Education revolution - Nirpakh Post

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ
ਸੰਗਰੂਰ, 6 ਜੁਲਾਈ:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ।
ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੇ ਨੈਸ਼ਨਲ ਅਚੀਵਮੈਂਟ ਸਰਵੇ-2024  ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਨੇ ਦੇਸ਼ ਭਰ ਵਿੱਚ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਅਸਲ ਕ੍ਰਾਂਤੀ ਕਿਹਾ ਜਾ ਸਕਦਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਬਾਵਜੂਦ ਅਣਗੌਲੇ ਜਾਂਦੇ ਰਹੇ ਅਧਿਆਪਕ ਅੱਜ ਮੁੱਖ ਮੰਤਰੀ ਨਾਲ ਸਿੱਧਾ ਸੰਵਾਦ ਰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀ ਤਰੱਕੀ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ ਅਤੇ ਅਧਿਆਪਕਾਂ ਨੇ ਵੀ ਇਸ ਦੀ ਵਰਤੋਂ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਤੋਂ ਬਹੁਤ ਲਾਭ ਮਿਲ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਸੀ ਜਿਸ ਕਾਰਨ ਪੜ੍ਹਾਈ 'ਤੇ ਮਾੜਾ ਅਸਰ ਪਿਆ ਸੀ ਪਰ ਹੁਣ ਵੱਡਾ ਬਦਲਾਅ ਆਇਆ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨ.ਏ.ਐਸ. ਵੱਡੀ ਪ੍ਰਾਪਤੀ ਹੈ ਪਰ ਇਹ ਉਨ੍ਹਾਂ ਦੀ ਸਰਕਾਰ ਦਾ ਅੰਤਮ ਟੀਚਾ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਹਰ ਨਾਗਰਿਕ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਹ ਸਰਟੀਫਿਕੇਟ ਦੇਣਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਕ੍ਰਾਂਤੀ ਲਿਆਂਦੀ ਹੈ, ਉਨ੍ਹਾਂ ਲਈ ਅਸਲ ਮਾਨਤਾ ਅਤੇ ਪ੍ਰਾਪਤੀ ਹੈ। ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨਾ, ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਲਈ ਨੌਕਰੀ/ਕਾਰੋਬਾਰ ਯਕੀਨੀ ਬਣਾਉਣਾ ਸੂਬਾ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੁੱਧ ਨਸ਼ਿਆਂ ਵਿਰੁੱਧ ਨੂੰ ਲੋਕ ਲਹਿਰ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵੀ ਇਹ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖ਼ਤਰੇ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਕਹਿਰ ਨੂੰ ਖਤਮ ਕਰਨ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਮਾਨ ਦੀ ਪ੍ਰਸੰਸਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਦਾ ਭਵਿੱਖ ਬਰਬਾਦ ਕੀਤਾ ਸੀ, ਉਨ੍ਹਾਂ ਨੂੰ ਹੁਣ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਲਈ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵਧ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਸਕੂਲ ਨਹੀਂ ਬਣਾਏ-ਅਸੀਂ ਭਵਿੱਖ ਬਣਾਇਆ ਹੈ। ਸਿੱਖਿਆ ਵਿਭਾਗ ਦੇ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨ.ਏ.ਐਸ-2024 ਵਿੱਚ ਪੰਜਾਬ ਦੀ ਪ੍ਰਾਪਤੀ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹ ਸਰਵੇਖਣ ਭਾਰਤ ਸਰਕਾਰ ਦੁਆਰਾ ਕੀਤਾ ਗਿਆ ਸੀ, ਪੰਜਾਬ ਦੁਆਰਾ ਨਹੀਂ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਵਿਆਪੀ ਸਰਵੇਖਣ ਐਨ.ਸੀ.ਈ.ਆਰ.ਟੀ. ਦੁਆਰਾ ਦਸੰਬਰ-2024 ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ, ਜਿਸ ਵਿੱਚ ਭਾਰਤ ਦੇ ਹਜ਼ਾਰਾਂ ਵਿਦਿਆਰਥੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੋਰ ਅਧਿਆਪਕਾਂ ਦੀ ਭਰਤੀ ਕਰਨ ਅਤੇ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਲਈ ਮਹੱਤਵਪੂਰਨ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ ਅਤੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਫਿਨਲੈਂਡ, ਅਹਿਮਦਾਬਾਦ ਅਤੇ ਹੋਰ ਨਾਮਵਰ ਸੰਸਥਾਵਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਬੱਚਿਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਆਪਣੀ ਕੋਸ਼ਿਸ਼ ਜਾਰੀ ਰੱਖੇਗੀ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮਿਲੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਸ਼ਾਨਦਾਰ ਸਫਲਤਾ ਪ੍ਰਾਪਤ ਕਰਨ ਵੱਲ ਵਧ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਤੋਂ ਬਹੁਤ ਲਾਭ ਹੋਵੇਗਾ।

