preparations - Nirpakh Post

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ
ਪਟਿਆਲਾ, 7 ਜੂਨ :
ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਰਾਜਪੁਰਾ ਕਲੋਨੀ ਪਟਿਆਲਾ, ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਕਿਸੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।
ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਨੇ ਚੋਰੀ ਦੇ ਮੋਟਰਸਾਈਕਲ ‘ਤੇ ਜਾ ਰਹੇ ਸੰਨੀ ਕੁਮਾਰ ਦਾ ਸਾਧੂ ਬੇਲਾ ਰੋਡ ‘ਤੇ ਪਿੱਛਾ ਕੀਤਾ ਤਾਂ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ।
ਐਸ ਐਸ ਪੀ ਨੇ ਦੱਸਿਆ ਕਿ ਪਰੰਤੂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਪਿਸਟਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ।
ਐਸਐਸਪੀ ਨੇ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਇੰਸਪੈਕਟਰ ਪਰਦੀਪ ਬਾਜਵਾ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਦੀ ਤੁਰੰਤ ਕੀਤੀ ਕਾਰਵਾਈ ਨਾਲ ਪਟਿਆਲਾ ਜਿਲ੍ਹੇ ਵਿੱਚ ਕੋਈ ਸਨਸਨੀਖ਼ੇਜ਼ ਵਾਰਦਾਤ ਵਾਪਰਨ ਤੋਂ ਟਲ ਗਈ।ਉਨ੍ਹਾਂ ਕਿਹਾ ਕਿ ਸੰਨੀ ਕੁਮਾਰ ਪਿਛਲੇ ਦੋ ਸਾਲਾਂ ਤੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਗੈਂਗ ਨੇ ਪਿਛਲੇ ਸਮੇਂ ਰਾਜਪੁਰਾ ਇਲਾਕੇ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਸੰਨੀ ਕੁਮਾਰ ਤਾਰੀ ਇੱਕ ਕੱਟੜ ਅਪਰਾਧੀ ਹੈ ਜਿਸ 'ਤੇ ਐਨਡੀਪੀਐਸ ਐਕਟ ਸਮੇਤ ਹੋਰ ਕਈ ਮਾਮਲਿਆਂ ਵਿੱਚ 17 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ, 19 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ. ਵਿਧੀ) ਨੂੰ ਪ੍ਰਫੁਲਿਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਸਿੱਧੀ ਲਵਾਈ ਲਈ ਪਿਛਲੇ ਸਾਲਾਂ ਨਾਲੋਂ ਪਹਿਲਾਂ ਹੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਕਿਲੋ ਚਾਵਲ ਪੈਦਾ ਕਰਨ ਲਈ 3800 ਲੀਟਰ ਪਾਣੀ ਲੱਗਦਾ ਹੈ ਜਦਕਿ ਡੀ.ਐਸ.ਆਰ. ਵਿਧੀ ਰਾਹੀਂ 400-500 ਪ੍ਰਤੀ ਕਿਲੋ ਚੌਲ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਬਸਿਡੀ ਦਿੰਦੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ‘ਤੇ ਇਹ ਸਮਾਂ ਵਧਾਇਆ ਵੀ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਸੂਬੇ ਦੇ ਮੌਜੂਦਾ 15 ਬਿਜਲੀ ਯੂਨਿਟਾਂ ਵਿੱਚੋਂ 14 ਬਿਜਲੀ ਯੂਨਿਟ ਆਪਣੀ ਪੂਰੀ ਸਮਰਥਾ ਨਾਲ ਕਾਰਜਸ਼ੀਲ ਹਨ ਅਤੇ ਇੱਕ ਯੂਨਿਟ ਵੀ ਅਗਲੇ ਤਿੰਨ ਦਿਨਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਹਨਾਂ ਦੱਸਿਆ ਕਿ ਬੀਤੇ ਵਰ੍ਹੇ ਸੂਬੇ ਵਿੱਚ ਬਿਜਲੀ ਦੀ ਪੀਕ ਡਿਮਾਂਡ 16058 ਮੈਗਾਵਾਟ ਰਹੇ ਸਨ, ਜਿਸ ਦੇ ਮੱਦੇਨਜ਼ਰ ਇਸ ਸਾਲ 17000 ਮੈਗਾਵਾਟ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਿਜਲੀ ਪਲਾਂਟਾਂ ਕੋਲ 30 ਦਿਨ ਦਾ ਕੋਲੇ ਦਾ ਭੰਡਾਰ ਮੌਜੂਦ ਹੈ ਅਤੇ ਸੂਬੇ ਵਿੱਚ ਟ੍ਰਾਂਸਮਿਸ਼ਨ ਨੂੰ ਵੀ ਬਿਹਤਰ ਬਣਾਇਆ ਗਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.)  ਪੜਾਅਵਾਰ ਢੰਗ ਨਾਲ ਅਤੇ ਨਿਰਧਾਰਿਤ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ। 15 ਮਈ ਤੋਂ 31 ਮਈ, 2025 ਤੱਕ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਮਨਜ਼ੂਰੀ ਹੈ। 1 ਜੂਨ ਤੋਂ, ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਖੇਤਰਾਂ ਅਤੇ ਨਹਿਰੀ ਸਿੰਚਾਈ ਵਾਲੇ ਖੇਤਰਾਂ ਵਿੱਚ ਬਿਜਾਈ ਦੀ ਆਗਿਆ ਹੋਵੇਗੀ, ਜਿਸ ਵਿੱਚ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਸ਼ਾਮਲ ਹਨ। 5 ਜੂਨ ਤੋਂ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਬਿਜਾਈ ਸ਼ੁਰੂ ਕੀਤੀ ਜਾ ਸਕਦੀ ਹੈ। ਬਾਕੀ ਜ਼ਿਲ੍ਹੇ ਜਿਵੇਂ- ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ – ਵਿੱਚ 9 ਜੂਨ ਤੋਂ ਬਿਜਾਈ ਸ਼ੁਰੂ ਹੋ ਜਾਵੇਗੀ।

ਡੀ.ਐਸ.ਆਰ. ਅਧੀਨ ਖੇਤਰਾਂ ਲਈ 8 ਘੰਟੇ ਰੋਜ਼ਾਨਾ ਬਿਜਲੀ ਸਪਲਾਈ 15 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਹੋਰ ਖੇਤਰਾਂ ਲਈ, 8 ਘੰਟੇ ਦੀ ਸਪਲਾਈ ਰਾਜ ਸਰਕਾਰ ਦੁਆਰਾ ਜਾਰੀ ਬਿਜਾਈ ਸ਼ਡਿਊਲ ਦੇ ਅਨੁਸਾਰ ਲਾਗੂ ਕੀਤੀ ਜਾਵੇਗੀ।

ਹਰਭਜਨ ਸਿੰਘ ਈਟੀਓ ਨੇ ਭਰੋਸਾ ਦਿਵਾਇਆ ਕਿ ਸਰਕਾਰ  ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਗਏ ਹਨ। ਉਹਨਾਂ ਕਿਹਾ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਘਰੇਲੂ ਖਪਤਕਾਰਾਂ ਤੇ ਉਦਯੋਗਾਂ ਨੂੰ ਵੀ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।