Baltej Pannu - Nirpakh Post

ਚਾਵਲਾ ਮਾਮਲੇ 'ਚ AAP ਦਾ ਵੱਡਾ ਇਲਜ਼ਾਮ, ਅਮਰਜੀਤ ਚਾਵਲਾ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ: ਬਲਤੇਜ ਪੰਨੂ
ਚਾਵਲਾ ਮਾਮਲੇ 'ਚ AAP ਦਾ ਵੱਡਾ ਇਲਜ਼ਾਮ, ਬਲਤੇਜ ਪੰਨੂ ਨੇ SGPC ਤੇ ਅਕਾਲੀ ਦਲ 'ਤੇ ਚੁੱਕੇ ਸਵਾਲ

ਚੰਡੀਗੜ੍ਹ: ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ 'ਤੇ ਕਈ ਸਵਾਲ ਚੁੱਕੇ ਹਨ। ਪੰਨੂ ਵੱਲੋਂ ਇਹ ਸਵਾਲ ਉਸ ਮਾਮਲੇ ਦੇ ਸੰਦਰਭ ਵਿੱਚ ਚੁੱਕੇ ਗਏ ਹਨ ਜਿਸ ਵਿੱਚ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਇੱਕ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ FIR ਦਰਜ ਹੋਈ ਸੀ।

ਬਲਤੇਜ ਪੰਨੂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਵੱਲੋਂ ਦਿੱਤਾ ਗਿਆ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ। ਹਾਲਾਂਕਿ, ਉਪਲਬਧ ਰਿਪੋਰਟਾਂ ਵਿੱਚ ਚਾਵਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ SGPC ਨਾਲ ਸਬੰਧਤ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਇਸ ਲਈ ਅਸਤੀਫ਼ੇ ਦੀ ਸਵੀਕ੍ਰਿਤੀ ਸਬੰਧੀ ਸਥਿਤੀ ਨੂੰ ਸਬੰਧਤ ਸੰਸਥਾ ਦੀ ਅਧਿਕਾਰਤ ਪੁਸ਼ਟੀ ਨਾਲ ਹੀ ਅੰਤਿਮ ਮੰਨਿਆ ਜਾਣਾ ਚਾਹੀਦਾ ਹੈ।

ਬਲਤੇਜ ਪੰਨੂ ਨੇ SGPC ਤੋਂ ਮੰਗੇ ਜਵਾਬ

ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ SGPC ਦੀ ਸਰਾਂ ਵਿੱਚ ਇੱਕ ਮਹਿਲਾ ਦੇ ਰਹਿਣ ਨਾਲ ਸਬੰਧਤ ਮਾਮਲੇ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਮਹਿਲਾ ਨੂੰ ਉੱਥੇ ਕਮਰਾ, ਵਾਹਨ ਅਤੇ ਹੋਰ ਸਹੂਲਤਾਂ ਕਿਵੇਂ ਮੁਹੱਈਆ ਕਰਵਾਈਆਂ ਗਈਆਂ ਅਤੇ ਇਸ ਸਬੰਧੀ SGPC ਵੱਲੋਂ ਕੀ ਕਾਰਵਾਈ ਕੀਤੀ ਗਈ। ਪੰਨੂ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਵੀ ਸਪੱਸ਼ਟੀਕਰਨ ਦੀ ਮੰਗ ਕੀਤੀ। ਇਹ ਸਾਰੇ ਬਿਆਨ AAP ਵੱਲੋਂ ਲਗਾਏ ਗਏ ਸਿਆਸੀ ਦੋਸ਼ ਅਤੇ ਸਵਾਲ ਹਨ, ਜਿਨ੍ਹਾਂ 'ਤੇ ਸਬੰਧਤ ਪੱਖਾਂ ਦਾ ਜਵਾਬ ਵੀ ਮਹੱਤਵਪੂਰਨ ਹੈ।

ਕੀ ਹੈ ਅਮਰਜੀਤ ਚਾਵਲਾ ਮਾਮਲਾ?

ਉਪਲਬਧ ਰਿਪੋਰਟਾਂ ਅਨੁਸਾਰ 21 ਅਗਸਤ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਇੱਕ ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ ਕੀਤੀ ਗਈ ਸੀ। ਰਿਪੋਰਟਾਂ ਵਿੱਚ FIR ਵਿੱਚ ਗੰਭੀਰ ਦੋਸ਼ ਦਰਜ ਹੋਣ ਦੀ ਗੱਲ ਕਹੀ ਗਈ ਹੈ। ਮਾਮਲਾ ਇਸ ਸਮੇਂ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹੈ। ਕਿਸੇ FIR ਵਿੱਚ ਲੱਗੇ ਦੋਸ਼ ਆਪਣੇ ਆਪ ਵਿੱਚ ਦੋਸ਼ ਸਾਬਤ ਨਹੀਂ ਕਰਦੇ ਅਤੇ ਅੰਤਿਮ ਨਤੀਜਾ ਜਾਂਚ ਅਤੇ ਅਦਾਲਤੀ ਕਾਰਵਾਈ 'ਤੇ ਨਿਰਭਰ ਕਰੇਗਾ।

ਇਸ ਮਾਮਲੇ ਵਿੱਚ ਅਮਰਜੀਤ ਸਿੰਘ ਚਾਵਲਾ ਵੱਲੋਂ ਵੀ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਣ ਅਤੇ ਆਪਣੇ ਪੱਖ ਦੀ ਗੱਲ ਰੱਖਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਰਕੇ ਮਾਮਲੇ ਨਾਲ ਸਬੰਧਤ ਹਰ ਦਾਅਵੇ ਨੂੰ ਸਬੰਧਤ ਪੱਖ ਦੇ ਬਿਆਨ ਅਤੇ ਅਧਿਕਾਰਤ ਜਾਂਚ ਦੇ ਸੰਦਰਭ ਵਿੱਚ ਦੇਖਣਾ ਜ਼ਰੂਰੀ ਹੈ।

ਸਿਆਸੀ ਬਿਆਨਾਂ ਨਾਲ ਗਰਮਾਇਆ ਮਾਮਲਾ

ਚਾਵਲਾ ਮਾਮਲੇ ਨੂੰ ਲੈ ਕੇ AAP ਅਤੇ ਅਕਾਲੀ ਦਲ ਨਾਲ ਜੁੜੇ ਆਗੂਆਂ ਵਿਚਕਾਰ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋਈ ਹੈ। ਬਲਤੇਜ ਪੰਨੂ ਨੇ ਸਿੱਖ ਸੰਸਥਾਵਾਂ ਦੇ ਕੰਮਕਾਜ ਅਤੇ ਕਥਿਤ ਸਿਆਸੀ ਦਖ਼ਲਅੰਦਾਜ਼ੀ 'ਤੇ ਸਵਾਲ ਉਠਾਏ ਹਨ। ਦੂਜੇ ਪਾਸੇ, ਇਸ ਮਾਮਲੇ ਨਾਲ ਜੁੜੇ ਦੋਸ਼ਾਂ ਬਾਰੇ ਵੱਖ-ਵੱਖ ਪੱਖਾਂ ਵੱਲੋਂ ਵੱਖਰੇ ਦਾਅਵੇ ਸਾਹਮਣੇ ਆ ਰਹੇ ਹਨ।

ਫਿਲਹਾਲ ਇਸ ਮਾਮਲੇ ਵਿੱਚ ਕਾਨੂੰਨੀ ਜਾਂਚ ਅਤੇ ਸਿਆਸੀ ਬਿਆਨਾਂ ਦਾ ਦੌਰ ਜਾਰੀ ਹੈ। ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ਦੀ ਸਵੀਕ੍ਰਿਤੀ ਅਤੇ ਹੋਰ ਪ੍ਰਸ਼ਾਸਨਿਕ ਕਾਰਵਾਈ ਬਾਰੇ ਸਬੰਧਤ ਸੰਸਥਾਵਾਂ ਵੱਲੋਂ ਅਧਿਕਾਰਤ ਸਪੱਸ਼ਟੀਕਰਨ ਆਉਣਾ ਮਹੱਤਵਪੂਰਨ ਰਹੇਗਾ।

