Adoption - Nirpakh Post

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ:

ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ।

ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਇਲਡ ਡਿਵੈਲਪਮੈਂਟ (ਨਿਪਸਡ) ਮੋਹਾਲੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਅਤੇ ਸਮਰੱਥ ਹਨ, ਉਹ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਬੱਚਾ ਮਾਤਾ-ਪਿਤਾ ਦੇ ਪਿਆਰ ਤੋਂ ਮਹਰੂਮ ਨਹੀਂ ਰਹੇਗਾ ਅਤੇ ਉਸਦਾ ਭਵਿੱਖ ਵੀ ਸੁਰੱਖਿਅਤ ਬਣ ਸਕੇਗਾ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਤਰ੍ਹਾਂ ਭਵਿੱਖ ਵਿੱਚ ਹਰ ਬੱਚੇ ਦੀ ਗੋਦ ਲੈਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੇ ਵਧੀਆ ਤਰੀਕੇ ਨਾਲ ਹੀ ਪੂਰੀ ਹੋਣੀ ਯਕੀਨੀ ਬਣੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਪਿਆਰ, ਸੁਰੱਖਿਆ ਅਤੇ ਚੰਗੇ ਭਵਿੱਖ ਦੀ ਗਾਰੰਟੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਰੈਗੂਲੇਸ਼ਨ-2022 ਨੂੰ ਸੂਬੇ ਵਿੱਚ ਲਾਗੂ ਕਰਕੇ ਬਿਨਾਂ ਮਾਪਿਆਂ ਵਾਲੇ ਬੱਚਿਆਂ ਦੀ ਜ਼ਿੰਦਗੀ ਵਿੱਚ ਨਵੇਂ ਰੰਗ ਭਰਨ ਅਤੇ ਉਨ੍ਹਾਂ ਨੂੰ ਪਿਆਰ ਭਰਿਆ ਘਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ।

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਰਾਜ ਪੱਧਰੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਜ ਪੱਧਰੀ ਸਮਾਗਮ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਿੱਧਾ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਗਿਆਨ ਵਿੱਚ ਵਾਧਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈਣ ਦੇ ਪ੍ਰਬੰਧ ਲਾਗੂ ਕਰਨ ਨਾਲ ਨਾ ਕੇਵਲ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲੇਗਾ, ਸਗੋਂ ਉਨ੍ਹਾਂ ਦਾ ਭਵਿੱਖ ਵੀ ਸੁਨਹਿਰਾ ਬਣੇਗਾ।

ਕਾਰਾ (CARA) ਦੀ ਸੀ.ਈ.ਓ. ਭਾਵਨਾ ਸਕਸੈਨਾ ਨੇ ਵੀ ਪੰਜਾਬ ਸਰਕਾਰ ਵੱਲੋਂ ਅਡਾਪਸ਼ਨ ਰੈਗੂਲੇਸ਼ਨ-2022 ਦੇ ਤਹਿਤ ਆਯੋਜਿਤ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਕਾਫੀ ਜਟਿਲ ਅਤੇ ਸੰਵੇਦਨਸ਼ੀਲ ਹੁੰਦੀ ਹੈ। ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਖਾਮੀਆਂ ਬੱਚੇ ਅਤੇ ਮਾਪਿਆਂ ਲਈ ਭਵਿੱਖ ਵਿੱਚ ਗੰਭੀਰ ਮੁਸ਼ਕਲਾਂ ਪੈਦਾ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਾ ਬਹੁਤ ਜ਼ਰੂਰੀ ਹਨ, ਤਾਂ ਜੋ ਨਾ ਸਿਰਫ਼ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਦੀ ਯੋਗਤਾ ਅਤੇ ਜਾਣਕਾਰੀ ਵਿੱਚ ਵਾਧਾ ਹੋਵੇ, ਸਗੋਂ ਸਮਾਜ ਵਿੱਚ ਵੀ ਲੋਕ ਜਾਗਰੂਕ ਹੋਣ ਅਤੇ ਅਜਿਹੇ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲ ਸਕੇ।

