Baisakhi - Nirpakh Post
ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ
ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ
ਪਟਿਆਲਾ, 15 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।
ਲੋਕਾਂ ਨੂੰ ਇਸ ਖ਼ੁਸ਼ੀ ਦੇ ਤਿਉਹਾਰ ਨੂੰ ਰਵਾਇਤੀ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਧਰਮ ਨਿਰਪੱਖ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ ਵਿੱਚੋਂ ਇੱਕ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ।
ਬ੍ਰਮ ਸ਼ੰਕਰ ਜਿੰਪਾ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਚੰਡੀਗੜ੍ਹ, 14 ਅਪ੍ਰੈਲ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸਾਖੀ ਦੇ ਤਿਉਹਾਰ ’ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇੱਥੋਂ ਜਾਰੀ ਇੱਕ ਸੰਦੇਸ਼ ਵਿੱਚ  ਜਿੰਪਾ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ ਪ੍ਰਧਾਨ ਰਾਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਹੱਤਤਾ ਹੈ ਕਿਉਂਕਿ ਇਸ ਦਿਨ ਰਵਾਇਤੀ ਤੌਰ ’ਤੇ ਕਣਕ ਦੀ ਵਾਢੀ ਆਰੰਭ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦੇ ਕਿਸਾਨਾਂ ਨੂੰ  ਉਨ੍ਹਾਂ ਦੀ ਸਖਤ ਮਿਹਨਤ ਸਿਰੇ ਚੜਨ ’ਤੇ ਖੁਸ਼ੀ ਮਹਿਸੂਸ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰਦੀ ਹੈ ਅਤੇ ਸਾਨੂੰ ਵੀ ਸਾਰਿਆਂ ਨੂੰ ਇਸ ਮੌਕੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਸਵੈ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਯੋਗਦਾਨ ਨੂੰ ਸਿਜਦਾ ਕਰਨਾ ਚਾਹੀਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਇਸ ਤਿਉਹਾਰ ਦੀ ਸਿੱਖ ਭਾਈਚਾਰੇ ਲਈ ਵੀ ਭਾਰੀ ਧਾਰਮਿਕ ਮਹੱਤਤਾ ਹੈ ਕਿਉਂ ਕਿ ਇਸੇ ਹੀ ਦਿਨ ਸਾਲ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੇ ਮੁੱਢਲੇ ਸਿਧਾਂਤਾਂ ਸੱਚਾਈ, ਨਿਆਂ ਅਤੇ ਬਰਾਬਰਤਾ ਨੂੰ ਸਮਰਪਿਤ ਸਿੱਖਾਂ ਦੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਸੰਨ 1919 ਵਿੱਚ ਬਰਤਾਨਵੀ ਸਾਮਰਾਜ ਵਲੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਨਿਰਦੋਸ਼ ਸੈਂਕੜੇ ਪੰਜਾਬੀਆਂ ਦਾ ਕੀਤਾ ਗਿਆ ਕਤਲੇਆਮ ਵੀ ਭਾਰਤ ਵਿੱਚ ਉਸ ਸਾਮਰਾਜ ਦੇ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਇਆ ਸੀ।
ਜਿੰਪਾ ਨੇ ਸਮੁਹ ਪੰਜਾਬ ਵਾਸੀਆਂ ਨੂੰ ਇਹ ਤਿਓਹਾਰ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਇਹ ਵੀ ਕਿਹਾ ਕਿ ਇਸ ਦਿਨ ਸਾਨੂੰ ਸਮੂਹ ਮਹਾਨ ਸੁਤੰਤਰਤਾ ਸੰਗਰਾਮੀਆਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਵੀ ਕਰਨਾ ਚਾਹੀਦਾ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜ਼ਾਦ ਮਾਹੌਲ ਵਿਚ ਚੈਨ ਦੀ ਜਿੰਦਗੀ ਜੀ ਰਹੇ ਹਾਂ।  ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਸਮੂਹ ਕਿਸਾਨਾਂ ਦੇ ਪ੍ਰਤੀ ਵੀ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ ਜੋ ਦੇਸ਼ ਦੀਆਂ ਅਨਾਜ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।
ਕਿਉਂ ਪਿਆ ਵਿਸਾਖੀ ਦਾ ਨਾਮ ਵਿਸਾਖੀ , ਜਾਣੋ ਕੀ ਹੈ ਇਸ ਦਿਨ ਦਾ ਖਾਸ ਇਤਿਹਾਸ ?
Why is Baisakhi named Baisakhi? ਹਰ ਸਾਲ ਮੇਖ ਸੰਕ੍ਰਾਂਤੀ ਵਾਲੇ ਦਿਨ ਵਿਸਾਖੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਅਸੀਂ ਬਚਪਨ ਤੋਂ ਹੀ ਦੇਖਦੇ ਆਏ ਹਾਂ ਕਿ ਵਿਸਾਖੀ ਦੇ ਤਿਉਹਾਰ ਦੇ ਨੇੜੇ ਫਸਲਾਂ ਪੱਖ ਕੇ ਵਾਢੀ ਲਈ ਤਿਆਰ ਹੋ ਜਾਂਦੀਆਂ ਹਨ, ਇਸ ਲਈ ਇਸ ਨੂੰ ਵਾਢੀ ਦਾ ਮੌਸਮ ਵੀ ਕਿਹਾ ਜਾਂਦਾ ਹੈ। ਪੰਜਾਬੀ ਭਾਈਚਾਰੇ ਦੇ ਲੋਕ ਖਾਸ ਕਰਕੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਉਂਦੇ ਹਨ। ਭਾਵੇਂ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ, ਪਰ ਪੰਜਾਬ ਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਇਹ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਦਰਅਸਲ :- ਇਸ ਵਾਰ ਵਿਸਾਖੀ ਦਾ ਤਿਉਹਾਰ 14 ਅਪ੍ਰੈਲ 2023 ਨੂੰ ਮਨਾਇਆ ਜਾਵੇਗਾ। ਵਿਸਾਖੀ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਲਈ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ। ਵਿਸਾਖੀ ਨੂੰ ਸਿੱਖਾਂ ਵੱਲੋਂ ਨਵੇਂ ਸਾਲ ਵਜੋਂ ਵੀ ਮਨਾਇਆ ਜਾਂਦਾ ਹੈ। ਮੁੱਖ ਤੌਰ ‘ਤੇ ਵਿਸਾਖੀ ਚੰਗੀ ਫ਼ਸਲ ਦੀ ਖ਼ੁਸ਼ੀ ਵਿੱਚ ਮਨਾਈ ਜਾਂਦੀ ਹੈ। ਇਸੇ ਕਰਕੇ ਇਸ ਤਿਉਹਾਰ ਨੂੰ ਭਾਰਤੀ ਕਿਸਾਨਾਂ ਦਾ ਤਿਉਹਾਰ ਕਿਹਾ ਜਾਂਦਾ ਹੈ। ਇਸ ਸ਼ੁਭ ਦਿਨ ‘ਤੇ ਲੋਕ ਅਨਾਜ ਦੀ ਪੂਜਾ ਕਰਦੇ ਹਨ ਅਤੇ ਵਾਢੀ ਤੋਂ ਬਾਅਦ ਘਰ ਆਉਣ ਦੀ ਖੁਸ਼ੀ ‘ਚ ਪ੍ਰਮਾਤਮਾ ਅਤੇ ਕੁਦਰਤ ਦਾ ਧੰਨਵਾਦ ਕਰਦੇ ਹਨ। ਇਸ ਦਿਨ ਪੰਜਾਬ ਵਿੱਚ ਕਈ ਥਾਵਾਂ ਉੱਤੇ ਮੇਲੇ ਲਗਦੇ ਹਨ। ਬੀਤੇ ਕੁੱਝ ਸਾਲਾਂ ਵਿੱਚ ਕੋਰੋਨਾ ਕਾਰਨ ਇਹ ਮੇਲੇ ਨਹੀਂ ਲੱਗ ਸਕੇ ਪਰ ਇਸ ਵਾਰ ਲੱਗ ਰਿਹਾ ਹੈ ਕਿ ਮੇਲਿਆਂ ਦੀ ਰੌਣਕ ਮੁੜ ਆਵੇਗੀ।
ਸਿੱਖਾਂ ਲਈ ਕਿਉਂ ਖਾਸ ਹੈ ਵਿਸਾਖੀ-
ਵਿਸਾਖੀ ਸਿਰਫ਼ ਖੇਤੀਬਾੜੀ ਦਾ ਤਿਉਹਾਰ ਹੀ ਨਹੀਂ ਹੈ, ਸਗੋਂ ਇਹ ਸਿੱਖ ਕੌਮ ਦੇ ਲੋਕਾਂ ਲਈ ਇੱਕ ਧਾਰਮਿਕ ਤਿਉਹਾਰ ਵੀ ਹੈ। ਇਸ ਤੋਂ ਇਲਾਵਾ ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ। ਦਰਅਸਲ 13 ਅਪ੍ਰੈਲ ਸਨ 1699 ਨੂੰ ਵਿਸਾਖੀ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸੇ ਲਈ ਵਿਸਾਖੀ ਦਾ ਦਿਨ ਸਿੱਖਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।
ਇਸ ਨੂੰ ਵਿਸਾਖੀ ਕਿਉਂ ਕਿਹਾ ਜਾਂਦਾ ਹੈWhy is Baisakhi named Baisakhi?
ALSO READ : ਜਲ੍ਹਿਆਂਵਾਲਾ ਬਾਗ ਸਾਕੇ ਦੀ 104ਵੀਂ ਬਰਸੀ
ਵਿਸਾਖੀ ਨੂੰ ਕਿਵੇਂ ਮਿਲਿਆ ਇਸ ਦਾ ਨਾਂ –
ਬਹੁਤ ਘੱਟ ਲੋਕ ਇਹ ਜਾਣਦੇ ਹਨ ਕਿ ਵਿਸਾਖੀ ਦੇ ਸਮੇਂ ਅਸਮਾਨ ਵਿੱਚ ਵਿਸਾਖ ਨਛੱਤਰ ਹੁੰਦਾ ਹੈ। ਇਸ ਲਈ ਇਸ ਮਹੀਨੇ ਨੂੰ ਵਿਸਾਖ ਨਛੱਤਰ ਦੀ ਪੂਰਨਮਾਸ਼ੀ ਹੋਣ ਕਰਕੇ ਵਿਸਾਖ ਕਿਹਾ ਜਾਂਦਾ ਹੈ। ਇਸ ਸ਼ੁਭ ਦਿਨ ‘ਤੇ, ਹਿੰਦੂ ਧਰਮ ਦੇ ਲੋਕ ਗੰਗਾ ਵਿਚ ਇਸ਼ਨਾਨ ਕਰਦੇ ਹਨ ਅਤੇ ਦੇਵੀ ਗੰਗਾ ਦੀ ਪੂਜਾ ਕਰਦੇ ਹਨ। ਧਾਰਮਿਕ ਮਾਨਤਾਵਾਂ ਅਨੁਸਾਰ ਅਜਿਹਾ ਕਰਨ ਨਾਲ ਅਸ਼ਵੇਧ ਯੱਗ ਕਰਨ ਦੇ ਬਰਾਬਰ ਫਲ ਮਿਲਦਾ ਹੈ। ਤੁਹਾਨੂੰ ਦਸ ਦਈਏ ਕਿ ਇਹ ਤਿਉਹਾਰ ਖੁਸ਼ੀਆਂ ਅਤੇ ਖੁਸ਼ਹਾਲੀ ਦਾ ਤਿਉਹਾਰ ਹੈ। ਜਿਸ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ। ਇਸ ਤਿਉਹਾਰ ਨੂੰ ਅਸਾਮ ਵਿੱਚ ਬਿਹੂ, ਬੰਗਾਲ ਵਿੱਚ ਨਵ ਵਰਸ਼ਾ, ਕੇਰਲ ਵਿੱਚ ਪੂਰਮ ਵਿਸ਼ੂ ਕਿਹਾ ਜਾਂਦਾ ਹੈ।Why is Baisakhi named Baisakhi?
ਵਿਸਾਖੀ ਤੋਂ ਪਹਿਲਾਂ ਡੀਜੀਪੀ ਪੰਜਾਬ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Review of Security Arrangements from Baisakhi ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਡੀਜੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਵਿਸਾਖੀ ਮੌਕੇ ਸੁਰੱਖਿਆਂ ਦੇ ਖਾਸ ਧਿਆਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ।Review of Security Arrangements from Baisakhi
also read : ਬਠਿੰਡਾ ਮਿਲਟਰੀ ਸਟੇਸ਼ਨ ਚ ਗੋਲੀਬਾਰੀ ਤੇ ਬੋਲੇ ਰੱਖਿਆ ਮੰਤਰੀ,ਕਿਹਾ ਮੈਂ ਘਟਨਾ ਤੇ ਪੂਰੀ ਨਜ਼ਰ ਰੱਖੀ ਹੋਈ ਹੈ
ਡੀਜੀਪੀ ਪੰਜਾਬ ਵੱਲੋਂ ਇਸ ਦੌਰੇ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਿਸਾਖੀ ਮਨਾਉਣ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਇੰਡ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਅਣਥੱਕ ਕੰਮ ਕਰ ਰਹੀ ਹੈ।Review of Security Arrangements from Baisakhi