Nirpakh Post ਇਸ ਮਾਮਲੇ ਨਾਲ ਜੁੜੀ ਹਰ ਅਧਿਕਾਰਤ ਅਤੇ ਪੁਸ਼ਟੀਸ਼ੁਦਾ ਅਪਡੇਟ ਆਪਣੇ ਪਾਠਕਾਂ ਤੱਕ ਪਹੁੰਚਾਉਂਦਾ ਰਹੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ
ਪਟਿਆਲਾ, 14 ਮਾਰਚ: ਮਾਲਕ ਸਿੰਘ ਘੁੰਮਣ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਮੌਕੇ ਸੂਬੇ ਦੇ ਰੋਕੇ ਗਏ ਫੰਡ ਜਾਰੀ ਕਰਵਾਉਣ। ਬਲਤੇਜ ਪੰਨੂ ਅੱਜ ਪਟਿਆਲਾ ਸਥਿਤ ਗ੍ਰੀਨਫੀਲਡ ਸੰਤ ਐਨਕਲੇਵ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਰਜਿਸਟ੍ਰੇਸ਼ਨ ਕਰਕੇ ਕਾਰਡ ਬਣਾਉਣ ਲਈ ਲਗਾਏ ਗਏ ਤਿੰਨ ਰੋਜ਼ਾ ਕੈਂਪ ਦੇ ਦੂਜੇ ਦਿਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਦੇ ਸਿਹਤ ਯੋਜਨਾ ਕਾਰਡ ਬਣਾਏ ਜਾਣੇ ਹਨ ਤੇ ਹੁਣ ਤੱਕ ਕਰੀਬ 15 ਲੱਖ ਲੋਕਾਂ ਦੇ ਇਹ ਕਾਰਡ ਬਣ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਤੇਜ ਪੰਨੂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆ ਆਏ ਹਨ, ਤਾਂ ਉਹ ਸੂਬੇ ਦਾ ਕੇਂਦਰ ਵੱਲ ਰੁਕਿਆ ਹੋਇਆ ਆਰ.ਡੀ.ਐੱਫ. ਅਤੇ ਹੋਰ ਸਕੀਮਾਂ ਦੇ ਫੰਡ ਵੀ ਲਿਆਉਣ।

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਅਹਿਮ ਮਸਲਿਆਂ 'ਤੇ ਕੇਂਦਰ ਨੇ ਹਮੇਸ਼ਾ ਸੂਬੇ ਨੂੰ ਉਲਝਾ ਕੇ ਰੱਖਿਆ ਹੈ। ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਤੋਂ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ਬਾਰੇ ਸਵਾਲ ਜ਼ਰੂਰ ਪੁੱਛਣ।

ਉਨ੍ਹਾਂ ਅੱਗੇ ਯਾਦ ਦਿਵਾਇਆ ਕਿ ਹੜ੍ਹਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪੰਜਾਬ ਦਾ ਹਵਾਈ ਦੌਰਾ ਕਰਕੇ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਕੀਤਾ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਹ ਫੰਡ ਅੱਜ ਤੱਕ ਪੰਜਾਬ ਨੂੰ ਨਹੀਂ ਮਿਲੇ।

ਵਿਰੋਧੀ ਨੇਤਾਵਾਂ 'ਤੇ ਟਿੱਪਣੀ ਕਰਦਿਆਂ ਪੰਨੂ ਨੇ ਸੁਖਪਾਲ ਸਿੰਘ ਖਹਿਰਾ ਬਾਰੇ ਕਿਹਾ ਕਿ ਉਨ੍ਹਾਂ ਦਾ ਦਿਮਾਗੀ ਸੰਤੁਲਨ ਖਰਾਬ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਸਿਖਰਾਂ 'ਤੇ ਪਹੁੰਚਿਆ ਸੀ, ਜਿਸ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ, "ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਕਾਲੀ ਦਲ ਦੇ ਬੀਜੇ ਹੋਏ ਕੰਡੇ ਚੁਗ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।"

