Bullawadi - Nirpakh Post

ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ
ਹੁਸ਼ਿਆਰਪੁਰ, 1 ਜੂਨ :
ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ 'ਤੇ ਇਕ ਸਮਾਰੋਹ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਬੁੱਲਾਵਾੜੀ ਚੌਕ ਦਾ ਨਾਮ ‘ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ’ ਰੱਖਿਆ ਗਿਆ। ਇਸ ਇਤਿਹਾਸਕ ਮੌਕੇ 'ਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੇ ਤੌਰ 'ਤੇ ਉਦਘਾਟਨ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।
ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਇਸ ਮੌਕੇ ਕਿਹਾ ਕਿ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਇਕ ਦੂਰਦਰਸ਼ੀ ਸਮਾਜ ਸੇਵੀ ਅਤੇ ਪ੍ਰਬੰਧਕ ਸਨ, ਜਿਨ੍ਹਾਂ ਨੇ ਸਮਾਜ ਨੂੰ ਸੰਗਠਿਤ ਕਰਨ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹੈ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਏ ਸਾਹਿਬ ਨੇ ਨਾ ਸਿਰਫ਼ ਸਮਾਜ ਨੂੰ ਦਿਸ਼ਾ ਦਿੱਤੀ, ਸਗੋਂ ਉਨ੍ਹਾਂ ਦੀ ਸੋਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸੀ। ਉਨ੍ਹਾਂ ਕਿਹਾ ਕਿ ਬੁੱਲਾਵਾੜੀ ਚੌਕ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਯੋਗਦਾਨ ਦੀ ਯਾਦ ਦਿਵਾਉਂਦਾ ਰਹੇਗਾ।
ਇਸ ਮੌਕੇ ਸਭਾ ਦੀ ਅਪੀਲ 'ਤੇ ਲੋਕ ਸਭਾ ਮੈਂਬਰ ਅਤੇ ਵਿਧਾਇਕ ਨੇ ਖੱਤਰੀ ਭਾਈਚਾਰੇ ਲਈ ‘ਗਿਆਨ ਭਵਨ’ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਸਮਾਗਮ ਵਿਚ ਸਾਰੇ ਮਹਿਮਾਨਾਂ ਨੇ ਚੌਧਰੀ ਗਿਆਨ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ, ਡਾ: ਪ੍ਰੇਮ ਕੁਮਾਰ, ਡਾ: ਸੰਤੋਖ ਸਿੰਘ, ਪ੍ਰਿੰਸੀਪਲ ਰਾਮ ਗੋਪਾਲ, ਲਲਿਤ ਕਿਸ਼ੋਰ ਪਟਿਆਲ, ਵਰਿੰਦਰ ਸਿੰਘ, ਵਿਜੇ ਕੁਮਾਰ, ਅਨਿਲ ਗੌਤਮ, ਮੁਲਖ ਰਾਜ, ਜਗਦੇਵ ਭਰਵਾਲ, ਸ਼ੇਰ ਸਿੰਘ, ਕਾਮਰੇਡ ਗੰਗਾ ਪ੍ਰਸਾਦ ਅਤੇ ਵਰਿੰਦਰ ਵੈਦ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸਥਾਨਕ ਲੋਕ ਮੌਜੂਦ ਸਨ।