movement against drugs - Nirpakh Post

ਯੁੱਧ ਨਸ਼ਿਆਂ ਵਿਰੁੱਧ’ : ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ
ਜਲੰਧਰ, 19 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 45, 46 ਅਤੇ 47 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਵਿੱਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਮੀਟਿੰਗਾਂ ਕਰਕੇ ਨਸ਼ਿਆਂ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ਹੁਣ ਹਰ ਪਿੰਡ ਅਤੇ ਵਾਰਡ ਵਿੱਚ ਸ਼ੁਰੂ ਹੋ ਚੁੱਕੀ ਹੈ, ਜੋ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਉਥੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਹੈ, ਜਿਸ ਰਾਹੀਂ ਸਾਰੇ ਪਿੰਡਾਂ ਅਤੇ ਵਾਰਡਾਂ ਤੱਕ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਇਕ ਸਮਾਜਿਕ ਸੰਕਲਪ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭੂਮਿਕਾ ਨਿਭਾਈ ਜਾ ਰਹੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਕੱਟਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਵੱਡੇ ਪੱਧਰ ’ਤੇ ਵਿਸ਼ਵਾਸ ਪ੍ਰਗਟਾਇਆ ਜਾ ਰਿਹਾ ਹੈ।

ਸ੍ਰੀ ਭਗਤ ਨੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਇਸ ਮੁਹਿੰਮ ਨੂੰ ਜ਼ਿਲ੍ਹੇ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇ ਅਤੇ ਆਪੋ-ਆਪਣੇ ਵਾਰਡ ਵਿੱਚ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ।

ਕੈਬਨਿਟ ਮੰਤਰੀ ਨੇ ਅਪੀਲ ਕੀਤੀ ਕਿ ਹਰ ਨਾਗਰਿਕ ਨਸ਼ਿਆਂ ਖਿਲਾਫ਼ ਇਸ ਅੰਦੋਲਨ ਨਾਲ ਜੁੜੇ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

ਇਸ ਦੌਰਾਨ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

ਐਸ. ਐਚ.ਓ. ਹਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਨੂੰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ

ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਸਿਹਤ ਵਿਭਾਗ ਤੋਂ ਡਾ. ਸਿਮਰਨ ਜੀਤ ਕੌਰ ਨੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਦੋ ਨਸ਼ਾ ਛੁਡਾਊ ਕੇਂਦਰ ਅਤੇ ਪਿੰਡ ਸ਼ੇਖੇ ਵਿਖੇ ਮੁੜ ਵਸੇਬਾ ਕੇਂਦਰ ਚਲਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 26 ਓਟ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ ਨੰਬਰ 0181-2911969 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਕੌਂਸਲਰ ਰੂਪਾ ਭਗਤ ਤੇ ਮਨਮੀਤ ਕੌਰ, ਵਾਰਡ ਇੰਚਾਰਜ ਰਜਨੀਸ਼, ਸਾਬਕਾ ਚੇਅਰਮੈਨ ਕੀਮਤੀ ਭਗਤ, ਨਾਇਬ ਤਹਿਸੀਲਦਾਰ ਗੁਰਸਿਮਰਨਜੀਤ ਸਿੰਘ, ਐਕਸੀਅਨ ਨਗਰ ਨਿਗਮ ਬਲਜੀਤ ਸਿੰਘ ਆਦਿ ਵੀ ਮੌਜੂਦ ਸਨ।