industrial revolution - Nirpakh Post

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਜੂਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇਸ ਸਮੇਂ ਕਈ ਨਵੀਆਂ ਪਹਿਲਕਦਮੀਆਂ ਪ੍ਰਕ੍ਰਿਆ ਅਧੀਨ ਹਨ।

ਐੱਚ.ਐੱਮ.ਟੀ. ਇੰਡਸਟਰੀਅਲ ਪਾਰਕ ਅਤੇ ਮਾਇਆ ਗਾਰਡਨ ਗਰੁੱਪ ਵੱਲੋਂ ਬੀਤੀ ਦੇਰ ਸ਼ਾਮ ਸਾਂਝੇ ਤੌਰ 'ਤੇ ਕਰਵਾਏ ਗਏ ਵਪਾਰ ਮੇਲੇ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਫਾਸਟਟਰੈਕ ਸਿੰਗਲ ਵਿੰਡੋ ਸਿਸਟਮ ਦੇ ਜਾਣ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਨਵੀਨਤਾਕਾਰੀ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਪ੍ਰੋਜੈਕਟ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣ, ਜੇਕਰ ਇਸ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਹੋਵੇਗੀ।

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਰਜਿਸਟਰਡ ਸੇਲ ਡੀਡ ਜਾਰੀ ਕਰਨ ਲਈ ਰੰਗੀਨ ਕੋਡੇਡ ਸਟੈਂਪ ਪੇਪਰ ਵੀ ਲਾਗੂ ਕੀਤਾ ਹੈ, ਜਿਸ ਵਿੱਚ ਹੁਣ ਪਹਿਲਾਂ ਤੋਂ ਹੀ ਚੇਂਜ ਆਫ ਲੈਂਡ ਯੂਜ਼ (ਸੀ.ਐੱਲ.ਯੂ.) ਪ੍ਰਵਾਨਗੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਛੇ ਮੁੱਖ ਵਿਭਾਗਾਂ ਮਾਲ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਅਤੇ ਜੰਗਲੀ ਜੀਵ, ਅਤੇ ਕਿਰਤ ਅਤੇ ਫੈਕਟਰੀਆਂ ਦੁਆਰਾ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਸਬੰਧੀ ਕੁਸ਼ਲਤਾ ਨਾਲ ਪ੍ਰਕਿਰਿਆ ਸੰਪੂਰਨ ਕੀਤੀ ਜਾਂਦੀ ਹੈ।

ਵਿੱਤ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਭਾਈਵਾਲਾਂ ਵੱਲੋਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਸਬੰਧੀ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਇੱਕ ਨੀਤੀ ਲਿਆਉਣ ਸਬੰਧੀ ਯੋਜਨਾ ਬਣਾ ਰਹੀ ਹੈ।

ਸੂਬਾ ਸਰਕਾਰ ਦੁਆਰਾ ਸੀ.ਐਲ.ਯੂ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਕੀਤੇ ਉਪਰਾਲਿਆਂ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਡਅਲੋਨ ਇੰਡਸਟਰੀਜ਼ ਲਈ ਇਜਾਜ਼ਤਯੋਗ ਜ਼ੋਨਾਂ ਵਿੱਚ ਸੀ.ਐਲ.ਯੂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਤਬਦੀਲੀ ਨੇ ਸੂਬੇ ਭਰ ਵਿੱਚ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਹੁੰਦੀ ਦੇਰੀ ਅਤੇ ਪੇਚੀਦਗੀ ਨੂੰ ਘਟਾ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਉਦਯੋਗਿਕ ਖੇਤਰ ਨੂੰ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ਼ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਗੋਂ ਸੂਬੇ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਦਿਆਂ ਨਵੇਂ ਉੱਦਮਾਂ ਨੂੰ ਆਕਰਸ਼ਿਤ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਹੈ।