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ
ਚੰਡੀਗੜ੍ਹ, 5 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ।
ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ ਹੈ। ਉਨ੍ਹਾਂ ਇਸ ਗੱਲ 'ਤੇ ਬਹੁਤ ਮਾਣ ਅਤੇ ਤਸੱਲੀ ਪ੍ਰਗਟ ਕੀਤੀ ਕਿ ਇਸ ਪਹਿਲਕਦਮੀ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਸੂਬੇ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਨੌਜਵਾਨਾਂ ਨੂੰ ਹੋਰ ਸਸ਼ਕਤ ਬਣਾਉਣ ਲਈ ਵਿੱਦਿਅਕ ਸੁਧਾਰਾਂ ਨੂੰ ਲਾਗੂ ਕਰਨਾ ਜਾਰੀ ਰੱਖੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਇੱਕ ਤਕਨੀਕੀ ਹੱਬ ਬਣਨ ਦੇ ਰਾਹ 'ਤੇ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਉੱਚ-ਪੱਧਰੀ ਤਕਨਾਲੋਜੀ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਤਾਰ ਵਿੱਚ ਲੱਗਣਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਤਬਦੀਲੀ ਪੰਜਾਬ ਨੂੰ ਨਵੀਨਤਾ, ਤਕਨੀਕੀ ਤਰੱਕੀ ਅਤੇ ਆਰਥਿਕ ਵਿਕਾਸ ਦੇ ਕੇਂਦਰ ਵਜੋਂ ਸਥਾਪਤ ਕਰਨ ਵਿੱਚ ਮਦਦ ਕਰੇਗੀ।

ਵਿਦਿਆਰਥੀਆਂ ਦੇ ਦ੍ਰਿੜ੍ਹ ਇਰਾਦੇ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੀਆਂ ਮੁਸ਼ਕਲਾਂ ਨੂੰ ਪਾਰ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੱਤੀ, ਜੋ ਸਖ਼ਤ ਮਿਹਨਤ ਨਾਲ ਇਹ ਪ੍ਰੀਖਿਆ ਪਾਸ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇ ਸਨ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਚੱਲ ਰਹੇ ਯਤਨਾਂ 'ਤੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹਰੇਕ ਕੇਂਦਰ ਵਿੱਚ ਇੱਕ ਲਾਇਬ੍ਰੇਰੀ, ਹੋਸਟਲ ਅਤੇ ਮਿਆਰੀ ਕੋਚਿੰਗ ਪ੍ਰਦਾਨ ਕਰਨ ਲਈ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਹੋਣਗੀਆਂ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਨੌਜਵਾਨਾਂ ਨੂੰ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਮੋਹਰੀ ਰੈਂਕ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਮਦਦ ਕਰਨਗੇ। ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ "ਪੈਰਾਸ਼ੂਟਰ" ਦੀ ਬਜਾਏ "ਗਰਾਸਰੂਟਰ" ਬਣਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੋ ਲੋਕ ਜ਼ਮੀਨ ਤੋਂ ਉੱਠਦੇ ਹਨ ਉਹ ਚੁਣੌਤੀਆਂ ਨੂੰ ਜਿੱਤਣ ਅਤੇ ਵੱਡੀਆਂ ਉਚਾਈਆਂ 'ਤੇ ਪਹੁੰਚਣ ਲਈ ਬਿਹਤਰ ਢੰਗ ਨਾਲ ਤਿਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੈਰਾਸ਼ੂਟਰ ਅਸਮਾਨ ਤੋਂ ਆਉਂਦੇ ਹਨ ਪਰ ਅੰਤ ਵਿੱਚ ਜ਼ਮੀਨ 'ਤੇ ਡਿੱਗਦੇ ਹਨ ਅਤੇ ਦੂਜੇ ਪਾਸੇ  "ਗਰਾਸਰੂਟਰ" ਜ਼ਮੀਨ ਤੋਂ ਉੱਠਦੇ ਹਨ ਅਤੇ ਆਸਮਾਨ ਛੂੰਹਦੇ ਹਨ।

ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ ਅਤੇ ਕਿਹਾ ਕਿ ਜਿਵੇਂ ਰਨਵੇਅ ਹਵਾਈ ਜਹਾਜ਼ਾਂ ਲਈ ਇੱਕ ਸੁਚਾਰੂ ਉਡਾਣ ਦੀ ਸਹੂਲਤ ਦਿੰਦਾ ਹੈ ਅਤੇ ਇਸੇ ਤਰ੍ਹਾਂ ਸੂਬਾ ਸਰਕਾਰ ਸਾਡੇ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਯੋਗ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਦੀਆਂ ਇੱਛਾਵਾਂ/ਖਾਹਿਸ਼ਾਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਵੀ ਨਿਮਰ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਹਮੇਸ਼ਾ ਆਤਮਵਿਸ਼ਵਾਸ ਨਾਲ ਭਰੇ ਅਤੇ ਸਕਾਰਾਤਮਕ ਰਹੋ, ਪਰ ਕਦੇ ਵੀ ਹੰਕਾਰੀ ਨਾ ਬਣੋ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਨਿਮਰਤਾ ਅਤੇ ਸਖ਼ਤ ਮਿਹਨਤ ਨਿਰੰਤਰ ਸਫ਼ਲਤਾ ਦੀਆਂ ਕੁੰਜੀਆਂ ਹਨ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਸੀ, ਜੋ ਸਰਕਾਰ ਦੀਆਂ ਵਿੱਦਿਅਕ ਪਹਿਲਕਦਮੀਆਂ ਦੇ ਲਗਾਤਾਰ ਸਫ਼ਲ ਨਤੀਜਿਆਂ ਨੂੰ ਉਜਾਗਰ ਕਰਦਾ ਹੈ।

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ
ਚੰਡੀਗੜ੍ਹ, 5 ਜੂਨਛ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਵੱਕਾਰੀ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ ਪਾਸ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਇਹ ਸਫਲਤਾ ਦੀਆਂ ਕਹਾਣੀਆਂ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ "ਸਿੱਖਿਆ ਕ੍ਰਾਂਤੀ" ਪਹਿਲਕਦਮੀ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕਰਦੀਆਂ ਹਨ, ਜਿਸ ਨੇ ਰਾਜ ਭਰ ਦੇ ਗ਼ਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਕੋਚਿੰਗ ਪਹੁੰਚਯੋਗ ਬਣਾਈ ਹੈ।

ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸਰਕਾਰ ਦਾ ਮੁਫ਼ਤ ਕੋਚਿੰਗ ਅਤੇ ਵਿੱਦਿਅਕ ਸਹਾਇਤਾ ਰਾਹੀਂ ਆਮ ਪਰਿਵਾਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਅੰਮ੍ਰਿਤਸਰ ਦੀ ਅਰਸ਼ਪ੍ਰੀਤ ਕੌਰ, ਜੋ ਕਿ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਤੋਂ ਹੈ, ਨੇ ਜੇਈਈ ਮੇਨਜ਼ ਅਤੇ ਐਡਵਾਂਸਡ ਦੋਵਾਂ ਵਿੱਚ ਆਪਣੀ ਸਫਲਤਾ ਦਾ ਸਿਹਰਾ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਕੋਚਿੰਗ ਨੂੰ ਦਿੱਤਾ। ਉਸਨੇ ਕਿਹਾ, "ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਮੈਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਮੌਕਾ ਦਿੱਤਾ। ਮੇਰੇ ਪਿਤਾ ਕਦੇ ਵੀ ਪ੍ਰਾਈਵੇਟ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦੇ ਸਨ, ਪਰ ਸਰਕਾਰ ਦੇ ਸਮਰਥਨ ਨਾਲ, ਇਹ ਸੰਭਵ ਹੋਇਆ।"

