protect - Nirpakh Post

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ
ਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ:

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ 'ਬੀਟ ਪਲਾਸਟਿਕ ਪ੍ਰਦੂਸ਼ਣ' ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਆਯੋਜਿਤ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ, ਡਾ. ਰਵਜੋਤ ਸਿੰਘ ਨੇ ਰਾਜ ਦੇ ਲੋਕਾਂ ਨੂੰ ਦਰਪੇਸ਼ ਮੌਜੂਦਾ ਵਾਤਾਵਰਣ ਚੁਣੌਤੀਆਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼ ਅਤੇ ਸਵੱਛ ਵਾਤਾਵਰਣ ਵਾਲੇ ਸਭ ਤੋਂ ਸਿਹਤਮੰਦ ਰਾਜਾਂ ਵਿੱਚੋਂ ਇੱਕ ਬਣਾਉਣ ਲਈ ਸਮਾਂਬੱਧ ਢੰਗ ਨਾਲ ਇਸ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਸੰਪੂਰਨ ਉਪਚਾਰਕ ਕਾਰਜਾਂ 'ਤੇ ਚਾਨਣਾ ਪਾਇਆ।

ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਵਾਤਾਵਰਣ ਤੇ ਹਾਨੀਕਾਰਕ ਪ੍ਰਭਾਵਾਂ ਕਾਰਨ ਪਹਿਲਾਂ ਹੀ ਸੂਬੇ ਵਿੱਚ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾ ਦਿੱਤੀ ਹੈ ਪਰ ਨਾਲ ਹੀ ਇਸਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ 'ਤੇ ਵੀ ਪਾਬੰਦੀ ਲਗਾਈ ਹੈ। ਸਬੰਧਤ ਵਿਭਾਗਾਂ/ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਲਾਸਟਿਕ ਰਹਿਤ ਅਤੇ ਵਾਤਾਵਰਣ ਅਨੁਕੂਲ ਵਿਕਲਪਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਉਤਸ਼ਾਹਿਤ ਕਰਨ।

ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੇ ਸੁਧਾਰ ਲਈ ਆਪਣੇ ਪੱਧਰ 'ਤੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਸਾਨੂੰ 'ਹਵਾ' ਨੂੰ ਗੁਰੂ ਨਾਲ, 'ਪਾਣੀ' ਨੂੰ ਪਿਤਾ ਨਾਲ ਅਤੇ ਧਰਤੀ ਨੂੰ ਮਾਤਾ ਨਾਲ ਤੁਲਨਾ ਕੇ ਕੁਦਰਤ ਦਾ ਸਤਿਕਾਰ ਅਤੇ ਸੰਭਾਲ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ ਵਾਤਾਵਰਣ ਪੱਖੀ ਜੀਵਨ ਸ਼ੈਲੀ ਅਪਣਾਉਣ ਅਤੇ ਕੁਦਰਤ ਅਤੇ ਇਸ ਦੇ ਸਾਰੇ ਗੁਣਾਂ ਪ੍ਰਤੀ ਹਮਦਰਦਾਨਾ ਪਹੁੰਚ ਰੱਖਣ ਦਾ ਵੀ ਸੱਦਾ ਦਿੱਤਾ।

ਸਮਾਗਮ ਦਾ ਉਦਘਾਟਨ ਕਰਦੇ ਹੋਏ, ਡਾ. ਰਵਜੋਤ ਸਿੰਘ ਨੇ ਸੂਬੇ ਵਿੱਚ ਪੌਦੇ ਲਗਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ, ਪੌਦੇ ਵੰਡੇ ਅਤੇ ਲੋਕਾਂ ਨੂੰ ਪਵਿੱਤਰ ਕਾਰਜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਲਈ ਕਿਹਾ।