ਇਸ ਟ੍ਰੇਨਿੰਗ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ, ਡਾ. ਸ਼ੇਨਾ ਅਗਰਵਾਲ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆਂ, ਵਧੀਕ ਸਕੱਤਰ ਵਿੰਮੀ ਭੂਲਰ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ, ਮੁੱਖ ਮੈਡੀਕਲ ਅਫ਼ਸਰਾਂ,ਚਾਇਲਡ ਵੈਲਫੇਅਰ ਕਮੇਟੀਆਂ (ਸੀ ਡਬਲਿਊ ਸੀ), ਸਪੈਸ਼ਲ ਅਡਾਪਸ਼ਨ ਏਜੰਸੀਜ਼ (ਐਸ ਏ ਏ), ਜ਼ਿਲ੍ਹਾ ਬੱਚਾ ਸੁਰੱਖਿਆ ਯੂਨਿਟਾਂ (ਡੀਸੀਪੀਯੂ) ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਉਤਸ਼ਾਹ ਨਾਲ ਸ਼ਾਮਲ ਹੋਏ।

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 18 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ ਸਮਿਆਂ ਵਿੱਚ  ਰਸਾਇਣਕ ਕੀਟਨਾਸ਼ਕਾਂ ਅਤੇ ਖਾਦਾਂ ਨੂੰ ਬਿਨਾਂ ਵਰਤਿਆਂ   ਫਸਲਾਂ ਦੇ ਵਾਧੇ ਅਤੇ ਪੌਸ਼ਟਿਕ ਭੋਜਨ ਪੈਦਾ ਕਰਨ ਲਈ ਖੇਤਾਂ ਵਿੱਚ ਗੰਡੋਏ ਅਤੇ ਡੱਡੂ ਹੀ ਕੁਦਰਤੀ ਖਾਦ  ਵਜੋਂ ਕੰਮ ਕਰਦੇ ਸਨ ।

ਸਿਹਤ ਮੰਤਰੀ, ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਪੰਜਾਬ ਵੱਲੋਂ ‘ਵਿਸ਼ਵ ਫੂਡ ਸੇਫਟੀ ਡੇ-2025’ ਮਨਾਉਣ ਲਈ  ਇਸ ਸਾਲ ਦੇ ਗਲੋਬਲ ਥੀਮ ‘‘ਫੂਡ ਸੇਫਟੀ: ਸਾਇੰਸ ਇਨ ਐਕਸ਼ਨ’’  ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।  ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਕਰਵਾਏ ਇਸ ਸਮਾਗਮ ਵਿੱਚ ਮਾਹਿਰਾਂ ਦੀ ਅਗਵਾਈ ਵਾਲੇ ਕਈ ਸੈਸ਼ਨ ਕਰਵਾਏ ਗਏ, ਜਿਸ ਦੌਰਾਨ ਪੰਜਾਬ ਦੇ ਸੰਦਰਭ ਵਿੱਚ ਫੂਡ ਸੇਫਟੀ ਦੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ ਗਿਆ।

ਆਪਣੇ ਸੰਬੋਧਨ ਦੌਰਾਨ ਮਿੱਟੀ ਦੀ ਸਿਹਤ ਅਤੇ ਮਨੁੱਖੀ ਤੰਦਰੁਸਤੀ ਦਰਮਿਆਨ ਪਰਸਪਰ ਸਬੰਧਾਂ ’ਤੇ ਜ਼ੋਰ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਤਾਜ਼ੇ ਅਤੇ ਜੈਵਿਕ ਭੋਜਨ ਦੀ ਵਕਾਲਤ ਕੀਤੀ ਅਤੇ ਇਸਨੂੰ ਚੰਗੀ ਸਿਹਤ ਦਾ ਆਧਾਰ ਦੱਸਿਆ। ਸਾਫ਼-ਸੁਥਰੇ ਖਾਣ-ਪੀਣ ਪ੍ਰਤੀ ਆਪਣੀ ਨਿੱਜੀ ਵਚਨਬੱਧਤਾ ਸਾਂਝੀ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਰਸਾਇਣ-ਮੁਕਤ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਲਈ ਉਹ ਖੁਦ ਆਪਣੇ ਘਰ ਵਿੱਚ ਬਾਗਬਾਨੀ  ਕਰਦੇ ਹਨ। ਉਨ੍ਹਾਂ ਨੇ ਗੰਦਗੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਫ਼-ਸੁਥਰਾ ਖਾਣਾ ਪਕਾਉਣ ਅਤੇ ਪੌਸ਼ਟਿਕ ਭੋਜਨ ਤਿਆਰ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਦੀ ਜ਼ਿੰਮੇਵਾਰੀ ਨੂੰ ਰੇਖਾਂਕਿਤ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ, ਲੈਬਜ਼ ਨੂੰ ਅਪਗ੍ਰੇਡ ਕਰਨ ਅਤੇ ਮਿਲਾਵਟਖੋਰੀ ਵਿਰੁੱਧ ਸਖ਼ਤ ਕਵਾਇਦਾਂ ਨੂੰ ਯਕੀਨੀ ਬਣਾ ਕੇ ਫੂਡ ਸੇਫਟੀ ਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜੋਰ ਦੇ ਕੇ ਕਿਹਾ, ‘‘ਸਿਰਫ਼ ਭੋਜਨ ਦੇ ਨਮੂਨੇ ਇਕੱਠੇ ਕਰਨਾ ਕਾਫ਼ੀ ਨਹੀਂ ਹੈ; ਐਫਡੀਏ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਨਾਗਰਿਕ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਮਿਲੇ,’’ । ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਭੋਜਨ ਵਿਕਰੇਤਾਵਾਂ ਨੂੰ ਸਫਾਈ ਦੇ ਮਿਆਰ ਬਣਾਈ ਰੱਖਣ ਲਈ  ਨਿਯਮਤ ਰੂਪ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਉਂਦੇ ਰਹਿਣ।

ਲੋਕਾਂ ਨੂੰ, ਭੋਜਨ ਸੁਰੱਖਿਆ  ਯਕੀਨੀ ਬਣਾਉਣ ਲਈ ਸਸ਼ਕਤ ਬਣਾਉਣ  ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ, ਜਿਨ੍ਹਾਂ ਵਿੱਚ ਦੁੱਧ, ਪਨੀਰ, ਮਸਾਲੇ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ 150 ਤੋਂ ਵੱਧ ਮਾਪਦੰਡਾਂ ਦੀ ਜਾਂਚ ਕਰਨ ਦੀ ਸਹੂਲਤ ਹੈ। ਉਨ੍ਹਾਂ ਕਿਹਾ, ‘‘ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ - ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ,’’।

ਮੰਤਰੀ ਨੇ ਸੰਤੁਲਿਤ ਖੁਰਾਕ ਅਤੇ ਸੂਚਿਤ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ, ਐਫਡੀਏ ਨੂੰ ਪੋਸ਼ਣ ਤੇ ਅਧਾਰਤ ਜਨਤਕ ਸਿੱਖਿਆ ਮੁਹਿੰਮਾਂ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਵਿੱਚ  ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ।

ਆਪਣੇ ਸਮਾਪਤੀ ਸੰਬੋਧਨ ਵਿੱਚ ਡਾ. ਬਲਬੀਰ ਸਿੰਘ ਨੇ ਸਾਰੇ ਪੰਜਾਬੀਆਂ ਨੂੰ ‘‘ਸਹੀ ਖਾਓ, ਸਿਹਤਮੰਦ ਰਹੋ’’ ਵਾਲੀ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਅਤੇ ਰਿਸ਼ਟਪੁਸ਼ਟ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ, ਕਮਿਸ਼ਨਰ ਐਫਡੀਏ,ਪੰਜਾਬ ਦਿਲਰਾਜ ਸਿੰਘ ਨੇ ਵਿਗਿਆਨਕ ਲਾਗੂਕਰਨ ਅਤੇ ਜਨਤਕ ਜਾਗਰੂਕਤਾ ਰਾਹੀਂ ਭੋਜਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਵਿਭਾਗ ਦੇ ਚੱਲ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਪੀ.ਐਸ. ਗਿੱਲ ਨੇ ਆਪਣੇ ਸੰਬੋਧਨ ਦੌਰਾਨ ਲੰਬੇ ਸਮੇਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸਥਾਨਕ ਭੋਜਨ ਪ੍ਰਣਾਲੀਆਂ ਨਾਲ ਵਿਗਿਆਨਕ ਅਭਿਆਸਾਂ ਦੇ ਸੁਮੇਲ ’ਤੇ ਜ਼ੋਰ ਦਿੱਤਾ।

