CABNETMEETING - Nirpakh Post
ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ ਮਾਨਸਾ ‘ਚ, ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿੱਚ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਬੱਚਤ ਭਵਨ ਵਿੱਚ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਕੇ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਈ ਫੈਸਲਾ ਲੈ ਸਕਦੇ ਹਨ।Punjab Cabinet meeting today in Mansa
ਮੰਤਰੀ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ’ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਕਿਉਂਕਿ RDF ਅਤੇ NHM ਵਰਗੇ ਮੁੱਦੇ ਪੰਜਾਬ ਸਰਕਾਰ ਲਈ ਮੁਸੀਬਤ ਦਾ ਕਾਰਨ ਬਣੇ ਹੋਏ ਹਨ। ਪੰਜਾਬ ਦੇ ਕਈ ਹੋਰ ਮੁੱਦੇ ਵੀ ਮੰਤਰੀ ਮੰਡਲ ਵਿੱਚ ਵਿਚਾਰੇ ਜਾਣਗੇ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਲੰਧਰ ਅਤੇ ਲੁਧਿਆਣਾ ਵਿੱਚ ਸਰਕਾਰ ਤੁਹਾਡੇ ਦਵਾਰ ਦੇ ਤਹਿਤ ਹੋ ਚੁੱਕੀ ਹੈ।Punjab Cabinet meeting today in Mansa
also read :- ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਦੇ ਡਿਪੋਰਟੇਸ਼ਨ ‘ਤੇ ਅਸਥਾਈ ਤੌਰ ‘ਤੇ ਲਗਾਈ ਰੋਕ
ਪੰਜਾਬ ਸਰਕਾਰ ਪਿੰਡਾਂ ਵਿੱਚ ਕਰੇਗੀ ਕੈਬਨਿਟ ਮੀਟਿੰਗ
ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਣਗੀਆਂ। ਤਾਂ ਜੋ ਦਫ਼ਤਰ ਅਤੇ ਚੰਡੀਗੜ੍ਹ ਤੱਕ ਪੁੱਜਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਫੈਸਲਾ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।Punjab Cabinet meeting today in Mansa
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਇਸ ਵਾਰ 10 ਜੂਨ ਨੂੰ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਦੀ ਕੈਬਨਿਟ ਮੀਟਿੰਗ ਮਾਨਸਾ ਜ਼ਿਲ੍ਹੇ ‘ਚ ਹੋਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਸਾਂਝਾ ਕੀਤਾ ਹੈ।The meeting will now be held in this district
ਉਨ੍ਹਾਂ ਨੇ ਕਿਹਾ ਕਿ ਵਾਅਦੇ ਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਕਈ ਅਹਿਮ ਫ਼ੈਸਲਿਆਂ ‘ਤੇ ਵਿਚਾਰ-ਚਰਚਾ ਹੋਵੇਗੀ ਅਤੇ ਬਾਕੀ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ।The meeting will now be held in this district
also read :- ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਜਲਦ ਕਰਨਗੇ ਲੋਕ ਅਰਪਿਤ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ ‘ਚ ਕੈਬਨਿਟ ਮੀਟਿੰਗ ਕੀਤੀ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਹੁਣ ਕੈਬਨਿਟ ਮੀਟਿੰਗ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਇਆ ਕਰੇਗੀ, ਜਿੱਥੇ ਲੋਕਾਂ ਦੇ ਮਸਲੇ ਹੱਲ ਹੋਣਗੇ।The meeting will now be held in this district
ਵਿਕਾਸ ਭਵਨ ਵਿਖੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੀਆਂ ਸਕੀਮਾਂ ਤੇ ਕੰਮਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ 1 ਜੂਨ:
ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ।
ਸ. ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਡੇ ਜ਼ਮੀਨੀ ਟੱਕਾਂ ਬਾਰੇ ਪਹਿਲ ਦੇ ਆਧਾਰ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵੱਡੇ ਜ਼ਮੀਨੀ ਟੱਕਾਂ ਦੀ ਸ਼ਨਾਖਤ ਕਰਕੇ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ।
ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਸ. ਭੁੱਲਰ ਨੂੰ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 1349 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਿਸ ਦੀ ਔਸਤ ਬਾਜ਼ਾਰੀ ਕੀਮਤ ਕਰੀਬ 2709 ਕਰੋੜ ਰੁਪਏ ਬਣਦੀ ਹੈ।
ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੇ ਮੁੱਲ ਦੀਆਂ ਸਰਕਾਰੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਜ਼ਮੀਨ ਕਿਸੇ ਦੀ ਜੱਦੀ ਮਲਕੀਅਤ ਨਹੀਂ।
ਸ. ਲਾਲਜੀਤ ਸਿੰਘ ਭੁੱਲਰ ਨੇ ਜਿੱਥੇ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ, ਉਥੇ ਅਧਿਕਾਰੀਆਂ ਤੋਂ ਪੰਜਾਬ ਦੀ ਤਰੱਕੀ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਮਨਰੇਗਾ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਜੋੜਨ ਲਈ ਵੀ ਕਿਹਾ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਲੁਧਿਆਣਾ ‘ਚ ਹੋਣ ਜਾ ਰਹੀ ਹੈ। ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ‘ਚ ਰੱਖੀ ਗਈ ਸੀ ਪਰ ਕਿਸੇ ਕਾਰਨ ਦੇ ਚੱਲਦਿਆਂ ਚੰਡੀਗੜ੍ਹ ਤੋਂ ਰੱਦ ਕਰਕੇ ਇਹ ਕੈਬਨਿਟ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ‘ਚ ਰੱਖੀ ਗਈ ਹੈ। ਇਸ ਦੇ ਮੱਦੇਨਜ਼ਰ ਬੀਤੀ ਰਾਤ ਤੋਂ ਹੀ ਸਰਕਟ ਹਾਊਸ ਦੇ ਨੇੜੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸਰਕਟ ਹਾਊਸ ‘ਚ ਆਉਣ-ਜਾਣ ਵਾਲਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਸ਼ਾਮ ਵਿਧਾਇਕਾਂ ਨੂੰ ਲੁਧਿਆਣਾ ‘ਚ ਹੋਣ ਜਾ ਰਹੀ ਕੈਬਨਿਟ ਮੀਟਿੰਗ ਬਾਰੇ ਦੱਸਿਆ ਗਿਆ ਹੈ। ਕੁੱਝ ਵਿਧਾਇਕ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਰੁੱਝੇ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਬੈਠਕ ‘ਚ ਪੁੱਜਣ ਲਈ ਕਿਹਾ ਗਿਆ ਹੈ।Punjab Cabinet meeting
ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ‘ਚ ਕੋਈ ਵੱਡਾ ਫ਼ੈਸਲਾ ਲੈ ਸਕਦੇ ਹਨ। ਸ਼ਾਇਦ ਇਸ ਲਈ ਹੀ ਲੁਧਿਆਣਾ ਵਰਗੇ ਵੱਡੇ ਸ਼ਹਿਰ ਨੂੰ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਮੀਟਿੰਗ 27 ਅਪ੍ਰੈਲ ਨੂੰ ਚੰਡੀਗੜ੍ਹ ‘ਚ ਹੋਣੀ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਅੰਤਿਮ ਸੰਸਕਾਰ ਹੋਣ ਦੇ ਕਾਰਨ ਇਸ ਨੂੰ ਸ਼ੁੱਕਰਵਾਰ ਸਵੇਰੇ 10.30 ਵਜੇ ਚੰਡੀਗੜ੍ਹ ‘ਚ ਹੀ ਨਿਰਧਾਰਿਤ ਕੀਤਾ ਗਿਆ ਸੀ ਪਰ ਬੀਤੀ ਦੇਰ ਸ਼ਾਮ ਮੀਟਿੰਗ  ਦੇ ਲੁਧਿਆਣਾ ‘ਚ ਹੁਣ ਦੇ ਹੁਕਮ ਪ੍ਰਸ਼ਾਸਨ ਨੂੰ ਮਿਲ ਗਏ।Punjab Cabinet meeting
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ, 2023) Today Hukumnana Darbar Sahib JI
ਪੂਰੇ 18 ਮਹੀਨਿਆਂ ਬਾਅਦ ਪੰਜਾਬ ਦੀ ਉਦਯੋਗ ਨਗਰੀ ਲੁਧਿਆਣਾ ਸ਼ੁੱਕਰਵਾਰ ਨੂੰ ਦੂਜੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਗਵਾਹ ਬਣਨ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 27 ਅਕਤੂਬਰ, 2021 ਨੂੰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਬੁਲਾਈ ਸੀ।
ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੇ ਵਿੱਚ ਲਏ ਗਏ ਵੱਡੇ ਫੈਸਲੇ , ਜਾਣੋ ਕਿਸਾਨਾਂ ਨਾਲ ਜੁੜੀ ਇਹ ਵੱਡੀ ਖਬਰ
Punjab Cabinet meeting decision ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ‘ਚ ਮੌਸਮ ਕਾਰਨ ਬਹੁਤ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਕਿਸਾਨਾਂ ਨੂੰ 100 ਫ਼ੀਸਦੀ ਨੁਕਸਾਨ ਲਈ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮਨਜ਼ੂਰੀ ਕੈਬਨਿਟ ਵੱਲੋਂ ਦਿੱਤੀ ਗਈ ਹੈ। 33 ਤੋਂ 75 ਫ਼ੀਸਦੀ ਨੁਕਸਾਨ ਲਈ 6800 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਵਿਸਾਖੀ ਸਭ ਲਈ ਖ਼ੁਸ਼ੀਆਂ ਭਰੀ ਆਵੇਗੀ ਅਤੇ ਜਿਨ੍ਹਾਂ ਦਾ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ ਅਤੇ ਜਿਨ੍ਹਾਂ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਰੰਮਤ ਲਈ 5200 ਰੁਪਏ ਦਿੱਤੇ ਜਾਣਗੇ।Punjab Cabinet meeting decision
ਇਸ ਤੋਂ ਇਲਾਵਾ ਜਿਨ੍ਹਾਂ ਘਰਾਂ ਦੇ ਘਰ ਪੂਰੀ ਤਰ੍ਹਾਂ ਢਹਿ ਗਏ ਹਨ, ਉਨ੍ਹਾਂ ਨੂੰ ਇਕ ਲੱਖ, 20 ਹਜ਼ਾਰ ਰੁਪਏ ਦਿੱਤੇ ਜਾਣ। ਸਰਕਾਰ ਵੱਲੋਂ ਬਾਸਮਤੀ ਦੀ ਫ਼ਸਲ ਨੂੰ ਤਰਜ਼ੀਹ ਦੇਣ ਦੀ ਗੱਲ ਕਹੀ ਗਈ ਹੈ ਅਤੇ ਵੱਧ ਤੋਂ ਵੱਧ ਬਾਸਮਤੀ ਸੂਬੇ ‘ਚ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਰਮੇ ਦਾ ਏਰੀਆ ਵੀ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਜਿਹੜਾ ਵੀ ਨਕਲੀ ਦਵਾਈਆਂ ਬਣਾਵੇਗਾ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀ ਹੱਦ ਅੰਦਰ ਫੈਕਟਰੀ ਬੰਦ ਕੀਤੀ ਜਾਵੇਗੀ ਅਤੇ ਜੇਕਰ ਬਾਹਰ ਦੀ ਹੋਈ ਤਾਂ ਪੰਜਾਬ ‘ਚ ਦਵਾਈ ਨਹੀਂ ਵੇਚਣ ਦਿੱਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ALSO READ : ਮੌਸਮ ਵਿਭਾਗ ਨੇ ਜਾਰੀ ਕੀਤਾ ਪੰਜਾਬ ਦੇ ਲਈ ਔਰੇਂਜ ਅਤੇ ਯੈਲੋ ਅਲਰਟ , ਜਾਣੋ ਆਉਣ ਵਾਲੇ ਦਿਨਾਂ ਚ ਕੀ ਰਹੇਗਾ ਮੌਸਮ ਦਾ ਹਾਲ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਸਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ। ਲੋਕਾਂ ਦੀ ਨਹਿਰੀ ਪਾਣੀ ‘ਤੇ ਨਿਰਭਰਤਾ ਖ਼ਤਮ ਹੁੰਦੀ ਜਾ ਰਹੀ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਬਹੁਤ ਜ਼ਿਆਦਾ ਹੋ ਰਹੀ ਹੈ। ਜਿਸ ਦਿਨ ਤੋਂ ਮਾਨ ਸਾਹਿਬ ਦੀ ਸਰਕਾਰ ਬਣੀ ਹੈ, ਉਸ ਦਿਨ ਨੂੰ ਪਾਣੀ ਨੂੰ ਬਚਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਅੱਜ ਕਰੀਬ 150 ਸਾਲ ਪੁਰਾਣੇ ਐਕਟ ਨੂੰ ਸੋਧਿਆ ਗਿਆ ਹੈ ਅਤੇ ਅਜਿਹਾ ਬਣਾਇਆ ਗਿਆ ਹੈ, ਜਿਸ ਦੇ ਮੱਦੇਨਜ਼ਰ ਜਿਸ ਕਿਸਾਨ ਨੂੰ ਨਹਿਰੀ ਪਾਣ ਦੀ ਲੋੜ ਹੈ, ਉਸ ਨੂੰ ਜਲਦੀ ਹੀ ਨਹਿਰੀ ਪਾਣੀ ਖੇਤ ਤੱਕ ਪਹੁੰਚਾਉਣ ਦਾ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਤਾਂ ਹੀ ਬਚਾਇਆ ਜਾ ਸਕਦਾ ਹੈ, ਜੇਕਰ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇ। ਇਸ ਨਾਲ ਪੰਜਾਬ, ਕਿਸਾਨਾਂ ਅਤੇ ਪੰਜਾਬ ਦੀ ਧਰਤੀ ਨੂੰ ਵੱਡਾ ਫ਼ਾਇਦਾ ਹੋਵੇਗਾ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਦੌਰਾਨ 30 ਅਪ੍ਰੈਲ ਤੱਕ ਪੁਰਾਣੇ ਰੇਟ ‘ਤੇ ਰਜਿਸਟਰੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ।Punjab Cabinet meeting decision