ਸੂਬੇ ਚ ਵਾਤਾਵਰਨ ਸਮਤੋਲ ਦੇ ਕੰਮਾਂ ਲਈ ਉਨ੍ਹਾਂ ਨੇ  ਸੰਗਠਨਾਂ/ਵਿਭਾਗਾਂ ਨੂੰ 8.10 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿੱਚ ਦੋ ਮਹੱਤਵਪੂਰਨ ਖੋਜ ਪ੍ਰਯੋਗਸ਼ਾਲਾਵਾਂ ਦਾ ਆਨਲਾਈਨ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ, ਸਥਾਨਕ ਸਰਕਾਰਾਂ ਮੰਤਰੀ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੁਆਰਾ ਸਾਂਝੇ ਤੌਰ 'ਤੇ ਤਿਆਰ ਕੀਤੀਆਂ ਗਈਆਂ ਗੁਰਬਾਣੀ ਵਿੱਚ ਕੁਦਰਤ ਦਾ ਫੇਨੋਮੇਨੋਲੋਜੀਕਲ ਅਜੂਬਾ ਅਤੇ ਕੌਂਸਲ ਦੁਆਰਾ ਤਿਆਰ ਕੀਤੀ ਗਈ ਦੋਭਾਸ਼ੀ "ਐਨਸਾਈਕਲੋਪੀਡੀਆ ਡਿਕਸ਼ਨਰੀ ਆਫ਼ ਇਨਵਾਇਰਮੈਂਟ ਐਂਡ ਕਲਾਈਮੇਟ ਚੇਂਜ" ਜਾਰੀ ਕੀਤੀ। ਇਸ ਮੌਕੇ ਪੀ ਐਸ ਸੀ ਐਸ ਟੀ ਅਤੇ ਇੰਸਟੀਚਿਊਟ ਆਫ਼ ਗਵਰਨੈਂਸ ਐਂਡ ਸਸਟੇਨੇਬਲ ਡਿਵੈਲਪਮੈਂਟ (ਆਈ ਜੀ ਐਸ ਡੀ), ਯੂ ਐਸ ਏ ਦੁਆਰਾ ਸਾਂਝੇ ਤੌਰ 'ਤੇ ਤਿਆਰ ਕੀਤੀ ਗਈ ਇੱਕ ਤਕਨੀਕੀ ਰਿਪੋਰਟ "ਪਾਥਵੇਅਜ਼ ਟੂ ਨੈੱਟ ਜ਼ੀਰੋ ਇਨ ਪੰਜਾਬ: ਕ੍ਰਿਟੀਕਲ ਰੋਲ ਆਫ਼ ਨਾਨ-ਸੀਓ2" ਪ੍ਰਦੂਸ਼ਕ ਵੀ ਜਾਰੀ ਕੀਤੀ ਗਈ।

ਪੰਜਾਬ ਦੇ ਵਾਤਾਵਰਣ, ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੇ ਖੇਤਰ ਵਿੱਚ ਪਾਏ ਗਏ ਸ਼ਾਨਦਾਰ ਅਤੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਨੇ ਅੱਜ ਸਾਲ 2025 ਦੇ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਣ ਪੁਰਸਕਾਰ ਚਾਰ ਸੰਸਥਾਵਾਂ, ਜਿਨ੍ਹਾਂ ਵਿੱਚ ਗ੍ਰਾਮ ਪੰਚਾਇਤ, ਪਿੰਡ ਜੰਗੀਰਾਣਾ, ਜ਼ਿਲ੍ਹਾ ਬਠਿੰਡਾ ਨੂੰ ਗ੍ਰਾਮ ਪੰਚਾਇਤ ਦੀ ਸ਼੍ਰੇਣੀ ਵਿੱਚ; ਸਰਕਾਰੀ ਹਾਈ ਸਕੂਲ ਮਲਕੋਂ, ਮਾਨਸਾ ਨੂੰ ਸੰਸਥਾ ਦੀ ਸ਼੍ਰੇਣੀ ਵਿੱਚ; ਗ੍ਰੀਨ ਪਲੈਨੇਟ ਸੋਸਾਇਟੀ, ਜ਼ੀਰਕਪੁਰ, ਐਸ ਏ ਐਸ ਨਗਰ ਨੂੰ ਐਨ ਜੀ ਓ/ਸਮਾਜਿਕ ਸੰਗਠਨ ਦੀ ਸ਼੍ਰੇਣੀ ਵਿੱਚ ਅਤੇ ਨਟਰਾਜ ਵੂਲਟੈਕਸ ਲਿਮਟਿਡ, ਅੰਮ੍ਰਿਤਸਰ ਨੂੰ ਉਦਯੋਗ ਦੀ ਸ਼੍ਰੇਣੀ ਵਿੱਚ ਪ੍ਰਦਾਨ ਕੀਤਾ।
ਪੁਰਸਕਾਰ ਵਿੱਚ ਹਰੇਕ ਸੰਗਠਨ ਨੂੰ 1 ਲੱਖ ਰੁਪਏ ਦਾ ਨਕਦ ਇਨਾਮ, ਪ੍ਰਸ਼ੰਸਾ ਸਰਟੀਫਿਕੇਟ ਅਤੇ ਚਾਂਦੀ ਦੀ ਪਲੇਟ  (ਯਾਦਗਾਰੀ ਚਿੰਨ੍ਹ) ਸ਼ਾਮਲ ਹੈ।

