investment fraud - Nirpakh Post

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ  ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ। ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪੈਸੇ ਨਿਵੇਸ਼ ਕਰ ਦਿੰਦੇ ਸਨ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪੰਚਕੂਲਾ ਤੋਂ ਗ੍ਰਿਫ਼ਤਾਰ ਵਰੁਣ ਕੁਮਾਰ ਅਤੇ ਅਬੋਹਰ ਤੋਂ ਗ੍ਰਿਫ਼ਤਾਰ ਕੀਤੇ ਸਾਹਿਲ ਸੇਠੀ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਵਰੁਣ ਕੁਮਾਰ ਨੇ ਆਪਣਾ ਬੈਂਕ ਖਾਤਾ ਸਾਹਿਲ ਸੇਠੀ ਨੂੰ ਕਮਿਸ਼ਨ ਦੇ ਆਧਾਰ ’ਤੇ ਕਿਰਾਏ ’ਤੇ ਦਿੱਤਾ ਸੀ, ਜੋ ਅੱਗੇ ਅਜਿਹੇ ਖਾਤੇ ਖ਼ਰੀਦਦਾ ਸੀ ਅਤੇ ਆਪਣੇ ਸਰਗਨਾ , ਜੋ ਉਸ ਨਾਲ ਵਰਚੁਅਲ ਮੋਬਾਈਲ ਨੰਬਰਾਂ ਰਾਹੀਂ  ਸੰਪਰਕ ਵਿੱਚ ਸਨ , ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਨਵੀਂ ਦਿੱਲੀ ਦੇ ਐਨ.ਸੀ.ਆਰ. ਖੇਤਰ ਦੀਆਂ ਵੱਖ-ਵੱਖ ਥਾਵਾਂ ’ਤੇ ਸਾਈਬਰ ਵਿੱਤੀ ਧੋਖਾਧੜੀ ਲਈ ਅੱਗੇ ਵੇਚ ਦਿੰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਗਨਾ ਇਨ੍ਹਾਂ  ਫਰਜ਼ੀ  ਬੈਂਕ ਖਾਤਿਆਂ ਵਿੱਚ ਟਰਾਂਸਫਰ ਰਾਹੀਂ ਧੋਖਾਧੜੀ ਨਾਲ ਜੁਟਾਈ  ਰਕਮ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਮਿਸ਼ਨ ਦਿੰਦੇ ਸਨ।

ਡੀਜੀਪੀ ਨੇ ਕਿਹਾ, ‘‘ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ , 14 ਰਾਜਾਂ ਵਿੱਚ ਲਗਭਗ 34 ਹੋਰ ਅਜਿਹੀਆਂ ਸਾਈਬਰ ਧੋਖਾਧੜੀ ਸ਼ਿਕਾਇਤਾਂ ਵਿੱਚ ਵੀ ਸ਼ਾਮਲ ਹਨ, ਜਿਨ੍ਹਾਂ ਵੱਲੋਂ ਕੀਤੇ ਘੁਟਾਲੇ ਦੀ ਕੁੱਲ ਰਕਮ 8 ਕਰੋੜ ਰੁਪਏ ਤੋਂ ਵੱਧ ਹੈ,’’। ਉਨ੍ਹਾਂ ਇਹ ਵੀ ਕਿਹਾ ਕਿ ਵਰਚੁਅਲ ਮੋਬਾਈਲ ਨੰਬਰਾਂ ਅਤੇ ਇਨ੍ਹਾਂ ਧੋਖਾਧੜੀਆਂ ਲਈ ਜਿੰਮੇਵਾਰ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ 15 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਇੱਕ ਪੀੜਤ ਦੀ ਸ਼ਿਕਾਇਤ ਤੋਂ ਬਾਅਦ, ਇੰਸਪੈਕਟਰ ਜੁਝਾਰ ਸਿੰਘ ਦੀ ਨਿਗਰਾਨੀ ਹੇਠ ਇੱਕ ਸਾਈਬਰ ਕ੍ਰਾਈਮ ਟੀਮ ਨੇ ਡੂੰਘਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਟੀਮ ਨੇ ਕਈ  ਓਐਸਆਈਐਨਟੀ ਤਕਨੀਕਾਂ ਅਤੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੇ ਸਮਨਵੇ ਪੋਰਟਲ ਦੀ ਤਕਨੀਕੀ ਸਹਾਇਤਾ ਵਰਤ ਕੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ  ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਏਡੀਜੀਪੀ ਨੇ ਕਿਹਾ ਕਿ ਦਿੱਲੀ/ਐਨ.ਸੀ.ਆਰ. ਖੇਤਰ ਵਿੱਚ ਵਰਚੁਅਲ ਮੋਬਾਈਲ ਨੰਬਰਾਂ ਅਤੇ ਜਾਅਲੀ ਬੈਂਕ ਖਾਤਿਆਂ ਦੀ ਡਿਲੀਵਰੀ ਬਾਰੇ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ  ਕਿ ਇਹਨਾਂ ਗ੍ਰਿਫਤਾਰੀਆਂ ਨੇ 14 ਰਾਜਾਂ ਵਿੱਚ ਸਰਗਰਮ ਵੱਡੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਵਿੱਚ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਐਸ ਦੀ ਧਾਰਾ 318(4) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 66(ਸੀ) ਅਤੇ 66(ਡੀ) ਦੇ ਤਹਿਤ  ਐਫਆਈਆਰ  04 ਮਿਤੀ 08-05-2025 ਕੇਸ ਦਰਜ ਕੀਤਾ ਗਿਆ ਹੈ।