gangsters - Nirpakh Post
ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ
ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਫਿਰੌਤੀ ਮੰਗਣ ਵਾਲੇ ਦੋ ਖਤਰਨਾਕ ਗੈਂਗਸਟਰਾਂ ਨੂੰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, 2 ਨਾਜਾਇਜ਼ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਐਸ.ਐਚ.ਓ. ਥਾਣਾ ਸ਼ਾਹਕੋਟ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਵੱਲੋਂ ਇਹ ਸਫ਼ਲਤਾ ਹਾਸਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਸ਼ਾਹਕੋਟ ਪੁਲਿਸ ਨੂੰ ਸੋਮਵਾਰ ਸਵੇਰੇ ਸਮਾਂ 4:45 ਵਜੇ ਪਿੰਡ ਸਾਦਿਕਪੁਰ, ਢੰਡੋਵਾਲ, ਤਲਵੰਡੀ ਸੰਘੇੜਾ, ਬਿੱਲੀ ਚਹਾਰਮੀ, ਭੁੱਲਰ, ਨਵਾਂ ਕਿਲਾ, ਕੋਟਲੀਗਾਜਰਾਂ ਆਦਿ ਪਿੰਡਾਂ ਵਿੱਚ ਦੋ ਸ਼ੱਕੀ ਨੌਜਵਾਨਾਂ ਬਾਰੇ ਇਤਲਾਹ ਮਿਲੀ ਸੀ। ਸੂਚਨਾ ਮਿਲਣ ’ਤੇ ਮੁੱਖ ਅਫ਼ਸਰ ਵੱਲੋਂ ਤੁਰੰਤ ਕੰਟਰੋਲ ਰੂਮ ਜਲੰਧਰ ਦਿਹਾਤੀ ਰਾਹੀਂ ਆਸ-ਪਾਸ ਦੇ ਥਾਣਿਆਂ ਅਤੇ ਸੀਨੀਅਰ ਅਫ਼ਸਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਵੱਖ-ਵੱਖ ਪੁਲਿਸ ਪਾਰਟੀਆਂ ਥਾਣਾ ਸ਼ਾਹਕੋਟ ਦੇ ਏਰੀਏ ਵਿੱਚ ਗਸ਼ਤ ਲਈ ਭੇਜੀਆਂ ਗਈਆਂ।
ਪੁਲਿਸ ਪਾਰਟੀ ਵੱਲੋਂ ਸਵੇਰੇ ਕਰੀਬ 6:15 ਵਜੇ ਪਿੰਡ ਕੋਟਲੀ ਗਾਜਰਾਂ ਅੰਡਰ ਬ੍ਰਿਜ ਨੇੜੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ’ਤੇ ਸ਼ੱਕ ਆਧਾਰ ’ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਇੱਕ ਦਮ ਮੋਟਰਸਾਈਕਲ ਪਿੱਛੇ ਮੋੜਦੇ ਹੋਏ ਦੌੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਨ ’ਤੇ ਇਨ੍ਹਾਂ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਵਲੋਂ ਆਪਣੇ ਬਚਾਅ ਵਿੱਚ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਨ ਲਈ ਜਵਾਬੀ ਕਾਰਵਾਈ ਕਰਦਿਆਂ ਫਾਇਰ ਕੀਤੇ ਗਏ, ਜਿਸ ਦੌਰਾਨ ਇਨ੍ਹਾਂ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਇੱਕ-ਇੱਕ ਗੋਲੀ ਲੱਗੀ ਅਤੇ ਮੌਕੇ ਤੋਂ ਇਨ੍ਹਾਂ ਪਾਸੋਂ ਦੋ ਦੇਸੀ ਪਿਸਤੌਲ 32 ਬੋਰ ਸਮੇਤ 5 ਰੋਂਦ ਤੇ 110 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਮੁਕਾਬਲੇ ਤੋਂ ਬਾਅਦ ਮੁਲਜ਼ਮਾਂ ਨੂੰ ਤੁਰੰਤ ਡਾਕਟਰੀ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਵਾਸੀ ਨਵਾਂ ਪਿੰਡ ਦੋਨੇਵਾਲਾ ਅਤੇ ਅਜੇ ਕੁਮਾਰ ਉਰਫ਼ ਅਜੇ ਬਾਬਾ ਵਾਸੀ ਪਿੰਡ ਕੰਦੋਲਾ ਕਲਾਂ ਵਜੋਂ ਹੋਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮੁੱਢਲੀ ਪੁਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਦੋਵੇਂ ਬੜੇ ਹੀ ਖਤਰਨਾਕ ਕਿਸਮ ਦੇ ਨਸ਼ੇ, ਹਥਿਆਰਾਂ ਦੀ ਤਸਕਰੀ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਹਨ ਅਤੇ ਪਿਛਲੇ ਦਿਨੀਂ ਥਾਣਾ ਲੋਹੀਆਂ ਵਿਖੇ ਇਸੇ ਗਿਰੋਹ ਦੇ 8 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਸਨ। ਇਸ ਗਿਰੋਹ ਦੇ ਮੁੱਖ ਸਰਗਨਾ ਅਮਰੀਕਾ ਅਤੇ ਇੰਗਲੈਂਡ ਵਿੱਚ ਬੈਠ ਕੇ ਗੈਂਗ ਮੁੱਖੀਆਂ ਦੇ ਨਾਂ ’ਤੇ ਲੋਹੀਆ ਇਲਾਕੇ ਵਿੱਚ ਵੱਖ-ਵੱਖ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਮੋਟੀਆ ਫਿਰੌਤੀਆਂ ਮੰਗਦੇ ਅਤੇ ਵੱਡੀ ਤਾਦਾਦ ਵਿੱਚ ਨਸ਼ੇ ਦਾ ਧੰਦਾ ਕਰਦੇ ਹਨ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਫਿਰੌਤੀਆਂ ਮੰਗਣ ਅਤੇ ਇਰਾਦਾ ਕਤਲ ਦੇ ਮੁਕੱਦਮੇ ਪਹਿਲਾਂ ਹੀ ਦਰਜ ਹਨ, ਜਿਨ੍ਹਾਂ ਵਿੱਚੋਂ ਫਰਾਰ ਚੱਲੇ ਆ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਅਜੇ ਬਾਬਾ ਫਾਇਰਿੰਗ, ਫਿਰੌਤੀ ਮੰਗਣ ਅਤੇ ਰੇਕੀ ਕਰਨ ਵਾਲਿਆਂ ਨੂੰ ਅਸਲਾ ਸਪਲਾਈ ਕਰਨ ਆਦਿ ਦੇ ਮੁਕੱਦਮਿਆਂ ਵਿੱਚ ਥਾਣਾ ਸਦਰ ਨਕੋਦਰ ਅਤੇ ਥਾਣਾ ਲੋਹੀਆਂ ਨੂੰ ਵੀ ਲੋੜੀਂਦੀ ਹੈ। ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ਼ ਖੰਨਾ 50-50 ਲੱਖ ਰੁਪਏ ਫਿਰੌਤੀ ਮੰਗਣ ਸਬੰਧੀ ਥਾਣਾ ਲੋਹੀਆਂ ਵਿਖੇ ਦਰਜ 3 ਮੁਕੱਦਮਿਆਂ ਵਿੱਚ ਵੀ ਲੋੜੀਂਦਾ ਹੈ।
ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਧਮਕੀ !!
