caught - Nirpakh Post

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲਜ਼ਮਾਂ ਦੀ ਟੋਇਟਾ ਇਨੋਵਾ ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਪਹਿਲੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਮੁਲਜ਼ਮ ਸੈਵਨਬੀਰ  ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਸ਼ੂ ਵਪਾਰ ਦੀ ਆੜ ਵਿੱਚ  ਹੈਰੋਇਨ ਦੀਆਂ ਖੇਪਾਂ ਪ੍ਰਾਪਤ ਰਿਹਾ ਸੀ ।

ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤੀ ਇੱਕ ਹੋਰ ਮੁਲਜ਼ਮ ਜਸਬੀਰ ਕੌਰ,  ਕਥਿਤ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਜੁੜੀ ਹੋਈ ਹੈ ਅਤੇ ਭਾਰਤ ਅਤੇ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੀਸੀਪੀ ਸਿਟੀ ਜਗਜੀਤ ਸਿੰਘ ਵਾਲੀਆ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਅਤੇ  ਐਸਐਚਓ ਥਾਣਾ, ਛੇਹਰਟਾ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਖੁਫੀਆ ਆਪ੍ਰੇਸ਼ਨ ਤਹਿਤ ਨਸ਼ਾ ਤਸਕਰੀ ਦੇ ਇਨ੍ਹਾਂ ਦੋਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।

ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੈਵਨਬੀਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਬੱਕਰੀਆਂ ਦੀ ਖ਼ਰੀਦ/ਫ਼ਰੋਖ਼ਤ ਵਾਲੇ ਧੰਦੇ ਦੀ ਆੜ ਵਿੱਚ ਗਿਰੋਹ ਚਲਾ ਰਿਹਾ ਸੀ, ਜਿਸ ਤੋਂ ਉਸਨੇ ਹੋਰ ਜਾਇਦਾਦ ਤੋਂ ਇਲਾਵਾ ਆਪਣੇ ਪਿੰਡ ਵਿੱਚ ਇੱਕ ਵੱਡੀ ਕੋਠੀ ਬਣਾ ਲਈ ਹੈ।

ਮੁਲਜ਼ਮ ਆਪਣੇ ਪਿੰਡ ਦੇ ਨੇੜੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ , ਜੋ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਨਸ਼ੀਲੇ ਪਦਾਰਥਾਂ ਨੂੰ ਛੁਪਾ ਦਿੰਦਾ ਸੀ ਅਤੇ ਬਾਅਦ ਵਿੱਚ ਆਪਣੇ ਸਾਥੀਆਂ ਦੀ ਮਦਦ ਰਾਹੀਂ ਅੱਗੇ ਵੰਡਦਾ ਸੀ।  ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 104 ਮਿਤੀ 02-06-2025 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 106 ਮਿਤੀ 04-06-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖੋ-ਵੱਖਰੇ ਕੇਸ ਦਰਜ ਕੀਤੇ ਗਏ ਹਨ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ:
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।