ਬਲਤੇਜ ਪੰਨੂ ਨੇ ਦੱਸਿਆ ਕਿ ਮੋਹਾਲੀ ਵਿਖੇ ਤਿੰਨ ਦਿਨਾਂ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਦਿੱਗਜ਼ ਉਦਯੋਗਪਤੀਆਂ ਵੱਲੋਂ ਸੂਬੇ ਵਿੱਚ 10,000 ਕਰੋੜ ਰੁਪਏ ਦੇ ਨਿਵੇਸ਼ ਦੇ ਵਾਅਦੇ ਕਰਕੇ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਕਰਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ।

ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਸਮੇਤ ਰੋਜ਼ਗਾਰ, ਖੇਡਾਂ, ਸਿੱਖਿਆ ਅਤੇ ਸਿਹਤ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਘ ਚੰਦ ਸ਼ੇਰਮਾਜਰਾ ਤੇ ਗੁਰਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਭੱਠਲ ਦੇ ਖੁਲਾਸੇ ਨੇ ਕਾਂਗਰਸ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਬਲਤੇਜ ਪੰਨੂ*
ਚੰਡੀਗੜ੍ਹ, 28 ਜਨਵਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਦੀ ਇੱਕ ਇੰਟਰਵਿਊ ਦਾ ਹਵਾਲਾ ਦਿੰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਖੁਲਾਸੇ ਨੇ ਰਵਾਇਤੀ ਪਾਰਟੀਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆ ਦਿੱਤਾ ਹੈ।

ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਉਹ ਬੀਬੀ ਭੱਠਲ ਦੀ ਇੱਕ ਇੰਟਰਵਿਊ ਸੁਣ ਰਹੇ ਸਨ ਜਿਸ ਵਿੱਚ ਭੱਠਲ ਨੇ ਖੁਦ ਮੰਨਿਆ ਕਿ ਜਦੋਂ ਉਹ ਮੁੱਖ ਮੰਤਰੀ ਸਨ ਅਤੇ ਚੋਣਾਂ ਆਈਆਂ ਤਾਂ ਉਨ੍ਹਾਂ ਨੂੰ ਪਾਰਟੀ ਦੇ ਕੁਝ ਸਲਾਹਕਾਰਾਂ ਅਤੇ ਨੇਤਾਵਾਂ ਨੇ ਸਲਾਹ ਦਿੱਤੀ ਕਿ ਬੱਸਾਂ ਅਤੇ ਜਨਤਕ ਥਾਵਾਂ 'ਤੇ ਬੰਬ ਧਮਾਕੇ ਕਰਵਾ ਦਿੱਤੇ ਜਾਣ ਤਾਂ ਜੋ ਸਰਕਾਰ ਦੁਬਾਰਾ ਬਣ ਸਕੇ।

ਪੰਨੂ ਨੇ ਕਿਹਾ ਕਿ ਇਹ ਬਹੁਤ ਹੀ ਸੰਗੀਨ ਅਤੇ ਹੈਰਾਨ ਕਰਨ ਵਾਲਾ ਖੁਲਾਸਾ ਹੈ। ਉਨ੍ਹਾਂ ਮੰਗ ਕੀਤੀ ਕਿ ਬੀਬੀ ਭੱਠਲ ਨੂੰ ਤੁਰੰਤ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਦੇ ਉਹ ਕਿਹੜੇ ਨੇਤਾ ਅਤੇ ਸਲਾਹਕਾਰ ਸਨ ਜਿਨ੍ਹਾਂ ਨੇ ਅਜਿਹੀ ਘਿਨਾਉਣੀ ਸਲਾਹ ਦਿੱਤੀ ਸੀ।

