'War on Drugs - Nirpakh Post
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 21 ਜੂਨ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 481 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 501 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 74 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
- 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ,  10.8 ਕਰੋੜ ਦੀ ਡਰੱਗ ਮਨੀ ਜ਼ਬਤ
- ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ ਹੈ ਇਹ ਨਵੀਂ ਸਹੂਲਤ : ਡੀਜੀਪੀ ਗੌਰਵ ਯਾਦਵ
ਪਟਿਆਲਾ, 3 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ  ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ  ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।
ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।
ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ  ‘ਯੁੱਧ ਨਸ਼ਿਆਂ ਵਿਰੁੱਧ’  ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।
ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ  ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ  ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ  ਦਿੱਤਾ ਜਾ ਰਿਹਾ ਹੈ।
ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ  ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ  ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ  19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ  ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ  ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 31 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ, ਜਿਸ ਤਹਿਤ ਅਗਲੇ 60 ਦਿਨਾਂ ਵਿੱਚ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖੁਫੀਆ ਵਿਭਾਗ ਅਤੇ ਏ.ਐਨ.ਟੀ.ਐਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਡੀਜੀਪੀ ਨੇ ਕਿਹਾ, "ਜ਼ਮਾਨਤ 'ਤੇ ਰਿਹਾਅ ਹੋਏ ਵਿਅਕਤੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ, ਅਸੀਂ ਪਿੰਡ ਦੇ ਬਜ਼ੁਰਗਾਂ ਅਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖਣ ਦੀ ਇੱਕ ਪ੍ਰਣਾਲੀ ਤਿਆਰ ਕੀਤੀ ਹੈ।" ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਦੀ ਜ਼ਮਾਨਤ ਰੱਦ ਕਰਨ ‘ਤੇ ਵੀ ਧਿਆਨ ਕੇਂਦਰਿਤ ਰਹੇਗਾ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ 'ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਨਿਗਰਾਨੀ ਕਰਨ ਲਈ ਜੀਪੀਐਸ ਐਨਕਲੇਟਸ ਦੀ ਵਰਤੋਂ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, "ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ 'ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ।"
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ 2019 ਵਿੱਚ ਸਾਫਟਵੇਅਰ - ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) - ਤਿਆਰ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਸੀ। ਇਸੇ ਤਰ੍ਹਾਂ, ਐਨਡੀਪੀਐਸ ਐਕਟ ਅਧੀਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇੱਕ ਏਆਈ-ਸੰਚਾਲਿਤ ਡੇਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ 'ਤੇ ਡਰੋਨ-ਅਧਾਰਤ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨਾਲ ਨਜਿੱਠਣ ਲਈ ਉੱਨਤ ਐਂਟੀ-ਡਰੋਨ ਪ੍ਰਣਾਲੀਆਂ ਦੇ ਟਰਾਇਲ ਕਰਨ ਉਪਰੰਤ, ਪੰਜਾਬ ਸਰਕਾਰ ਨੇ ਇਸ ਉੱਨਤ ਪ੍ਰਣਾਲੀ ਸਥਾਪਤ ਕਰਨ ਸਬੰਧੀ ਆਰਡਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀਆਂ ਡਰੋਨਾਂ ਦਾ ਪਤਾ ਲਗਾਉਣ, ਪਛਾਣ ਕਰਨ ਅਤੇ ਬੇਅਸਰ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ, ਜਿਸਦਾ ਉਦੇਸ਼ ਸਰਹੱਦ ਪਾਰੋਂ ਤਸਕਰੀ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੇਲ੍ਹਾਂ ਦੇ ਨਵੀਨੀਕਰਨ ਲਈ 500 ਕਰੋੜ ਰੁਪਏ ਦੇ ਪੈਕੇਜ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਤਹਿਤ ਹਰੇਕ ਜੇਲ੍ਹ ਵਿੱਚ ਨਸ਼ਾ ਛੁਡਾਊ ਕੇਂਦਰ ਹੋਵੇਗਾ ਤਾਂ ਜੋ ਕੈਦੀ ਨਸ਼ਾ ਛੁਡਾਊ ਇਲਾਜ ਦਾ ਲਾਭ ਲੈ ਸਕਣ।
ਇਸ ਮੌਕੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ 8344 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 14,734 ਨਸ਼ਾ ਤਸਕਰਾਂ ਜਿਹਨਾਂ ਵਿੱਚ 13,038 ਨਸ਼ਾ ਤਸਕਰ ਅਤੇ 1,696 ਸੂਚੀਬੱਧ ਨਸ਼ਾ ਸਪਲਾਇਰ/ਵਿਤਰਕ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਜੀਪੀ ਐਂਟੀ-ਨਾਰਕੋਟਿਕਸ ਫੋਰਸ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਖ਼ਤੀ ਨਾਲ ਲਾਗੂ ਕੀਤੇ ਜਾਣ ਸਦਕਾ ਨਸ਼ਾ ਤਸਕਰਾਂ ਕੋਲੋਂ ਵੱਡੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ 586 ਕਿਲੋਗ੍ਰਾਮ ਹੈਰੋਇਨ, 247 ਕਿਲੋਗ੍ਰਾਮ ਅਫੀਮ, 14 ਟਨ ਭੁੱਕੀ, 9 ਕਿਲੋਗ੍ਰਾਮ ਚਰਸ, 253 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸ, 1.6 ਕਿਲੋਗ੍ਰਾਮ ਕੋਕੀਨ, 25.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.76 ਕਰੋੜ ਰੁਪਏ ਦੀ ਡਰੱਗ ਮਨੀ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੌਰਾਨ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ, ਜਦੋਂ ਕਿ ਇਸ ਮੁਹਿੰਮ ਤਹਿਤ ਸਥਾਨਕ ਅਥਾਰਟੀਆਂ ਵੱਲੋਂ ਨਸ਼ਾ ਤਸਕਰਾਂ ਦੀਆਂ 104 ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਗਿਆਨਕ ਜਾਂਚ ਤਕਨੀਕਾਂ ਦੀ ਵਰਤੋਂ ਕੀਤੀ ਗਈ ਹੈ ਜਿਸ ਵਿੱਚ ਡਿਜੀਟਲ ਸਬੂਤ, ਸੰਗ੍ਰਹਿ ਅਤੇ ਵਿੱਤੀ ਟਰੈਕਿੰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਫੈਸਲਾ ਕੀਤੇ ਗਏ 1205 ਮਾਮਲਿਆਂ ਵਿੱਚੋਂ 1085 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ, ਜਿਸ ਦੀ ਸਜ਼ਾ ਦਰ 90 ਫ਼ੀਸਦ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।
ਉਨ੍ਹਾਂ ਕਿਹਾ ਕਿ ਖੁਫੀਆ ਰਿਪੋਰਟਾਂ ਅਤੇ ਗੈਰ-ਰਸਮੀ ਸਰਵੇਖਣ ਤੋਂ ਪਤਾ ਚੱਲਦਾ ਹੈ ਕਿ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਨਸ਼ਿਆਂ ਦੀ ਸਪਲਾਈ ਨੂੰ ਕਰਾਰਾ ਝਟਕਾ ਲੱਗਿਆ ਹੈ ਜਿਸਦੇ ਨਤੀਜੇ ਵਜੋਂ ਜ਼ਮੀਨੀ ਪੱਧਰ 'ਤੇ ਹੈਰੋਇਨ ਦੀਆਂ ਕੀਮਤਾਂ ਵਿੱਚ 50 ਫ਼ੀਸਦ ਵਾਧਾ ਹੋਇਆ ਹੈ ਅਤੇ ਸਿੰਥੈਟਿਕ ਨਸ਼ਿਆਂ ਦੀਆਂ ਜ਼ਮੀਨੀ ਪੱਧਰ 'ਤੇ ਕੀਮਤਾਂ ਵਿੱਚ 40 ਫ਼ੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ, ਟੀਚਾਗਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀਆਂ ਗਈਆਂ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨੇ ਬਦਨਾਮ ਨਸ਼ਾ ਤਸਕਰਾਂ ਨੂੰ ਆਪਣੇ ਘਰ ਛੱਡ ਕੇ ਭੱਜਣ ਲਈ ਮਜਬੂਰ ਕੀਤਾ ਹੈ, ਜਿਸ ਨਾਲ ਸਥਾਨਕ ਨੈੱਟਵਰਕ ਨੂੰ ਠੱਲ ਪਈ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਘੱਟ ਗਈਆਂ ਹਨ।
ਉਨ੍ਹਾਂ ਕਿਹਾ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 10.76 ਕਰੋੜ ਰੁਪਏ ਦੀ ਰਿਕਵਰੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਲੱਗਾ ਹੈ, ਜਿਸ ਨਾਲ ਉਨ੍ਹਾਂ ਦੇ ਫੰਡਿੰਗ ਚੈਨਲ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਹੋ ਗਏ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲਤਾ ਘੱਟ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 'ਸੇਫ਼ ਪੰਜਾਬ' ਵਟਸਐਪ ਚੈਟਬੋਟ ਪੋਰਟਲ— 9779100200— ਅਹਿਮ ਭੂਮਿਕਾ ਨਿਭਾ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਇਸ ਦੀ ਗੁਪਤਤਾ ਸਬੰਧੀ ਵਿਸ਼ੇਸ਼ਤਾ ਸਦਕਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਉਨ੍ਹਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਅਤੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆਂ 7635 ਜਾਣਕਾਰੀਆਂ ਵਿੱਚੋਂ, ਜਾਂਚ ਉਪਰੰਤ 1596 ਐਫਆਈਆਰਜ਼ ਦਰਜ ਕੀਤੀਆਂ ਗਈਆਂ ਜਿਸ ਦੇ ਨਤੀਜੇ ਵਜੋਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਇਆ ਹੈ ਅਤੇ ਅਪਰਾਧੀਆਂ ਦੀ ਬਜਾਏ ਮਰੀਜ਼ਾਂ ਵਜੋਂ ਉਨ੍ਹਾਂ ਦੇ ਇਲਾਜ ਨੂੰ ਤਰਜੀਹ ਦਿੱਤੀ ਹੈ, ਉਨ੍ਹਾਂ ਕਿਹਾ ਕਿ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 1121 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਭੇਜਿਆ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਵੱਲੋਂ 5786 ਨਸ਼ਾ ਪੀੜਤਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਲਿਜਾਇਆ ਗਿਆ ਹੈ, ਜਦੋਂ ਕਿ 6483 ਨਸ਼ਾ ਪੀੜਤਾਂ ਨੂੰ ਪੁਲਿਸ ਨੇ ਓਓਏਟੀ ਕੇਂਦਰਾਂ ਤੋਂ ਇਲਾਜ ਕਰਵਾਉਣ ਲਈ ਪ੍ਰੇਰਿਆ ਹੈ।
ਇਸ ਤੋਂ ਇਲਾਵਾ, ਉਨ੍ਹਾਂ ਐਲਾਨ ਕੀਤਾ ਕਿ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਜ਼ਮਾਨਤ ਤੋਂ ਬਾਹਰ ਆਏ ਵਿਅਕਤੀਆਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰਨਗੇ ਅਤੇ ਉਨ੍ਹਾਂ ਨਾਲ ਸਹਿਯੋਗੀ ਢੰਗ ਨਾਲ ਜੁੜ ਕੇ ਸਵੈ-ਘੋਸ਼ਣਾ ਸਹੁੰ ਲੈਣਗੇ ਕਿ ਉਹ ਨਸ਼ਿਆਂ ਦਾ ਸੇਵਨ ਜਾਂ ਵੇਚਣ ਤੋਂ ਪਰਹੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਸਐਚਓ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਗੇ, ਜਦੋਂ ਕਿ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਜੀਪੀ ਗੌਰਵ ਯਾਦਵ ਨੇ 'ਈਚ ਵਨ ਅਡਾਪਟ ਵਨ' ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਿਸ ਤਹਿਤ ਡੀਜੀਪੀ ਰੈਂਕ ਤੋਂ ਲੈ ਕੇ ਹੇਠਲੇ ਰੈਂਕ ਦਾ ਹਰ ਪੁਲਿਸ ਅਧਿਕਾਰੀ ਇਕ ਨਸ਼ਾ ਪੀੜਤ ਨੂੰ ਗੋਦ ਲਏਗਾ ਅਤੇ ਉਸਦੇ ਨਸ਼ਾ ਛੁਡਾਉਣ ਅਤੇ ਪੁਨਰਵਾਸ 'ਤੇ ਧਿਆਨ ਕੇਂਦਰਿਤ ਕਰੇਗਾ। ਉਨ੍ਹਾਂ ਕਿਹਾ, "ਆਪਣੇ ਆਪ ਤੋਂ ਸ਼ੁਰੂ ਕਰਦੇ ਹੋਏ, ਹਰ ਅਧਿਕਾਰੀ - 'ਈਚ ਵਨ ਅਡਾਪਟ ਵਨ'  ਪ੍ਰੋਗਰਾਮ ਦੇ ਤਹਿਤ - ਸਵੈ-ਇੱਛਾ ਨਾਲ ਇੱਕ ਨਸ਼ਾ ਪੀੜਤ ਨੂੰ ਗੋਦ ਲਵੇਗਾ ਅਤੇ ਉਸਦੇ ਨਸ਼ਾ ਛੁਡਾਊ ਇਲਾਜ ਦੀ ਨਿਗਰਾਨੀ ਕਰੇਗਾ ਅਤੇ ਉਸ ਨੂੰ ਪ੍ਰੇਰਿਤ ਕਰੇਗਾ।" ਉਨ੍ਹਾਂ ਹੋਰ ਲੋਕਾਂ ਨੂੰ ਅੱਗੇ ਆਉਣ ਅਤੇ ਇੱਕ ਨਸ਼ਾ ਪੀੜਤ ਨੂੰ ਗੋਦ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਹਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਮਦਦ ਮਿਲ ਸਕੇ।
ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਭਵਿੱਖੀ ਰੋਕਥਾਮ ਰਣਨੀਤੀਆਂ ਬਾਰੇ ਗੱਲ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਮੀਟਿੰਗਾਂ ਕਰਨ ਅਤੇ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਥਿਤੀ ਦਾ ਮੁਲਾਂਕਣ ਕਰਨ ਤਾਂ ਜੋ ਸੁਤੰਤਰ ਤੌਰ 'ਤੇ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੈ ਜਾਂ ਨਹੀਂ। ਉਨ੍ਹਾਂ ਕਿਹਾ, "ਜੇਕਰ ਪਿੰਡ ਨਸ਼ਿਆਂ ਤੋਂ ਮੁਕਤ ਹੈ, ਤਾਂ ਪੰਚਾਇਤ ਨੂੰ ਆਪਣੇ ਪਿੰਡ ਨੂੰ 'ਨਸ਼ਾ ਮੁਕਤ' ਐਲਾਨਣ ਲਈ ਬੇਨਤੀ ਕੀਤੀ ਜਾਵੇਗੀ ਅਤੇ ਜੇਕਰ ਪਿੰਡ ਅਜੇ ਤੱਕ ਨਸ਼ਿਆਂ ਤੋਂ ਮੁਕਤ ਨਹੀਂ ਹੈ, ਤਾਂ ਪੰਚਾਇਤ ਨੂੰ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਅਤੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ ਜਾਵੇਗੀ।"