ਇਸ ਤੋਂ ਇਲਾਵਾ, ਕੈਬਿਨਟ ਮੰਤਰੀ ਨੇ ਪੰਜਾਬ ਦੇ 8 ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ (ਇੰਨੋਵੇਟਰਾਂ) ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ਨੂੰ ਆਪਣੀ ਖੁਦ ਦੀ ਸੂਝ-ਬੂਝ ਅਤੇ ਗਿਆਨ ਨਾਲ ਘੱਟ ਲਾਗਤ ਵਾਲੀਆਂ ਸਵਦੇਸ਼ੀ ਤਕਨਾਲੋਜੀਆਂ ਅਤੇ ਪ੍ਰਕਿਰਿਆਵਾਂ ਵਿਕਸਤ ਕਰਨ ਲਈ 1043 ਐਂਟਰੀਆਂ ਵਿੱਚੋਂ ਚੁਣਿਆ ਗਿਆ ਸੀ। ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਵੀ ਰਾਸ਼ਟਰੀ ਈਕੋ-ਰਚਨਾਤਮਕਤਾ ਅਤੇ ਨਵੀਨਤਾ ਹੈਕਾਥੌਨ ਵਿੱਚ ਭਾਰਤ ਵਿੱਚ ਸਭ ਤੋਂ ਵਧੀਆ ਜ਼ਿਲ੍ਹਿਆਂ ਦਾ ਪੁਰਸਕਾਰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਨੂੰ ਵੀ 'ਵਿਪਰੋ ਅਰਥੀਅਨ ਅਵਾਰਡ, 2024' ਜਿੱਤਣ ਲਈ ਸਨਮਾਨਿਤ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਗਏ ਦੇਸ਼ ਦੇ 20 ਸਭ ਤੋਂ ਵਧੀਆ ਸਕੂਲਾਂ ਵਿੱਚੋਂ ਇੱਕ ਸੀ। ਸਥਾਨਕ ਸਰਕਾਰਾਂ ਮੰਤਰੀ ਨੇ ਪੰਜਾਬ ਰਾਜ ਸਾਇੰਸ ਤੇ ਤਕਨਾਲੋਜੀ ਕੌਂਸਲ ਦੁਆਰਾ ਤਿਆਰ ਕੀਤੇ ਗਏ ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ ਦੀ ਸਹੂਲਤ ਲਈ ਇੱਕ ਕਿਤਾਬਚਾ ਵੀ ਜਾਰੀ ਕੀਤਾ।

ਰਾਜ ਸਭਾ ਮੈਂਬਰ, ਪਦਮ ਸ਼੍ਰੀ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਣ ਦੇ ਵਿਗਾੜ ਦੇ ਵਿਸ਼ਵਵਿਆਪੀ ਰੁਝਾਨਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਧਰਤੀ ਨੂੰ ਵਾਤਾਵਰਣ ਦੇ ਮਾੜੇ ਪ੍ਰਭਾਵਾਂ ਕਾਰਨ ਆਉਣ ਵਾਲੀਆਂ ਚੁਣੌਤੀਆਂ ਤੋਂ ਬਚਾ ਸਕੀਏ। ਕਾਲੀ ਵੇਈਂ ਦੀ ਉਦਾਹਰਣ ਦਿੰਦੇ ਹੋਏ, ਜੋ ਕਦੇ ਪ੍ਰਦੂਸ਼ਿਤ ਜਲ ਸਰੋਤ ਲਈ ਜਾਣੀ ਜਾਂਦੀ ਸੀ ਅਤੇ ਹੁਣ ਪਾਣੀ ਦਾ ਇੱਕ ਪਵਿੱਤਰ ਸਰੋਤ ਹੈ, ਉਨ੍ਹਾਂ ਕਿਹਾ ਕਿ ਅਸੀਂ ਸਖ਼ਤ ਯਤਨ ਕਰਕੇ ਸਭ ਕੁਝ ਸੰਭਵ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਲੁਧਿਆਣਾ ਵਿੱਚ ਬੁੱਢਾ ਨਾਲਾ ਦੀ ਸਫਾਈ ਸ਼ੁਰੂ ਕੀਤੀ ਗਈ ਸੀ, ਤਾਂ ਬਹੁਤ ਸਾਰੀਆਂ ਰੁਕਾਵਟਾਂ ਆਈਆਂ ਪਰ ਹੁਣ 12 ਪਿੰਡਾਂ ਅਤੇ ਤਿੰਨ ਕਲੋਨੀਆਂ ਵਾਲੇ ਹਿੱਸੇ ਦੀ ਸਫਾਈ ਨੇ ਬਾਕੀ ਹਿੱਸੇ ਲਈ ਵੀ ਰਸਤਾ ਦਿਖਾਇਆ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੁੱਢੇ ਨਾਲੇ ਵਿੱਚ ਵਗਦਾ ਪਾਣੀ ਸਾਫ਼ ਅਤੇ ਸਾਫ਼ ਹੋਵੇਗਾ, ਇਹ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ। ਉਨ੍ਹਾਂ ਨੇ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਬਚਾਉਣ ਲਈ ਇੱਕ ਸਮੂਹਿਕ ਅਤੇ ਸਕਾਰਾਤਮਕ ਮਨੁੱਖੀ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ।

ਸਮਾਗਮ ਦੌਰਾਨ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਪ੍ਰਿਅੰਕ ਭਾਰਤੀ, ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ, ਮਨੀਸ਼ ਕੁਮਾਰ, ਵਿਸ਼ੇਸ਼ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ-ਕਮ-ਡਾਇਰੈਕਟਰ, ਵਾਤਾਵਰਣ, ਪਰਮਿੰਦਰ ਪਾਲ ਸਿੰਘ, ਕਮਿਸ਼ਨਰ, ਐਮ ਸੀ ਮੋਹਾਲੀ, ਪ੍ਰਿਤਪਾਲ ਸਿੰਘ, ਕਾਰਜਕਾਰੀ ਨਿਰਦੇਸ਼ਕ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ, ਡਾ. ਅਜੀਤ ਦੁਆ, ਸੀ ਈ ਓ, ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ, ਜੀ.ਐਸ. ਮਜੀਠੀਆ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਵਾਤਾਵਰਣ ਪ੍ਰੇਮੀ ਅਤੇ ਉਦਯੋਗਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਸਨ।

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”
ਨੰਗਲ (ਰੂਪਨਗਰ), 21 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ।

ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀ.ਬੀ.ਐਮ.ਬੀ. ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ.ਬੀ.ਐਮ.ਬੀ. ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਟਾਊਨਸ਼ਿਪ ਜੋ ਕਿ ਸੁਹਜ ਪੱਖੋਂ ਡਿਜ਼ਾਈਨ ਕੀਤਾ ਗਿਆ ਸੀ, ਬੀ.ਬੀ.ਐਮ.ਬੀ. ਦੀ ਅਣਗਹਿਲੀ ਕਾਰਨ ਬਰਬਾਦ ਹੋ ਗਿਆ ਹੈ, ਜੋ ਕਿ ਸੱਚਮੁੱਚ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ.ਬੀ.ਐਮ.ਬੀ., ਕੇਂਦਰ ਦੇ ਹੱਥਾਂ ਵਿੱਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਵੱਲ ਮੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਆਗੂਆਂ ਨੇ ਕਈ ਮੁੱਦਿਆਂ 'ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੂੰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਦਰਿਆ ਦੀ ਯੋਜਨਾ ਬਣਾਉਣ ਅਤੇ ਇਸ ਦੇ ਸਰਵੇਖਣ ਦੇ ਹੁਕਮ ਜਾਰੀ ਕਰਨ ਲਈ ਗੁੜਗਾਓਂ ਵਿੱਚ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਆਲੀਸ਼ਾਨ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਵੈ-ਘੋਸ਼ਿਤ ਰਾਖੇ ਸਾਬਕਾ ਮੁੱਖ ਮੰਤਰੀ ਨੇ ਕਪੂਰੀ ਵਿਖੇ ਐਸ.ਵਾਈ.ਐਲ ਦੇ ਨੀਂਹ ਪੱਥਰ ਸਮਾਰੋਹ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤੀ ਗਈ ਸੀ ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਵਿਅਰਥ ਅਤੇ ਅਸਵੀਕਾਰਯੋਗ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬ ਇਸ ਨੂੰ ਹੁਣ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿਤਮਜ਼ਰੀਫ਼ੀ ਇਹ ਹੈ ਕਿ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।

ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਇਹ ਇੱਕੋ-ਇੱਕ ਵਿਹਾਰਕ ਵਿਕਲਪ ਹੈ, ਜਿਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਕਬੇ ਵਿੱਚ ਛੋਟਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਹ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਸਾਡੇ ਆਪਣੇ ਖੇਤ ਸੁੱਕੇ ਹਨ ਤਾਂ ਅਸੀਂ ਹਰਿਆਣਾ ਨੂੰ ਪਾਣੀ ਕਿਵੇਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲਗਪਗ 60 ਫੀਸਦੀ ਖੇਤਾਂ ਨੂੰ ਨਹਿਰਾਂ ਰਾਹੀਂ ਸਿੰਜਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਹਰ ਬੂੰਦ ਬਹੁਤ ਕੀਮਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਤੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਰਿਆਦਿਲੀ ਦਿਖਾਉਂਦੇ ਹੋਏ ਪੰਜਾਬ ਨੇ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਪਿਆਸੇ ਨੂੰ ਪਾਣੀ ਦੇਣਾ ਇੱਕ ਮਹਾਨ ਪੁੰਨ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।