Gangsters threaten Punjab Police
ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦੇਰ ਰਾਤ ਕੁਝ ਸ਼ੱਕੀ ਲੋਕਾਂ ਵੱਲੋਂ ਗ੍ਰਨੇਡ ਨੁਮਾ ਚੀਜ਼ ਸੁੱਟੀ ਗਈ। ਰਾਹਤ ਦੀ ਗੱਲ ਹੈ ਕਿ ਗ੍ਰਨੇਡ ਕਿਸੇ ਕਾਰਨ ਫਟਿਆ ਨਹੀਂ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਤਰਾਂ ਅਨੁਸਾਰ ਇਕ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ ਥਾਣੇ ਵੱਲ ਇਕ ਗ੍ਰਨੇਡ ਨੁਮਾ ਚੀਜ਼ ਸੁੱਟੀ। ਸੀ. ਸੀ. ਟੀ. ਵੀ. ਕੈਮਰੇ ਦੀ ਮਦਦ ਨਾਲ ਥਾਣੇ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਪੈੜ ਨੱਪ ਰਹੀ ਹੈ।
ਉਥੇ ਹੀ ਪੁਲਸ ਨਾਕਿਆਂ ‘ਤੇ ਆਈ. ਡੀ. ਜਾਂ ਗ੍ਰਨੇਡ ਨਾਲ ਹਮਲਾ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਹਾਲਾਂਕਿ ਐੱਸ. ਐੱਸ. ਪੀ. ਬਟਾਲਾ ਇਸ ਬਾਰੇ ਜਾਣਕਾਰੀ ਨਹੀਂ ਦੇ ਰਹੇ ਹਨ। ਉੱਧਰ ਹਮਲੇ ਦੀ ਸਾਜ਼ਿਸ਼ ਤੋਂ ਬਾਅਦ ਪੁਲਸ ਇਕਦਮ ਚੌਕਸ ਹੋ ਗਈ। ਦੇਰ ਰਾਤ ਮਿਲੀ ਘਟਨਾ ਦੀ ਸੂਚਨਾ ਤੋਂ ਬਾਅਦ ਏ. ਡੀ. ਜੀ. ਪੀ. ਪੰਜਾਬ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪੁੱਜੇ, ਹਾਲਾਂਕਿ ਪੁਲਸ ਨੇ ਇਸ ਬਾਰੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਏ. ਡੀ. ਜੀ. ਪੀ. ਦੇ ਦੌਰੇ ਨੂੰ ਰੂਟੀਨ ਦਾ ਦੌਰਾ ਦੱਸਿਆ ਗਿਆ ਹੈ। ਉਧਰ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਥਾਣੇ ਦੀ ਚਾਰਦੀਵਾਰੀ ਹੋਰ ਉੱਚੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਥਾਣੇ ਦੇ ਬਾਹਰ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਸਮਰੱਥਾ ਵੀ ਵਧਾਈ ਜਾ ਰਹੀ ਹੈ। Gangsters threaten Punjab Police
ਦੂਜੇ ਪਾਸੇ ਇਕ ਸੋਸ਼ਲ ਮੀਡੀਆ ‘ਤੇ ਪੋਸਟ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਦੋ ਲੋਕ ਜ਼ਿੰਮੇਵਾਰੀ ਲੈ ਰਹੇ ਹਨ ਅਤੇ ਉਸ ਪੋਸਟ ਦੇ ਵਿੱਚ ਲਿਖਿਆ ਹੈ ਕਿ ਜੋ ਅਲੀਵਾਲ ਵਿੱਚ ਥਾਣਾ ਘਣੀਏ ਕੇ ਬਾਂਗਰ ਹੈ, ਉਸ ਦੇ ਵਿੱਚ ਪੁਲਸ ਵਾਲਿਆਂ ‘ਤੇ ਗ੍ਰਨੇਡ ਅਟੈਕ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਹੈੱਪੀ ਪਸ਼ੀਆ ਅਤੇ ਗੋਪੀ ਨਵਾਂਸ਼ਹਿਰੀਆ ਲੈਂਦੇ ਹਾਂ। ਬੀਤੇ ਪਿਛਲੇ ਦਿਨੀਂ ਜੋ ਪੁਲਸ ਚੌਂਕੀਆਂ ‘ਤੇ, ਥਾਣਿਆਂ ਉਤੇ ਕਾਰਵਾਈਆਂ ਹੋਈਆਂ, ਪੁਲਸ ਉਨ੍ਹਾਂ ਨੂੰ ਮੋਟਰਸਾਈਕਲ ਦੇ ਟਾਇਰ ਪਾਟੇ ਦੱਸ ਰਹੀ ਹੈ, ਇਹ ਅੱਜ ਇਕ ਹੋਰ ਟਾਇਰ ਪਾੜਿਆ ਹੈ, ਹੁਣ ਪੁਲਸ ਜਵਾਬ ਦੇਵੇਗੀ ਕਿ ਇਹ ਕਿਹੜੇ ਮੋਟਰਸਾਈਕਲ ਨੇ ਜਿੰਨ੍ਹਾਂ ਦੇ ਟਾਇਰਾਂ ਵਿਚੋਂ ਅੱਗ ਨਿਕਲਦੀ ਹੁਣ ਇਸ ਤੋਂ ਅਗਲੀ ਚਿਤਾਵਨੀ ਪੁਲਸ ਵਾਲਿਆਂ ਨੂੰ ਹੈ ਕਿ ਹੁਣ ਸਿਰਫ਼ ਚੌਂਕੀਆਂ ਨਹੀਂ ਨਾਲ 6 ਵਜੇ ਤੋਂ ਬਾਅਦ ਜਿੱਥੇ ਵੀ ਨਾਕਾ ਲੱਗਿਆ ਦਿੱਸਿਆ ਅੱਗੇ ਤੋਂ ਗ੍ਰਨੇਡ ਜਾਂ ਆਈ. ਈ. ਡੀ. ਉਨ੍ਹਾਂ ਨਾਕਿਆਂ ‘ਤੇ ਚੱਲਿਆ ਕਰਨਗੀਆਂ। ਇਹ ਪੁਲਸ ਵਾਲਿਆਂ ਨੂੰ ਚਿਤਾਵਨੀ ਹੈ। ਵਾਹਿਗੁਰੂ  ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। ਪੰਜਾਬ ਦੇ ਵੱਖ-ਵੱਖ ਚੌਂਕੀਆਂ ਵਿੱਚ ਆਵਾਜ਼ ਆਈ ਹੈ, ਬਲਾਸਟ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਹੜੀ ਵੀ ਗ੍ਰਨੇਡ ਨੁਮਾ ਚੀਜ਼ ਇਥੇ ਸੁੱਟੀ ਗਈ ਸੀ, ਉਸ ਨੂੰ ਫੋਰੈਂਸਿਕ ਲੈਬ ਵਿੱਚ ਜਾਂਚ ਲਈ ਭੇਜ ਦਿੱਤਾ ਗਿਆ ਹੈ। Gangsters threaten Punjab Police
Big encounter of gangsters
ਮੋਹਾਲੀ ਦੇ ਮੁੱਲਾਂਪੁਰ ਵਿਖੇ ਪੁਲਸ ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ਦੌਰਾਨ 2 ਗੈਂਗਸਟਰਾਂ ਨੂੰ ਗੋਲੀਆਂ ਵੱਜੀਆਂ ਹੈ ਅਤੇ ਦੋਹਾਂ ਨੂੰ ਹੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।Big encounter of gangsters
ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਦੋਵੇਂ ਮੁਲਜ਼ਮ ਬੰਬੀਹਾ ਗੈਂਗ ਨਾਲ ਸਬੰਧਿਤ ਸਨ। ਉਨ੍ਹਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ ਤਾਂ ਪੁਲਸ ਨੇ ਵੀ ਜਵਾਬੀ ਕਾਰਵਾਈ ਦੌਰਾਨ 6 ਰਾਊਂਡ ਫਾਇਰ ਕੀਤੇ
also read :- ਨਿੱਝਰ ਕਤਲਕਾਂਡ ‘ਚ ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ
ਇਸ ਦੌਰਾਨ ਇਕ ਮੁਲਜ਼ਮ ਦੀ ਲੱਤ ਅਤੇ ਦੂਜੇ ਦੀ ਵੱਖੀ ‘ਚ ਗੋਲੀਆਂ ਲੱਗੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੋਹਾਲੀ ਵਿਖੇ ਬੀਤੇ ਦਿਨੀਂ ਇਕ ਬਾਊਂਸਰ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਮਾਮਲੇ ‘ਚ 48 ਘੰਟਿਆਂ ਅੰਦਰ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Big encounter of gangsters
NIA Most Wanted Arrested:
ਦਿੱਲੀ ਪੁਲਿਸ ਨੇ NIA ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਨਵਾਜ਼ ਉਰਫ਼ ਸ਼ਫੀ ਉਜ਼ਾਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਨਾਲ ਦੋ ਹੋਰ ਅੱਤਵਾਦੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਸੋਮਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਸ਼ਾਹਨਵਾਜ਼ ਦੇ ISIS ਮਾਡਿਊਲ ਯਾਨੀ ਇਸਲਾਮਿਕ ਸਟੇਟ ਨਾਲ ਜੁੜੇ ਹੋਣ ਦਾ ਸ਼ੱਕ ਹੈ। ਉਹ ਉੱਤਰੀ ਭਾਰਤ ਵਿੱਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਤਵਾਰ ਰਾਤ ਸ਼ਾਹਨਵਾਜ਼ ਨੂੰ ਦੱਖਣ-ਪੂਰਬੀ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਆਈਈਡੀ ਬਣਾਉਣ ਵਿੱਚ ਵਰਤੇ ਜਾਣ ਵਾਲੇ ਰਸਾਇਣਕ ਪਦਾਰਥ ਅਤੇ ਸਮੱਗਰੀ ਬਰਾਮਦ ਹੋਈ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ਾਹਨਵਾਜ਼ ਪੁਣੇ ਪੁਲਸ ਦੀ ਹਿਰਾਸਤ ‘ਚੋਂ ਫਰਾਰ ਹੋ ਕੇ ਦਿੱਲੀ ‘ਚ ਰਹਿ ਰਿਹਾ ਸੀ। ਉਸ ‘ਤੇ 3 ਲੱਖ ਰੁਪਏ ਦਾ ਇਨਾਮ ਸੀ।
ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੀ ਭਾਲ ‘ਚ ਪੰਜਾਬ ਵਿਜੀਲੈਂਸ ਵੱਲੋਂ 6 ਸੂਬਿਆਂ ‘ਚ…
ਪੁਲਸ ਨੇ ਦੱਸਿਆ ਕਿ ਸ਼ਾਹਨਵਾਜ਼ ਪੇਸ਼ੇ ਤੋਂ ਇੰਜੀਨੀਅਰ ਹੈ। ਉਹ ਦਿੱਲੀ ਦਾ ਵਸਨੀਕ ਹੈ, ਪਰ ਪੁਣੇ ਪੁਲਿਸ ਨੇ ਉਸ ਨੂੰ ਪੁਣੇ ਆਈਐਸਆਈਐਸ ਕੇਸ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਥੋਂ ਫਰਾਰ ਹੋਣ ਤੋਂ ਬਾਅਦ ਉਹ ਦਿੱਲੀ ਵਿਚ ਲੁਕ-ਛਿਪ ਕੇ ਰਹਿ ਰਿਹਾ ਸੀ। ਇੱਥੇ ਰਹਿੰਦਿਆਂ ਉਹ ਵਿਦੇਸ਼ੀ ਹੈਂਡਲਰਾਂ ਤੋਂ ਨਿਰਦੇਸ਼ ਲੈ ਰਿਹਾ ਸੀ ਅਤੇ ਉੱਤਰੀ ਭਾਰਤ ਵਿੱਚ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ।
ਇਸ ਸਾਲ 18 ਜੁਲਾਈ ਨੂੰ ਪੁਣੇ ਪੁਲਿਸ ਨੇ ਸ਼ਾਹਨਵਾਜ਼ ਅਤੇ ਮੱਧ ਪ੍ਰਦੇਸ਼ ਦੇ ਦੋ ਲੋਕਾਂ – ਮੁਹੰਮਦ ਇਮਰਾਨ ਖਾਨ ਅਤੇ ਮੁਹੰਮਦ ਸਾਕੀ ਨੂੰ ਪੁਣੇ ਵਿੱਚ ਇੱਕ ਦੋਪਹੀਆ ਵਾਹਨ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਦੋਂ ਪੁਲਿਸ ਉਸਨੂੰ ਪੁੱਛਗਿਛ ਲਈ ਉਸਦੇ ਛੁਪਣਗਾਹ ਲੈ ਜਾ ਰਹੀ ਸੀ ਤਾਂ ਸ਼ਾਹਨਵਾਜ਼ ਪੁਲਿਸ ਦੀ ਕਾਰ ਤੋਂ ਛਾਲ ਮਾਰ ਕੇ ਫਰਾਰ ਹੋ ਗਿਆ।
ਮੁਹੰਮਦ ਇਮਰਾਨ ਖਾਨ ਅਤੇ ਮੁਹੰਮਦ ਸਾਕੀ ਤੋਂ ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਦੋਵੇਂ ਸੂਫਾ ਅੱਤਵਾਦੀ ਗਿਰੋਹ ਦਾ ਹਿੱਸਾ ਸਨ। ਅਪ੍ਰੈਲ 2022 ਵਿਚ ਰਾਜਸਥਾਨ ਵਿਚ ਇਕ ਕਾਰ ਵਿਚ ਵਿਸਫੋਟਕ ਮਿਲਣ ਦੇ ਮਾਮਲੇ ਵਿਚ ਉਥੋਂ ਦੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ। NIA Most Wanted Arrested:
ਫਿਰ ਪੁਲਿਸ ਨੇ ਇਸ ਮਾਮਲੇ ਨੂੰ ਪੁਣੇ ਆਈਐਸਆਈਐਸ ਮਾਡਿਊਲ ਕੇਸ ਦਾ ਨਾਮ ਦਿੱਤਾ। ਇਸ ਮਾਮਲੇ ‘ਚ ਪੁਲਿਸ ਨੇ ਤਿੰਨ ਹੋਰ ਅੱਤਵਾਦੀਆਂ ਨੂੰ ਮੋਸਟ ਵਾਂਟੇਡ ਲਿਸਟ ‘ਚ ਰੱਖਿਆ ਸੀ। ਇਨ੍ਹਾਂ ਦੇ ਨਾਂ ਪੁਣੇ ਦੇ ਤਲਹਾ ਲਿਆਕਤ ਖਾਨ ਅਤੇ ਦਿੱਲੀ ਦੇ ਰਿਜ਼ਵਾਨ ਅਬਦੁਲ ਹਾਜੀ ਅਲੀ ਅਤੇ ਅਬਦੁੱਲਾ ਫੈਯਾਜ਼ ਸ਼ੇਖ ਹਨ। NIA Most Wanted Arrested:
ਪੰਜਾਬ ਪੁਲਸ ਵੱਲੋਂ ਬੰਬੀਹਾ ਗੈਂਗ ਦੇ 10 ਖ਼ਤਰਨਾਕ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ
ਹਾਲ ਹੀ ਵਿਚ ਅੰਮ੍ਰਿਤਸਰ ਦੇ ਸਠਿਆਲਾ ਵਿਖੇ ਹੋਏ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਕਤਲ ਕੇਸ ਨੂੰ ਲੈ ਕੇ ਪੰਜਾਬ ਪੁਲਸ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੀ ਜਾਣਕਾਰੀ ਡੀ. ਪੀ. ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ‘ਤੇ ਪੋਸਟ ਸ਼ੇਅਰ ਕਰਦੇ ਹੋਏ ਪੰਜਾਬ ਪੁਲਸ ਵੱਲੋਂ ਕਿਹਾ ਗਿਆ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਸ ਪੂਰੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਜਰਨੈਲ ਸਿੰਘ ਦੇ ਕਤਲ ਕੇਸ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ 10 ਮੁਲਜ਼ਮ/ਸ਼ੂਟਰਾਂ ਨੇ ਭੂਮਿਕਾ ਨਿਭਾਈ ਸੀ। ਉਥੇ ਹੀ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। Images of dangerous shooters continue
ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ 24 ਮਈ ਨੂੰ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ ਸਨ। ਗੋਲ਼ੀਆਂ ਲੱਗਣ ਕਾਰਨ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਵਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਹਮਲਾਵਰ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਹੋ ਗਈ ਸੀ। Images of dangerous shooters continue
ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਵੱਲੋਂ ਲਈ ਗਈ ਸੀ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਸੀ ਕਿ ਸਠਿਆਲਾ ਵਿਚ ਜੋ ਕਤਲ ਹੋਇਆ ਹੈ, ਉਹ ਗੋਪੀ ਮਹਿਲ ਅਤੇ ਡੋਨੀ ਨੇ ਕੀਤਾ ਹੈ। ਕੁਝ ਨਿਊਜ਼ ਚੈਨਲ ਵਾਲੇ ਇਹ ਵਿਖਾ ਰਹੇ ਹਨ ਕਿ ਇਸ ਜਰਨੈਲ ਦਾ ਸੰਬੰਧ ਸਾਡੇ ਭਰਾ ਗੋਪੀ ਘਨਸ਼ਾਮਪੁਰੀਆ ਗੈਂਗ ਦੇ ਨਾਲ ਸੀ, ਜੋਕਿ ਗਲਤ ਹੈ। ਇਸ ਦਾ ਸਾਡੀ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸੰਬੰਧ ਸਾਡੇ ਵਿਰੋਧੀਆਂ ਨਾਲ ਸੰਬੰਧਤ ਹੈ। ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ ।Images of dangerous shooters continue
ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ
ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਟਾਪ ‘ਤੇ
The list released by the Ministry of Home Affairs
ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ – ਯੂ.ਐਸ
ਅਨਮੋਲ ਬਿਸ਼ਨੋਈ – ਯੂ.ਐਸ
ਹਰਜੀਤ ਸਿੰਘ ਗਿੱਲ – ਯੂ.ਐਸ
ਦਰਮਨਜੀਤ ਸਿੰਘ ਉਰਫ ਡ੍ਰਮਨ ਕਾਹਲੋਂ – ਯੂ.ਐਸ
ਅੰਮ੍ਰਿਤ ਬਾਲ – ਯੂ.ਐਸ
ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ – ਕੈਨੇਡਾ
ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ – ਕੈਨੇਡਾ
ਸਤਵੀਰ ਸਿੰਘ ਵੜਿੰਗ ਉਰਫ ਸੈਮ -ਕੈਨੇਡਾ
ਸਨੋਵਰ ਢਿਲੋ -ਕੈਨੇਡਾ
ਲਖਬੀਰ ਸਿੰਘ ਉਰਫ ਲੰਡਾ -ਕੈਨੇਡਾ
ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ -ਕੈਨੇਡਾ
ਚਰਨਜੀਤ ਸਿੰਘ ਉਰਫ ਰਿੰਕੂ ਬਿਹਲਾ -ਕੈਨੇਡਾThe list released by the Ministry of Home Affairs
ਰਮਨਦੀਪ ਸਿੰਘ ਉਰਫ ਰਮਨ ਜੱਜ -ਕੈਨੇਡਾ
ਗਗਨਦੀਪ ਸਿੰਘ ਉਰਫ ਗਗਨਾ ਜੱਜ -ਕੈਨੇਡਾ
ਵਿਕਰਮਜੀਤ ਸਿੰਘ ਬਰਾੜ ਉਰਫ ਵਿੱਕੀ – ਯੂ.ਏ.ਈ
ਕੁਲਦੀਪ ਸਿੰਘ ਉਰਫ ਦੀਪ ਨਵਾਂਸਹਿਰੀਆਂ -ਯੂ.ਏ.ਈ
ਰੋਹਿਤ ਗੋਦਾਰਾ – ਯੂਰਪ
also read : ‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਧਾਲੀਵਾਲ
ਗੌਰਵ ਪਟਿਆਲ ਉਰਫ ਲੱਕੀ ਪਟਿਆਲ – ਆਰਮੇਨੀਆ
ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ – ਅਜ਼ਰਬੇਜਾਨ
ਜਗਜੀਤ ਸਿੰਘ ਉਰਫ ਗਾਂਧੀ – ਮਲੇਸ਼ੀਆ
ਜੈਕਪਾਲ ਸਿੰਘ ਉਰਫ ਲਾਲੀ ਧਾਲੀਵਾਲ -ਮਲੇਸ਼ੀਆ
ਹਰਵਿੰਦਰ ਸਿੰਘ ਉਰਫ ਰਿੰਦਾ – ਪਾਕਿਸਤਾਨ
ਰਾਜੇਸ਼ ਕੁਮਾਰ ਉਰਫ ਸੋਨੂ ਖਤ੍ਰੀ -ਬ੍ਰਾਜ਼ੀਲ
ਸੰਦੀਪ ਗਰੇਵਾਲ ਉਰਫ ਬਿੱਲਾ ਉਰਫ ਸੰਨੀ ਖਵਾਜਕੇ – ਇੰਡੋਨੇਸ਼ੀਆ
ਮਨਪ੍ਰੀਤ ਸਿੰਘ ਉਰਫ ਹੈਰੀ ਪੀਤਾ -ਫਿਲਿਪਿਨਿਸ
ਸੁਪ੍ਰੀਤ ਸਿੰਘ ਉਰਫ ਹੈਰੀ ਚੱਠਾ – ਜਰਮਨੀ
ਗੁਰਜੰਟ ਸਿੰਘ ਉਰਫ ਜੰਟਾਂ – ਆਸਟ੍ਰੇਲੀਆ
ਰਮਨਜੀਤ ਸਿੰਘ ਉਰਫ ਰੋਮੀ – ਹਾਂਗਕਾਂਗ The list released by the Ministry of Home Affairs