country - Nirpakh Post

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ
ਚੰਡੀਗੜ੍ਹ, 18 ਜੂਨ:

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕੀਤੀਆਂ ਗਈਆਂ ਅਤੇ ਮਹਿਜ਼ 5868 ਸੇਵਾਵਾਂ (0.12 ਫ਼ੀਸਦੀ) ਦੀ ਡਿਲੀਵਰੀ ਵਿੱਚ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਸਮਾਂ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਭਾਵੀ ਪ੍ਰਣਾਲੀ ਨੂੰ ਉਜਾਗਰ ਕਰਦੀ ਹੈ ਅਤੇ ਭਾਰਤ ਸਰਕਾਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਨੂੰ ਪਹਿਲਾ ਦਰਜਾ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਾਰ-ਵਾਰ ਦੇਰੀ ਕਰਨ ਵਾਲਿਆਂ ਅਤੇ ਬੇਲੋੜੇ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸੇਵਾਵਾਂ ਪ੍ਰਦਾਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਪ੍ਰਮੁੱਖ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੇ ਸਰਟੀਫ਼ਿਕੇਟ ਸਬੰਧੀ ਅਰਜ਼ੀਆਂ ਦੀ ਡਿਜੀਟਲ ਤਸਦੀਕ ਕਰਨ ਲਈ ਲਗਭਗ 98 ਫੀਸਦ ਅਧਿਕਾਰੀਆਂ ਅਤੇ ਸਥਾਨਕ ਪ੍ਰਤੀਨਿਧੀਆਂ, ਜਿਨ੍ਹਾਂ ਵਿੱਚ ਪਟਵਾਰੀ, ਨਗਰ ਕੌਂਸਲਰ (ਐਮ.ਸੀ.), ਸਰਪੰਚ ਅਤੇ ਨੰਬਰਦਾਰ ਸ਼ਾਮਲ ਹਨ, ਦੀਆਂ ਲਾਗਇਨ ਆਈਡੀਜ਼ ਬਣਾ ਕੇ ਆਨਲਾਈਨ ਤਸਦੀਕ ਲਈ ਆਨਬੋਰਡ ਕਰ ਦਿੱਤਾ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਦੀ ਪਰੇਸ਼ਾਨੀ ਨੂੰ ਘਟਾਉਣਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਲਈ ਖੁਦ ਦਫਤਰਾਂ ਦੇ ਚੱਕਰ ਕੱਟਣ ਦੀ ਜ਼ਰੂਰਤ ਨੂੰ ਖਤਮ ਕਰਕੇ ਕੁਸ਼ਲਤਾ ਨੂੰ ਵਧਾਉਣਾ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੇ ਸੇਵਾ ਪ੍ਰਦਾਨ ਕਰਨ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਅਤੇ ਪਾਰਦਰਸ਼ਤਾ, ਜਵਾਬਦੇਹੀ ਤੇ ਨਿਰਧਾਰਤ ਸੀਮਾਂ-ਸੀਮਾਂ ਅੰਦਰ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ ਅਤੇ ਨਾਗਰਿਕਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਅਧਿਕਾਰੀਆਂ ਨੂੰ ਨਾਗਰਿਕ ਸੇਵਾ ਡਿਲੀਵਰੀ ਪੋਰਟਲ (connect.punjab.gov.in) ਨੂੰ ਉਪਭੋਗਤਾਵਾਂ ਲਈ ਹੋਰ ਸੁਖਾਲਾ, ਕੁਸ਼ਲ ਅਤੇ ਆਸਾਨ ਪਹੁੰਚ ਵਾਲਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਇੱਕ ਸਵੈ-ਸੇਵਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਜਾਂ ਵਿਭਾਗ ਵਿੱਚ ਜਾਣ ਦੀ ਲੋੜ ਨਾ ਪਵੇ ਸਗੋਂ ਉਹ ਆਪਣੇ ਘਰ ਬੈਠੇ ਆਨਲਾਈਨ ਸੇਵਾਵਾਂ ਹਾਸਲ ਕਰ ਸਕਣ। ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਸ ਪੋਰਟਲ ਨੂੰ ਜਲਦੀ ਮੁੜ ਡਿਜ਼ਾਈਨ ਕੀਤਾ ਜਾਵੇਗਾ ਅਤੇ ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਮਜ਼ਬੂਤ ਜਨਤਕ ਸ਼ਿਕਾਇਤ ਨਿਵਾਰਣ ਵਿਧੀ ਨੂੰ ਯਕੀਨੀ ਬਣਾਇਆ ਜਾਵੇਗਾ।

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ:

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”
ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ  ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।
ਮੁੱਖ ਮੰਤਰੀ ਤੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾਗਰਿਕ "ਡਰਾਫਟ ਮਾਈ ਡੀਡ"  ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘੱਟ ਫੀਸ ਨਾਲ ਸਹਾਇਤਾ ਲੈ ਸਕਦੇ ਹਨ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਦਮ ਸਵੈ-ਨਿਰਭਰਤਾ ਵਧਾਉਂਦਾ ਹੈ ਤੇ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿੱਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ ਜਿਸ ਨਾਲ ਬੈਂਕਾਂ ਵਿੱਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਗਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ। ਇਸ ਸਿਸਟਮ ਨੂੰ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਕਾਰ ਦੇ ਨਿਰਧਾਰਤ ਰੇਟ ਅਤੇ ‘ਕੈਲਕੁਲੇਟ ਮਾਈ ਫੀਸ’ ਦੇ ਆਨਲਾਈਨ ਪੋਰਟਲ ਰਾਹੀਂ ਲੋਕ ਆਪਣੇ ਖਰਚਿਆਂ ਦੀ ਵਿਵਸਥਾ ਚੰਗੇ ਢੰਗ ਨਾਲ ਕਰ ਸਕਣਗੇ ਅਤੇ ਏਜੰਟਾਂ ਉਤੇ ਨਿਰਭਰਤਾ ਖਤਮ ਹੋਣ ਨਾਲ ਮੌਕੇ ਉਤੇ ਵੱਧ ਪੈਸੇ ਮੰਗਣ ਜਾਂ ਲੁਕਵੇਂ ਖਰਚਿਆਂ ਦੀ ਵਿਵਸਥਾ ਖਤਮ ਹੋਵੇਗੀ ਜਿਸ ਨਾਲ ਲੋਕਾਂ ਨੂੰ ਆਪਣਾ ਵਿੱਤੀ ਪ੍ਰਬੰਧਨ ਸੁਧਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਸਿਸਟਮ ਦੇ ਮੁਤਾਬਕ ਨਿਰਵਿਘਨ ਰਜਿਸਟ੍ਰੇਸ਼ਨ ਦੀ ਵਿਵਸਥਾ ਲੋਕਾਂ ਦਾ ਪੈਸਾ ਤੇ ਸਮਾਂ ਬਚਾਉਣ ਦੇ ਨਾਲ-ਨਾਲ ਮਨ ਨੂੰ ਸਕੂਨ ਦੇਣ ਵਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ‘ਜਿੱਥੋਂ ਚਾਹੋ, ਰਜਿਸਟਰੀ ਕਰਵਾਓ’ ਦੇ ਮੁਤਾਬਕ ਕੰਮ ਕਰੇਗਾ ਜੋ ਲੋਕਾਂ ਨੂੰ ਸਥਾਨਕ ਦੀ ਬਜਾਏ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਰਜਿਸਟਰੀ ਕਰਵਾਉਣ ਦੀ ਖੁੱਲ੍ਹ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਮੋਹਾਲੀ ਤੋਂ ਸਫਲਤਾਪੂਰਵਕ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਪਾਸੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਕਿਉਂ ਜੋ ਹੁਣ ਲੋਕਾਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨਾਗਰਿਕ ਕੇਂਦਰਿਤ ਸੇਵਾਵਾਂ ਮਿਲ ਰਹੀਆਂ ਹਨ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਗੁੰਝਲਦਾਰ ਹਨ ਪਰ ਇਹ ਪ੍ਰਣਾਲੀ ਇਸ ਅਲਾਮਤ ਦੇ ਖਾਤਮੇ ਵੱਲ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੀ ਮਜ਼ਬੂਤ ਰਜਿਸਟ੍ਰੇਸ਼ਨ ਪ੍ਰਣਾਲੀ ਨਹੀਂ ਹੈ ਅਤੇ ਇਹ ਪ੍ਰਣਾਲੀ ਜਨਤਕ ਸਹੂਲਤ ਲਈ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਵਿਵਸਥਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਹੋਵੇਗੀ ਕਿਉਂਕਿ ਦੂਜੇ ਸੂਬਿਆਂ ਲਈ ਪੰਜਾਬ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ।