Shukrana yatra - Nirpakh Post

*ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ*
*ਸ੍ਰੀ ਆਨੰਦਪੁਰ ਸਾਹਿਬ, 6 ਮਈ, 2026*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”

ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।"

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।"

ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ `ਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ।"

ਸ਼ੁਕਰਾਨਾ ਯਾਤਰਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।" ਉਨ੍ਹਾਂ ਬੇਹੱਦ ਗਰਮੀ ਦੇ ਬਾਵਜੂਦ ਇੱਥੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਇਸ ਯਾਤਰਾ ਦਾ ਇੱਕੋ ਇੱਕ ਮੰਤਵ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਤਾਕਤ ਅਤੇ ਬਖ਼ਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤਾਂ ਇਕ ਮਾਧਿਅਮ ਹਾਂ, ਜਿਸ ਨੂੰ ਗੁਰੂ ਸਾਹਿਬ ਨੇ ਇਹ ਪਵਿੱਤਰ ਜ਼ਿੰਮੇਵਾਰੀ ਨਿਭਾਉਣ ਲਈ ਚੁਣਿਆ ਹੈ। ਮੈਂ ਇਸ ਐਕਟ ਨੂੰ ਪਾਸ ਕਰਨ ਵਾਲਾ ਕੋਈ ਨਹੀਂ ਹਾਂ। ਗੁਰੂ ਸਾਹਿਬ ਨੇ ਖ਼ੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ। ਮੈਂ ਗੁਰੂ ਸਾਹਿਬ ਦਾ ਇਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।"

ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਐਕਟ ਦਾ ਇੱਕੋ-ਇੱਕ ਉਦੇਸ਼ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਲੋਕਾਂ ਦੀਆਂ ਅਸ਼ਾਂਤ ਹੋਈਆਂ ਭਾਵਨਾਵਾਂ ਨੂੰ ਸ਼ਾਂਤ ਕਰਨਾ ਹੈ। ਇਸ ਕਾਨੂੰਨ ਪਿੱਛੇ ਕੋਈ ਵੀ ਸਿਆਸੀ ਮੰਤਵ ਨਹੀਂ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਹਿਲਕਦਮੀ ਲਈ ਸਾਡਾ ਧੰਨਵਾਦ ਕਰਨ ਲਈ ਰੋਜ਼ਾਨਾ ਫੋਨ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਇਸ ਐਕਟ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਨਾਖ਼ੁਸ਼ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਮੁੱਦੇ `ਤੇ ਵੀ ਸਿਆਸਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਜਲਦੀ ਆਪਣੇ ਗੁਨਾਹਾਂ ਦੇ ਨਤੀਜੇ ਭੁਗਤਣੇ ਪੈਣਗੇ।"

ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨਾਲ ਮਿਲ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੀ ਸਦਨ ਵਿੱਚ ਸਫ਼ਲਤਾਪੂਰਵਕ ਪੈਰਵੀ ਕੀਤੀ ਸੀ।" ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਸ ਸਮੇਂ ਨੂੰ ਸੋਗ ਦੇ ਮਹੀਨੇ ਵਜੋਂ ਮਨਾਉਂਦਾ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਸ਼ਾਸਕਾਂ ਨੇ ਜ਼ਿੰਦਾ ਨੀਂਹਾਂ ਵਿੱਚ ਚਿਣ ਦਿੱਤਾ ਸੀ। ਮੇਰੇ ਤੋਂ ਪਹਿਲਾਂ 190 ਤੋਂ ਵੱਧ ਸੰਸਦ ਮੈਂਬਰਾਂ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਸੰਸਦ ਵਿੱਚ ਇਹ ਮੁੱਦਾ ਨਹੀਂ ਚੁੱਕਿਆ।"

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਅੱਤਿਆਚਾਰ, ਬੇਇਨਸਾਫ਼ੀ ਤੇ ਦਮਨ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ, ਜੋ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਘਟਨਾ ਸੀ। ਇਸੇ ਦਿਨ ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ।”

