International Yoga Day - Nirpakh Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ
ਚੰਡੀਗੜ੍ਹ, 21 ਜੂਨ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।

ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ,ਇਸ ਦੀ ਅਹਿਮੀਅਤ ਅਤੇ ਪ੍ਰਸੰਗਿਕਤਾ ਹੋਰ ਵੀ ਵਧ ਹੈ ਕਿਉਂ ਕਿ ਪਦਾਰਥਾਂ ਦੀ ਹੋੜ  ਵਿੱਚ ਲੱਗੇ ਅਜੋਕੇ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਦੀ ਮਾਰ ਹੇਠ  ਹੈ। ਯੋਗਾ ਕਸਰਤ ਬਾਰੇ ਨਹੀਂ ਹੈ ਬਲਕਿ ਆਪਣੇ- ਆਪ, ਸੰਸਾਰ ਅਤੇ ਕੁਦਰਤ ਨਾਲ ਇਕ-ਮਿਕ ਹੋਣ ਦੀ ਭਾਵਨਾ ਦੀ ਖੋਜ ਲਈ ਹੈ।

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ
ਹੁਸ਼ਿਆਰਪੁਰ, 16 ਜੂਨ :
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ 2025 ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 6.30 ਤੋਂ 7 ਵਜੇ ਤੱਕ ਰਜਿਸਟ੍ਰੇਸ਼ਨ ਹੋਵੇਗੀ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮਾਗਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ ਜਹਾਨ ਖੇਲਾਂ, ਬੀ.ਐਸ.ਐਫ ਕੈਂਪ ਖੜ੍ਹਕਾਂ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2025 ਨੂੰ ਸਵੇਰੇ 6.30 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ, ਟੈਂਟ, ਸਾਊਂਡ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ. ਡੀ. ਐਮ ਹੁਸ਼ਿਆਰਪੁਰ  ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਪਰਮਪ੍ਰੀਤ ਸਿੰਘ, ਐਸ.ਪੀ ਨਵਨੀਤ ਕੌਰ ਗਿੱਲ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਦੀ ਯੋਗਸ਼ਾਲਾ ਮਾਧਵੀ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
ਮਾਨਸਾ, 16 ਜੂਨ:
ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅੱਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਸਕਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ ਤਾਂ ਜੋ ਸਰੀਰ ਨੂੰ ਨਿਰੋਗ ਅਤੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਮਿਸ ਗੁਰਲੀਨ ਕੌਰ (ਆਈ.ਏ.ਐਸ.) (ਯੂ.ਟੀ), ਸ੍ਰ. ਹਰਪ੍ਰੀਤ ਸਿੰਘ (ਪੀ.ਸੀ.ਐਸ.) ਸਹਾਇਕ ਕਮਿਸ਼ਨਰ (ਜ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਦਨ ਲਾਲ ਕਟਾਰੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਮਨਦੀਪ ਕੌਰ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ ਨਮਿਤਾ ਗਰਗ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਬੀ.ਡੀ.ਪੀ.ਓਜ਼ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।