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਹੇਸ਼ ਕੁਮਾਰ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ, "ਸਿੱਖਿਆ ਕ੍ਰਾਂਤੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਮੈਂ ਸਰਕਾਰ ਦੀ ਪਹਿਲਕਦਮੀ ਕਾਰਨ ਦੋਵੇਂ ਪ੍ਰੀਖਿਆਵਾਂ ਪਾਸ ਕੀਤੀਆਂ, ਜਿਸ ਨੇ ਮੇਰੇ ਵਰਗੇ ਬਹੁਤ ਸਾਰੇ ਲੋਕਾਂ ਨੂੰ ਉਮੀਦ ਦਿੱਤੀ ਹੈ।"

ਬਰਨਾਲਾ ਤੋਂ ਚਰਨਜੀਤ ਕੌਰ, ਜਿਸ ਦੇ ਬੇਟੇ ਨੇ ਜੇਈਈ ਪਾਸ ਕੀਤਾ ਹੈ, ਨੇ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, “ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਇਸ ਹੱਦ ਤੱਕ ਸਿੱਖਿਆ ਦਾ ਸਮਰਥਨ ਕੀਤਾ ਹੈ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਸਿਰਫ਼ ਅਮੀਰਾਂ ਤੱਕ ਸੀਮਤ ਨਹੀਂ ਹੈ।”

ਲੁਧਿਆਣਾ ਤੋਂ ਚਿਰੰਜੀਵ ਕੌਰ ਨੇ ਆਪਣੇ ਪੁੱਤਰ ਮਹਿਤਾਬ ਦੀ ਸਫਲਤਾ ਦਾ ਸਿਹਰਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਿੱਤਾ। ਉਸਨੇ ਕਿਹਾ “ਸਮਰ ਕੈਂਪ  ਅਤੇ ਮੁਫ਼ਤ ਕੋਚਿੰਗ ਵਰਗੇ ਪ੍ਰੋਗਰਾਮਾਂ ਨੇ ਸਾਡੇ ਵਰਗੇ ਪਰਿਵਾਰਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ,” ।

ਮੋਹਾਲੀ ਤੋਂ ਜਸਪ੍ਰੀਤ ਕੌਰ ਨੇ ਰਾਜ ਦੁਆਰਾ ਪ੍ਰਦਾਨ ਕੀਤੇ ਗਏ ਸੰਪੂਰਨ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ “ਵਿਦਿਆਰਥੀਆਂ ਨੂੰ ਸਮੇਂ, ਪੈਸੇ ਜਾਂ ਸਰੋਤਾਂ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕਿਤਾਬਾਂ ਤੋਂ ਲੈ ਕੇ ਯੋਗ ਅਧਿਆਪਕਾਂ ਤੱਕ ਸਭ ਕੁਝ ਪ੍ਰਦਾਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਦੇ ਯਤਨ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰ ਰਹੇ ਹਨ।”

ਫ਼ਾਜ਼ਿਲਕਾ ਤੋਂ ਹਰੀਸ਼, ਜਿਸ ਦੇ ਪਿਤਾ ਇੱਕ ਦਰਜ਼ੀ ਹਨ, ਨੇ ਕੋਚਿੰਗ ਲਈ ਧੰਨਵਾਦ ਪ੍ਰਗਟ ਕੀਤਾ। ਉਸਨੇ ਕਿਹਾ “ਮੈਂ ਗਣਿਤ ਪ੍ਰਤੀ ਭਾਵੁਕ ਹਾਂ, ਅਤੇ ਓਲੰਪੀਆਡ ਅਤੇ ਜੇਈਈ ਦੀ ਸਿਖਲਾਈ ਜੀਵਨ ਬਦਲਣ ਵਾਲੀ ਰਹੀ ਹੈ,”।

ਪਟਿਆਲਾ ਤੋਂ ਜਸ਼ਨਦੀਪ ਨੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਪ੍ਰਦਾਨ ਕੀਤੇ ਗਏ ਵਿਸ਼ਵਾਸ ਅਤੇ ਮਿਆਰੀ ਸਿੱਖਿਆ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਬਰਨਾਲਾ ਤੋਂ ਹਰਕਿਰਨ ਦਾਸ ਨੇ ਸਿੱਖਿਆ ਖੇਤਰ ਵਿੱਚ ਸਰਕਾਰ ਦੁਆਰਾ ਕੀਤੇ ਗਏ ਮਿਸਾਲੀ ਕੰਮ ਦੀ ਸ਼ਲਾਘਾ ਕੀਤੀ। ਉਸਨੇ ਕਿਹਾ“ਇਹ ਸਫਲਤਾ ਸਿੱਖਿਆ ਕ੍ਰਾਂਤੀ ਤੋਂ ਬਿਨਾਂ ਸੰਭਵ ਨਹੀਂ ਸੀ,”।

ਗੁਰਦਾਸਪੁਰ ਤੋਂ ਗਿਰੀਸ਼ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਇਸ ਪਹਿਲਕਦਮੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਹੈ। “ਇਹ ਪੰਜਾਬ ਲਈ ਮਾਣ ਵਾਲਾ ਪਲ ਹੈ,”।

ਮਲੇਰਕੋਟਲਾ ਤੋਂ ਅਰਸ਼ਪ੍ਰੀਤ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਕੋਰਸ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਉਸਨੇ ਕਿਹਾ “ਸਿੱਖਿਆ ਕ੍ਰਾਂਤੀ ਨੇ ਵਿਦਿਆਰਥੀਆਂ ਲਈ ਨਵੇਂ ਰਸਤੇ ਖੋਲ੍ਹੇ ਹਨ,”।

ਬਠਿੰਡਾ ਤੋਂ ਪ੍ਰਭਜੋਤ ਕੌਰ, ਜਿਸਦੇ ਮਾਪਿਆਂ ਨੇ ਵਿੱਤੀ ਤੌਰ 'ਤੇ ਸੰਘਰਸ਼ ਕੀਤਾ, ਨੇ ਆਪਣੀ ਸਫਲਤਾ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਨੂੰ ਸਿਹਰਾ ਦਿੱਤਾ। ਉਸਨੇ ਕਿਹਾ “ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ ਹੈ,” ।

ਸ੍ਰੀ ਮੁਕਤਸਰ ਸਾਹਿਬ ਤੋਂ ਹਰਸ਼ ਨੇ ਆਪਣੀ ਪ੍ਰਾਪਤੀ ਵਿੱਚ ਜੇਈਈ ਕੋਚਿੰਗ ਕੈਂਪਾਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਉਸਨੇ ਕਿਹਾ "ਇਨ੍ਹਾਂ ਕੈਂਪਾਂ ਨੇ ਮੇਰਾ ਵਿਸ਼ਵਾਸ ਵਧਾਇਆ ਅਤੇ ਮੈਨੂੰ ਸਫਲਤਾ ਵੱਲ ਸੇਧਿਤ ਕੀਤਾ," ।

ਪਟਿਆਲਾ ਦੀ ਇੱਕ ਵਿਦਿਆਰਥਣ, ਜਿਸਨੇ ਆਪਣੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ 77% ਅੰਕ ਪ੍ਰਾਪਤ ਕੀਤੇ ਸਨ, ਨੇ ਸਾਂਝਾ ਕੀਤਾ ਕਿ ਕਿਵੇਂ ਸਿੱਖਿਆ ਕ੍ਰਾਂਤੀ ਕੈਂਪਾਂ ਨੇ ਉਸਦੀ ਜ਼ਿੰਦਗੀ ਬਦਲ ਦਿੱਤੀ। ਉਸਨੇ ਕਿਹਾ “ਮੈਨੂੰ ਦੱਸਿਆ ਗਿਆ ਸੀ ਕਿ ਮੈਂ ਵਿਗਿਆਨ ਵਿੱਚ ਚੰਗਾ ਨਹੀਂ ਕਰ ਸਕਦੀ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਇਸ ਤੋਂ ਉਲਟ ਸਾਬਤ ਹੋਈਆਂ। ਮੈਂ ਉਨ੍ਹਾਂ ਦੇ ਸਮਰਥਨ ਕਾਰਨ ਸਫਲ ਹੋਈ,”।

ਦਿੜ੍ਹਬਾ ਦੀ ਜਸ਼ਨਦੀਪ ਕੌਰ, ਜੋ ਆਪਣੇ ਪਰਿਵਾਰ ਲਈ ਇੱਕ ਉੱਜਵਲ ਭਵਿੱਖ ਦਾ ਸੁਪਨਾ ਦੇਖਦੀ ਹੈ, ਨੇ ਸਰਕਾਰ ਦੀਆਂ ਪਹਿਲਕਦਮੀਆਂ ਲਈ ਪ੍ਰਸ਼ੰਸਾ ਕੀਤੀ।ਉਸਨੇ ਕਿਹਾ “ਮੈਂ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੀ ਹਾਂ, ਅਤੇ ਰਾਜ ਸਰਕਾਰ ਨੇ ਇਸ ਨੂੰ ਸੰਭਵ ਬਣਾਇਆ ਹੈ,” ।

ਲੁਧਿਆਣਾ ਤੋਂ ਮਹਿਤਾਬ ਸਿੰਘ ਨੇ ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ ਕਿਹਾ, “ਮੈਂ ਸੋਚਿਆ ਸੀ ਕਿ ਮੈਂ ਆਰਟਸ ਅਤੇ ਬੀ.ਏ. ਕਰਾਂਗੀ, ਪਰ ਸਿੱਖਿਆ ਕ੍ਰਾਂਤੀ ਨੇ ਮੈਨੂੰ ਇੱਕ ਮੈਰੀਟੋਰੀਅਸ ਸਕੂਲ ਵਿੱਚ ਦਾਖਲਾ ਲੈਣ ਅਤੇ ਬਾਅਦ ਵਿੱਚ ਸਰਕਾਰੀ ਕੋਚਿੰਗ ਕੈਂਪਾਂ ਵਿੱਚ ਜਾਣ ਦਾ ਮੌਕਾ ਦਿੱਤਾ। ਅੱਜ, ਮੈਂ ਇਸ ਸਹਾਇਤਾ ਕਾਰਨ ਜੇਈਈ ਐਡਵਾਂਸਡ ਪਾਸ ਕਰ ਲਈ ਹੈ।”

ਬਠਿੰਡਾ ਤੋਂ ਸੁਖਦੀਪ ਕੌਰ ਨੇ ਕਿਹਾ ਕਿ ਸਰਕਾਰ ਦੁਆਰਾ ਬਣਾਏ ਗਏ ਸਹਾਇਕ ਵਾਤਾਵਰਣ ਨੇ ਉਸਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਸਨੇ ਕਿਹਾ “ਸਰਕਾਰ ਵੱਲੋਂ ਦਿੱਤਾ ਗਿਆ ਬੁਨਿਆਦੀ ਢਾਂਚਾ, ਕੋਚਿੰਗ ਅਤੇ ਉਤਸ਼ਾਹ ਮੇਰੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ,” ।

ਇੱਕ ਮਾਤਾ-ਪਿਤਾ ਨੇ ਦੱਸਿਆ ਕਿ ਕਿਵੇਂ ਉਸ ਦੇ ਪੁੱਤਰ, ਜੋ ਕਿ ਸਕੂਲ ਆਫ਼ ਐਮੀਨੈਂਸ ਦਾ ਵਿਦਿਆਰਥੀ ਸੀ, ਨੇ ਦੋ ਵਾਰ ਜੇਈਈ ਪਾਸ ਕੀਤੀ। ਉਨ੍ਹਾਂ ਕਿਹਾ“ਇਹ ਸਰਕਾਰ ਦੀ ਸਿੱਖਿਆ ਪ੍ਰਤੀ ਸਮਰਪਣ ਦਾ ਨਤੀਜਾ ਹੈ,” ।

ਸ੍ਰੀ ਮੁਕਤਸਰ ਸਾਹਿਬ ਤੋਂ ਮਨਪ੍ਰੀਤ ਨੇ ਸਰਕਾਰ ਦੇ  ਯਤਨਾਂ ਦੀ ਸ਼ਲਾਘਾ ਕੀਤੀ। ਉਸਨੇ ਕਿਹਾ “ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਨਾਲ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ,”।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਕ੍ਰਾਂਤੀ ਨੇ ਬੱਚਿਆਂ ਦੀ ਸਾਰੀਆਂ ਰੁਕਾਵਟਾਂ ਨੂੰ ਤੋੜ ਦਿੱਤਾ ਹੈ ਅਤੇ ਇਹ ਯਕੀਨੀ ਬਣੀਆ ਹੈ ਕਿ ਸਾਰੇ ਖੇਤਰਾਂ ਦੀਆਂ ਪ੍ਰਤਿਭਾਵਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇ। ਇਹ ਸਫਲਤਾ ਦੀਆਂ ਕਹਾਣੀਆਂ ਸਮਾਵੇਸ਼ੀ ਸਿੱਖਿਆ ਦੀ ਪਰਿਵਰਤਨਸ਼ੀਲ ਸ਼ਕਤੀ ਦੇ ਸਬੂਤ ਹਨ।

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*
ਚੰਡੀਗੜ੍ਹ, 18 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।
ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ 'ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ 'ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ 'ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।