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ। ਇਸ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਨੇ ਅੰਮ੍ਰਿਤਸਰ, ਤਲਵੰਡੀ ਸਾਬੋ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ।”

ਪੰਜਾਬ ਵਿੱਚ ਸਿੱਖੀ ਦੇ ਰੂਹਾਨੀ ਮਹੱਤਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿੱਚ ਪੈਂਦੇ ਹਨ। ਉਨ੍ਹਾਂ ਕਿਹਾ, “ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।”

ਯਾਤਰਾ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਈ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

*ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ
*ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ**ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ, Shukrana yatra patiala today

ਮੰਤਰੀਆਂ, ਲੀਡਰਾਂ ਅਤੇ ਹਜ਼ਾਰਾਂ ਸਮਰਥਕਾਂ ਨੇ ਕੀਤੀ ਸ਼ਮੂਲੀਅਤ**ਅਰੋੜਾ ਨੇ ਸ਼ੁਕਰਾਨਾ ਯਾਤਰਾ ਦੌਰਾਨ ਵਲੰਟੀਅਰਾਂ ਨੂੰ ਸਥਾਪਨਾ ਦਿਵਸ ਦੀ ਦਿੱਤੀ ਵਧਾਈ**ਸ਼ੁਕਰਾਨਾ ਯਾਤਰਾ ਦੌਰਾਨ ਹਰ ਹਲਕੇ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਰੀਆਂ ਅਤੇ ਫੁੱਲਾਂ ਦੀ ਵਰਖਾ ਨਾਲ ‘ਆਪ’ ਆਗੂਆਂ ਦਾ ਹੋਇਆ ਸਵਾਗਤ**ਇਹ ਜਿੱਤ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ, ਅਸੀਂ ਸਮਰਪਣ ਨਾਲ ਪੰਜਾਬ ਦੀ ਸੇਵਾ ਕਰਦੇ ਰਹਾਂਗੇ: ਅਰੋੜਾ**ਸਾਡੇ ਵਾਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਉਨ੍ਹਾਂ ਦੇ ਵਿਚਾਰਾਂ ਦੀ ਕਦਰ ਕਰਦੇ ਹਾਂ, ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ: ਅਮਨ ਅਰੋੜਾ**ਸ਼ੁਕਰਾਨਾ ਯਾਤਰਾ ‘ਆਪ’ ਵਲੰਟੀਅਰਾਂ ਦੀ ਮਿਹਨਤ ਅਤੇ ਖੁਸ਼ਹਾਲ ਪੰਜਾਬ ਲਈ ਸਾਡੀ ਵਚਨਬੱਧਤਾ ਦਾ ਜਸ਼ਨ ਹੈ: ਸ਼ੈਰੀ ਕਲਸੀ**ਸ਼ੁਕਰਾਨਾ ਯਾਤਰਾ ਮਿਸ਼ਨ 2027 ਲਈ ‘ਆਪ’ ਦੀ ਕੇਂਦਰਿਤ ਮੁਹਿੰਮ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ: ‘ਆਪ’ ਨੇਤਾ**ਚੰਡੀਗੜ੍ਹ, 26 ਨਵੰਬਰ*ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।Shukrana yatra patiala today

