਨਾ ਯਾਤਰਾ ਸਮਾਪਤ ਹੋਣ ਤੋ ਬਾਅਦ ਸਾਰੇ ਆਗੂਆਂ ਨੇ ਸੇਵਾ, ਪਾਰਦਰਸ਼ਤਾ ਅਤੇ ਲੋਕ-ਕੇਂਦਰਿਤ ਸ਼ਾਸਨ ਦੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਹ ਯਾਤਰਾ ਸਿਰਫ਼ ਪਿਛਲੀਆਂ ਪ੍ਰਾਪਤੀਆਂ ਦਾ ਜਸ਼ਨ ਹੀ ਨਹੀਂ ਸਗੋਂ ‘ਆਪ’ ਦੇ ਅਗਾਂਹਵਧੂ ਪੰਜਾਬ ਵੱਲ ਸਫ਼ਰ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੈ।
AAP Government in action mode
ਪੰਜਾਬ ਅੰਦਰ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਨਾਰਾਜ਼ਗੀ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਲਈ ਸਰਕਾਰ ਨੇ ਅਫਸਰਸ਼ਾਹੀ ਉਪਰ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਨਤਾ ਦੇ ਕੰਮ ਵਿੱਚ ਦੇਰੀ ਕਰਨ ਵਾਲੇ ਅਫਸਰਾਂ ਤੇ ਮੁਲਾਜ਼ਮਾਂ ਖਿਲਾਫ ਸਖਤ ਐਕਸ਼ਨ ਹੋਏਗਾ।
ਦਰਅਸਲ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਦੇਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਲੋਕਾਂ ਦੇ ਲਟਕਦੇ ਆ ਰਹੇ ਕੰਮਾਂ ਦਾ ਨਿਪਟਾਰਾ ਹਫ਼ਤੇ ਵਿੱਚ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਮਗਸੀਪਾ ਵਿੱਚ ਵਿਭਾਗ ਦੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ’ਤੇ ਦਿੱਤੀ ਗਈ ਸੀ। ਅਰੋੜਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ। ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ।
ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ਼ ਦੀ ਪਛਾਣ ਕਰਨ ਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ਼ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬਾ ਵਾਸੀਆਂ ਨੂੰ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਰਾਹੀਂ 43 ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
Read Also : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪੰਜਾਬ – ਹਰਿਆਣਾ ‘ਚ ਰੋਕਣਗੇ ਰੇਲਾਂ
ਉਨ੍ਹਾਂ ਅਧਿਕਾਰੀਆਂ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇ ਕਿਸੇ ਵੀ ਵਿਅਕਤੀ ਦਾ ਸਮੇਂ ਸਿਰ ਕੰਮ ਨਹੀਂ ਹੁੰਦਾ ਤਾਂ ਅਧਿਕਾਰੀ ਨੂੰ ਉਸ ਬਾਰੇ ਜਵਾਬ ਦੇਣਾ ਪਵੇਗਾ।
AAP Government in action mode
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਨਮਨ
ਲੋਕੇਸ਼ਨ ਲੌਂਗੋਵਾਲ
ਪ੍ਰਦੀਪ ਕੁਮਾਰ ਸੁਨਾਮ
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਨਮਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਬਰਸੀ ਮਨਾਈ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪਹੁੰਚੀ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੇਤਾ ਪਰਮਿੰਦਰ ਸਿੰਘ ਢੀਡਸਾ ਦੀ ਅਗਵਾਈ ਵਿੱਚ ਵੀ ਸੰਤ ਲੌਂਗੋਵਾਲ ਦੀ ਬਰਸੀ ਮਨਾਈ ਗਈ ਜਿਸ ਵਿੱਚ ਸੁਖਦੇਵ ਸਿੰਘ ਢੀਡਸਾ ਪ੍ਰੇਮ ਸਿੰਘ ਚੰਦੂ ਮਾਜਰਾ ਬੀਬੀ ਜੰਗੀਰ ਕੌਰ ਤੋਂ ਇਲਾਵਾ ਸਾਰੀ ਲੀਡਰਸ਼ਿਪ ਮੌਜੂਦ ਸੀ Sant Harchand Singh Longowal
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ Sant Harchand Singh Longowal
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ ਤਾਂ ਜੋ ਵੱਧ ਤੋਂ ਵੱਧ ਬੂਟੇ ਲਗਵਾ ਕੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਇੱਕ ਨੇਕ ਕੰਮ, ਖੂਨਦਾਨ ਕੈਂਪ, ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਉੱਤਮ ਦਾਨ ਹੈ ਜਿਸ ਜ਼ਰੀਏ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ pਹੋਵੇਗੀ।Sant Harchand Singh Longowal