ਪੀਜੀਆਈ ਚੰਡੀਗੜ੍ਹ ਤੋਂ ਡਾ. ਪੂਨਮ ਖੰਨਾ ਨੇ ਪੰਜਾਬ ਵਿੱਚ ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਅੰਕੜੇ ਪੇਸ਼ ਕੀਤੇ, ਜਦੋਂ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ, ਪੰਜਾਬ ਤੋਂ ਡਾ. ਨਿਹਾਰਿਕਾ ਨੇ ਸੂਬੇ ਵਿੱਚ ਪੋਸ਼ਣ ਰਹਿਤ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਸਾਰ ਅਤੇ ਪ੍ਰਬੰਧਨ ਬਾਰੇ ਵਿਚਾਰ ਚਰਚਾ ਕੀਤੀ। ਗਡਵਾਸੂ ਦੇ ਸਹਾਇਕ ਪ੍ਰੋਫੈਸਰ ਡਾ. ਮਨਵੇਸ਼ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ  ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਇਸਨੂੰ ਵਿੱਚ ਭੋਜਨ ਸੁਰੱਖਿਆ ਸਬੰਧੀ ਇੱਕ ਪ੍ਰਮੁੱਖ ਮੁੱਦਾ ਦੱਸਿਆ।

ਫੂਡ ਇੰਡਸਟਰੀ ਦੇ ਨੁਮਾਇੰਦਿਆਂ ਨੇ ਵੀ ਇਸ ਪ੍ਰੋਗਰਾਮ ਦੌਰਾਨ ਵਡਮੁੱਲੇ ਪੱਖ ਪੇਸ਼ ਕੀਤੇ, ਜਿਸ ਵਿੱਚ ਪੈਪਸੀਕੋ  ਡਾਇਰੈਕਟਰ (ਸਾਇੰਟੀਫਿਕ ਅਤੇ ਰੈਗੂਲੇਟਰੀ ) ਸ਼ਮਿੰਦਰ ਪਾਲ ਸਿੰਘ ਅਤੇ ਨਿਕ ਬੇਕਰਜ਼ ਦੇ ਮੈਨੇਜਿੰਗ ਡਾਇਰੈਕਟਰ ਵਿਨੋਦ ਮਿੱਤਲ ਨੇ ਭੋਜਨ ਸੁਰੱਖਿਆ ਸਬੰਧੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਉਦਯੋਗ ਦੀਆਂ ਭੂਮਿਕਾਵਾਂ ਅਤੇ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਇਸ ਸਮਾਗਮ ਦੌਰਾਨ ਹੈਲਦੀ ਅਰਥ ਦੇ ਮਿਲੇਟਸ-ਅਧਾਰਤ ਭੋਜਨ ਉੱਦਮੀਆਂ ਨਾਲ ਇੱਕ ਦਿਲਚਸਪ ਸੈਸ਼ਨ ਅਤੇ ਅੰਤਰਰਾਸ਼ਟਰੀ ਪੱਧਰ ਮਸ਼ਹੂਰ ਸ਼ੈੱਫ ਵਿਕਾਸ ਖੰਨਾ ਵੱਲੋਂ ਇੱਕ ਵਿਸ਼ੇਸ਼  ਗੱਲਬਾਤ ਵੀ ਕੀਤੀ ਗਈ।

ਇਸ ਸਮਾਗਮ ਵਿੱਚ ਚੇਅਰਮੈਨ ਫੂਡ ਕਮਿਸ਼ਨ ਪੰਜਾਬ ਬਾਲ ਮੁਕੰਦ ਸ਼ਰਮਾ, ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਅਤੇ ਡਾਇਰੈਕਟਰ ਲੈਬਜ਼ ਫੂਡ ਸੇਫਟੀ ਪੰਜਾਬ ਰਵਨੀਤ ਕੌਰ ਸਮੇਤ ਹੋਰ ਪਤਵੰਤੇ ਸ਼ਾਮਲ ਹੋਏ।