ਇਹ ਯਾਤਰਾ ‘ਆਪ’ ਵੱਲੋਂ ਸੂਬੇ ਲਈ ਆਪਣੇ ਵਿਜ਼ਨ ਵਿੱਚ ਪੰਜਾਬ ਦੇ ਲੋਕਾਂ ਦੇ ਲਗਾਤਾਰ ਸਮਰਥਨ ਅਤੇ ਵਿਸ਼ਵਾਸ ਲਈ ਪ੍ਰਸ਼ੰਸਾ ਦਾ ਪ੍ਰਤੀਕ ਹੈ।ਸ਼ੁਕਰਾਨਾ ਯਾਤਰਾ ਦੀ ਅਗਵਾਈ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਤਰੁਨਪ੍ਰੀਤ ਸਿੰਘ ਸੌਂਧ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਵਿਧਾਇਕਾਂ, ਚੇਅਰਪਰਸਨਾਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਮਰਥਕ ਸ਼ਾਮਲ ਸਨ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਮਹਤਵਪੂਰਣ ਦਿਨ ‘ਤੇ ਇਹ ਯਾਤਰਾ ਕੱਢੀ ਗਈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਆਪਣੇ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਦੀ ਲਗਨ ਅਤੇ ਮਿਹਨਤ ਸਦਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ  ਹਰ ‘ਆਪ’ ਵਰਕਰ ਦੇ ਸਹਿਯੋਗ ਨਾਲ ਇਹ ਯਾਤਰਾ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਪ੍ਰਤੀ ਵਚਨਬੱਧਤਾ ਦੀ ਯਾਤਰਾ ਹੈ।”ਅਰੋੜਾ ਨੇ ‘ਆਪ’ ਦੇ ਸਾਰੇ ਨੇਤਾਵਾਂ ਅਤੇ ਵਲੰਟੀਅਰਾਂ ਨੂੰ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਪੰਜਾਬ ਅਤੇ ਦੇਸ਼ ਦੀ ਬਿਹਤਰੀ ਲਈ ਉਨ੍ਹਾਂ ਦੀ ਅਣਥੱਕ ਮਿਹਨਤ ‘ਆਪ’ ਨੂੰ ਲੋਕਾਂ ਦੀ ਪਾਰਟੀ ਬਣਾਉਣ ਵਿੱਚ ਮਹੱਤਵਪੂਰਨ ਰਹੀ ਹੈ। ‘ਆਪ’ ਸਾਰਿਆਂ ਦੇ ਸੁਨਹਿਰੇ ਭਵਿੱਖ ਲਈ ਅੱਗੇ ਵਧਦੀ ਰਹੇਗੀ।”ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਮਾਦੋਪੁਰ ਚੌਂਕ, ਗੋਬਿੰਦਗੜ੍ਹ, ਸਮਰਾਲਾ, ਦੋਰਾਹਾ, ਸਾਹਨੇਵਾਲ, ਜਲੰਧਰ ਬਾਈਪਾਸ, ਲੁਧਿਆਣਾ ਦੇ ਲਾਡੋਵਾਲ ਚੌਂਕ, ਫਗਵਾੜਾ, ਜਲੰਧਰ ਕਰਤਾਰਪੁਰ ਅਤੇ ਰਈਆ ਸਮੇਤ ਕਈ ਪ੍ਰਮੁੱਖ ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘੀ। ਯਾਤਰਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਦੇ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਅਤੇ ਰਾਮ ਤੀਰਥ ਮੰਦਰ ਵਿਖੇ ਸਮਾਪਤ ਹੋਈ।ਪੂਰੀ ਯਾਤਰਾ ਦੌਰਾਨ ਅਮਨ ਅਰੋੜਾ ਅਤੇ ਹੋਰ ਆਗੂਆਂ ਦਾ ਫੁੱਲਾਂ ਦੇ ਹਾਰਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ, “ਇਨਕਲਾਬ ਜ਼ਿੰਦਾਬਾਦ” ਦੇ ਨਾਅਰੇ ਅਤੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਹ ਯਾਤਰਾ ਜਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਪ੍ਰੇਰਿਤ ਪਾਰਟੀ ਦੇ ਅੰਦਰ ਵਧ ਰਹੇ ਉਤਸ਼ਾਹ ਅਤੇ ਇਕਜੁੱਟਤਾ ਦਾ ਸਪੱਸ਼ਟ ਪ੍ਰਤੀਬਿੰਬ ਸੀ।ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ, “ਅੱਜ ਦਾ ਦਿਨ ਨਾ ਸਿਰਫ਼ ਜਸ਼ਨ ਦਾ ਦਿਨ ਹੈ ਸਗੋਂ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਵੀ ਹੈ।  ਸ਼ੁਕਰਾਨਾ ਯਾਤਰਾ ਆਮ ਆਦਮੀ ਪਾਰਟੀ ਅਤੇ ਸਾਡੀ ਲੀਡਰਸ਼ਿਪ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਤੀਬਿੰਬ ਹੈ। ਇਹ ਹਰ ਕਦਮ ਵਿੱਚ ਸਾਨੂੰ ਸੌਂਪੀ ਗਈ ਜ਼ਿੰਮੇਵਾਰੀ ਦੀ ਯਾਦ ਦਿਵਾਉਂਦੀ ਹੈ। ਇਹ ਯਾਤਰਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ।  ਅਸੀਂ ਆਪਣੇ ਰਾਜ ਵਿੱਚ ਇੱਕ ਉੱਜਵਲ, ਵਧੇਰੇ ਖੁਸ਼ਹਾਲ ਭਵਿੱਖ ਲਿਆਉਣ ਲਈ ਵਚਨਬੱਧ ਹਾਂ।  ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਸਾਡੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਪੰਜਾਬ ਦੇ ਲੋਕਾਂ ਦਾ ਸਾਡੇ ‘ਤੇ ਵਿਸ਼ਵਾਸ ਦਾ ਪ੍ਰਮਾਣ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੇ ਵਿਸ਼ਵਾਸ ਨਾਲ ਕਦੇ ਵੀ ਧੋਖਾ ਨਾ ਹੋਵੇ।”ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਲੰਟੀਅਰਾਂ ਦੀ ਪਾਰਟੀ ਹੈ। Shukrana yatra patiala today