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਵਿਨੀਤ ਕੁਮਾਰ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਹਾਜ਼ਰ ਸਨ
ਬਾਈਟ ਕੈਬਨਟ ਮੰਤਰੀ ਅਮਨ ਅਰੋੜਾ
ਪਰਮਿੰਦਰ ਸਿੰਘ ਢੀਡਸਾ ਸਾਬਕਾ ਵਿੱਤ ਮੰਤਰੀ
ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੰਤਰੀ
Amritsar Republic Day
ਦੇਸ਼ ਦੇ 75ਵੇਂ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ 126 ਜਵਾਨਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਕਰਵਾਈ ਗਈ। ਸ਼ਹਿਰ ਦੇ 35 ਸਕੂਲਾਂ ਦੇ ਬੱਚਿਆਂ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਅੱਠ ਆਈਟਮਾਂ ਪੇਸ਼ ਕੀਤੀਆਂ। ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਗ੍ਰੈਂਡ ਪਰਚ ਪਾਸਟ ਕੱਢਿਆ ਗਿਆ | ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਮਨ ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ।
ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਨਵੀਨ ਅਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਨਿਭਾਈ। ਅਮਨ ਅਰੋੜਾ ਨੂੰ ਕੱਲ੍ਹ ਹੀ ਹਾਈਕੋਰਟ ਅਤੇ ਸੰਗਰੂਰ ਕੋਰਟ ਤੋਂ ਰਾਹਤ ਮਿਲੀ ਹੈ। ਸੰਗਰੂਰ ਦੀ ਅਦਾਲਤ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਉਸ ਦੀ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵੀ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ।
126 ਜਵਾਨਾਂ ਨੂੰ ਕੀਤਾ ਸਨਮਾਨਿਤ
ਗਣਤੰਤਰ ਦਿਵਸ ਸਮਾਰੋਹ ਦੌਰਾਨ ਅੰਮ੍ਰਿਤਸਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 126 ਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਅਧਿਕਾਰੀ, ਅਧਿਆਪਕ, ਖਿਡਾਰੀ, ਨਿਗਮ ਕਰਮਚਾਰੀ, ਸਿਹਤ ਕਰਮਚਾਰੀ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ।
READ ALSO:CM ਮਾਨ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ
ਏਸੀਪੀ ਵੈਸਟ ਪਰੇਡ ਦੀ ਕਮਾਂਡ ਕਰਨਗੇ
ਏਸੀਪੀ ਵੈਸਟ ਖੁਸ਼ਬੀਰ ਕੌਰ ਚਾਹਲ ਨੇ ਅੰਮ੍ਰਿਤਸਰ ਵਿੱਚ ਪਰੇਡ ਦੀ ਕਮਾਨ ਸੰਭਾਲੀ। ਡੀਸੀ ਘਨਸ਼ਿਆਮ ਥੋਰੀ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਸਾਰੇ ਵੀ.ਵੀ.ਆਈ.ਪੀਜ਼ ਹਾਜ਼ਰ ਸਨ।
Amritsar Republic Day
Cabinet Minister Aman Arora
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਕਿਹਾ, ਜੇਕਰ ਅਮਨ ਅਰੋੜਾ ਨੂੰ ਸੁਣਾਈ ਗਈ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਹੈ ਤਾਂ ਉਹ ਗਣਤੰਤਰ ਦਿਵਸ ਉਤੇ ਝੰਡਾ ਨਹੀਂ ਲਹਿਰਾਉਣਗੇ।
ਕਾਰਜਕਾਰੀ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇਸ ਮਾਮਲੇ ਸਬੰਧੀ ਅਨਿਲ ਕੁਮਾਰ ਤਾਇਲ ਵੱਲੋਂ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ। ਤਾਇਲ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋ ਚੁੱਕੀ ਹੈ।
READ ALSO:ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਝਟਕਾ, ਆਵਾਸ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ…
ਇਸ ਲਈ  ਉਨ੍ਹਾਂ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।
Cabinet Minister Aman Arora