Agriculture Department - Nirpakh Post

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ - ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ।

ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ 2025—26 ਦੌਰਾਨ ਪੌਦੇ ਲਗਾਉਣ ਸਬੰਧੀ ਉਪਰਾਲਿਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਜਿਲ੍ਹੇ ਵਿੱਚ ਵਣ ਮਹੋਤਸਵ ਵੀ ਮਨਾਇਆ ਜਾਵੇਗਾ ਅਤੇ 2 ਰੁਪਏ ਪ੍ਰਤੀ ਬੂਟੇ ਦੀ ਨਿਗੂਣੀ ਜਿਹੀ ਕੀਮਤ ਤੇ ਲੋਕਾਂ ਨੂੰ ਪੌਦੇ ਉਪਲਬਧ ਕਰਵਾਏ ਜਾਣਗੇ।
ਇਸ ਤੋਂ ਇਲਾਵਾ, 582.252 ਹੈਕਟੇਅਰ ਰਕਬੇ ਵਿੱਚ ਮੁਆਵਜ਼ਾ ਜੰਗਲਾਤ ਯੋਜਨਾ ਤਹਿਤ ਰੁੱਖ ਲਗਾਏ ਜਾਣਗੇ ਅਤੇ ਪਠਾਨਕੋਟ ਜਿ਼ਲ੍ਹੇ ਵਿੱਚ 50 ਹੈਕਟੇਅਰ ਰਕਬੇ ਵਿੱਚ ਮਿੱਟੀ ਅਤੇ ਪਾਣੀ ਸੰਭਾਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ 2025-26 ਦੌਰਾਨ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਕੂਲਾਂ, ਕਾਲਜਾਂ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵਿੱਚ 331 ਹੈਕਟੇਅਰ ਰਕਬੇ ਵਿੱਚ 3.31 ਲੱਖ ਪੌਦੇ ਲਗਾਏ ਜਾਣੇ ਹਨ। ਇਸਦੇ ਨਾਲ ਹੀ 'ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ' ਯੋਜਨਾ ਦੇ ਹਿੱਸੇ ਵਜੋਂ 52 'ਪਵਿੱਤਰ ਵਣ' ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83  'ਨਾਨਕ ਬਗੀਚੀਆਂ' ਸਥਾਪਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਪੌਦੇ ਲਾਉਣ ਦੀ ਇਸ ਮੁਹਿੰਮ ਲਈ ਤਾਰ ਕੀਤੇ ਗਏ ਬਲੂਪ੍ਰਿੰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਜੰਗਲਾਤ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤ ਰਾਜ ਕੁਮਾਰ, ਸੀਸੀਐਫ (ਹਿੱਲਜ਼) ਨਿਧੀ ਸ੍ਰੀਵਾਸਤਵ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕਨਨ ਮੌਜੂਦ ਸਨ।

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ 'ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ
ਚੰਡੀਗੜ੍ਹ, 9 ਜੂਨ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ ਕੇ ਇਸ ਸਾਲ 2.98 ਲੱਖ ਏਕੜ ਹੋ ਗਿਆ ਹੈ, ਜੋ 49,000 ਏਕੜ ਤੋਂ ਜ਼ਿਆਦਾ ਦਾ ਵਾਧਾ ਦਰਸਾਉਂਦਾ ਹੈ।

ਚੱਲ ਰਹੇ ਸਾਉਣੀ ਸੀਜ਼ਨ ਅਤੇ ਵਿਭਾਗੀ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੋਮਵਾਰ ਸ਼ਾਮ ਨੂੰ ਇੱਥੇ ਕਿਸਾਨ ਭਵਨ ਵਿਖੇ  ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ 60,121 ਹੈਕਟੇਅਰ ਰਕਬੇ ਨਾਲ ਨਰਮੇ ਦੀ ਕਾਸ਼ਤ ਵਿੱਚ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਮਾਨਸਾ (27,621 ਹੈਕਟੇਅਰ), ਬਠਿੰਡਾ (17,080 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ (13,240 ਹੈਕਟੇਅਰ) ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰੇਗੀ, ਜਿਸ ਵਾਸਤੇ 49,000 ਤੋਂ ਵੱਧ ਕਿਸਾਨਾਂ ਨੇ ਪਹਿਲਾਂ ਹੀ ਔਨਲਾਈਨ ਰਜਿਸਟਰੇਸ਼ਨ ਕਰਵਾ ਲਈ ਹੈ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕਪਾਹ ਉਤਪਾਦਕਾਂ ਲਈ 15 ਜੂਨ ਤੱਕ ਔਨਲਾਈਨ ਰਜਿਸਟਰੇਸ਼ਨ ਕੀਤੀ ਜਾਣੀ ਯਕੀਨੀ ਬਣਾਈ ਜਾਵੇ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਨੂੰ ਸੂਬੇ ਦੇ ਕਿਸਾਨਾਂ ਤੋਂ ਮਿਲੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟਾਈ ਕਿਉਂਕਿ  1 ਜੂਨ ਤੋਂ ਬਿਜਾਈ ਸ਼ੁਰੂ ਹੋਣ ਤੋਂ ਹੁਣ ਤੱਕ ਮਹਿਜ਼ 9 ਦਿਨਾਂ ਵਿੱਚ 54,000 ਏਕੜ ਤੋਂ ਵੱਧ ਰਕਬੇ ਵਿੱਚ ਸਾਉਣੀ ਦੀ ਮੱਕੀ ਬੀਜੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਮੱਕੀ ਬੀਜਣ ਵਾਲੇ ਕਿਸਾਨਾਂ ਲਈ 17,500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਇੱਕ ਪਾਇਲਟ ਪ੍ਰੋਜੈਕਟ ਅਧੀਨ ਛੇ ਜ਼ਿਲ੍ਹਿਆਂ- ਬਠਿੰਡਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦੇਸ਼ 12,000 ਹੈਕਟੇਅਰ ਰਕਬਾ ਸਾਉਣੀ ਮੱਕੀ ਹੇਠ ਲਿਆਉਣਾ ਹੈ ਤਾਂ ਜੋ ਖੇਤੀ ਵਿਭਿੰਨਤਾ ਅਤੇ ਭੂਮੀਗਤ ਪਾਣੀ ਦੀ ਸੰਭਾਲ ਵੱਲ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤਬਦੀਲੀ ਨੂੰ ਸੁਚਾਰੂ ਬਣਾਉਣ ਲਈ, ਰਾਜ ਸਰਕਾਰ ਨੇ ਕਿਸਾਨਾਂ ਨੂੰ ਸੇਧ ਦੇਣ ਅਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਹਨ।

ਸੂਬੇ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਰੁਝਾਨ ਦੇਖੇ ਜਾ ਰਹੇ ਹਨ ਅਤੇ ਇਹ ਅੰਕੜੇ ਕਿਸਾਨਾਂ ਦੇ ਸਾਂਝੇ ਯਤਨਾਂ ਅਤੇ ਸੂਬਾ ਸਰਕਾਰ ਦੀਆਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀ ਉਤਪਾਦਕਤਾ ਨੂੰ ਵਧਾਉਣ ਸਬੰਧੀ ਪਹਿਲਕਦਮੀਆਂ ਨੂੰ ਦਰਸਾਉਂਦੇ ਹਨ।

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.), ਖਾਦਾਂ ਦੀ ਉਪਲਬਧਤਾ ਅਤੇ ਹੋਰ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਖੇਤੀਬਾੜੀ ਮੁਖੀਆਂ ਨੂੰ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ, ਵਿਸ਼ੇਸ਼ ਸਕੱਤਰ ਬਲਦੀਪ ਕੌਰ, ਖੇਤੀਬਾੜੀ ਕਮਿਸ਼ਨਰ ਬਬੀਤਾ, ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।
ਗੁਰਦਾਸਪੁਰ : 25 ਮਈ 2025 : ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਡੇਰਾ ਬਾਬਾ ਨਾਨਕ,ਬਟਾਲਾ ਅਤੇ ਕਲਾਨੌਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾਕਟਰ ਮਨਪ੍ਰੀਤ ਸਿੰਘ, ਡਾ.ਸ਼ਾਹਬਾਜ ਸਿੰਘ ਚੀਮਾ,ਡਾਕਟਰ ਸੁਖਬੀਰ ਸਿੰਘ ਸੰਧੂ ਖ਼ੇਤੀਬਾੜੀ ਅਫ਼ਸਰ, ਡਾ.ਹਰਮਨਦੀਪ ਸਿੰਘ, ਡਾ.ਅੰਮ੍ਰਿਤਪਾਲ ਸਿੰਘ, ਡਾਕਟਰ ਜੋਬਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ , ਜਸਪ੍ਰੀਤ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਕੀਟਨਾਸ਼ਕਾਂ ਦੇ 12 ਅਤੇ ਖਾਦਾਂ ਦੇ 17 ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਫ਼ਸਲ ਦੀ ਪਨੀਰੀ ਵਿਚ ਨਦੀਨਾਂ ਦੀ ਰੋਕਥਾਮ ਲਈ ਕਿਸਾਨਾਂ ਵਲੋ ਨਦੀਨ ਨਾਸ਼ਕਾਂ ਦੀ ਵਰਤੋਂ ਕੀਤੀ ਜਾਂਦੀ ਹੈ ,ਇਸ ਤੋਂ ਇਲਾਵਾ ਛੋਟੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਖਾਦਾਂ ਖਾਸ ਕਰਕੇ ਛੋਟੇ ਖੁਰਾਕੀ ਤੱਤਾਂ ਜਿਵੇਂ ਲੋਹਾ ਦਾ ਛਿੜਕਾਅ ਵੀ ਕੀਤਾ ਜਾਂਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਨਦੀਨ ਨਾਸ਼ਕ ਅਤੇ ਹੋਰ ਖੇਤੀ ਸਮਗਰੀ ਮੁਹਈਆ ਕਰਵਾਉਣ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਦਾ ਮੁਢਲਾ ਫ਼ਰਜ਼ ਹੈ। ਉਨਾਂ ਦੱਸਿਆ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਤੇ ਪਾਬੰਧੀ ਲਗੀ ਹੋਣ ਕਾਰਨ ਕਿਸਾਨਾਂ ਵਲੋਂ ਇਸ ਵਾਰ ਹਾਈਬ੍ਰਿਡ ਕਿਸਮਾਂ ਦੀ ਪਨੀਰੀ ਦੀ ਬਿਜਾਈ ਨਹੀਂ ਕੀਤੀ ਅਤੇ ਨਾਂ ਹੀ ਕਿਸੇ ਬੀਜ ਵਿਕਰੇਤਾ ਵਲੋਂ ਵਿਕਰੀ ਕੀਤੀ ਗਈ ਹੈ। ਉਨਾਂ ਦੱਸਿਆ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਉਨਾਂ ਕਿਹਾ ਕਿ ਫ਼ਸਲਾਂ ਵਿਚ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਯੂਰੀਆ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋਂ ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਯੂਰੀਆ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿਚੋਂ ਰੋਜਾਨਾ ਕਢਿਆ ਜਾਵੇ ਤਾਂ ਖਾਦ ਦੀ ਸਪਲਾਈ ਵਿਚ ਕੋਈ ਵਿਗਨ ਨਾ ਪਵੇ ।ਉਨਾਂ ਕਿਹਾ ਕਿ ਡੀਲਰਾਂ /ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।