Government School - Nirpakh Post

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ/ਮਲੋਟ, 12 ਜੁਲਾਈ:

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ ਵਿੱਤੀ ਸਹਾਇਤਾ ਵਜੋਂ 8,100 ਰੁਪਏ ਦਾ ਚੈੱਕ ਵੀ ਦਿੱਤਾ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਦਿਲਚਸਪੀ ਵੀ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆ ਸਕਣ ਵਾਲੇ ਕੰਮਾਂ ਵੱਲ ਹੀ ਹੈ ਅਤੇ ਉਹ ਲਗਾਤਾਰ ਅਜਿਹੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ ਨਾਲ ਭਾਵਨਾਤਮਿਕ ਤੌਰ 'ਤੇ ਸਹਾਇਤਾ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਕੋਅਪ੍ਰੇਟਿਵ ਬੈਂਕ ਜਗਦੇਵ ਸਿੰਘ ਬਾਂਮ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ,  ਸਾਬਕਾ ਸਰਪੰਚ ਭੁਪਿੰਦਰ ਸਿੰਘ, ਸੰਦੀਪ ਕੌਰ ਸਰਪੰਚ, ਰਾਮ ਸਿੰਘ, ਸੰਦੀਪ ਸਿੰਘ, ਲਵਲੀ ਸੰਧੂ, ਗੁਰਪ੍ਰੀਤ ਸਿੰਘ, ਨਿੱਕਾ ਪ੍ਰਧਾਨ, ਹਰਮੇਲ ਸਿੰਘ, ਬਲਰਾਜ ਸਿੰਘ, ਸ਼ਿੰਦਰ ਸਿੰਘ, ਸ਼ੰਕਲ ਲਾਲ, ਗੁਰਮੀਤ ਸਿੰਘ ਬਰਾੜ, ਸੁਖਜਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ, ਪ੍ਰਿੰਸੀਪਲ ਸ਼ੀਸ਼ੂ ਬਾਲਾ, ਪ੍ਰਿੰਸੀਪਲ ਜਗਮੀਤ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ
ਚੰਡੀਗੜ੍ਹ/ ਰੂਪਨਗਰ, 5 ਜੁਲਾਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਹੁਨਰ ਸਿੱਖਿਆ ਪ੍ਰਦਾਨ ਕਰੇਗੀ।

ਬਿਜ਼ਨਸ ਬਲਾਸਟਰਸ ਐਕਸਪੋ 2025 ਨੂੰ ਸੰਬੋਧਨ ਕਰਦੇ ਹੋਏ, ਸ. ਬੈਂਸ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਜਿੱਥੇ ਹਜ਼ਾਰਾਂ ਬਿਨੈਕਾਰ ਇੱਕ ਨੌਕਰੀ ਲੈਣ ਦੀ ਹੋੜ ਵਿੱਚ  ਹਨ, ਪੰਜਾਬ ਸਰਕਾਰ ਨੇ ਨਵੀਂ ਪਿਰਤ ਪਾਉਂਦਿਆਂ ਨਵੇਂ ਰੁਜ਼ਗਾਰ ਮੌਕਿਆਂ ਦਾ ਮਾਹੌਲ ਸਿਰਜ ਦਿੱਤਾ ਹੈ । ਬਿਜ਼ਨਸ ਬਲਾਸਟਰਸ ਐਕਸਪੋ 2025 ਤਹਿਤ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸਾਰੇ ਰੌਸ਼ਨਦਿਮਾਗ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇ ਨਾਲ—ਨਾਲ ਵਿੱਤੀ ਅਤੇ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰੇਗੀ।

ਬਿਜ਼ਨਸ ਬਲਾਸਟਰਸ ਐਕਸਪੋ 2025 ਦਾ ਜਿ਼ਕਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ 10 ਵਿਦਿਆਰਥੀਆਂ ਦੀ ਅਗਵਾਈ ਵਾਲੇ ਉੱਦਮਾਂ ਨੇ ਸਰਕਾਰੀ ਨੇਤਾਵਾਂ, ਉਦਯੋਗਪਤੀਆਂ, ਸਟਾਰਟਅੱਪ ਸੰਸਥਾਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਸਾਹਮਣੇ ਸ਼ਾਰਕ ਟੈਂਕ—ਸ਼ੈਲੀ ਪ੍ਰਦਰਸ਼ਨ ਵਿੱਚ ਆਪਣੇ ਵਪਾਰਕ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਾਰੀਆਂ ਟੀਮਾਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਿੱਚ ਸਫ਼ਲ ਰਹੀਆਂ। ਬਾਕੀ ਦੀਆਂ 30 ਟੀਮਾਂ ਨੇ ਵੀ ਐਕਸਪੋ ਸਟਾਲਾਂ ਤੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਅਤੇ ਵਿਕਰੀ ਵੀ ਕੀਤੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਨਵੀਨਤਾਕਾਰੀ ਲੈਬਜ਼ ਸਥਾਪਤ ਕਰਨ ਲਈ 17 ਲੱਖ ਦਾ ਨਿਵੇਸ਼ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀ ਹੁਣ ਆਈਆਈਟੀ ਦੇ ਸਹਿਯੋਗ ਨਾਲ ਵੀ ਆਪਣੇ ਉਤਪਾਦ ਵਿਕਸਤ ਕਰਨ ਸਕਣਗੇ।

ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਬਾਰੇ ਚਾਨਣਾ ਪਾਉਂਦੇ ਹੋਏ, ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿਦਿਆਰਥੀ ਉੱਦਮਤਾ ਦਾ ਇੱਕ ਨਵਾਂ ਯੁੱਗ ਸ਼ੁਰੂ ਕੀਤਾ ਹੈ ਅਤੇ ਇਹ ਰਾਜ ਦੇ 30 ਸਕੂਲਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਆਪਣੇ ਵਪਾਰਕ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ । ਇਸ ਵਿੱਚ ਇੱਕ ਨਵੇਕਲੀ ਉਦਾਹਰਣ ਸਰਕਾਰੀ ਮੁੱਲਾਂਪੁਰ ਦਾਖਾ ਸਕੂਲ ਦੇ ਬੀ.ਪੀ.ਐਲ. ਪਰਿਵਾਰ ਨਾਲ ਸਬੰਧਤ ਇੱਕ ਕੁੜੀ ਦੀ ਹੈ, ਜਿਸਨੇ ਸਜਾਵਟੀ ਫੁੱਲਾਂ ਦੇ ਗਮਲੇ ਬਣਾਏ ਅਤੇ ਲੁਧਿਆਣਾ ਵਿੱਚ ਉਨ੍ਹਾਂ ਦੀ ਕੀਮਤ ਤੋਂ 20 ਗੁਣਾ ਵੱਧ ਕੀਮਤ ਤੇ ਉਨ੍ਹਾਂ ਨੂੰ ਵੇਚਿਆ। ਇਸੇ ਤਰ੍ਹਾਂ ਮੇਰੇ ਆਪਣੇ ਹਲਕੇ ਦਾ ਇੱਕ ਨੌਜਵਾਨ ਹੁਣ ਗੁਰੂਗ੍ਰਾਮ ਤੋਂ ਟੀ—ਸ਼ਰਟਾਂ ਖ਼ਰੀਦਦਾ ਹੈ ਅਤੇ ਉਨ੍ਹਾਂ ਨੂੰ ਇੰਸਟਾਗ੍ਰਾਮ ਰਾਹੀਂ  ਵੇਚਦਾ ਹੈ, ਇਸ ਤਰ੍ਹਾ ਆਸਾਨੀ ਨਾਲ ਪ੍ਰਤੀ ਮਹੀਨਾ 50,000 ਕਮਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੋਹਰੀ 10 ਟੀਮਾਂ ਨੇ ਕਈ ਖੇਤਰਾਂ ਵਿੱਚ ਪ੍ਰਦਰਸ਼ਨ ਕੀਤਾ ਜਿਨ੍ਹਾਂ ਵਿੱਚ ਇਲੈਕਟ੍ਰੀਕਲ ਸਾਈਕਲ, ਕੁਦਰਤੀ ਸੁੰਦਰਤਾ ਉਤਪਾਦ, ਹੱਥ ਨਾਲ ਬਣੇ ਦੁਪੱਟੇ, ਡਰਾਈਵਿੰਗ ਸਿਮੂਲੇਟਰ, ਆਰਟ ਵਰਕ ਫਰੇਮਿੰਗ, ਕੁਦਰਤੀ ਸਮੱਗਰੀ ਮਸਾਲੇ, ਸੁਰੱਖਿਆ ਸਟਿਕਸ, ਚਾਕਲੇਟ, ਹਰਬਲ ਸਾਬਣ, ਸਮੇਤ ਕਈ ਹੋਰ ਨਵੀਨਤਾਕਾਰੀ ਉਤਪਾਦਾਂ ਸ਼ਾਮਲ ਹਨ।
ਇਸ ਮੌਕੇ 'ਤੇ ਬੋਲਦਿਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ, ਸ੍ਰੀ ਮਨੀਸ਼ ਸਸੋਦੀਆ ਨੇ ਕਿਹਾ ਕਿ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੱਕ ਕਾਰੋਬਾਰੀ ਵਿਚਾਰ ਪੇਸ਼ ਕਰਨ ਦੀ ਜ਼ਰੂਰਤ ਹੋਵੇਗੀ। ਵਿਦਿਆਰਥੀਆਂ ਨੂੰ ਵਿਹਾਰਕ ਸਮਝ ਅਤੇ ਅਸਲ-ਸੰਸਾਰ ਦੀ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ। 12ਵੀਂ ਜਮਾਤ ਤੋਂ ਪਾਸ ਹੋਣ ਵਾਲੇ ਵਿਦਿਆਰਥੀ ਆਪਣੇ ਨਾਲ ਕੁਝ ਅਜਿਹਾ ਲੈ ਕੇ ਜਾਣਗੇ ਜੋ ਉਨ੍ਹਾਂ ਨੇ ਬਣਾਇਆ ਹੈ, ਵੇਚਿਆ ਹੈ ਅਤੇ ਜਿਸ ਤੋਂ ਉਨ੍ਹਾਂ ਨੇ ਪੈਸੇ ਕਮਾਏ ਹਨ। ਉਨ੍ਹਾਂ ਕਿਹਾ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਕਮਾਈ ਕਰਨਾ ਸਿੱਖਣਾ ਚਾਹੀਦਾ ਹੈ ਭਾਵੇਂ ਉਨ੍ਹਾਂ ਨੇ ਕਿਸੇ ਵੀ ਡਿਗਰੀ ਜਾਂ ਡਿਪਲੋਮਾ ਦੀ ਚੋਣ ਕੀਤੀ ਹੋਵੇ।