ਸਾਡੇ ਵਲੰਟੀਅਰ ਇਸ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਇਹ ਉਨ੍ਹਾਂ ਦਾ ਸਮਰਪਣ ਹੀ ਹੈ ਜੋ ਸਾਨੂੰ ਅੱਗੇ ਵਧਾਉਂਦਾ ਹੈ। ਸਾਡੇ ਵਲੰਟੀਅਰ ਜੋ ਵੀ ਚਾਹੁੰਦੇ ਹਨ, ਅਸੀਂ ਉਹ ਯਕੀਨੀ ਬਣਾਵਾਂਗੇ ਕਿਉਂ ਕਿ ਉਹੀ ਸਾਡੀ ਅਸਲ ਤਾਕਤ ਹਨ। ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ, ਅਸੀਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗੇ, ਕਿਉਂਕਿ ਉਹ ਇਸ ਪਾਰਟੀ ਦੀ ਹਰ ਸਫਲਤਾ ਪਿੱਛੇ ਅਸਲ ਸ਼ਕਤੀ ਹਨ।ਅਮਨ ਅਰੋੜਾ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ‘ਆਪ’ ਦੇ ਸਮਰਪਿਤ ਵਰਕਰਾਂ ਦੀ ਅਗਵਾਈ ਨੂੰ ਵੀ ਸਵੀਕਾਰ ਕੀਤਾ।  ਅਰੋੜਾ ਨੇ ਕਿਹਾ, “ਲੋਕਾਂ ਦੇ ਆਸ਼ੀਰਵਾਦ ਨਾਲ ਅਸੀਂ ਪੰਜਾਬ ਵਿੱਚ ਜੋ ਸਫ਼ਰ ਸ਼ੁਰੂ ਕੀਤਾ ਸੀ, ਉਹ ਅੱਗੇ ਵੱਧ ਰਿਹਾ ਹੈ ਅਤੇ ਹਰ ਕਦਮ ਨਾਲ ਅਸੀਂ ਸੂਬੇ ਦੇ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦਾ ਨਿਰਮਾਣ ਕਰ ਰਹੇ ਹਾਂ।”‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਵੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਦਾ ਲਗਾਤਾਰ ਸਮਰਥਨ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਲੋਕਾਂ ਵੱਲੋਂ ਸਾਡੇ ‘ਤੇ ਕੀਤੇ ਭਰੋਸੇ ਦਾ ਜਸ਼ਨ ਹੈ।  ਇੱਕ ਪਾਰਟੀ ਦੇ ਤੌਰ ‘ਤੇ, ਅਸੀਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ ਅਤੇ ਅਸੀਂ ਹਰ ਪੰਜਾਬੀ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰਦੇ ਰਹਾਂਗੇ।  ਜ਼ਿਮਨੀ ਚੋਣਾਂ ‘ਚ ਜਿੱਤ ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਸਗੋਂ ਉਨ੍ਹਾਂ ਲੋਕਾਂ ਦੀ ਜਿੱਤ ਹੈ, ਜੋ ਸਾਡੀ ਸੋਚ ‘ਤੇ ਵਿਸ਼ਵਾਸ ਕਰਦੇ ਹਨ।  ਅਸੀਂ ਇੱਕਜੁਠ ਖੜ੍ਹੇ ਹਾਂ ਅਤੇ ਇਕੱਠੇ ਹੋ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲ ਅਤੇ ਜੀਵੰਤ ਬਣਾਉਣ ਲਈ ਕੰਮ ਕਰਾਂਗੇ।’ਆਪ’ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ‘ਚ ਮਿਲੀ ਵੱਡੀ ਜਿੱਤ ਲੋਕਾਂ ਦੇ ‘ਆਪ’ ਦੇ ਸ਼ਾਸਨ ‘ਤੇ ਡੂੰਘੇ ਵਿਸ਼ਵਾਸ ਨੂੰ ਦਰਸਾਉਂਦੀ ਹੈ।  ਇਹ ਸ਼ੁਕਰਾਨਾ ਯਾਤਰਾ ਸਾਡੇ ਲਈ ਧੰਨਵਾਦ ਪ੍ਰਗਟ ਕਰਨ ਅਤੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਇੱਕ ਤਰੀਕਾ ਹੈ। ਅਸੀਂ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਹਰ ਨਾਗਰਿਕ ਦੀਆਂ ਲੋੜਾਂ ਪੂਰੀਆਂ ਹੋਣ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।”ਇਹ ਯਾਤਰਾ ‘ਆਪ’ ਦੇ ਵਧਦੇ ਪ੍ਰਭਾਵ ਅਤੇ ਇਸ ਦੇ ਵਿਜ਼ਨ ਲਈ ਲੋਕਾਂ ਦੇ ਸਮਰਥਨ ਦਾ ਸਪੱਸ਼ਟ ਪ੍ਰਦਰਸ਼ਨ ਹੈ। ਇਸ ਯਾਤਰਾ ਨਾਲ ਪਾਰਟੀ ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੇਂਦਰਿਤ ਮੁਹਿੰਮ ਸ਼ੁਰੂ ਕਰਨ ਦਾ ਵੀ ਸੰਕੇਤ ਦਿੱਤਾ ਹੈ। ਸ਼ੁਕਰਾਨਾ ਯਾਤਰਾ ਸਮਾਪਤ ਹੋਣ ਤੋ ਬਾਅਦ ਸਾਰੇ ਆਗੂਆਂ ਨੇ ਸੇਵਾ, ਪਾਰਦਰਸ਼ਤਾ ਅਤੇ ਲੋਕ-ਕੇਂਦਰਿਤ ਸ਼ਾਸਨ ਦੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਹ ਯਾਤਰਾ ਸਿਰਫ਼ ਪਿਛਲੀਆਂ ਪ੍ਰਾਪਤੀਆਂ ਦਾ ਜਸ਼ਨ ਹੀ ਨਹੀਂ ਸਗੋਂ ‘ਆਪ’ ਦੇ ਅਗਾਂਹਵਧੂ ਪੰਜਾਬ ਵੱਲ ਸਫ਼ਰ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੈ।