Giani Kuldeep Singh Gargaj - Nirpakh Post

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖਾਹੀਆ ਕਰਾਰ
ਤਖ਼ਤ ਸ੍ਰੀ ਪਟਨਾ ਸਾਹਿਬ ਦੇ 5 ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਦੀ ਵਿਸ਼ੇਸ਼ ਇਕੱਤਰਤਾ ਦੇ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਤਖ਼ਤ ਸਾਹਿਬ ਉੱਤੇ 10 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਨੂੰ ਲੈ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਤੇ ਆਪੋਥਾਪੀ ਜਥੇਦਾਰ ਜਿਸ ਨੂੰ ਪੰਥ ਵੱਲੋਂ ਅਸਵੀਕਾਰ ਕਰਦੇ ਹੋਏ ਨਕਾਰ ਦਿਤਾ ਗਿਆ ਹੈ, ਉਨ੍ਹਾਂ ਵੱਲੋਂ ਰਾਜਨੀਤੀ ਤੋਂ ਪ੍ਰੇਰੀਤ ਹੋਕੇ ਅੱਜ ਜਾਰੀ ਕੀਤੇ ਗਏ ਹੁਕਮਨਾਮਾ ਜਿਸ ਰਾਹੀਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬ ਵੱਲੋਂ ਜਾਰੀ ਹੁਕਮਨਾਮਾ ਤੇ ਆਦੇਸ਼ ਦੀ ਉਲੰਘਨਾ ਕਰਨ ਦਾ ਦੋਸ਼ੀ ਮਨਦੇ ਹੋਏ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸੰਵਿਧਾਨ ਤੇ ਉਪਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੇ ਦੇ ਪ੍ਰਬੰਧਕ ਕਮੇਟੀ ਦੇ ਅਧੀਕਾਰ ਅਤੇ ਸ਼ਕਤੀ ਵਿੱਚ ਦਖ਼ਲਅੰਦਾਜ਼ੀ ਕਰਕੇ ਉਸ ਦੇ ਨਿਰਣੈ ਖਿਲਾਫ ਹੁਕਮਨਾਮਾ ਜਾਰੀ ਕਰਨ ਦਾ ਦੋਸ਼ੀ ਮਨਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਨ-ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਆਦਿ ਨੂੰ ਠੇਸ ਪਹੁੰਚਾਨ ਦਾ ਗੰਭੀਰ ਦੋਸ਼ੀ ਮਨਦੇ ਹੋਏ ਤਨਖਾਹੀਆ ਘੋਸ਼ੀਤ ਕੀਤਾ ਜਾਂਦਾ ਹੈ।

ਇਸ ਘਟਨਾਕਰਮ ਵਿੱਚ ਸੁਖਬੀਰ ਸਿੰਘ ਬਾਦਲ ਦੇ ਦਖ਼ਲਅੰਦਾਜ਼ੀ ਤੇ ਸਾਜਿਸਕਰਤਾ ਦੇ ਰੂਪ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਵੀ ਪੁੱਜ ਰਹੀਂ ਹੈ, ਇਸ ਲਈ ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦੇ ਅੰਦਰ-ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਾਹਮਣੇ ਸਰੀਰਕ ਰੂਪ ਵਿਚ ਪੇਸ਼ ਹੋਕੇ ਆਪਣਾ ਪੱਖ ਰਖਣ ਲਈ ਆਦੇਸ਼ ਦਿਤਾ ਜਾਂਦਾ ਹੈ, ਇਸ ਆਦੇਸ਼ ਦੀ ਉਲੰਘਣਾ ਹੋਣ ਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਾਲ ਹੀਂ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਨੂੰ ਸਖ਼ਤ ਆਦੇਸ਼ ਦਿਤਾ ਜਾਂਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਵੱਲੋਂ ਅੱਜ ਜਾਰੀ ਕੀਤੇ ਗਏ ਮਤਾ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਇਸ ਹੁਕਮ ਨੂੰ ਮਨਣ ਤੋਂ ਸਖ਼ਤ ਮਨਾ ਕੀਤਾ ਜਾਂਦਾ ਹੈ ਤੇ ਰੋਕ ਲਾਈ ਜਾਂਦੀ ਹੈ।

ਜੇਕਰ ਕੋਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Also : ਛੱਤੀਸਗੜ੍ਹ ਦੇ ਅਬੂਝਮਾੜ ਵਿੱਚ 27 ਨਕਸਲੀਆਂ ਦਾ ਐਨਕਾਊਂਟਰ , ਮਾਰਿਆ ਗਿਆ 1.5 ਕਰੋੜ ਦਾ ਇਨਾਮੀ ਨਕਸਲੀ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸੰਬੰਧੀਤ ਜਾਰੀ ਕੀਤੇ ਗਏ ਹੁਕਮਨਾਮਾ ਜਾਂ ਆਦੇਸ਼ ਨੂੰ ਰੱਦ ਕੀਤੀ ਜਾਂਦਾ ਹੈ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਪਹਿਲਾ ਜਾਰੀ ਹੁਕਮਨਾਮਾ ਅਨੁਸਾਰ ਗਿਆਨੀ ਰਣਜੀਤ ਸਿੰਘ ਗੌਹਰ ਦੇ ਉਤੇ ਲਗੇ ਤਨਖਾਹੀਆ ਅਤੇ ਪੰਥ ਤੋਂ ਛੇਕੇ ਹੋਣ ਦਾ ਆਦੇਸ਼ ਪੁਰੀ ਤਰ੍ਹਾਂ ਲਾਗੂ ਰਵੇਗਾ। ਨਾਲ ਨੀਂ ਇਹ ਆਦੇਸ਼ ਦਿਤਾ ਜਾਂਦਾ ਹੈ ਕਿ ਅੱਜ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀਂ ਮਨਿਆ ਜਾਵੇਗਾ, ਇਸ ਆਦੇਸ਼ ਦਾ ਸਖ਼ਤੀ ਨਾਲ ਪਾਲਨ ਕੀਤਾ ਜਾਵੇ।