Historic decision - Nirpakh Post

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ
ਚੰਡੀਗੜ੍ਹ, 3 ਜੂਨ:

ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।

ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ।

ਸਾਰੇ 4,727 ਕਰਜ਼ਦਾਰ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਇਸ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਪੀ.ਐਸ.ਸੀ.ਐਫ.ਸੀ. ਦੇ ਜ਼ਿਲ੍ਹਾ ਮੈਨੇਜਰਾਂ ਦੁਆਰਾ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਅੰਤਿਮ ਵਿਆਜ ਦੀ ਰਕਮ ਦਾ ਹਿਸਾਬ ਉਸ ਮਿਤੀ ਤੋਂ ਹੋਵੇਗਾ, ਜਿਸ ਦਿਨ ਸਰਕਾਰ ਯੋਜਨਾ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਦੀ ਹੈ।

ਇਸ ਦੇ ਫਲਸਰੂਪ ਕੁੱਲ ਮੁਆਫ਼ੀ ਦੀ ਰਕਮ ਵਧ ਸਕਦੀ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਵਾਧੇ ਦੀ ਅਦਾਇਗੀ ਸਰਕਾਰ ਦੁਆਰਾ ਕੀਤੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।

ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ। ਹਾਲਾਂਕਿ, ਜਿਨ੍ਹਾਂ ਕਰਜ਼ਾਦਾਰਾਂ ਨੇ ਪੀ.ਐਸ.ਸੀ.ਐਫ.ਸੀ. ਵਿਰੁੱਧ ਅਦਾਲਤੀ ਕੇਸ ਦਾਇਰ ਕੀਤੇ ਹਨ, ਉਹ ਉਦੋਂ ਤੱਕ ਯੋਗ ਨਹੀਂ ਹੋਣਗੇ, ਜਦੋਂ ਤੱਕ ਉਹ ਬਿਨਾਂ ਸ਼ਰਤ ਆਪਣੇ ਕੇਸ ਵਾਪਸ ਨਹੀਂ ਲੈਂਦੇ ਅਤੇ ਇਸ ਬਾਰੇ ਦਸਤਾਵੇਜ਼ੀ ਸਬੂਤ ਨਹੀਂ ਦਿੰਦੇ।

ਜ਼ਿਕਰਯੋਗ ਹੈ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ 4,727 ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਅਤੇ ਦਿਵਿਆਂਗ ਵਰਗ ਦੇ ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)। ਸਰਕਾਰ  ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ।

ਇਸ ਤੋਂ ਇਲਾਵਾ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਇਹ ਉਪਰਾਲਾ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ।

ਪੰਜਾਬ ਸਰਕਾਰ ਦਾ ਇਹ ਫੈਸਲਾ ਹਜ਼ਾਰਾਂ ਪਰਿਵਾਰਾਂ ਪ੍ਰਤੀ ਰਾਹਤ ਅਤੇ ਸਤਿਕਾਰ ਦੀ ਪਹਿਲ ਨੂੰ ਦਰਸਾਉਂਦਾ ਹੈ ਜੋ ਸਾਲਾਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਕੁੱਲ 4,727 ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਹੋਵੇਗਾ। ਇਨ੍ਹਾਂ ਪਰਿਵਾਰਾਂ ਨੂੰ ਇਹ ਕਰਜ਼ਾ ਡੇਅਰੀ ਫਾਰਮਿੰਗ, ਕਰਿਆਨੇ ਦੀ ਦੁਕਾਨ, ਟੇਲਰਿੰਗ, ਬੁਟੀਕ, ਫਰਨੀਚਰ ਦਾ ਕੰਮ, ਬਿਲਡਿੰਗ ਮਟੀਰੀਅਲ ਜਾਂ ਹਾਰਡਵੇਅਰ ਦੀਆਂ ਦੁਕਾਨਾਂ, ਚਮੜੇ ਦੇ ਸਾਮਾਨ ਦਾ ਉਤਪਾਦਨ, ਸਿੱਖਿਆ ਲਈ ਕਰਜ਼ੇ ਜਾਂ ਰੈਸਟੋਰੈਂਟ ਵਰਗੇ ਛੋਟੇ ਕਾਰੋਬਾਰ ਖੋਲ੍ਹ ਕੇ ਆਪਣੀ ਰੋਜ਼ੀ-ਰੋਟੀ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਦਿੱਤੇ ਗਏ ਸਨ।

ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਾਬਲੇਗੌਰ ਕਿ ਪੀ.ਐਸ.ਸੀ.ਐਫ.ਸੀ. ਦੀ ਸਥਾਪਨਾ ਸਾਲ 1971 ਵਿੱਚ ਕੀਤੀ ਗਈ ਸੀ। ਇਹ ਇਕ ਭਰੋਸੇਯੋਗ ਸੰਸਥਾ ਹੈ ਜੋ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਘੱਟ ਵਿਆਜ 'ਤੇ ਕਰਜ਼ੇ ਪ੍ਰਦਾਨ ਕਰ ਰਹੀ ਹੈ।

ਹੁਣ ਤੱਕ ਇਸ ਸੰਸਥਾ ਨੇ 5.41 ਲੱਖ ਤੋਂ ਵੱਧ ਲੋਕਾਂ ਨੂੰ 846.90 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ। ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ।

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ
ਚੰਡੀਗੜ੍ਹ, 31 ਮਈ:

ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਪੀ.ਐਸ.ਆਈ.ਈ.ਸੀ. ਅਧੀਨ ਆਉਂਦੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਵਿਧੀ ਲਈ ਉਦਯੋਗਪਤੀਆਂ ਅਤੇ ਜਾਇਦਾਦ ਮਾਲਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਹੱਲ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਹਿੱਸੇਦਾਰਾਂ ਦੀਆਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਦਾ ਸਮੱਰਥਨ ਕਰਨ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਸੌਂਦ ਨੇ ਦੱਸਿਆ ਕਿ ਇਹ ਨੀਤੀ ਪੀ.ਐਸ.ਆਈ.ਈ.ਸੀ. ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਲਾਟਾਂ ਦੇ ਕਲੱਬਿਗ ਜਾਂ ਡੀ-ਕਲੱਬਿਗ ਲਈ ਸਾਰੀਆਂ ਅਰਜ਼ੀਆਂ 'ਤੇ ਲਾਗੂ ਹੋਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਕਲੱਬ ਕੀਤੇ ਜਾਣ ਵਾਲੇ ਜਾਂ ਡੀ-ਕਲੱਬ ਕੀਤੇ ਜਾਣ ਵਾਲੇ ਪ੍ਰਸਤਾਵਿਤ ਪਲਾਟਾਂ ਦੀ ਮਾਲਕੀ ਇੱਕੋ ਜਿਹੀ ਹੋਵੇ ਅਤੇ ਅਰਜ਼ੀ ਦੀ ਮਿਤੀ 'ਤੇ ਲਾਗੂ ਸਾਰੇ ਬਕਾਏ ਅਦਾ ਕੀਤੇ ਹੋਣ। ਕਲੱਬ ਵਾਲੇ ਪਲਾਟ ਉਸੇ ਪੈਟਰਨ 'ਤੇ ਹੋਣੇ ਚਾਹੀਦੇ ਹਨ ਜਿਵੇਂ ਕਿ ਫ੍ਰੀ ਹੋਲਡ ਜਾਂ ਲੀਜ਼ ਹੋਲਡ ਅਤੇ ਉਨ੍ਹਾਂ 'ਤੇ ਲਾਗੂ ਕੀਤੇ ਲੀਜ਼ ਡੀਡ (ਜਿਵੇਂ ਲਾਗੂ ਹੋਵੇ) ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸ਼ਾਮਲ ਪਲਾਟਾਂ ਦੇ ਕੁੱਲ ਖੇਤਰ (ਸਾਰੇ ਕਲੱਬ ਕੀਤੇ ਪਲਾਟ ਜਾਂ ਡੀ-ਕਲੱਬ ਕੀਤੇ ਪਲਾਟ) ਦੇ ਮੌਜੂਦਾ ਰਿਜ਼ਰਵ ਮੁੱਲ ਦਾ 1% ਜਾਂ ਵੱਧ ਤੋਂ ਵੱਧ 50 ਲੱਖ ਰੁਪਏ, ਜੋ ਵੀ ਘੱਟ ਹੋਵੇ, ਫੀਸ ਵਜੋਂ ਲਾਗੂ ਹੋਵੇਗਾ।

ਉਦਯੋਗ ਮੰਤਰੀ ਨੇ ਦੱਸਿਆ ਕਿ ਕਲੱਬ ਕੀਤੇ ਪਲਾਟਾਂ ਨੂੰ ਸਿਰਫ਼ ਮੂਲ ਲੇਅਆਉਟ ਯੋਜਨਾਵਾਂ ਦੇ ਅਨੁਸਾਰ ਹੀ ਡੀ-ਕਲੱਬ ਕੀਤਾ ਜਾ ਸਕਦਾ ਹੈ। ਕਲੱਬ ਕੀਤੇ/ਡੀ-ਕਲੱਬ ਕੀਤੇ ਪਲਾਟ ਇਮਾਰਤੀ ਉਪ-ਨਿਯਮਾਂ, ਜ਼ੋਨਿੰਗ ਨਿਯਮ, ਵਾਤਾਵਰਣ ਪਾਲਣਾ ਆਦਿ ਦੁਆਰਾ ਨਿਯੰਤਰਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਨੀਤੀ ਪੀ.ਐਸ.ਆਈ.ਈ.ਸੀ.  ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਫੋਕਲ ਪੁਆਇੰਟਾਂ/ਉਦਯੋਗਿਕ ਅਸਟੇਟਾਂ 'ਤੇ ਲਾਗੂ ਹੋਵੇਗੀ (ਸ਼ੈੱਡ/ਬੂਥਾਂ ਨੂੰ ਛੱਡ ਕੇ)।

ਇਸ ਤੋਂ ਇਲਾਵਾ ਪਹਿਲਾਂ ਤੋਂ ਚੱਲ ਰਹੀਆਂ ਸਕੀਮਾਂ ਅਧੀਨ ਵੱਖ-ਵੱਖ ਕਾਰਨਾਂ ਕਰਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਰੱਦ ਕੀਤੇ ਪਲਾਟਾਂ ਨੂੰ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਪੀਲ ਅਥਾਰਟੀ ਦਾ ਵੀ ਗਠਨ ਕੀਤਾ ਸੀ। ਅਪੀਲ ਅਥਾਰਟੀ ਬਾਬਤ ਨੋਟੀਫਿਕੇਸ਼ਨ 7 ਮਈ, 2025 ਨੂੰ ਅਤੇ ਕਲੱਬਿਗ, ਡੀ-ਕਲੱਬਿਗ ਬਾਬਤ ਨੀਤੀ ਦਾ ਨੋਟੀਫਿਕੇਸ਼ਨ 19 ਮਈ, 2025 ਨੂੰ ਕੀਤਾ ਗਿਆ ਸੀ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਨੇ ਅਪੀਲ ਅਥਾਰਟੀ ਦਾ ਗਠਨ ਕੀਤਾ ਸੀ। ਉਨ੍ਹਾਂ ਦੱਸਿਆ ਕਿ 700 ਦੇ ਕਰੀਬ ਪਲਾਟਾਂ ਨੂੰ ਦਿੱਤੀ ਗਈ ਸਮਾਂ ਸੀਮਾ ਵਿੱਚ ਪ੍ਰੋਡਕਸ਼ਨ ਵਿੱਚ ਨਾ ਲਿਆਉਣ ਕਰਕੇ, ਜ਼ੋਨ ਦੀ ਉਲੰਘਣਾ ਕਰਨ ਕਰਕੇ ਅਤੇ ਪਲਾਟ ਦੀਆਂ ਕਿਸ਼ਤਾਂ ਸਮੇਂ ਸਿਰ ਨਾ ਭਰਨ ਕਰਕੇ ਪਲਾਟਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਅਲਾਟੀਆਂ ਵੱਲੋਂ ਸਮੇਂ ਸਿਰ ਇਸ ਸਬੰਧੀ ਕੋਈ ਕਾਰਵਾਈ ਨਾ ਕਰ ਸਕਣ ਕਰਕੇ ਇਨ੍ਹਾਂ ਪਲਾਟਾਂ ਦੀ ਅਲਾਟਮੈਂਟ ਬਹਾਲ ਨਹੀ ਹੋ ਸਕੀ ਅਤੇ 31.03.2022 ਵਿੱਚ ਪਲਾਟ ਬਹਾਲ ਕਰਵਾਉਣ ਸਬੰਧੀ ਪਾਲਿਸੀ ਵੀ ਖਤਮ ਹੋ ਗਈ ਸੀ। ਅਲਾਟੀ ਵਾਰ ਵਾਰ ਸਰਕਾਰ ਕੋਲੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੇ ਪਲਾਟ ਬਹਾਲ ਕਰਵਾਏ ਜਾਣ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਨੇ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਅਤੇ ਮੰਤਰੀ ਮੰਡਲ ਦੁਆਰਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਉਦਯੋਗਿਕ ਪਲਾਟ ਰੱਦ ਕਰਨ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਇੱਕ ਅਪੀਲ ਅਥਾਰਟੀ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਸੌਂਦ ਨੇ ਦੱਸਿਆ ਕਿ ਇਹ ਅਥਾਰਟੀ ਪਲਾਟ ਧਾਰਕਾਂ ਨੂੰ ਪੀ.ਐਸ.ਆਈ.ਈ.ਸੀ. ਦੇ ਪਲਾਟ ਰੱਦ ਕਰਨ ਵਿਰੁੱਧ ਅਪੀਲ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ ਜਿਸ ਕਾਰਨ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਅਪੀਲ ਅਥਾਰਟੀ ਦਾ ਉਦੇਸ਼ ਮੁਕੱਦਮੇਬਾਜ਼ੀ ਨੂੰ ਘਟਾਉਣਾ, ਪ੍ਰਕਿਿਰਆਤਮਕ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਇਕਾਈਆਂ ਦਾ ਸਮੱਰਥਨ ਕਰਨਾ ਅਤੇ ਪ੍ਰਭਾਵਿਤ ਅਲਾਟੀਆਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮੁੱਦਿਆਂ ਨੂੰ ਰੋਕਣ ਲਈ ਇਹ ਅਪੀਲ ਅਥਾਰਟੀ ਇੱਕ ਮੀਲ ਪੱਥਰ ਸਾਬਤ ਹੋਵੇਗੀ। ਅਲਾਟੀ 30 ਸਤੰਬਰ, 2025 ਤੱਕ ਅਪੀਲ ਕਰ ਸਕਦੇ ਹਨ ਜਾਂ ਭਵਿੱਖ ਵਿੱਚ ਕੋਈ ਅਲਾਟਮੈਂਟ ਬਹਾਲ ਕਰਵਾਉਣ ਲਈ ਪਲਾਟ ਕੈਂਸਲ ਹੋਣ ਤੋਂ 6 ਮਹੀਨੇ ਅੰਦਰ ਅਪੀਲ ਕੀਤੀ ਜਾ ਸਕਦੀ ਹੈ।

ਸੌਂਦ ਨੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਪੰਜਾਬ ਦੇ ਉਦਯੋਗਿਕ, ਵਪਾਰਕ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਕਾਰੋਬਾਰਾਂ ਅਤੇ ਵਿਅਕਤੀਆਂ ਲਈ ਨਵੇਂ ਮੌਕੇ ਖੁੱਲ੍ਹਣਗੇ ਅਤੇ ਉਦਯੋਗਪਤੀ ਆਪਣੇ ਵਪਾਰ ਨੂੰ ਵਧਾ ਸਕਣਗੇ। ਉਨ੍ਹਾਂ ਸਾਰੇ ਪੰਜਾਬ ਦੇ ਉਦਯੋਗਪਤੀਆਂ ਨੂੰ ਇਹ ਵੀ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਅੱਗੋਂ ਵੀ ਸਨਅਤਾਂ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਨਿਰੰਤਰ ਕੋਸ਼ਿਸ਼ਾਂ ਕਰਦੀ ਰਹੇਗੀ।