ਉਨ੍ਹਾਂ ਦੱਸਿਆ ਕਿ, ਹਰ ਸਾਲ, ਭਾਰਤ ਵਿੱਚ 1 ਕਰੋੜ ਗ੍ਰੈਜੂਏਟ ਪਾਸ ਹੁੰਦੇ ਹਨ, ਪਰ ਸਿਰਫ਼ 10 ਲੱਖ ਨੂੰ ਹੀ ਨੌਕਰੀਆਂ ਮਿਲਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਦੀ ਭਾਲ ਕਰਦੇ ਰਹਿੰਦੇ ਹਨ। ਸੰਸਦ ਦੀ ਇੱਕ ਰਿਪੋਰਟ ਦੇ ਅਨੁਸਾਰ, 2014-15 ਅਤੇ 2021-22 ਦੇ ਵਿਚਕਾਰ, 22.05 ਕਰੋੜ ਨੌਜਵਾਨਾਂ ਨੇ ਨੌਕਰੀਆਂ ਲਈ ਅਰਜ਼ੀ ਦਿੱਤੀ, ਪਰ ਸਿਰਫ਼ 7 ਲੱਖ ਨੂੰ ਹੀ ਨੌਕਰੀਆਂ ਮਿਲੀਆਂ। ਇਹ ਵੱਡਾ ਪਾੜਾ ਬਿਜ਼ਨਸ ਬਲਾਸਟਰ ਵਰਗੇ ਪ੍ਰੋਗਰਾਮਾਂ ਸ਼ੁਰੂ ਕਰਨ ਦੀ ਲੋੜ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰਸ ਐਕਸਪੋ 2025 ਦੇ ਤਹਿਤ, ਹੁਣ ਵਿਦਿਆਰਥੀਆਂ ਲਈ ਵਿਸ਼ਾ-ਅਧਾਰਤ ਪ੍ਰੋਜੈਕਟ ਦੇ ਰੂਪ ਵਿੱਚ ਘੱਟੋ-ਘੱਟ ਇੱਕ ਕਾਰੋਬਾਰੀ ਵਿਚਾਰ ਪੇਸ਼ ਕਰਨਾ ਲਾਜ਼ਮੀ ਹੈ। ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਵਿਦਿਆਰਥੀ ਨਾ ਸਿਰਫ਼ ਵਿੱਤੀ ਸੂਝ ਅਤੇ ਸੁਤੰਤਰਤਾ ਪ੍ਰਾਪਤ ਕਰੇ, ਸਗੋਂ ਮਾਰਕੀਟਿੰਗ ਅਤੇ ਉੱਦਮਤਾ ਦੀਆਂ ਜ਼ਰੂਰੀ ਗੱਲਾਂ ਵੀ ਸਿੱਖੇ। ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਹੈ ਜੋ ਹਰ ਵਿਦਿਆਰਥੀ ਨੂੰ ਸਮਰੱਥਾ ਅਤੇ ਵਿਸ਼ਵਾਸ ਨਾਲ ਮੱਲ੍ਹਾਂ ਮਾਰਨ ਲਈ ਸਸ਼ਕਤ ਅਤੇ ਯੋਗ ਬਣਾਏਗਾ।

ਸੰਸਦ ਮੈਂਬਰ ਸ੍ਰੀ ਵਿਕਰਮਜੀਤ ਸਾਹਨੀ ਨੇ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਸੂਬਾ ਸਰਕਾਰ ਦੇ ਹੋਰ ਕਾਰੋਬਾਰੀਆਂ, ਉਦਯੋਗਪਤੀ ਅਤੇ ਸੀਨੀਅਰ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਸਮੇਤ ਤਕਨੀਕੀ ਅਤੇ ਮੁਹਾਰਤ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਜਰਪੈਕਟ ਦੇ ਸੰਸਥਾਪਕ ਸ੍ਰੀ ਪ੍ਰਮੋਦ ਬੇਸਿਨ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਅਨੁਜ ਕੁੰਦਰਾ, ਸਕੂਲ ਸਿੱਖਿਆ ਪੰਜਾਬ ਬੋਰਡ ਦੇ ਸਕੱਤਰ ਸ੍ਰੀਮਤੀ ਆਨੰਦਿਤਾ ਮਿੱਤਰਾ, ਆਈ.ਏ.ਐਸ., ਪਹਿਲੀ ਜਿਊਰੀ ਟੀਮ ਦੇ ਮੈਂਬਰ ਟੋਰੈਂਟ ਨੈੱਟਵਰਕਿੰਗ ਟੈਕਨਾਲੋਜੀਜ਼ ਦੇ ਸੰਸਥਾਪਕ ਅਤੇ ਸਾਬਕਾ ਸੀ.ਈ.ਓ. ਡਾ. ਹੇਮੰਤ ਕਨਕੀਆ, ਸ਼ੇਰੋਸ ਦੇ ਸੰਸਥਾਪਕ ਅਤੇ ਸੀ.ਈ.ਓ. ਮਿਸ ਸਾਇਰੀ ਚਾਹਲ, ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ ਫਾਊਂਡੇਸ਼ਨ, ਆਈ.ਆਈ.ਟੀ. ਰੋਪੜ ਦੇ ਮੁਖੀ ਡਾ. ਸ਼੍ਰੇਅ ਪਾਠਕ, ਸੀ.ਈ.ਓ., ਪੰਜਾਬ ਇਨੋਵੇਸ਼ਨ ਮਿਸ਼ਨ ਸ੍ਰੀਮਤੀ ਸੋਮਵੀਰ ਆਨੰਦ ਅਤੇ ਦੂਜੀ ਜਿਊਰੀ ਟੀਮ ਦੇ ਮੈਂਬਰ ਸੀ.ਈ.ਓ., ਉਧਯਮ ਲਰਨਿੰਗ ਫਾਊਂਡੇਸ਼ਨ ਅਤੇ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਿਓਰਸ਼ਿਪ ਸ੍ਰੀ ਮੇਕਿਨ ਮਹੇਸ਼ਵਰੀ,  ਡਾਇਰੈਕਟਰ, ਐਸ.ਆਈ.ਡੀ.ਬੀ.ਆਈ. (ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ ਇੰਡੀਆ) ਸ੍ਰੀ ਜਿਤੇਂਦਰ ਕਾਲੜਾ, ਸੰਸਥਾਪਕ ਗ੍ਰੀਨਅਫੇਅਰ ਸ੍ਰੀਮਤੀ ਕੋਮਲ ਜੈਸਵਾਲ ਅਤੇ ਡਾਇਰੈਕਟਰ ਐਜੂਕੇਸ਼ਨ, ਐਨ.ਸੀ.ਟੀ. ਦਿੱਲੀ ਸਰਕਾਰ ਦੇ ਸਾਬਕਾ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ ਸ਼ਾਮਲ ਹਨ। ਤੀਜੀ ਜਿਊਰੀ ਟੀਮ ਦੇ ਮੈਂਬਰ ਸੀ.ਈ.ਓ., ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ ਫਾਊਂਡੇਸ਼ਨ, ਆਈਆਈਟੀ ਰੋਪੜ ਸ੍ਰੀ ਸਤਯਮ, ਸੰਸਥਾਪਕ ਅਤੇ ਸੀ.ਈ.ਓ., ਸਿਗਨੀਸੈਂਟ ਇਨਫਰਮੇਸ਼ਨ ਸਲਿਊਸ਼ਨਜ਼ ਲਿਮਟਿਡ ਸ੍ਰੀ ਹਰਿਤ ਮੋਹਨ ਅਤੇ ਸਾਬਕਾ ਪ੍ਰਧਾਨ, ਟੀ.ਆਈ.ਈ. ਚੰਡੀਗੜ੍ਹ ਮੌਜੂਦ ਸਨ।

ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ: ਸੰਧਵਾਂ
ਕੋਟਕਪੂਰਾ, 8 ਜੂਨ ( ) :- ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ ਤੇ ਜਿਹੜੇ ਬੱਚੇ ਮਿਹਨਤੀ ਤੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਆਪਣੇ ਮਾਤਾ -ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਨ੍ਹਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਤੇ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ -ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਦੀ ਅਗਵਾਈ ਹੇਠ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ, ਹੋਣਹਾਰ ਤੇ ਟਾਪਰ ਵਿਦਿਆਰਥਣਾ ਦੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ।

ਸ. ਸੰਧਵਾਂ ਨੇ ਕਿਹਾ ਕਿ ‘ਪੰਜਾਬ ਸਰਕਾਰ’ ਵੱਲੋਂ ਟਾਪਰ ਵਿਦਿਆਰਥੀਆਂ ਨੂੰ 51-51 ਹਜ਼ਾਰ ਰੁਪਏ ਨਗਦ ਰਾਸ਼ੀ ਇਨਾਮ ਦੇ ਰੂਪ ਵਿੱਚ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ 100 ਫੀਸਦੀ ਅੰਕ (650/650) ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੰਜ-ਪੰਜ ਹਜ਼ਾਰ ਰੁਪਏ ਦੇ ਚੈੱਕ ਸੌਂਪੇ ।

ਉਨ੍ਹਾਂ ਕਿਹਾ ਕਿ ਹਲਕੇ ਦੀਆਂ ਦੋ ਲੜਕੀਆਂ ਨੇ ਪੂਰੇ ਨੰਬਰ ਹਾਸਲ ਕੀਤੇ ਸਨ ਪਰ ਜਸ਼ਨਪ੍ਰੀਤ ਕੌਰ ਗਿੱਲ ਨੂੰ ਉਮਰ ਦੇ ਕਾਰਨ ਅਤੇ ਪਾਲਿਸੀ ਦੇ ਕਾਰਨ ਪੰਜਾਬ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਵਿਦਿਆਰਥਣ ਜਸ਼ਨਪ੍ਰੀਤ ਕੌਰ ਗਿੱਲ ਪੁੱਤਰੀ ਸ਼੍ਰੀ ਮੋਹਰ ਸਿੰਘ ਗਿੱਲ ਨੂੰ ਅੱਜ 51 ਹਜ਼ਾਰ ਰੁਪਏ ਦੀ ਰਾਸ਼ੀ ਆਪਣੇ ਅਖਤਿਆਰੀ ਕੋਟੇ ਵਿਚੋਂ ਦੇਣ ਦਾ ਐਲਾਨ ਕੀਤਾ ਹੈ।

ਟਾਪਰ ਵਿਦਿਆਰਥਣਾ ਜਸ਼ਨਪ੍ਰੀਤ ਕੌਰ ਗਿੱਲ ਅਤੇ ਅਕਸ਼ਨੂਰ ਕੌਰ ਨੇ ਆਪਣੀ ਸਫਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਨੂੰ ਸਿਜਦਾ ਕੀਤਾ।

ਜਦੋਂ ਸਟੇਜ ਸੰਚਾਲਕ ਅਤੇ ਜਥੇਬੰਦੀ ਦੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਏ.ਡੀ.ਓ. ਸਿਲੈਕਟ ਹੋਈਆਂ ਸਕੀਆਂ ਭੈਣਾ ਦਾ ਜਿਕਰ ਕੀਤਾ ਤਾਂ ਸਪੀਕਰ ਸੰਧਵਾਂ ਨੇ ਉਕਤ ਲੜਕੀਆਂ ਨੂੰ ਸਟੇਜ ’ਤੇ ਬੁਲਾ ਕੇ ਪੁੱਛਿਆ ਕਿ ਕੀ ਉਨ੍ਹਾਂ ਨੂੰ ਇਹ ਨੌਕਰੀ ਲੈਣ ਲਈ ਕਿਸੇ ਦੀ ਸਿਫਾਰਸ਼ ਜਾਂ ਰਿਸ਼ਵਤ ਦੇਣ ਦੀ ਨੌਬਤ ਆਈ ਤਾਂ ਉਹਨਾਂ ਨਾਹ ਵਿੱਚ ਸਿਰ ਹਿਲਾਇਆ। ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਵੱਲੋਂ 52 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਅੱਜ ਤੱਕ ਇਕ ਵੀ ਰਿਸ਼ਵਤ ਜਾਂ ਸਿਫਾਰਸ਼ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ।

ਇਸ ਮੌਕੇ ਸਮਾਗਮ ਵਿੱਚ ਸ਼ਾਮਲ ਡਾ. ਦੇਵਿੰਦਰ ਸੈਫ਼ੀ, ਸੁਖਵਿੰਦਰ ਸਾਰੰਗ ਤੋਂ ਇਲਾਵਾ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜਨਰਲ ਸਕੱਤਰ ਮੋਹਰ ਸਿੰਘ ਗਿੱਲ , ਨਰਿੰਦਰ ਬੈੜ੍ਹ, ਚਮਨ ਗਰਗ ਰਿੰਕੀ, ਗੁਰਮੀਤ ਸਿੰਘ ਮੀਤਾ, ਤਰਸੇਮ ਚੋਪੜਾ, ਸੁਰਿੰਦਰ ਦਮਦਮੀ, ਰਾਜੂ ਕੰਡਾ, ਕੇ.ਸੀ. ਸੰਜੇ, ਮਨਵਰ ਸ਼ਰਮਾ, ਚੰਦਰ ਗਰਗ, ਤਰਸੇਮ ਚਾਨਣਾ, ਹੈਪੀ ਚਾਵਲਾ ਆਦਿ ਵਲੋਂ ਵੱਖਰੇ ਤੌਰ ’ਤੇ ਜਸ਼ਨਪ੍ਰੀਤ ਕੌਰ ਗਿੱਲ ਅਤੇ ਅਕਸ਼ਨੂਰ ਕੌਰ ਨੂੰ ਉਨ੍ਹਾਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਗੁੱਡ ਮੌਰਨਿੰਗ ਕਲੱਬ ਦੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ ਨੇ ਵੀ ਆਪਣੇ ਵੱਲੋਂ 1100-1100 ਰੁਪਏ ਦੀ ਨਗਦ ਰਾਸ਼ੀ ਸੌਂਪ ਕੇ ਦੋਨੋਂ ਵਿਦਿਆਰਥਣਾਂ ਦੇ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਰੀ ਗਿਣਤੀ ਵਿੱਚ ਸਾਹਿਤਕ ਹਲਕਿਆਂ ਦੀਆਂ ਨਾਮਵਰ ਹਸਤੀਆਂ ਸਮੇਤ ਰਾਜਨੀਤਿਕ, ਗੈਰ ਸਿਆਸੀ, ਸਮਾਜਿਕ, ਧਾਰਮਿਕ, ਵਿਦਿਅਕ, ਖੇਡਾਂ ਦੇ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ, 27 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ।

ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।

ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਵਿੱਚੋਂ ਮੋਹਰੀ ਵਿਦਿਆਰਥੀ ਇੱਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕਰਨਾ ਸੂਬਾ ਸਰਕਾਰ ਦਾ ਸੁਭਾਗ ਹੈ। ਉਨ੍ਹਾਂ ਸਾਰੇ ਅਧਿਆਪਕਾਂ ਅਤੇ ਮਾਪਿਆਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਹ ਸਾਰੇ ਵਿਦਿਆਰਥੀਆਂ ਦੇ ਕਰੀਅਰ ਵਿੱਚ ਅਹਿਮ ਪਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਗਮ ਮੁੱਖ ਤੌਰ `ਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਦਾ ਅਭਿਆਸ ਹੈ ਕਿਉਂਕਿ ਉਹ ਭਵਿੱਖ ਦੇ ਨੇਤਾ ਹਨ।

ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਪ੍ਰਸੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਆਪਣੇ ਰੋਲ ਮਾਡਲਾਂ ਦੀ ਚੋਣ ਧਿਆਨ ਨਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਇਹ ਵਿਦਿਆਰਥੀ ਆਪਣੇ ਜੂਨੀਅਰਾਂ ਦੇ ਰੋਲ ਮਾਡਲ ਬਣ ਗਏ ਹਨ ਅਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਕਿ ਉਹ ਦੂਜੇ ਵਿਦਿਆਰਥੀਆਂ ਨੂੰ ਵੀ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਤੌਰ `ਤੇ ਉਨ੍ਹਾਂ ਲਈ ਇਨ੍ਹਾਂ ਆਤਮ-ਵਿਸ਼ਵਾਸੀ ਬੱਚਿਆਂ ਨਾਲ ਗੱਲਬਾਤ ਕਰਨਾ ਬਹੁਤ ਮਾਣ ਅਤੇ ਖੁਸ਼ੀ ਦਾ ਪਲ ਹੈ, ਜੋ ਸ਼ਾਨਦਾਰ ਕਰੀਅਰ ਬਣਾਉਣ ਵੱਲ ਤੇਜ਼ੀ ਨਾਲ ਵਧ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਿਚਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਕਦੇ ਵੀ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ-ਡੇਅ ਮੀਲ ਸੈਂਟਰ ਬਣ ਕੇ ਰਹਿ ਗਏ ਸਨ।

ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਖੇਤਰ ਨੂੰ ਧਿਆਨ ਨਾਲ ਚੁਣਨ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਨੰਬਰ ਉਤੇ ਆਉਣ ਵਾਲੇ ਵਿਦਿਆਰਥੀਆਂ ਦੇ ਪਿੱਛੇ ਦੂਜੇ ਅਤੇ ਤੀਜੇ ਸਥਾਨ `ਤੇ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਯੋਗਦਾਨ ਹੁੰਦਾ ਹੈ, ਉਨ੍ਹਾਂ ਦੀ ਵਜ੍ਹਾ ਨਾਲ ਹੀ ਉਹ ਪਹਿਲੇ ਸਥਾਨ ਉੱਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਆਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਬਹੁਤ ਖ਼ੁਸ਼ ਹੁੰਦੇ ਹਨ, ਜਦੋਂ ਉਹ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੋਂਹਦੇ ਹੋਏ ਦੇਖਦੇ ਹਨ।

ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਆਪਣੇ ਲਈ ਵੱਖਰੀ ਪਛਾਣ ਬਣਾਉਣਗੇ। ਉਨ੍ਹਾਂ ਨੌਜਵਾਨਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਗਤੀ ਅਤੇ ਖੁਸ਼ਹਾਲੀ ਲਈ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ਉੱਤੇ ਕੇਂਦਰਤ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ `ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰ ਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਹੋਰ ਕੁਝ ਵੀ ਮਹੱਤਵਪੂਰਨ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦਾ ਗੁਣ ਵਿਰਾਸਤ ਵਿੱਚੋਂ ਮਿਲਿਆ ਹੈ ਅਤੇ ਉਨ੍ਹਾਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਮੱਲਾਂ ਮਾਰਨ ਲਈ ਲਾਂਚ ਪੈਡ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਟੀਚਿਆਂ ਨੂੰ ਸਰ ਨਹੀਂ ਕਰਦੇ ਅਤੇ ਹਰ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਨਹੀਂ ਕਰਦੇ।

ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਇੱਕ ਮਹੱਤਵਪੂਰਨ ਤਬਦੀਲੀ ਵਿੱਚੋਂ ਲੰਘ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਨੁਹਾਰ ਬਦਲ ਜਾ ਰਹੀ ਹੈ ਅਤੇ ਪੰਜਾਬ ਯਕੀਨੀ ਤੌਰ `ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ `ਤੇ ਕੇਂਦਰਿਤ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਗੈਰ ਅਧਿਆਪਨ ਕੰਮਾਂ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਕੀਤੀ ਜਾਵੇ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਮਾਗਮ ਵਿੱਚ ਪੁੱਜਣ ਉੱਤੇ ਸਵਾਗਤ ਕੀਤਾ।

‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼
ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ.ਦੇ ਸੰਗ’ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਜ਼ਿਲ੍ਹੇ ਦੀਆਂ ਟੌਪਰ ਵਿਦਿਆਰਥਣਾਂ ਦੇ ਦੋ ਸਮੂਹਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਇਕ ਦਿਨ ਬਿਤਾਇਆ। ਇਸ ਦੌਰਾਨ ਜਿਥੇ ਉਨ੍ਹਾਂ ਨੇ ਦੋਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਵਲੋਂ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਸਿੱਧੇ ਤੌਰ ’ਤੇ ਜਾਣੂ ਹੁੰਦਿਆਂ ਦਫ਼ਤਰੀ ਕੰਮ-ਕਾਜ ਨੂੰ ਕਰੀਬ ਤੋਂ ਜਾਣਿਆ। ਇਸ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ/ਕਾਰਜਪ੍ਰਣਾਲੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਉਨ੍ਹਾਂ ਦੇ ਨਿਰੀਖਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ ਅਤੇ ਪੁਲਿਸ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਸੁਰੱਖਿਆ ਵਿਵਸਥਾ, ਕਮਿਊਨਟੀ ਪੁਲਸਿੰਗ ਤੇ ਪੁਲਿਸ ਦੇ ਕੰਮ-ਕਾਜ ਬਾਰੇ ਬੜੀ ਬਾਰੀਕੀ ਨਾਲ ਦੱਸਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਬਾਰਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਤਿੰਨ ਵਿਦਿਆਰਥਣਾਂ ਨੇ ਆਪਣਾ ਸਮਾਂ ਬਿਤਾਇਆ। ਇਨ੍ਹਾਂ ਵਿਦਿਆਰਥਣਾਂ ਵਿੱਚ ਮਾਧਵੀ ਸਲਾਰੀਆ, ਸ਼ਾਕਸੀ ਅਤੇ ਅਮਨਪ੍ਰੀਤ ਕੌਰ ਸ਼ਾਮਿਲ ਸਨ। ਇਨ੍ਹਾਂ ਹੋਣਹਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ  ਕ੍ਰਮਵਾਰ 99 ਫੀਸਦੀ, 98.60 ਫੀਸਦੀ ਅਤੇ 98.40 ਫੀਸਦੀ ਅੰਕ ਨਾਨ ਮੈਡੀਕਲ ਸਟਰੀਮ ਵਿਚੋਂ ਪ੍ਰਾਪਤ ਕੀਤੇ ਹਨ।

ਸਵੇਰੇ ਦਫ਼ਤਰ ਸ਼ੁਰੂ ਹੋਣ ਸਮੇਂ ਇਨ੍ਹਾਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਆਪਣੇ ਡੀ.ਸੀ. ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਅਤੇ ਬੜੇ ਹੀ ਉਸਾਰੂ ਮਾਹੌਲ ਵਿੱਚ ਗੱਲਬਾਤ ਕੀਤੀ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥਣਾਂ ਦੇ ਨਾਲ ਡਾ.ਹਿਮਾਂਸ਼ੂ ਅਗਰਵਾਲ ਨੇ ਸੇਵਾ ਕੇਂਦਰ ਅਤੇ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਕੇ ਉਥੇ ਚੱਲ ਰਹੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਬ ਰਜਿਸਟਰਾਰ ਦਫ਼ਤਰ ਜਲੰਧਰ-1 ਵਿਖੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨਾਲ ਦੁਪਹਿਰ ਦਾ ਖਾਣਾ ਖਾਧਾ। ਖਾਣਾ ਖਾਣ ਤੋਂ ਬਾਅਦ ਸ਼ਾਮ ਨੂੰ ਜ਼ਿਲ੍ਹੇ ਦੇ 38 ਮੈਰਿਟ ਵਿੱਚ ਆਏ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ 13 ਵਿਦਿਆਰਥੀ 10ਵੀਂ ਕਲਾਸ ਅਤੇ 25 ਵਿਦਿਆਰਥੀ 12ਵੀਂ ਕਲਾਸ ਦੇ ਸ਼ਾਮਿਲ ਸਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਸਦਕਾ ਤਿੰਨ ਵਿਦਿਆਰਥਣਾਂ ਵਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਸਮਾਂ ਬਿਤਾਇਆ ਗਿਆ। 10ਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਇਨ੍ਹਾਂ ਵਿਦਿਆਰਥਣਾਂ ਵਿੱਚ ਪ੍ਰੀਤੀ ਕੁਮਾਰੀ (97.85 ਫੀਸਦੀ), ਨਵਨੀਤ ਕੌਰ (97.54 ਫੀਸਦੀ) ਅਤੇ ਨੀਲੂ ਕੁਮਾਰੀ (97.54 ਫੀਸਦੀ) ਸ਼ਾਮਿਲ ਸਨ। ਪੁਲਿਸ ਕਮਿਸ਼ਨਰ, ਜਲੰਧਰ ਨੇ ਇਨ੍ਹਾਂ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਗੱਲਬਾਤ ਕੀਤੀ, ਉਪਰੰਤ ਵਿਦਿਆਰਥਣਾਂ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਵੀ ਕੀਤਾ।

ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਨਿਵੇਕਲੀ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਵਿਦਿਆਰਥੀਆਂ ਲਈ ਕਾਰਗਰ ਸਾਬਿਤ ਹੋਵੇਗੀ, ਕਿਉਂਕਿ ਇਸ ਮੁਹਿੰਮ ਸਦਕਾ ਵਿਦਿਆਰਥੀਆਂ ਨੂੰ ਪੂਰਾ ਦਿਨ ਡੀ.ਸੀ. ਅਤੇ ਸੀ.ਪੀ. ਨਾਲ ਰਹਿ ਕੇ ਵੱਖ-ਵੱਖ ਕੰਮਾਂ ਦਾ ਪਤਾ ਲੱਗਦਾ ਹੈ, ਜਿਸ ਸਦਕਾ ਵਿਦਿਆਰਥੀ ਤਰੱਕੀ ਦੇ ਖੇਤਰ ਵਿੱਚ ਉੱਚੀ ਉਡਾਣ ਭਰਨ ਲਈ ਪ੍ਰੇਰਿਤ ਹੋ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਇਹਨਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।

ਦਿਨ ਦੇ ਅੰਤ ਵਿੱਚ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਸਮਾਂ ਬਿਤਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਜਿਥੇ  ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਪ੍ਰਤੀ ਨਵੀਂ ਦਿੱਖ ਅਤੇ ਸਮਝ ਲੈ ਕੇ ਰਵਾਨਾ ਹੋਈਆਂ, ਉਥੇ ਹੀ ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਸੇਵਾਵਾਂ ਵਿੱਚ ਸ਼ਾਮਿਲ ਹੋ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਦੇ ਵਿੱਚ ਸਾਕਰਾਤਮਕ ਯੋਗਦਾਨ ਦੇਣ ਦੀ ਪ੍ਰਤੀਬੱਧਤਾ ਵੀ ਪ੍ਰਗਟਾਈ। ਆਪਣੇ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਲਈ ਇਹ ਦਿਨ ਬੜਾ ਹੀ ਮਹੱਤਵਪੂਰਣ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜੋ ਇਹ ਪਹਿਲ ਕਦਮੀ ਕੀਤੀ ਗਈ ਹੈ, ਇਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੰਚ ਤੋਂ ਵਿਦਿਆਰਥੀਆਂ ਨੂੰ ਉੱਚੀ ਉਡਾਰੀ ਭਰਨ ਦਾ ਮੌਕਾ ਮਿਲੇਗਾ।

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ
ਚੰਡੀਗੜ੍ਹ, 21 ਮਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ ਪਹਿਲਕਦਮੀ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਅਸਲ ਪ੍ਰਸ਼ਾਸਨਿਕ ਕੰਮਕਾਜਾਂ, ਅਨੁਸ਼ਾਸਨ ਅਤੇ ਜਨਤਕ ਸੇਵਾ ਸਬੰਧੀ ਅਰਥਪੂਰਨ ਸੂਝ ਪ੍ਰਦਾਨ ਕੀਤੀ ਜਾ ਸਕੇ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਪਹਿਲਕਦਮੀ ਤਹਿਤ ਹਰ ਜ਼ਿਲ੍ਹੇ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 3-3 (ਕੁੱਲ 6) ਟਾਪਰ ਵਿਦਿਆਰਥੀਆਂ ਆਪਣੇ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਨਿਭਾਈਆਂ ਜਾਂਦੀਆਂ ਲੀਡਰਸ਼ਿਪ ਭੂਮਿਕਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਮਰਪਿਤ ਭਾਵਨਾ, ਸਖ਼ਤ ਮਿਹਨਤ ਅਤੇ ਜ਼ਿੰਮੇਵਾਰੀ ਦਾ ਸਿੱਧਾ ਅਨੁਭਵ ਦੇਵੇਗਾ, ਜਿਸ ਨਾਲ ਉਨ੍ਹਾਂ ਨੂੰ ਜਨਤਕ ਸੇਵਾ ਅਤੇ ਸ਼ਾਸਨ ਵਿੱਚ ਵੱਡਮੁੱਲੀ ਸੂਝ ਮਿਲੇਗੀ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਅਤੇ ਸਮਰੱਥ ਬਣਾਉਣਾ ਹੈ ਤਾਂ ਜੋ ਉਨ੍ਹਾਂ ਅੰਦਰ ਕੁਝ ਕਰ-ਗੁਜ਼ਰਨ ਅਤੇ ਉਦੇਸ਼ ਪ੍ਰਾਪਤੀ ਦੀ ਚਿਣਗ ਜਾਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕਾਰਗੁਜ਼ਾਰੀ ਅਤੇ ਲੀਡਰਸ਼ਿਪ ਦੀ ਦੁਨੀਆ ਵਿੱਚ ਆਪਣੇ ਆਪ ਨੂੰ ਸ਼ਾਮਲ ਕਰਕੇ ਇਹ ਨੌਜਵਾਨ ਪ੍ਰਸ਼ਾਸਨ ਕੰਮਕਾਜ, ਲੋਕ ਸੇਵਾ ਅਤੇ ਸਮਾਜ ਨੂੰ ਨਵਾਂ ਰੂਪ ਦੇਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਦੇ ਮਹੱਤਵ ਨੂੰ ਸਮਝਣਗੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਸੀਂ ਆਪਣੇ ਵਿਦਿਆਰਥੀਆਂ ਨੂੰ ਤਜਰਬੇਕਾਰ ਆਗੂਆਂ ਤੋਂ ਕੁਝ ਨਵਾਂ ਸਿੱਖਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੇ ਹਾਂ ਜੋ ਉਨ੍ਹਾਂ ਨੂੰ ਲੋਕ ਸੇਵਾ ਵਿੱਚ ਆਪਣੇ ਕਰੀਅਰ ਦੀ ਪੜਚੋਲ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਜ਼ਿੰਮੇਵਾਰੀ ਅਤੇ ਨਾਗਰਿਕ ਸ਼ਮੂਲੀਅਤ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਸਮੇਤ ਵੱਡੇ ਸੁਪਨੇ ਲੈਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਮੁਹਾਰਤ ਪ੍ਰਾਪਤ ਕਰਨ ਵਾਸਤੇ ਉਤਸ਼ਾਹਿਤ ਕਰੇਗਾ।" ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਵਿਦਿਆਰਥੀ ਇਸ ਵਿਲੱਖਣ ਸਫਰ ਦਾ ਤਜਰਬਾ ਲੈਣਗੇ, ਉਹ ਇਸ ਤੋਂ ਸਿੱਖਣ, ਆਪਣੀ ਸਖਸ਼ੀਅਤ ਦਾ ਵਿਕਾਸ ਕਰਨ ਸਮੇਤ ਅਧਿਕਾਰੀਆਂ ਤੋਂ ਮਾਰਗਦਰਸ਼ਨ ਲੈਂਦਿਆਂ ਇਸ ਦਾ ਪੂਰਾ ਆਨੰਦ ਮਾਣਨਗੇ।

ਉਨ੍ਹਾਂ ਕਿਹਾ ਕਿ ਉਚੇਚੇ ਢੰਗ ਨਾਲ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ਾਮਲ ਹੋਣਗੀਆਂ, ਜਿਹਨਾਂ ਵਿੱਚ ਸ਼ਿਕਾਇਤ ਨਿਵਾਰਣ ਸੈਸ਼ਨ, ਸਾਈਬਰ ਸੈੱਲ ਸੰਚਾਲਨ, ਯੋਜਨਾਬੰਦੀ ਮੀਟਿੰਗਾਂ, ਵਿਕਾਸ ਪ੍ਰੋਜੈਕਟਾਂ ਲਈ ਖੇਤਰੀ ਦੌਰੇ ਅਤੇ ਹੋਰ ਸੰਬੰਧਿਤ ਰੁਝੇਵਿਆਂ ਵਰਗੀਆਂ ਅਸਲ ਪ੍ਰਸ਼ਾਸਨਿਕ ਅਤੇ ਪੁਲਿਸਿੰਗ ਗਤੀਵਿਧੀਆਂ ਤੋਂ ਸੇਧ ਲੈਣਾ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਵਿਦਿਆਰਥੀ ਅਧਿਕਾਰੀਆਂ ਨਾਲ ਦੁਪਹਿਰ ਦੇ ਖਾਣੇ ਦਾ ਵੀ ਆਨੰਦ ਮਾਨਣਗੇ, ਜੋ ਵਿਦਿਆਰਥੀਆਂ ਨੂੰ ਅਧਿਕਾਰੀਆਂ ਨਾਲ ਆਪਣੀਆਂ ਦਿਲੀ ਇੱਛਾਵਾਂ ਸਾਂਝੀਆਂ ਕਰਨ ਅਤੇ ਕਰੀਅਰ ਮਾਰਗਦਰਸ਼ਨ ਪ੍ਰਾਪਤ ਕਰਨ ਲਈ ਇੱਕ ਖੁੱਲ੍ਹਾ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਅੰਤ ਵਿੱਚ, ਵਿਦਿਆਰਥੀਆਂ ਨੂੰ ਭਾਗੀਦਾਰੀ ਦਾ ਸਰਟੀਫਿਕੇਟ, ਇੱਕ ਪ੍ਰੇਰਣਾਦਾਇਕ ਕਿਤਾਬ ਜਾਂ ਡਾਇਰੀ ਅਤੇ ਅਧਿਕਾਰੀ ਨਾਲ ਸਾਂਝੀ ਫੋਟੋ ਵੀ ਮਾਣ-ਸਨਮਾਨ ਦਿੱਤੀ ਜਾਵੇਗੀ। ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੇ ਤਜ਼ਰਬਿਆਂ ਬਾਰੇ ਜਾਣਨ ਲਈ ਇੱਕ ਵਿਸਥਾਰਤ ਫੀਡਬੈਕ ਅਤੇ ਸਲਾਹ ਸੈਸ਼ਨ ਵੀ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦੇ ਤਜ਼ਰਬਿਆਂ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਦੇ ਵਿਚਾਰਾਂ ਨਾਲ ਲੈਸ ਇੱਕ ਲਿਖਤੀ ਨੋਟ ਤਿਆਰ ਕੀਤਾ ਜਾਵੇਗਾ, ਜਿਸ ਨੂੰ ਅੱਗੇ "ਜ਼ਿਲ੍ਹਾ ਮੈਰਿਟ ਬੁੱਕਲੇਟ" ਵਜੋਂ ਤਿਆਰ ਕੀਤਾ ਜਾਵੇਗਾ। ਸਕੂਲ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਤਜ਼ਰਬੇ ਸਾਥੀ ਵਿਦਿਆਰਥੀਆਂ ਨਾਲ ਸਾਂਝੇ ਕਰਨ ਲਈ ਵੀ ਸੱਦਾ ਦਿੱਤਾ ਜਾਵੇਗਾ ਤਾਂ ਜੋ ਬਾਕੀ ਵਿਦਿਆਰਥੀਆਂ ਵਿੱਚ ਇੱਛਾਵਾਂ ਪੈਦਾ ਕਰਨ ਸਮੇਤ ਕੁਝ ਕਰ-ਗੁਜ਼ਰਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸ. ਬੈਂਸ ਨੇ ਵਿਦਿਆਰਥੀਆਂ ਵੱਲੋਂ ਡੂੰਘੀ ਸੂਝ ਅਤੇ ਪ੍ਰੇਰਨਾਦਾਇਕ ਮਾਰਗਦਰਸ਼ਨ ਹਾਸਲ ਕਰਨ ਦੀ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀ ਖੋਜ, ਸਖਸ਼ੀਅਤ ਵਿਕਾਸ ਅਤੇ ਪ੍ਰੇਰਨਾ ਨਾਲ ਭਰਪੂਰ ਇਸ ਦਿਨ ਦਾ ਵੱਧ ਤੋਂ ਵੱਧ ਲਾਹਾ ਲੈਣਗੇ ਅਤੇ ਇਹ ਦਿਨ ਉਨ੍ਹਾਂ ਦੇ ਜੀਵਨ 'ਤੇ ਇੱਕ ਅਮਿੱਟ ਛਾਪ ਛੱਡਦਿਆਂ ਇੱਕ ਆਗੂ ਵਜੋਂ ਉਭਰਨ ਲਈ ਉਨ੍ਹਾਂ ਦੇ ਭਵਿੱਖ ਨੂੰ ਆਕਾਰ ਦੇਵੇਗਾ।

ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ
ਤਰਨ ਤਾਰਨ 18 ਮਈ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਵਾਲੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਵਿਉਂਤਬੰਦੀ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲਈ ਸ਼ਨੀਵਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅਤੇ ਘੱਟ ਇਨਰੋਲਮੈਂਟ ਵਾਲੇ ਸਕੂਲ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਕੂਲ ਮੁੱਖੀਆਂ ਨੂੰ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਵਿਉਂਤਬੰਦੀ ਕਰਨ ਡੋਰ ਟੂ ਡੋਰ ਵਿਜਿਟ ਕਰਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਪ੍ਰੇਰਿਤ ਕਰਕੇ ਸਕੂਲਾਂ ਦੀ ਗਿਣਤੀ ਵਧਾਉਣ ਲਈ ਵੱਧ ਤੋਂ ਵੱਧ ਯਤਨ ਕਰਨ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਘਟਣ ਨਾਲ ਸਕੂਲ ਵਿੱਚ ਅਧਿਆਪਕਾਂ ਦੀਆਂ ਪੋਸਟਾਂ ਪ੍ਰਭਾਵਿਤ ਹੁੰਦੀਆਂ ਹਨ, ਇਸ ਲਈ ਸਮੂਹ ਸਕੂਲ ਮੁੱਖੀ ਆਪਣੇ ਵਿਸ਼ੇਸ਼ ਉਪਰਾਲੇ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ।

ਉਹਨਾਂ ਇਸ ਮੌਕੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਾਹਿਬਾਨ ਨੂੰ ਹਰ ਰੋਜ਼ ਸਮੂਹ ਸਕੂਲਾਂ ਕੋਲੋਂ ਇਸ ਸਬੰਧੀ ਫੀਡਬੈਕ ਲੈਣ ਲਈ ਵੀ ਕਿਹਾ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਵੀ ਖਡੂਰ ਸਾਹਿਬ ਦਿਲਬਾਗ ਸਿੰਘ, ਬੀ ਈ ਈ ਓ ਪੱਟੀ ਸ੍ਰ ਮਨਜਿੰਦਰ ਸਿੰਘ, ਬੀ ਈ ਈ ਓ ਵਲਟੋਹਾ ਸ੍ਰੀ ਪਾਰਸ ਖੁੱਲਰ, ਬੀ ਈ ਈ ਓ ਨੌਸ਼ਹਿਰਾ ਪੰਨੂਆਂ ਸ੍ਰੀ ਅਸ਼ਵਨੀ ਮਰਵਾਹ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਸਕੂਲਾਂ ਨੂੰ ਜਾਰੀ ਹਿਦਾਇਤਾਂ
ਫਰੀਦਕੋਟ ਦੇ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਵੱਲੋ ਜ਼ਿਲੇ ਦੇ ਸਿੱਖਿਆ ਅਫਸਰ ਨੂੰ ਇੱਕ ਪੱਤਰ ਜਾਰੀ ਕਰ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਲੈਕੇ ਜ਼ਿਲੇ ਦੇ ਸਾਰੇ 85 ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਚੋ ਇੱਕ ਇੱਕ ਟੀਮ ਗਠਿਤ ਕੀਤੀ ਜਾਵੇ ਜਿਸ ਚ ਸੀਨੀਅਰ ਜਮਾਤਾਂ ਦੇ 10 ਬੱਚੇ ਅਤੇ ਇੱਕ ਅਧਿਆਪਕ ਜੋ ਨੋਡਲ ਅਫਸਰ ਦੇ ਤੋਰ ਤੇ ਟੀਮ ਦੀ ਅਗਵਾਈ ਕਰੇਗਾ ਅਤੇ ਇਹ ਟੀਮਾਂ ਸਕੂਲਾਂ ਦੇ ਆਸਪਾਸ ਦੀਆਂ ਦੁਕਾਨਾਂ ਤੇ ਜਾਂਚ ਕਰਨਗੀਆਂ ਕਿ ਕਿਤੇ ਕੋਈ ਨਸ਼ੀਲਾ ਸਮਾਨ ਤਾਂ ਨਹੀਂ ਵਿਕ ਰਿਹਾ।

ਇਸ ਸਬੰਧੀ ਟੀਮਾਂ ਬਣਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰਨਾ ਹੋਵੇਗਾ ਨਾਲ ਹੀ ਸਕੂਲਾਂ ਚ ਨਸ਼ੇ ਦੇ ਵਿਰੋਧ ਚ ਬੱਚਿਆਂ ਨੂੰ ਨੁੱਕੜ ਨਾਟਕ ਅਤੇ ਇਸ ਤੋਂ ਇਲਾਵਾ ਪੇਟਿੰਗ ਅਤੇ ਹੋਰ ਐਕਟੀਵੀਟੀ ਦੁਆਰਾ ਜਾਗਰੂਕ ਕੀਤਾ ਜਾਵੇ।ਕਿਸੇ ਬੱਚੇ ਦੇ ਸੁਬਾਅ ਚ ਆਈ ਤਬਦੀਲੀ ਸਬੰਧੀ ਉਸਦੇ ਮਾਤਾ ਪਿਤਾ ਨੂੰ ਜਾਣਕਾਰੀ ਦਿੱਤੀ ਜਾਵੇ।

Read Also : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ! 127.54 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਇਸ ਸਬੰਧੀ ਸਕੂਲ ਅਧਿਆਪਕਾਂ ਦਾ ਕਹਿਣਾ ਹੈ ਕੇ ਸਰਕਾਰ ਵੱਲੋਂ ਜੋ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਹੈ ਉਹ ਪ੍ਰਸ਼ੰਸਾ ਦੇ ਕਾਬਲ ਹੈ ਅਤੇ ਸਾਡਾ ਵੀ ਫਰਜ਼ ਹੈ ਕੇ ਸਮਾਜ ਭਲਾਈ ਲਈ ਜੋ ਸਰਕਾਰ ਕਦਮ ਚੁਕਦੀ ਹੈ ਉਸਦਾ ਅਸੀਂ ਸਾਥ ਦਈਏ ਇਸ ਲਈ ਅਸੀਂ ਪੁਰੀ ਤਨਦੇਹੀ ਨਾਲ ਇਸ ਮੁਹਿੰਮ ਦਾ ਹਿੱਸਾ ਬਣਾਗੇ ਅਤੇ ਨਸ਼ਿਆਂ ਦੀ ਲਾਹਨਤ ਤੋਂ ਨੌਜਵਾਨੀ ਦਾ ਛੁਟਕਾਰਾ ਦਿਲਾਵਾਂਗੇ।