ਸੂਬੇ ਸਰਕਾਰ ਦੀਆਂ ਇੰਨ੍ਹਾਂ ਪਹਿਲਕਦਮੀਆਂ ਦਾ ਧੰਨਵਾਦ ਕਰਦਿਆਂ ਐਚ.ਐਮ.ਟੀ ਗਰੁੱਪ ਦੇ ਸੀ.ਐਮ.ਡੀ ਸ਼੍ਰੀ ਮੇਘਰਾਜ ਗਰਗ ਨੇ ਕਿਹਾ ਕਿ "ਰੈੱਡ ਜ਼ੋਨ" ਵਿੱਚ ਸਥਿਤ ਐਚ.ਐਮ.ਟੀ ਇੰਡਸਟਰੀਅਲ ਪਾਰਕ ਹਰ ਕਿਸਮ ਦੇ ਉਦਯੋਗ ਦੀ ਸਥਾਪਨਾ ਦੀ ਪ੍ਰਵਾਨਗੀ ਦਿੰਦਾ ਹੈ। ਉਨ੍ਹਾਂ ਨੇ ਉਦਯੋਗਿਕ ਵਿਕਾਸ ਲਈ ਲੋੜੀਂਦੇ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਪ੍ਰੋਜੈਕਟ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਇਥੇ ਜਿਕਰਯੋਗ ਹੈ ਕਿ ਲਾਲੜੂ ਵਿਖੇ ਸਥਿਤ ਐਚ.ਐਮ.ਟੀ ਇੰਡਸਟਰੀਅਲ ਪਾਰਕ ਉੱਭਰ ਰਹੇ ਉਦਯੋਗਾਂ ਲਈ ਇੱਕ ਹੱਬ ਵਜੋਂ  ਕੰਮ ਕਰ ਰਿਹਾ ਹੈ ਅਤੇ ਐਨਐਚ 22, ਐਨਐਚ 72 ਅਤੇ ਐਨਐਚ 73 ਨੂੰ ਸ਼ਾਨਦਾਰ ਸੰਪਰਕ ਪ੍ਰਦਾਨ ਕਰਦਾ ਹੈ।

ਇਸ ਮੌਕੇ ਮੌਜੂਦ ਹੋਰ ਪ੍ਰਮੁੱਖ ਪਤਵੰਤਿਆਂ ਵਿੱਚ ਡਾਇਰੈਕਟਰ ਐਚ.ਐਮ.ਟੀ ਸੁਦਰਸ਼ਨ ਸਿੰਗਲਾ ਅਤੇ ਸੀਐਮਡੀ ਮਾਇਆ ਗਾਰਡਨ ਗਰੁੱਪ ਸਤੀਸ਼ ਜਿੰਦਲ ਸ਼ਾਮਲ ਸਨ।

"ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ 'ਕਾਰੋਬਾਰ ਕਰਨ ਵਿੱਚ ਸੌਖ' ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।

ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਦਯੋਗਪਤੀਆਂ ਨੂੰ ਏ.ਟੀ.ਐਮ. ਮੰਨਿਆ ਜਾਂਦਾ ਸੀ, ਜੋ ਸਿਰਫ਼ ਚੋਣਾਂ ਦੌਰਾਨ ਫੰਡ ਦਿੰਦੇ ਸਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਦਯੋਗਪਤੀ ਸਿਰਫ਼ ਆਪਣੇ ਕੰਮ ਕਰਵਾਉਣ ਦੇ ਅਧਿਕਾਰ ਲਈ ਰਵਾਇਤੀ ਪਾਰਟੀਆਂ ਨੂੰ ਫੰਡ ਦਿੰਦੇ ਸਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਨਕਲਾਬੀ ਕਦਮ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ‘ਇਨਵੈਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਉਦਯੋਗਪਤੀ ਨੂੰ ਆਪਣੀ ਇਕਾਈ ਸਥਾਪਤ ਕਰਨ ਲਈ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੇ ਕਈ ਹੋਰ ਸੂਬੇ ਵੀ ਇਸੇ ਰਣਨੀਤੀ ਨੂੰ ਅਪਣਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਲੋੜ ਅਨੁਸਾਰ ਅਤੇ ਉਨ੍ਹਾਂ ਦੀ ਸਹੂਲਤ ਲਈ ਉਦਯੋਗਾਂ ਲਈ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਾਂ ਨੇ ਸੂਬਾ ਸਰਕਾਰ ਤੋਂ ਜੋ ਵੀ ਮੰਗ ਕੀਤੀ ਹੈ, ਉਹ ਉਦਯੋਗਾਂ ਦੀ ਸਹੂਲਤ ਲਈ ਜਲਦੀ ਤੋਂ ਜਲਦੀ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸਮੇਂ ਦੀ ਲੋੜ ਵੀ ਹੈ ਅਤੇ ਇਸ ਦਾ ਉਦੇਸ਼ ਪੰਜਾਬ ਨੂੰ ਇੱਕ ਉਦਯੋਗਿਕ ਹੱਬ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇੱਕ ਅਜਿਹੀ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਸੀ, ਜਿਸ ਤਹਿਤ ਉਦਯੋਗ ਸੂਬੇ ਤੋਂ ਦੂਜੇ ਸੂਬਿਆਂ ਨੂੰ ਭੱਜ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਚੱਲ ਰਹੀ ਜਬਰੀ ਵਸੂਲੀ ਪ੍ਰਣਾਲੀ ਤੋਂ ਉਦਯੋਗ ਤੰਗ ਆ ਚੁੱਕੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਮਾਹੌਲ ਦੇ ਨਾਲ-ਨਾਲ ਚੰਗੀ ਕਾਨੂੰਨ ਵਿਵਸਥਾ ਦੀ ਸਥਿਤੀ ਪ੍ਰਦਾਨ ਕਰ ਕੇ ਉਨ੍ਹਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦੇਸ਼ ਦੀ ਸਭ ਤੋਂ ਵਧੀਆ ਕਾਨੂੰਨ ਵਿਵਸਥਾ ਹੈ, ਜਿਸ ਕਾਰਨ ਵੱਡੇ ਪੱਧਰ 'ਤੇ ਉਦਯੋਗ ਸੂਬੇ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਸ ਸਥਿਤੀ ਦੇ ਉਲਟ ਹੈ, ਜਦੋਂ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਦੀ ਮੰਗ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵੀ ਸੂਬੇ ਵਿੱਚ ਅਜਿਹੇ ਸੰਮੇਲਨ ਹੁੰਦੇ ਰਹੇ ਹਨ ਪਰ ਪੰਜਾਬ ਨੂੰ ਕਦੇ ਵੀ ਇਸ ਦਾ ਲਾਭ ਨਹੀਂ ਮਿਲਿਆ ਕਿਉਂਕਿ ਆਗੂ ਆਪਣੇ ਨਿੱਜੀ ਹਿੱਤਾਂ ਲਈ ਦਿਲਚਸਪੀ ਰੱਖਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਇੰਨੀ ਮਾੜੀ ਸੀ ਕਿ ਇੱਥੇ ਲਗਾਏ ਗਏ ਸਜਾਵਟੀ ਰੁੱਖਾਂ ਨੂੰ ਉਦਯੋਗਪਤੀਆਂ ਦੇ ਸਵਾਗਤ ਲਈ ਉਹ ਉਖਾੜ ਕੇ ਪਿੰਡ ਬਾਦਲ ਲੈ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਵੀ ਸਮਾਜ ਦੇ ਕਿਸੇ ਵੀ ਵਰਗ ਦੀ ਭਲਾਈ ਦੀ ਪਰਵਾਹ ਨਹੀਂ ਸੀ, ਸਗੋਂ ਉਨ੍ਹਾਂ ਨੇ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਹ ਖੁੱਲ੍ਹ ਕੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਇੱਥੇ ਕੰਮ ਕਰਨ ਵਾਲੇ ਉਦਯੋਗਪਤੀ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਦੇ ਹਨ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਉਲਟ ਕੋਈ ਵੀ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਨੂੰ ਸਹੂਲਤ ਦੇਣ ਲਈ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਅਸਲ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਪ੍ਰਚਾਰ ਅਤੇ ਵਿਸਥਾਰ ਲਈ ਠੋਸ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੇ ਖ਼ਤਰੇ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਅਨੇਕਾਂ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਉਦਯੋਗੀਕਰਨ ਨੂੰ ਉਤਸ਼ਾਹਿਤ ਕਰ ਕੇ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਵੀ ਮੌਜੂਦ ਸਨ।