Punjab Yoga Sammelan - Nirpakh Post

ਸੀ.ਐਮ. ਦੀ ਯੋਗਸ਼ਾਲਾ ; 19 ਜੂਨ ਨੂੰ ਪੀ.ਏ.ਪੀ. ਵਿਖੇ ਰਾਜ ਪੱਧਰੀ 'ਪੰਜਾਬ ਯੋਗ ਸਮਾਗਮ 2025' ਦੀ ਮੇਜ਼ਬਾਨੀ ਕਰੇਗਾ ਜਲੰਧਰ
ਜਲੰਧਰ, 18 ਜੂਨ : 'ਸੀ.ਐਮ. ਦੀ ਯੋਗਸ਼ਾਲਾ' ਪਹਿਲਕਦਮੀ ਤਹਿਤ 19 ਜੂਨ ਨੂੰ ਪੀ.ਏ.ਪੀ. ਕੰਪਲੈਕਸ  ਵਿਖੇ ਹੋਣ ਵਾਲੇ ਰਾਜ ਪੱਧਰੀ 'ਪੰਜਾਬ ਯੋਗ ਸਮਾਗਮ 2025' ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸਵੇਰੇ 5 ਵਜੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਿਅਕਤੀਗਤ ਤੌਰ 'ਤੇ ਇਸ ਸ਼ਾਨਦਾਰ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ।

ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮਾਣ ਪ੍ਰਗਟ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਨੂੰ ਇਸ ਵੱਕਾਰੀ ਰਾਜ ਪੱਧਰੀ ਸਮਾਰੋਹ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਲੰਟੀਅਰ ਭਾਗ ਲੈਣਗੇ ਅਤੇ ਰਾਜ ਭਰ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਮਾਹਰ ਟ੍ਰੇਨਰਾਂ ਦੀ ਅਗਵਾਈ ਹੇਠ ਇਕੱਠੇ ਯੋਗਾ ਕਰਨਗੇ।

ਡਾ. ਅਗਰਵਾਲ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਮੀਟਿੰਗ ਦੌਰਾਨ ਸਟੇਜ ਦੀ ਸਥਾਪਨਾ, ਢੁੱਕਵੀਂ ਪਾਰਕਿੰਗ, ਵਲੰਟੀਅਰ ਦੀ ਸੁਰੱਖਿਆ, ਪੀਣ ਵਾਲੇ ਪਾਣੀ ਦਾ ਇੰਤਜ਼ਾਮ, ਰਿਫਰੈਸ਼ਮੈਂਟ, ਸਾਈਨ ਬੋਰਡ, ਮੋਬਾਈਲ ਟਾਇਲਟ, ਟ੍ਰੈਫਿਕ ਨਿਯਮ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ 'ਤੇ ਡੂੰਘਾਈ ਨਾਲ ਚਰਚਾ ਕੀਤੀ ਗਈ।

ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਰੋਜ਼ਾਨਾ ਅਭਿਆਸ ਕਰਨ ਨਾਲ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਧਾਉਂਦਾ ਹੈ, ਸਰੀਰ ਨੂੰ ਆਰਾਮ ਦੇਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘੱਟ ਕਰਦਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ 'ਸੀ.ਐਮ. ਦੀ ਯੋਗਸ਼ਾਲਾ' ਇਸ ਮਹੀਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਰਹੀ ਹੈ। ਇਸ ਪ੍ਰੋਗਰਾਮ ਤਹਿਤ ਵੱਡੀ ਗਿਣਤੀ ਵਿੱਚ ਭਾਗੀਦਾਰ ਮਾਹਿਰ ਇੰਸਟ੍ਰਕਟਰਾਂ ਤੋਂ ਯੋਗ ਸਿਖ਼ਲਾਈ ਪ੍ਰਾਪਤ ਕਰਦੇ ਹਨ। ਮੌਜੂਦਾ ਸਮੇਂ ਜ਼ਿਲ੍ਹੇ ਭਰ ਵਿੱਚ ਰੋਜ਼ਾਨਾ 155 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ 5,000 ਤੋਂ ਵੱਧ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਡਾ. ਅਗਰਵਾਲ ਨੇ ਅੱਗੇ ਕਿਹਾ ਕਿ ਯੋਗ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਂਦਾ ਹੈ, ਬਲਕਿ ਨੌਜਵਾਨਾਂ ਦੀ ਮਾਨਸਿਕ ਤਾਕਤ ਨੂੰ ਵਧਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾਉਂਦਾ ਹੈ।

ਇਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਸ ਸ਼ਾਨਦਾਰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਭਾਗੀਦਾਰਾਂ ਦੀ ਸਹੂਲਤ ਲਈ ਪੁਲਿਸ ਵੱਲੋਂ ਢੁੱਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਜਿੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉੱਥੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਰਵਿਘਨ ਆਵਾਜਾਈ ਲਈ ਸੁਚਾਰੂ ਢੰਗ ਨਾਲ ਟ੍ਰੈਫਿਕ ਵਿਵਸਥਾ ਲਾਗੂ ਕੀਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀ.ਸੀ.ਪੀ. ਨਰੇਸ਼ ਡੋਗਰਾ, ਕਮਾਂਡੈਂਟ ਪੀ.ਏ.ਪੀ. ਮਨਦੀਪ ਸਿੰਘ, ਏ.ਡੀ.ਸੀ.ਪੀ. ਟ੍ਰੈਫਿਕ ਗੁਰਬਾਜ਼ ਸਿੰਘ, ਸਕੱਤਰ ਆਰ.ਟੀ.ਏ. ਬਲਬੀਰ ਰਾਜ, ਸਮੂਹ ਐਸ.ਡੀ.ਐਮਜ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।