ਸਮਾਣਾ ਦੇ ਇਸ ਸਕੂਲ 'ਤੇ ਕਿਉ ਭੜਕੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ? ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਸਰਕਾਰ ਦੇ ਵੱਲੋ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ | ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਕਹਿਣਾ ਹੈ 12000 ਸਕੂਲ ਅਪਗ੍ਰੇਡ ਹੋਣਗੇ | ਪੰਜਾਬ ਦੀ ਸਿੱਖਿਆ ਕ੍ਰਾਂਤੀ ਦੇ ਚਰਚੇ ਪੂਰੇ ਦੇਸ਼ 'ਚ ਹੋਣਗੇ | ਦੱਸ ਦੇਈਏ ਕਿ ਬੀਤੇ ਦਿਨ 400 ਸਕੂਲਾਂ ਦਾ ਉਦਘਾਟਨ ਕੀਤਾ ਗਿਆ ਸੀ ਜਿੱਥੇ ਪੰਜਾਬ ਦੇ MLA ਅਤੇ ਮੰਤਰੀ ਪਹੁੰਚੇ ਸੀ , ਉੱਥੇ ਹੀ ਦੱਸ ਦੇਈਏ ਕਿ ਪਟਿਆਲਾ ਜ਼ਿਲ੍ਹੇ ਦੇ SoE ਸਮਾਣਾ ਦੇ ਅਧਿਆਪਕਾਂ ਨੇ ਸਥਾਨਕ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਸਵਾਗਤ ਲਈ ਇੱਕ ਟੈਂਟ, ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਅਤੇ ਇੱਕ ਰਸਮੀ ਤਖ਼ਤੀ ਲਗਾਈ, ਜੋ ਸੋਮਵਾਰ ਨੂੰ 'ਆਪ' ਸਰਕਾਰ ਦੇ ਰਾਜ ਵਿਆਪੀ "ਸਿੱਖਿਆ ਕ੍ਰਾਂਤੀ ਮੁਹਿੰਮ" ਦੇ ਹਿੱਸੇ ਵਜੋਂ ਸਕੂਲ ਦਾ ਦੌਰਾ ਕੀਤਾ ਗਿਆ ਸੀ

ਜੌੜਾਮਾਜਰਾ ਨੂੰ ਸਿਰਫ਼ ਇੱਕ ਪ੍ਰੋਜੈਕਟ - ਸਕੂਲ ਵਿੱਚ ਬਣਾਈ ਗਈ ਇੱਕ ਨਵੀਂ ਚਾਰਦੀਵਾਰੀ - ਲਈ ਇੱਕ ਤਖ਼ਤੀ ਦਾ ਉਦਘਾਟਨ ਕਰਨਾ ਸੀ।

ਹਾਲਾਂਕਿ, ਜੌੜਾਮਾਜਰਾ ਨੂੰ ਭਾਸ਼ਣ ਦੇਣ ਲਈ ਸਟੇਜ 'ਤੇ ਬੁਲਾਏ ਜਾਣ ਤੋਂ ਤੁਰੰਤ ਬਾਅਦ, ਉਹ ਆਪਣਾ ਗੁੱਸਾ ਗੁਆ ਬੈਠਾ ਅਤੇ "ਨਾਕਾਫ਼ੀ" ਪ੍ਰਬੰਧਾਂ ਲਈ ਅਧਿਆਪਕਾਂ 'ਤੇ ਵਰ੍ਹਿਆ ਅਤੇ ਕਿਹਾ, "ਤੁਸੀਂ ਇੱਥੇ ਲੋਕਾਂ ਦੇ ਬੈਠਣ ਲਈ 50 ਕੁਰਸੀਆਂ ਵੀ ਨਹੀਂ ਲਗਾ ਸਕੇ? ਤੁਸੀਂ ਹੋਰ ਕੀ ਕਰੋਗੇ?" ਉਸਨੇ ਸਟੇਜ ਤੋਂ ਅਧਿਆਪਕਾਂ ਨੂੰ ਧਮਕੀ ਵੀ ਦਿੱਤੀ, "ਅੱਜ ਹੀ, ਤੁਹਾਡੇ ਸਾਰਿਆਂ ਵਿਰੁੱਧ ਇੱਕ ਲਿਖਤੀ ਸ਼ਿਕਾਇਤ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਸੌਂਪੀ ਜਾਵੇਗੀ... ਤੁਸੀਂ ਸਾਰੇ A ਤੋਂ Z ਤੱਕ।"

ਹੰਝੂਆਂ ਨਾਲ ਭਰੀਆਂ ਅੱਖਾਂ ਵਾਲੀ ਸਕੂਲ ਪ੍ਰਿੰਸੀਪਲ ਹਰਜੋਤ ਕੌਰ ਦੇ ਅਨੁਸਾਰ, ਮੰਤਰੀ ਨੂੰ ਜਿਸ ਗੱਲ ਨੇ ਨਾਰਾਜ਼ ਕੀਤਾ ਉਹ ਸੀ ਮਾਪਿਆਂ ਦੀ ਉਨ੍ਹਾਂ ਦੇ ਭਾਸ਼ਣ ਨੂੰ ਸੁਣਨ ਲਈ ਘੱਟ ਹਾਜ਼ਰੀ। "ਪਰ ਅਸੀਂ ਕਿਵੇਂ ਗਲਤ ਸੀ? ਮੰਤਰੀ ਦੇ ਆਉਣ ਦਾ ਸਮਾਂ 11.30 ਵਜੇ ਸੀ ਪਰ ਉਹ 12.30 ਵਜੇ ਦੇ ਕਰੀਬ ਆਏ। ਅੱਧੇ ਤੋਂ ਵੱਧ ਮਾਪੇ ਉਦੋਂ ਤੱਕ ਚਲੇ ਗਏ ਸਨ। ਅਧਿਆਪਕ ਅਤੇ ਵਿਦਿਆਰਥੀ ਸਾਰੇ ਉਨ੍ਹਾਂ ਨੂੰ ਸੁਣਨ ਲਈ ਮੌਜੂਦ ਸਨ ਪਰ ਉਨ੍ਹਾਂ ਨੇ ਸਾਡੀ ਗੱਲ ਸੁਣੇ ਬਿਨਾਂ ਸਾਡੇ 'ਤੇ ਗੁੱਸਾ ਕੀਤਾ," ਉਸਨੇ ਕਿਹਾ |

ਘਟਨਾ ਦੀ ਵੀਡੀਓ ਵਿੱਚ ਜੌੜਾਮਾਜਰਾ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ: “ਕਿੰਨੇ ਬਚੇ ਗੈਰ ਹਾਜ਼ਰ ਨੇ ? ਕਿੰਨੇ ਅਧਿਆਪਕ ਬੈਠੇ ਨੇ ਏਥੇ? ਕਿਉ ਗੈਰ ਹਾਜ਼ਰ ਨੇ  ਇਹ ਦਸੋ.. ਇਹ ਕੋਈ ਯੋਜਨਾ ਕਿੱਤਾ ਪ੍ਰੋਗਰਾਮ ਹੈ ਤੁਹਾਡਾ? ਬਿਲਕੁਲ ਫੇਲ ਪ੍ਰੋਗਰਾਮ ਹੈ ਤੁਹਾਡਾ.,ਕੋਈ ਚੱਜ ਦਾ ਪ੍ਰਬੰਧ ਨਹੀਂ ,ਸਕੂਲ ਆਲੀ ਗਲ ਹੀ ਨਹੀਂ ਹੈ, 50 ਕੁਰਸੀਆਂ ਨੀ ਲਾ ਸਕੇ  ਹੋਰ ਤਾਂ ਕੀ ਕਰੋਗੇ ਤੁਸੀ... ਅੱਜ ਹੀ ਤੁਹਾਡੀ ਸ਼ਿਕਾਇਤ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਕਰਾਂਗਾ। .

ਪ੍ਰਿੰਸੀਪਲ ਨੇ ਅੱਗੇ ਕਿਹਾ, “ ਵਿਧਾਇਕ ਨੇ ਕਿਹਾ ਕਿ ਅਸੀਂ ਸਾਰਿਆਂ ਨੂੰ ਤਰਨਤਾਰਨ ਚ ਟਰਾਂਸਫਰ ਕਰ ਦੇਵਾਂਗੇ । ਪਰ ਕੀ ਉਹ ਸਾਨੂੰ ਦੱਸ ਸਕਦਾ ਹੈ ਕਿ ਸਾਡੀ ਗਲਤੀ ਕੀ ਸੀ? ਅਸੀਂ ਅੱਜ ਆਪਣੀਆਂ ਜੇਬਾਂ ਵਿੱਚੋਂ ਪੈਸੇ ਖਰਚ ਕਰਕੇ ਸਾਰੇ ਪ੍ਰਬੰਧ ਕੀਤੇ, ਟੈਂਟ ਅਤੇ ਤਖ਼ਤੀ ਲਗਾਈ ਆਦਿ। ਕੀ ਉਸਨੂੰ ਇਹ ਵੀ ਪਤਾ ਹੈ ਕਿ ਇੱਕ SoE ਸਕੂਲ ਹੋਣ ਦੇ ਬਾਵਜੂਦ, ਸਾਨੂੰ ਅਜੇ ਤੱਕ ਢੁਕਵੇਂ ਪਖਾਨਿਆਂ ਲਈ ਕੋਈ ਫੰਡ ਨਹੀਂ ਮਿਲਿਆ ਹੈ। ਇੱਕ SoE ਹੋਣ ਦੇ ਬਾਵਜੂਦ ਅਸੀਂ ਅਜੇ ਵੀ SoE ਅਤੇ ਗੈਰ-SoE ਵਿਦਿਆਰਥੀਆਂ ਲਈ ਸਾਂਝੇ ਕਲਾਸਾਂ ਲਗਾ ਰਹੇ ਹਾਂ ਕਿਉਂਕਿ ਅਧਿਆਪਕਾਂ ਦੀ ਘਾਟ ਹੈ। ਅਸੀਂ ਅਧਿਆਪਕ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸੇਵਾ ਲਈ ਆਪਣੀਆਂ ਜੇਬਾਂ ਵਿੱਚੋਂ ਭੁਗਤਾਨ ਕਰ ਰਹੇ ਹਾਂ ਕਿਉਂਕਿ ਤਿੰਨ ਮਹੀਨੇ ਹੋ ਗਏ ਹਨ ਕਿ ਸਾਨੂੰ ਫੰਡ ਨਹੀਂ ਮਿਲੇ। ਕੀ ਉਸਨੇ ਇਹ ਸਭ ਸੁਣਿਆ? ਫਿਰ ਵੀ ਅਸੀਂ ਆਪਣੇ ਪ੍ਰੇਰਣਾ ਪੱਧਰ ਨੂੰ ਉੱਚਾ ਰੱਖਦੇ ਹਾਂ ਅਤੇ ਸਕੂਲ ਲਈ ਕੰਮ ਕਰਦੇ ਰਹਿੰਦੇ ਹਾਂ, ”

ਉਸਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਕੋਈ ਪਤਾ ਨਹੀਂ ਹੈ ਕਿ ਸਕੂਲ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦਾ ਕੰਮ ਕਦੋਂ ਸ਼ੁਰੂ ਹੋਵੇਗਾ। “ਸਾਨੂੰ ਅੰਗਰੇਜ਼ੀ, ਪੰਜਾਬੀ, ਭੌਤਿਕ ਵਿਗਿਆਨ, ਜੀਵ ਵਿਗਿਆਨ, ਰਸਾਇਣ ਵਿਗਿਆਨ ਆਦਿ ਲਈ ਲੈਕਚਰਾਰਾਂ ਦੀ ਲੋੜ ਹੈ ਜੇਕਰ ਸਾਨੂੰ ਹਦਾਇਤਾਂ ਅਨੁਸਾਰ SoE ਅਤੇ ਗੈਰ-SoE ਵਿਦਿਆਰਥੀਆਂ ਲਈ ਵੱਖਰੀਆਂ ਕਲਾਸਾਂ ਲਗਾਉਣੀਆਂ ਪੈਣ। ਪਰ ਕਿਉਂਕਿ ਸਾਡੇ ਕੋਲ ਲੋੜੀਂਦੇ ਅਧਿਆਪਕ ਨਹੀਂ ਹਨ, ਇਸ ਲਈ ਅਸੀਂ ਸਾਂਝੇ ਕਲਾਸਾਂ ਲਗਾ ਰਹੇ ਹਾਂ। ਚਾਰਦੀਵਾਰੀ ਬਣ ਗਈ ਹੈ ਪਰ ਸਕੂਲ ਵਿੱਚ ਅਜੇ ਵੀ ਢੁਕਵੇਂ ਪਖਾਨਿਆਂ ਦੀ ਘਾਟ ਹੈ। ਸਾਨੂੰ ਕੁਝ ਫੰਡ ਮਿਲੇ ਸਨ ਜਿਨ੍ਹਾਂ ਦੀ ਵਰਤੋਂ ਅਸੀਂ ਪਿਸ਼ਾਬ ਘਰ ਬਣਾਉਣ ਲਈ ਕਰਦੇ ਸੀ ਪਰ ਉਨ੍ਹਾਂ ਦੀਆਂ ਛੱਤਾਂ ਅਜੇ ਵੀ ਟੀਨ ਦੀਆਂ ਹਨ ਅਤੇ ਸਾਨੂੰ ਕੁੜੀਆਂ ਲਈ ਹੋਰ ਵਾਸ਼ਰੂਮਾਂ ਦੀ ਲੋੜ ਹੈ। ਸਾਡੇ ਕੋਲ 650 ਤੋਂ ਵੱਧ ਵਿਦਿਆਰਥੀ ਹਨ ਪਰ ਬੁਨਿਆਦੀ ਢਾਂਚਾ ਕਾਫ਼ੀ ਨਹੀਂ ਹੈ,

ਪ੍ਰਿੰਸੀਪਲ ਨੇ ਅੱਗੇ ਕਿਹਾ ਕਿ ਮਾਸਟਰ ਕੇਡਰ (ਜੋ 6ਵੀਂ ਤੋਂ 10ਵੀਂ ਜਮਾਤ ਤੱਕ ਪੜ੍ਹਾਉਂਦੇ ਹਨ) ਲਈ ਵੀ ਅਸਾਮੀਆਂ ਖਾਲੀ ਪਈਆਂ ਹਨ। “ਮਾਸਟਰ ਕੇਡਰ ਅਧਿਆਪਕਾਂ ਲਈ ਵੀ ਅਸਾਮੀਆਂ ਖਾਲੀ ਹਨ ਜਿਨ੍ਹਾਂ ਵਿੱਚ ਪੰਜਾਬੀ, ਗਣਿਤ, ਸਮਾਜਿਕ ਅਧਿਐਨ ਸ਼ਾਮਲ ਹਨ। ਸਵੀਪਰ ਅਤੇ ਮਾਲੀ ਦੀਆਂ ਵੀ ਅਸਾਮੀਆਂ ਖਾਲੀ ਹਨ। ਸਰਕਾਰ ਨੇ ਸਵੀਪਰ ਨਿਯੁਕਤ ਕਰਨ ਲਈ ਪ੍ਰਤੀ ਮਹੀਨਾ 3000 ਰੁਪਏ ਦੀ ਗ੍ਰਾਂਟ ਦਿੱਤੀ ਹੈ ਪਰ ਕੋਈ ਵੀ ਇੰਨੀ ਘੱਟ ਰਕਮ ਵਿੱਚ ਪੂਰਾ ਸਮਾਂ ਕੰਮ ਨਹੀਂ ਕਰਦਾ,” ਉਸਨੇ ਅੱਗੇ ਕਿਹਾ।

ਉਸਨੇ ਅੱਗੇ ਕਿਹਾ ਕਿ ਸਕੂਲ ਕੋਲ ਮੁਫ਼ਤ ਬੱਸ ਸੇਵਾ ਦਾ ਲਾਭ ਲੈਣ ਵਾਲੀਆਂ 40 ਵਿਦਿਆਰਥਣਾਂ ਲਈ 1.45 ਲੱਖ ਰੁਪਏ ਦੀ ਅਦਾਇਗੀ ਬਕਾਇਆ ਹੈ ਪਰ ਕਿਉਂਕਿ ਫੰਡ ਨਹੀਂ ਆਏ, ਇਸ ਲਈ ਅਧਿਆਪਕ ਇਸਦਾ ਭੁਗਤਾਨ ਕਰ ਰਹੇ ਹਨ। “ਸਾਡੇ ਭੌਤਿਕ ਵਿਗਿਆਨ ਅਧਿਆਪਕ ਨੇ 40,000 ਰੁਪਏ ਅਦਾ ਕੀਤੇ ਹਨ ਅਤੇ ਹੁਣ ਮੈਂ ਫੰਡ ਆਉਣ ਤੱਕ ਭੁਗਤਾਨ ਕਰਨ ਲਈ 1 ਲੱਖ ਰੁਪਏ ਦਾ ਕਰਜ਼ਾ ਲਵਾਂਗੀ। ਅਤੇ ਇਸ ਸਭ ਦੇ ਬਾਵਜੂਦ, ਸਾਨੂੰ ਅੱਜ ਦੱਸਿਆ ਗਿਆ ਕਿ ਅਸੀਂ ਕੰਮ ਨਹੀਂ ਕਰਦੇ ਅਤੇ ਸਾਨੂੰ ਸਕੂਲ ਦਾ ਪ੍ਰਬੰਧਨ ਕਿਵੇਂ ਕਰਨਾ ਹੈ, ”

Read Also ; ਹੁਣ ਨਹੀਂ ਚੱਲੇਗੀ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ , ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ

ਜਦੋਂ ਸੰਪਰਕ ਕੀਤਾ ਗਿਆ, ਤਾਂ ਜੌੜਾਮਾਜਰਾ ਨੇ ਕਿਹਾ ਕਿ ਉਸਨੇ ਸਿਰਫ਼ “ਸਕੂਲ ਪ੍ਰੋਗਰਾਮ ਵਿੱਚ ਬਾਹਰੀ ਲੋਕਾਂ ਦੀ ਮੌਜੂਦਗੀ” ‘ਤੇ ਇਤਰਾਜ਼ ਕੀਤਾ ਸੀ। “ਮੈਨੂੰ ਯਾਦ ਨਹੀਂ ਹੈ ਕਿ ਮੈਂ ਅਧਿਆਪਕਾਂ ਨੂੰ ਅਜਿਹੀਆਂ ਗੱਲਾਂ ਕਹੀਆਂ ਸਨ। ਮੇਰਾ ਇੱਕੋ ਇੱਕ ਇਤਰਾਜ਼ ਕੈਂਪਸ ਵਿੱਚ ਬਾਹਰੀ ਲੋਕਾਂ ਦੀ ਮੌਜੂਦਗੀ ‘ਤੇ ਸੀ,”