leadership - Nirpakh Post

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ
ਚੰਡੀਗੜ੍ਹ, 10 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

*ਨਿਵੇਸ਼ਕਾਂ ਨੂੰ ਵੱਡੀ ਰਾਹਤ*

ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ 'ਤੇ ਲਾਗੂ ਕੀਤੇ ਗਏ ਸਨ। ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ
ਚੰਡੀਗੜ੍ਹ, 4 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਗਤੀਸ਼ੀਲ ਸੋਧ ਮੁਤਾਬਕ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।ਇਸ ਕਦਮ ਨਾਲ ਪੰਜਾਬ ਭਰ ਦੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਅਜਿਹੇ ਅਦਾਰਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਕਿਰਤ ਵਿਭਾਗ ਕੋਲ ਸਬੰਧਤ ਜਾਣਕਾਰੀ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ।

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਲਈ ਇਕ ਤਿਮਾਹੀ ਵਿੱਚ ਓਵਰਟਾਇਮ ਦੀ ਪ੍ਰਵਾਨਗੀ ਦੇ ਘੰਟੇ 50 ਤੋਂ ਵਧਾ ਕੇ 144 ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸੁਚਾਰੂ ਕਰ ਦਿੱਤਾ ਗਿਆ ਹੈ ਅਤੇ 20 ਜਾਂ ਵੱਧ ਮੁਲਾਜ਼ਮਾਂ ਵਾਲੇ ਅਦਾਰਿਆਂ ਨੂੰ ਹੁਣ ਅਰਜ਼ੀ ਜਮ੍ਹਾਂ ਕਰਵਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਲਈ ਮਨਜ਼ੂਰੀ ਖ਼ੁਦ-ਬ-ਖ਼ੁਦ ਮਿਲੀ ਹੋਈ ਮੰਨੀ ਜਾਵੇਗੀ। ਇਸ ਸੋਧ ਤਹਿਤ 20 ਮੁਲਾਜ਼ਮਾਂ ਤੱਕ ਵਾਲੇ ਅਦਾਰਿਆਂ ਨੂੰ ਸਿਰਫ਼ ਮੁੱਢਲੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਨੂੰ ਰਜਿਸਟਰ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ-ਨਾਲ ਧਾਰਾ 21 ਤੇ 26 ਅਧੀਨ ਜੁਰਮਾਨਿਆਂ ਨੂੰ ਵੀ ਤਰਕਸੰਗਤ ਕਰਦਿਆਂ ਘੱਟ ਤੋਂ ਘੱਟ ਜੁਰਮਾਨਾ 25 ਰੁਪਏ ਤੋਂ ਇਕ ਹਜ਼ਾਰ ਰੁਪਏ ਅਤੇ ਵੱਧ ਤੋਂ ਵੱਧ ਜੁਰਮਾਨਾ 100 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਪ੍ਰੇਸ਼ਾਨੀਆਂ ਘਟਾਉਣ ਅਤੇ ਕਾਰੋਬਾਰਾਂ ਨੂੰ ਸ਼ਰਤਾਂ ਦੀ ਪਾਲਣਾ ਲਈ ਸਮਾਂ ਦੇਣ ਵਾਸਤੇ ਪਹਿਲੀ ਤੇ ਦੂਜੀ ਉਲੰਘਣਾ ਤੇ ਇਸ ਤੋਂ ਬਾਅਦ ਦੀ ਉਲੰਘਣਾ ਵਿਚਾਲੇ ਸੁਧਾਰ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਉਲੰਘਣਾ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਵਾਸਤੇ ਨਵੀਂ ਧਾਰਾ 26ਏ ਵੀ ਲਿਆਂਦੀ ਗਈ ਹੈ ਤਾਂ ਕਿ ਇਸ ਐਕਟ ਨੂੰ ਅਪਰਾਧ ਦੀ ਸ਼ੇ੍ਰਣੀ ਤੋਂ ਬਾਹਰ ਰੱਖਿਆ ਜਾਵੇ ਅਤੇ ਦੁਕਾਨਦਾਰਾਂ ਨੂੰ ਅਦਾਲਤਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇ। ਇਸ ਤੋਂ ਇਲਾਵਾ ਕਿਰਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਵੱਖ-ਵੱਖ ਕਿਰਤ ਕਾਨੂੰਨਾਂ ਰਾਹੀਂ ਮੁਹੱਈਆ ਸਾਰੇ ਅਧਿਕਾਰਾਂ ਦੀ ਪਾਲਣਾ ਹੋਵੇਗੀ।

ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ
ਹੁਸ਼ਿਆਰਪੁਰ, 26 ਮਈ :
ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।
ਸਵੇਰੇ 7 ਵਜੇ ਵਿਦਿਆਰਥੀ ਡੀ.ਸੀ ਨਿਵਾਸ 'ਤੇ ਪਹੁੰਚੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਦੀ ਝਲਕ ਦਿਖਾਈ। ਯੋਗਾ ਅਤੇ ਸਵੇਰ ਦੀ ਕਸਰਤ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨਾਲ ਨਾਸ਼ਤਾ ਕੀਤਾ।
9 ਵਜੇ ਤੋਂ ਬਾਅਦ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ 'ਤੇ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਇਕ ਛੋਟੀ ਵਿਕਾਸ ਯੋਜਨਾ ਮੀਟਿੰਗ ਵਿਚ ਵੀ ਹਿੱਸਾ ਲਿਆ ਜਿਥੇ ਜ਼ਿਲ੍ਹੇ ਦੇ ਵਿਕਾਸ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ। ਬਾਅਦ ਵਿਚ ਉਹ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਗਏ ਅਤੇ ਪੇਂਡੂ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਨੂੰ ਡਿਜੀਟਲ ਲਾਇਬ੍ਰੇਰੀ, ਹੁਸ਼ਿਆਰਪੁਰ ਦਾ ਦੌਰਾ ਕਰਵਾਇਆ ਗਿਆ, ਜਿਥੇ ਉਨ੍ਹਾਂ ਲਾਇਬ੍ਰੇਰੀ ਵਿਚ ਉਪਲਬੱਧ ਸਹੂਲਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਅਤੇ ਉਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵਣ ਚੇਤਨਾ ਪਾਰਕ ਦਾ ਦੌਰਾ ਵੀ ਕਰਵਾਇਆ ਗਿਆ।
ਦਿਨ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਡਿਪਟੀ ਕਮਿਸ਼ਨਰ ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਡਿਪਟੀ ਕਮਿਸ਼ਨਰ ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਸਰਕਾਰੀ ਪ੍ਰਸ਼ਾਸਨ ਦੇ ਕੰਮਕਾਜ਼ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।
ਇਸ ਮੌਕੇ ਪਹਿਲੇ ਸਥਾਨ ‘ਤੇ ਆਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਤਲਵਾੜਾ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ, ਦੂਸਰੇ ਸਥਾਨ ‘ਤੇ ਆਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਤਲਵਾੜਾ ਦੀ ਵਿਦਿਆਰਥਣ ਸੁਰੇਖਾ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਦੇ ਵਿਦਿਆਰਥੀ ਮੰਤਵਯ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਉਹਨ੍ਾਂ ਦੇ ਜੀਵਨ ਦਾ ਇਕ ਵਿਲੱਖਣ ਮੌਕਾ ਸੀ ਜਿਸ ਨੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਪ੍ਰਕਿਰਿਆ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਮੌਕਾ ਦਿੱਤਾ। ਉਨ੍ਹਾਂ ਨੇ ਇਸ ਅਨੁਭਵ ਨੂੰ ਅਭੁੱਲ ਅਤੇ ਪ੍ਰੇਰਨਾਦਾਇਕ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਵਿਚ ਮਦਦ ਕਰੇਗਾ। ਬੱਚਿਆਂ ਦੇ ਮਾਪਿਆਂ ਨੇ ਵੀ ਇਸਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਪ੍ਰੇਰਨਾਦਾਇਕ ਕਦਮ ਕਿਹਾ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਵੀ ਮੌਜੂਦ ਸਨ।

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*
ਚੰਡੀਗੜ੍ਹ, 18 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।
ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ 'ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ 'ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ 'ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।