'ਆਪ' ਆਗੂ ਨੇ ਕਿਹਾ ਕਿ ਇਹ ਬਿਆਨ ਸਾਫ਼ ਕਰਦਾ ਹੈ ਕਿ ਪਿਛਲੇ ਸਮੇਂ ਵਿੱਚ ਰਵਾਇਤੀ ਪਾਰਟੀਆਂ ਕਿਸ ਤਰ੍ਹਾਂ ਆਮ ਲੋਕਾਂ ਦੀਆਂ ਜਾਨਾਂ ਦਾਅ 'ਤੇ ਲਾ ਕੇ ਆਪਣੀਆਂ ਸਰਕਾਰਾਂ ਬਣਾਉਂਦੀਆਂ ਅਤੇ ਰਿਪੀਟ ਕਰਦੀਆਂ ਰਹੀਆਂ ਹਨ। ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ।

ਬਲਤੇਜ ਪਨੂੰ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜਿੰਮੇਵਾਰੀ
ਚੰਡੀਗੜ੍ਹ, 15 ਅਪ੍ਰੈਲ, 2025 : ਆਮ ਆਦਮੀ ਪਾਰਟੀ ਪੰਜਾਬ ਦੀ ਨਸ਼ਾ ਮੁਕਤੀ ਮੁਹਿੰਮ ਦੇ ਮੁੱਖ ਬੁਲਾਰੇ ਵਜੋਂ ਬਲਤੇਜ ਸਿੰਘ ਪੰਨੂ ਨੂੰ ਵਿਸ਼ੇਸ਼ ਜਿੰਮੇਵਾਰੀ ਸੋਂਪੀ ਗਈ ਹੈ।  ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, ਨਸ਼ਾ ਮੁਕਤੀ ਮੋਰਚੇ ਲਈ ਇੱਕ ਮੁੱਖ  ਤੋਂ ਇਲਾਵਾ ਸੂਬੇ ਦੇ 5 ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਹੈ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ  'ਯੁੱਧ ਨਸ਼ਿਆਂ ਵਿਰੁੱਧ' 'ਮੁਹਿੰਮ' ਸ਼ੁਰੂ ਕੀਤੀ ਹੋਈ ਹੈ ਜਿਸਨੂੰ ਸਫਲ ਬਣਾਉਣ ਲਾਇ ਲਗਾਤਾਰ ਖੁਦ ਮੁਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ ਦੇ ਦੂਸਰੇ ਮੰਤਰੀਆਂ ਦੇ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਵੀ ਇਸ ਮੁਹਿੰਮ ਦੀ ਸਫਲਤਾ ਲਈ ਆਪਣਾ ਯੋਗਦਾਨ ਪਾ ਰਹੇ ਹਨ।
ਹੁਣ ਆਪ ਆਦਮੀ ਪਾਰਟੀ ਵਲੋਂ ਪਾਰਟੀ ਪੱਧਰ ਤੇ ਪੂਰੇ ਪੰਜਾਬ ਨੂੰ 5 ਜੋਨਾਂ ਚ ਵੰਡ ਕੇ ਹਰੇਕ ਜੋਨ ਲਈ  ਇਕ ਵੱਖਰਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਜਿਹੜਾ ਕਿ ਸਰਕਾਰ, ਪ੍ਰਸ਼ਾਸਨ , ਪਬਲਿਕ ਅਤੇ ਪਾਰਟੀ ਦਰਮਿਆਨ ਇੱਕ ਕੜੀ ਵਜੋਂ ਕੰਮ ਕਰੇਗਾ।   ਕੋਰਡੀਨੇਟਰਾਂ ਤੋਂ ਇਲਾਵਾ ਸਮੁਚੇ ਪੰਜਾਬ ਦੀ ਨਸ਼ਾ ਮੁਕਤੀ ਮੁਹਿੰਮ ਦੇ ਮੁੱਖ ਬੁਲਾਰੇ ਵਜੋਂ ਬਲਤੇਜ ਸਿੰਘ ਪੰਨੂ ਨੂੰ ਵਿਸ਼ੇਸ਼ ਜਿੰਮੇਵਾਰੀ ਸੋਂਪੀ ਗਈ ਹੈ।